ਸ਼ੁੱਕਰਵਾਰ, ਨਵੰਬਰ 22, 2024
ਸ਼ੁੱਕਰਵਾਰ, ਨਵੰਬਰ 22, 2024

HomeFact Checkਕੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ 10 ਸਾਲ ਪੁਰਾਣੀਆਂ ਗੱਡੀਆਂ ਨੂੰ ਲੈ...

ਕੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ 10 ਸਾਲ ਪੁਰਾਣੀਆਂ ਗੱਡੀਆਂ ਨੂੰ ਲੈ ਕੇ ਦਿੱਤਾ ਇਹ ਬਿਆਨ? ਫਰਜ਼ੀ ਪੋਸਟ ਵਾਇਰਲ  

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਇਕ ਅਖ਼ਬਾਰ ਦੀ ਕਲਿਪਿੰਗ ਵਾਇਰਲ ਹੋ ਰਹੀ ਹੈ ਜਿਸ ਦੀ ਹੈੱਡਲਾਈਨ ਦੇ ਮੁਤਾਬਕ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਬਿਆਨ ਦਿੱਤਾ ਕਿ ਪੰਜਾਬ ਦੇ ਵਿੱਚ 10 ਸਾਲ ਪੁਰਾਣੀਆਂ ਗੱਡੀਆਂ ਬੰਦ ਹੋਣਗੀਆਂ।

ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ 10 ਸਾਲ ਪੁਰਾਣੀਆਂ ਗੱਡੀਆਂ ਨੂੰ ਲੈ ਕੇ ਦਿੱਤਾ ਇਹ ਬਿਆਨ
Courtesy: Facebook/SattaMinian

ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿਪਿੰਗ ਦੇ ਮੁਤਾਬਕ ਪ੍ਰੈੱਸ ਕਾਨਫ਼ਰੰਸ ਵਿੱਚ ਪੱਤਰਕਾਰ ਦੁਆਰਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਵਾਲ ਕੀਤਾ ਗਿਆ ਕਿ ਜੇਕਰ ਪੰਜਾਬ ਵਿੱਚ ਸਰਕਾਰ ਬਣਦੀ ਹੈ ਤਾਂ ਪ੍ਰਦੂਸ਼ਣ ਖਤਮ ਕਰਨ ਦੇ ਲਈ ਉਨ੍ਹਾਂ ਦੀਆਂ ਕੀ ਨੀਤੀਆਂ ਹੋਣਗੀਆਂ ਜਿਸ ਦੇ ਜਵਾਬ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਵੇਂ ਦਿੱਲੀ ਚ ਪ੍ਰਦੂਸ਼ਣ ਖ਼ਤਮ ਕਰਨ ਦੇ ਲਈ ਦੱਸ ਸਾਲ ਪੁਰਾਣੀਆਂ ਗੱਡੀਆਂ ਬੰਦ ਕਰ ਦਿੱਤੀਆਂ ਗਈਆਂ ਉਸੇ ਤਰ੍ਹਾਂ ਹੀ ਪੰਜਾਬ ਵਿੱਚ ਪੁਰਾਣੇ ਸਾਧਨ ਭਾਵੇਂ ਉਹ ਨਿੱਜੀ ਹੋਣ, ਖੇਤੀਬਾਡ਼ੀ ਦੇ ਲਈ ਹੋਣ ਜਾਂ ਵਪਾਰਕ ਹੋਣ ਸਭ ਬੰਦ ਕਰ ਦਿੱਤੇ ਜਾਣਗੇ।

ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ 10 ਸਾਲ ਪੁਰਾਣੀਆਂ ਗੱਡੀਆਂ ਨੂੰ ਲੈ ਕੇ ਦਿੱਤਾ ਇਹ ਬਿਆਨ
Courtesy: Facebook/MintyKaurHarvinder

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਅਖ਼ਬਾਰ ਦੀ ਕਲਿਪਿੰਗ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਫੇਸਬੁੱਕ ਪੇਜ ਮੰਜੀ ਠੋਕ ਮਹਿਕਮਾ ਨੇ ਵਾਇਰਲ ਹੋ ਰਹੀ ਕਲਿਪਿੰਗ ਨੂੰ ਸ਼ੇਅਰ ਕਰਦਿਆਂ ਲਿਖਿਆ,’ਇਹ ਤਾਂ ਮੋਦੀ ਦਾ ਵੀ ਪਿਉ ਨਿਕਲਿਆ।’ ਇਸ ਪੋਸਟ ਨੂੰ ਹੁਣ ਤਕ 900 ਤੋਂ ਵੱਧ ਯੂਜ਼ਰ ਸ਼ੇਅਰ ਕਰ ਚੁੱਕੇ ਹਨ।

ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ 10 ਸਾਲ ਪੁਰਾਣੀਆਂ ਗੱਡੀਆਂ ਨੂੰ ਲੈ ਕੇ ਦਿੱਤਾ ਇਹ ਬਿਆਨ
Courtesy: Facebook/ManjiThokMehkma

Crowd tangle ਦੇ ਡਾਟਾ ਦੇ ਮੁਤਾਬਕ ਵੀ ਅਖ਼ਬਾਰ ਦੀ ਕਲਿਪਿੰਗ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।

ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ 10 ਸਾਲ ਪੁਰਾਣੀਆਂ ਗੱਡੀਆਂ ਨੂੰ ਲੈ ਕੇ ਦਿੱਤਾ ਇਹ ਬਿਆਨ
Courtesy: Crowd tangle

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ 10 ਸਾਲ ਪੁਰਾਣੀਆਂ ਗੱਡੀਆਂ ਨੂੰ ਲੈ ਕੇ ਦਿੱਤਾ ਇਹ ਬਿਆਨ
Courtesy: Newschecker Tipline Number

Fact Check/Verification

ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਕਈ ਤਰ੍ਹਾਂ ਦੀਆਂ ਗੁੰਮਰਾਹਕੁਨ ਜਾਣਕਾਰੀਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ। Newschecker ਪਹਿਲਾਂ ਵੀ ਪੰਜਾਬ ਦੀ ਰਾਜਨੀਤੀ ਨਾਲ ਜੁੜੀਆਂ ਕਈ ਫਰਜ਼ੀ ਅਤੇ ਗੁੰਮਰਾਹਕੁਨ ਖ਼ਬਰਾਂ ਦਾ ਫੈਕਟ ਕਰ ਚੁੱਕੀ ਹੈ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿਪਿੰਗ ਨੂੰ ਲੈ ਕੇ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀ ਵਰਡ ਦੇ ਜ਼ਰੀਏ ਸਰਚ ਕੀਤਾ। ਹਾਲਾਂਕਿ ਆਪਣੀ ਸਰਚ ਦੇ ਦੌਰਾਨ ਸਾਨੂੰ ਅਰਵਿੰਦ ਕੇਜਰੀਵਾਲ ਦਾ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਮਿਲਿਆ ਜਿਸ ਵਿੱਚ ਉਨ੍ਹਾਂ ਨੇ ਪੰਜਾਬ ਵਿੱਚ 10 ਸਾਲ ਪੁਰਾਣੀਆਂ ਗੱਡੀਆਂ ਤੇ ਹੋਰ ਨਿੱਜੀ ਵਾਹਨਾਂ ਨੂੰ ਬੰਦ ਕਰਨ ਦੀ ਗੱਲ ਕਹੀ ਹੋਵੇ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਹਾਲਾਂਕਿ ਸਾਨੂੰ ਆਪਣੀ ਸਰਚ ਦੇ ਦੌਰਾਨ ‘ਟਾਈਮਜ਼ ਆਫ਼ ਇੰਡੀਆ’ ਦੁਆਰਾ 17 ਦਸੰਬਰ 2021 ਨੂੰ ਪ੍ਰਕਾਸ਼ਿਤ ਇਕ ਆਰਟੀਕਲ ਮਿਲਿਆ ਜਿਸ ਦੇ ਸਿਰਲੇਖ ਮੁਤਾਬਕ ਦਿੱਲੀ 10 ਸਾਲ ਜਾਂ ਉਸ ਤੋਂ ਵੱਧ ਪੁਰਾਣੇ ਡੀਜ਼ਲ ਵਹੀਕਲਾਂ ਦੀ ਰਜਿਸਟ੍ਰੇਸ਼ਨ ਜਨਵਰੀ 1, 2022 ਤੋਂ ਬੰਦ ਕਰ ਦੇਵੇਗੀ। ਗੌਰਤਲਬ ਹੈ ਕਿ ਸਾਲ 2018 ਵਿੱਚ ਸੁਪਰੀਮ ਕੋਰਟ ਨੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 15 ਸਾਲ ਪੁਰਾਣੇ ਪੈਟਰੋਲ ਤੇ 10 ਸਾਲ ਪੁਰਾਣੇ ਡੀਜ਼ਲ ਵਹੀਕਲ ਤੇ ਰੋਕ ਲਗਾ ਦਿੱਤੀ ਸੀ।

ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਅਰਵਿੰਦ ਕੇਜਰੀਵਾਲ ਦੇ ਅਧਿਕਾਰਿਕ ਫੇਸਬੁੱਕ ਤੇ ਟਵਿੱਟਰ ਹੈਂਡਲ ਨੂੰ ਵੀ ਖੰਗਾਲਿਆ ਪਰ ਉੱਥੇ ਵੀ ਸਾਨੂੰ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਮਿਲਿਆ।

ਇਸ ਤੋਂ ਬਾਅਦ ਅਸੀਂ ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਕੋਆਰਡੀਨੇਟਰ ਆਯੂਸ਼ੀ ਸਰਸਵਤ ਨੂੰ ਸੰਪਰਕ ਕੀਤਾ। ਆਯੂਸ਼ੀ ਨੇ Newschecker ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਾਇਰਲ ਹੋ ਰਿਹਾ ਬਿਆਨ ਫ਼ਰਜ਼ੀ ਹੈ। ਅਰਵਿੰਦ ਕੇਜਰੀਵਾਲ ਨੇ ਇਸ ਤਰ੍ਹਾਂ ਦੀ ਕੋਈ ਸਟੇਟਮੈਂਟ ਨਹੀਂ ਦਿੱਤੀ ਹੈ।

Conclusion 

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸ਼ੋਸਲ ਮੀਡੀਆ ਤੇ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿਪਿੰਗ ਫ਼ਰਜ਼ੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਹੈ।

Result: False

Our Sources

Twitter/Arvind Kejriwal: https://twitter.com/ArvindKejriwal

Direct Contact

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular