ਸ਼ੁੱਕਰਵਾਰ, ਨਵੰਬਰ 22, 2024
ਸ਼ੁੱਕਰਵਾਰ, ਨਵੰਬਰ 22, 2024

HomeFact Checkਕੀ ਦੁੱਧ ਦੇ ਟਬ 'ਚ ਨਹਾ ਰਹੇ ਵਿਅਕਤੀ ਦਾ ਵੀਡੀਓ Verka plant...

ਕੀ ਦੁੱਧ ਦੇ ਟਬ ‘ਚ ਨਹਾ ਰਹੇ ਵਿਅਕਤੀ ਦਾ ਵੀਡੀਓ Verka plant ਦਾ ਹੈ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਦੇ ਵਿਚ ਇੱਕ ਵਿਅਕਤੀ ਨੂੰ ਦੁੱਧ ਦੇ ਟਬ ‘ਚ ਨਹਾਉਂਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਮਾਮਲਾ ਵੇਰਕਾ ਦੁੱਧ ਦੇ ਪਲਾਂਟ ਦਾ ਹੈ।

ਫੇਸਬੁੱਕ ਪੇਜ ‘Billa Singh’ ਨੇ 5 ਮਈ 2022 ਨੂੰ ਵਾਇਰਲ ਵੀਡੀਓ ਸ਼ੇਅਰ ਨੂੰ ਕਰਦਿਆਂ ਲਿਖਿਆ, ‘ਵੇਰਕਾ ਦੁੱਧ ਦੇ ਪਲਾਂਟ ਵਿਚ ਦੁੱਧ ਨਾਲ ਨਹਾਉਂਦੇ ਬੰਦੇ ਦੀ ਵੀਡਿਉ।’ ਇਸ ਵੀਡੀਓ ਨੂੰ ਹੁਣ ਤਕ 10,000 ਤੋਂ ਵੱਧ ਸੋਸ਼ਲ ਮੀਡਿਆ ਯੂਜ਼ਰ ਦੇਖ ਚੁੱਕੇ ਹਨ।

ਇਸ ਦੇ ਨਾਲ ਹੀ ਕਈ ਹੋਰਨਾਂ ਫੇਸਬੁੱਕ ਯੂਜ਼ਰਾਂ ਨੇ ਵਾਇਰਲ ਵੀਡੀਓ ਨੂੰ ਵੇਰਕਾ ਮਿਲਕ ਪਲਾਂਟ ਦਾ ਦੱਸਦਿਆਂ ਸ਼ੇਅਰ ਕੀਤਾ।

Crowd tangle ਦੇ ਡਾਟਾ ਮੁਤਾਬਕ ਵੀ ਇਸ ਵੀਡੀਓ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।

ਕੀ ਦੁੱਧ ਦੇ ਟਬ 'ਚ ਨਹਾ ਰਹੇ ਵਿਅਕਤੀ ਦਾ ਵੀਡੀਓ Verka plant ਦਾ ਹੈ?
Courtesy: Crowd tangle

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕਰਦਿਆਂ ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਦੇ ਨਾਲ ਵੇਖਿਆ ਅਤੇ ਕੁਝ ਕੀ ਵਰਡ ਦੇ ਜਰੀਏ ਵੀਡੀਓ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਾਨੂੰ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਕਈ ਪੁਰਾਣੀ ਮੀਡਿਆ ਰਿਪੋਰਟਾਂ ਮਿਲੀਆਂ। ਇਹਨਾਂ ਰਿਪੋਰਟਾਂ ਦੇ ਮੁਤਾਬਕ ਇਹ ਵੀਡੀਓ ਤੁਰਕੀ ਦੇ ਇੱਕ ਦੁੱਧ ਦੇ ਪਲਾਂਟ ਦਾ ਹੈ। Navodaya Times ਦੁਆਰਾ 11 ਨਵੰਬਰ 2020 ਨੂੰ ਪ੍ਰਕਾਸ਼ਿਤ ਖਬਰ ਮੁਤਾਬਕ ਇਹ ਮਾਮਲਾ ਤੁਰਕੀ ਦੇ ਕੋਨਯਾ ਦਾ ਹੈ ਜਿਥੇ ਇੱਕ ਦੁੱਧ ਦੀ ਡੇਅਰੀ ਪਲਾਂਟ ‘ਚ ਵਿਅਕਤੀ ਦੇ ਦੁੱਧ ਦੇ ਟਬ ‘ਚ ਨਹਾਉਂਦੇ ਦਾ ਵੀਡੀਓ ਵਾਇਰਲ ਹੋਇਆ। ਸੀ। ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ 2 ਲੋਕਾਂ ਨੂੰ ਗਿਰਫ਼ਤਾਰ ਵੀ ਕੀਤਾ ਗਿਆ ਸੀ।

ਕੀ ਦੁੱਧ ਦੇ ਟਬ 'ਚ ਨਹਾ ਰਹੇ ਵਿਅਕਤੀ ਦਾ ਵੀਡੀਓ Verka plant ਦਾ ਹੈ?
Courtesy: Navodaya Times

ਸਰਚ ਦੇ ਦੌਰਾਨ ਵਾਇਰਲ ਵੀਡੀਓ ਨੂੰ ਲੈ ਕੇ ‘Punjab Kesari’ ਦੀ ਵੀਡੀਓ ਰਿਪੋਰਟ ਵੀ ਮਿਲੀ। ਪੰਜਾਬ ਕੇਸਰੀ ਦੀ ਰਿਪੋਰਟ ਮੁਤਾਬਕ, ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਡੇਅਰੀ ਪਲਾਂਟ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

ਆਪਣੀ ਸਰਚ ਦੇ ਦੌਰਾਨ ਸਾਨੂੰ ਤੁਰਕੀ ਮੀਡਿਆ ਵੈਬਸਾਈਟ ‘TR24’ ਦੀ ਰਿਪੋਰਟ ਮਿਲੀ। ਰਿਪੋਰਟ ਵਿੱਚ ਸਾਨੂੰ ਖੇਤੀਬਾੜੀ ਮੰਤਰਾਲਾ ਦਾ ਬਿਆਨ ਮਿਲਿਆ ਜਿਸ ਮੁਤਾਬਕ ਨਿਰੀਖਣ ਦੌਰਾਨ ਪਾਇਆ ਗਿਆ ਕਿ ਕੰਮ ਵਾਲੀ ਥਾਂ ਮਨੁੱਖੀ ਸਿਹਤ ਅਤੇ ਸੁਰੱਖਿਆ ਲਈ ਖ਼ਤਰਾ ਹੈ ਜਿਸ ਤੋਂ ਬਾਅਦ ਉਤਪਾਦਾਂ ਨੂੰ ਜ਼ਬਤ ਕਰ ਲਿਆ ਗਿਆ ਅਤੇ ਕਾਰੋਬਾਰ ਦੇ ਸੰਚਾਲਨ ਨੂੰ ਵੀ ਰੋਕਣ ਦਾ ਫੈਸਲਾ ਲਿਆ ਗਿਆ ਸੀ। ਇਸ ਦੇ ਨਾਲ ਹੀ 5 ਹਜ਼ਾਰ 570 ਤੁਰਕਿਸ਼ ਲਿਰਾ ਜੁਰਨਾਮਾ ਵੀ ਲਗਾਇਆ ਗਿਆ ਸੀ।

ਤੁਰਕ ਦੇ ਖੇਤੀਬਾੜੀ ਮੰਤਰਾਲਾ ਨੇ ਟਵੀਟ ਕਰਕੇ ਵੀ ਇਹ ਜਾਣਕਾਰੀ ਦਿੱਤੀ।

ਕੀ ਦੁੱਧ ਦੇ ਟਬ 'ਚ ਨਹਾ ਰਹੇ ਵਿਅਕਤੀ ਦਾ ਵੀਡੀਓ Verka plant ਦਾ ਹੈ?
Courtesy: Twitter@TC Tarim

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਜਾਂਚ ਜਾਰੀ ਰੱਖੀ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਵੇਰਕਾ ਮਿਲਕ ਪਲਾਂਟ ਦੇ ਅਧਿਕਾਰੀਆਂ ਦੁਆਰਾ ਕੀਤੀ ਗਈ ਪ੍ਰੈਸ ਕਾਨਫੰਰਸ ਦੀ ਵੀਡੀਓ ਮਿਲੀ। ਵੇਰਕਾ ਮਿਲਕ ਪਲਾਂਟ ਦੇ ਅਧਿਕਾਰੀਆਂ ਨੇ ਸਪਸ਼ਟ ਕੀਤਾ ਕਿ ਸੋਸ਼ਲ ਮੀਡਿਆ ਤੇ ਦੁੱਧ ਨਾਲ ਨਹਾਉਂਦੇ ਵਿਅਕਤੀ ਦੀ ਵੀਡੀਓ ਸਮਾਜ ਦੇ ਕੁਝ ਬੇਈਮਾਨ ਅਤੇ ਗੈਰ ਜ਼ਿੰਮੇਦਾਰ ਅਨਸਰਾਂ ਵੱਲੋਂ ਵੇਰਕਾ ਨਾਲ ਸਬੰਧਤ ਲਿਖ ਕੇ ਸਸ਼ਲ ਮੀਡਿਆ ਤੇ ਵਾਇਰਲ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਵੇਰਕਾ ਨਾਮ ਲਿਖ ਕੇ ਵੀਡੀਓ ਵਾਇਰਲ ਕਰ ਵੇਰਕਾ ਕਮਪਨੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਆਪਣੀ ਸਰਚ ਦੇ ਦੌਰਾਨ ਸਾਨੂੰ ਪੰਜਾਬ ਸਰਕਾਰ ਦੁਆਰਾ ਵੀ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਬਿਆਨ ਮਿਲਿਆ ਜਿਸ ਮੁਤਾਬਕ ਪੰਜਾਬ ਦੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਿਆਨ ਦਿੱਤਾ ਕਿ ਤੁਰਕੀ ਵਿੱਚ ਸਾਲ 2020 ‘ਚ ਬਣੀ ਪੁਰਾਣੀ ਵੀਡੀਉ ਰਾਹੀਂ ਵੇਰਕਾ ਦਾ ਅਕਸ ਖ਼ਰਾਬ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਮਿਲਕਫ਼ੈੱਡ ਵੱਲੋਂ ਸੂਚਨਾ ਤਕਨਾਲੌਜੀ ਐਕਟ, 2000 ਤਹਿਤ ਪੰਜਾਬ ਪੁਲਿਸ ਦੇ ਸਾਈਬਰ ਸੈੱਲ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਵੀਡੀਓ ਵੇਰਕਾ ਪਲਾਂਟ ਦਾ ਨਹੀਂ ਹੈ। ਵਾਇਰਲ ਵੀਡੀਓ ਸਾਲ 2020 ਦਾ ਹੈ ਅਤੇ ਤੁਰਕੀ ਦਾ ਹੈ ਜਿੱਥੇ ਕੋਨਯਾ ਸਥਿਤ ਇੱਕ ਦੁੱਧ ਦੇ ਪਲਾਂਟ ਅੰਦਰ ਕਰਮਚਾਰੀ ਦੁੱਧ ਦੇ ਟਬ ‘ਚ ਨਹਾ ਰਿਹਾ ਸੀ।

Result: False Context/False

Our Sources

Clarification by Punjab Government
Statement by Verka Milk Plant
Media report by Navodaya Times
Media report by Punjab Kesari
Tweet by Ministry of Agriculture and Forestry,Turkey


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular