ਸ਼ੁੱਕਰਵਾਰ, ਨਵੰਬਰ 22, 2024
ਸ਼ੁੱਕਰਵਾਰ, ਨਵੰਬਰ 22, 2024

HomeFact Checkਕੀ ਅਕਾਲੀ ਲੀਡਰ ਬੀਬੀ ਜਗੀਰ ਕੌਰ ਹੋਏ ਭਾਜਪਾ ਵਿੱਚ ਸ਼ਾਮਲ?

ਕੀ ਅਕਾਲੀ ਲੀਡਰ ਬੀਬੀ ਜਗੀਰ ਕੌਰ ਹੋਏ ਭਾਜਪਾ ਵਿੱਚ ਸ਼ਾਮਲ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਸਾਬਕਾ ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

ਅਕਾਲੀ ਲੀਡਰ ਬੀਬੀ ਜਗੀਰ ਕੌਰ ਹੋਏ ਭਾਜਪਾ ਵਿੱਚ ਸ਼ਾਮਲ
Courtesy: Facebook/NikkaLamberdar

ਫੇਸਬੁਕ ਪੇਜ ਟਰਾਲੀ ਟਾਈਮਜ਼ ਨੇ ਪੋਸਟ ਨੂੰ ਸ਼ੇਅਰ ਕਰਦਿਆਂ ਲਿਖਿਆ,’ ਅਕਾਲੀ ਦਲ ਨੂੰ ਵੱਡਾ ਝਟਕਾ ਬੀਬੀ ਜਗੀਰ ਕੌਰ ਭਾਜਪਾ ਚ ਹੋਈ ਸ਼ਾਮਲ। ਬੀਬੀ ਜਗੀਰ ਕੌਰ ਨੂੰ ਭਾਜਪਾ ਮੁੱਖ ਮੰਤਰੀ ਦੇ ਚਿਹਰੇ ਵਜੋਂ ਜਲਦ ਕਰੇਗੀ ਐਲਾਨ।’ ਇਸ ਪੋਸਟ ਨੂੰ ਹੁਣ ਤਕ 190 ਤੋਂ ਵੱਧ ਯੂਜ਼ਰ ਲਾਈਕ ਅਤੇ 32 ਯੂਜ਼ਰ ਸ਼ੇਅਰ ਕਰ ਚੁੱਕੇ ਹਨ।

ਅਕਾਲੀ ਲੀਡਰ ਬੀਬੀ ਜਗੀਰ ਕੌਰ ਹੋਏ ਭਾਜਪਾ ਵਿੱਚ ਸ਼ਾਮਲ
Courtesy: Facebook/NikkaLamberdar

ਇਸ ਦੇ ਨਾਲ ਹੀ ਹੋਰਨਾਂ ਯੂਜ਼ਰਾਂ ਦੁਆਰਾ ਵੀ ਇਸ ਪੋਸਟ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਫੇਸਬੁੱਕ ਪੇਜ ‘ਮਨਦੀਪ ਸਿੰਘ ਮੰਨਾ ਦੇ ਫੈਨ’ ਅਤੇ ‘ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ’ ਨੇ ਵੀ ਇਸ ਪੋਸਟ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਕਿ ਬੀਬੀ ਜਗੀਰ ਕੌਰ ਭਾਜਪਾ ਵਿਚ ਸ਼ਾਮਲ ਹੋ ਗਏ ਹਨ।

ਅਕਾਲੀ ਲੀਡਰ ਬੀਬੀ ਜਗੀਰ ਕੌਰ ਹੋਏ ਭਾਜਪਾ ਵਿੱਚ ਸ਼ਾਮਲ
Courtesy: Facebook/JoginderSinghPaldi

Crowd tangle ਦੇ ਡਾਟਾ ਮੁਤਾਬਿਕ ਵੀ ਇਸ ਪੋਸਟ ਦੇ ਬਾਰੇ ਵਿਚ ਕਾਫੀ ਸੋਸ਼ਲ ਮੀਡੀਆ ਯੂਜ਼ਰ ਚਰਚਾ ਕਰ ਰਹੇ ਹਨ।

ਅਕਾਲੀ ਲੀਡਰ ਬੀਬੀ ਜਗੀਰ ਕੌਰ ਹੋਏ ਭਾਜਪਾ ਵਿੱਚ ਸ਼ਾਮਲ

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਪੰਜਾਬ , ਉੱਤਰ ਪ੍ਰਦੇਸ਼ ਸਮੇਤ ਗੋਆ ਤੇ ਉਤਰਾਖੰਡ ਵਿੱਚ ਅਗਲੇ ਮਹੀਨੇ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀਆਂ ਦੁਆਰਾ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਹਰੇਕ ਪਾਰਟੀ ਦੁਆਰਾ ਆਪੋ ਆਪਣੀ ਜਿੱਤ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਸਭ ਦੇ ਵਿੱਚ ਕੋਰੋਨਾ ਵਾਇਰਸ ਦੇ ਚਲਦਿਆਂ ਪਾਰਟੀਆਂ ਤੇ ਉਮੀਦਵਾਰ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਹਨ ਪਰ ਇਸ ਸਭ ਦੇ ਵਿੱਚ ਪੁਰਾਣੀ ਵੀਡੀਓ, ਫ਼ਰਜ਼ੀ ਖ਼ਬਰਾਂ , ਸੰਦੇਸ਼ ਅਤੇ ਤਸਵੀਰਾਂ ਵੀ ਖੂਬ ਵਾਇਰਲ ਹੋ ਰਹੀਆਂ ਹਨ। 

ਇਸ ਦੌਰਾਨ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਖਬਰ ਨੂੰ ਲੈ ਕੇ ਅਸੀਂ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਨਾਲ ਵਾਇਰਲ ਹੋ ਰਹੀ ਪੋਸਟ ਨੂੰ ਖੰਗਾਲਿਆ ਪਰ ਸਰਚ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋਈ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਫੇਸਬੁੱਕ ਤੇ ਕੁਝ ਕੀ ਵਰਡ ਦੀ ਮੱਦਦ ਨਾਲ ਵਾਇਰਲ ਪੋਸਟ ਦੀ ਸੱਚਾਈ ਜਾਨਣ ਦੀ ਕੋਸ਼ਿਸ਼ ਕੀਤੀ। ਸਰਚ ਕਰਨ ਤੇ ਸਾਨੂੰ ਫੇਸਬੁੱਕ ਯੂਜ਼ਰ ‘ਸਰਬੱਤ ਕੰਗ ਨਡਾਲਾ’ ਦੁਆਰਾ ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਸਪੱਸ਼ਟ ਮਿਲਿਆ। ਸਰਬੱਤ ਕੰਗ ਨਡਾਲਾ ਨੇ ਆਪਣੀ ਫੇਸਬੁੱਕ ਪੋਸਟ ਤੇ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਨੂੰ ਫ਼ਰਜ਼ੀ ਦੱਸਿਆ।

ਅਕਾਲੀ ਲੀਡਰ ਬੀਬੀ ਜਗੀਰ ਕੌਰ ਹੋਏ ਭਾਜਪਾ ਵਿੱਚ ਸ਼ਾਮਲ
Courtesy: Facebook/SarbatKang

ਇਸ ਤੋਂ ਬਾਅਦ ਅਸੀ ਬੀਬੀ ਜਗੀਰ ਕੌਰ ਦੀ ਅਧਿਕਾਰਿਕ ਫੇਸਬੁੱਕ ਪੇਜ ਨੂੰ ਸਰਚ ਕੀਤਾ। ਆਪਣੀ ਸਰਚ ਦੇ ਦੌਰਾਨ ਸਾਨੂੰ ਬੀਬੀ ਜਗੀਰ ਕੌਰ ਦੁਆਰਾ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਇਕ ਸਪੱਸ਼ਟੀਕਰਨ ਮਿਲਿਆ।

ਅਕਾਲੀ ਲੀਡਰ ਬੀਬੀ ਜਗੀਰ ਕੌਰ ਹੋਏ ਭਾਜਪਾ ਵਿੱਚ ਸ਼ਾਮਲ
Courtesy: Facebook/BibiJagirKaur

ਬੀਬੀ ਜਗੀਰ ਕੌਰ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਤੋਂ ਕਰਾਉਣ ਦੀ ਛਵੀ ਨੂੰ ਖ਼ਰਾਬ ਕਰਨ ਦੇ ਲਈ ਸੋਸ਼ਲ ਮੀਡੀਆ ਤੇ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਬੀਜੇਪੀ ਜੁਆਇਨ ਕਰ ਲਈ ਹੈ। ਉਨ੍ਹਾਂ ਨੇ ਲਿਖਿਆ ਕਿ ਉਹ ਅੱਜ ਤੋਂ ਨਹੀਂ ਸਗੋਂ ਪਿਛਲੇ ਸੌ ਸਾਲਾਂ ਤੋਂ ਅਕਾਲੀ ਦਲ ਦੇ ਨਾਲ ਹਨ ਅਤੇ ਅਕਾਲੀ ਦਲ ਦੇ ਨਾਲ ਹੀ ਰਹਿਣਗੇ।

ਬੀਬੀ ਜਗੀਰ ਕੌਰ ਨੇ ਵੀਡੀਓ ਸੰਦੇਸ਼ ਰਾਹੀਂ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੁਆਰਾ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਬੀਬੀ ਜਗੀਰ ਕੌਰ ਨੇ ਗਲਤ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ।

Conclusion 

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫ਼ਰਜ਼ੀ ਹੈ। ਬੀਬੀ ਜਗੀਰ ਕੌਰ ਨੇ ਭਾਰਤੀ ਜਨਤਾ ਪਾਰਟੀ ਜੁਆਇਨ ਨਹੀਂ ਕੀਤੀ ਹੈ।

Result: False

Our Sources

Facebook/SarbatKang: https://www.facebook.com/sarbat.kang/posts/1249047952255857

Facebook/BibiJagirKaur: https://www.facebook.com/bibijagirkaur15/posts/3020123144983370

Facebook/BibiJagirKaur: https://www.facebook.com/bibijagirkaur15/videos/1012216626028413/

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular