ਸ਼ੁੱਕਰਵਾਰ, ਨਵੰਬਰ 22, 2024
ਸ਼ੁੱਕਰਵਾਰ, ਨਵੰਬਰ 22, 2024

HomeFact Checkਕੀ Quad summit ਵਿੱਚ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਪ੍ਰਧਾਨ ਮੰਤਰੀ ਨਰਿੰਦਰ...

ਕੀ Quad summit ਵਿੱਚ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੀਤਾ ਨਜ਼ਰਅੰਦਾਜ਼?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਇਕ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ Quad summit ਵਿੱਚ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਣਦੇਖਾ ਕਰ ਉਨ੍ਹਾਂ ਦਾ ਅਪਮਾਨ ਕੀਤਾ। ਇਸ ਦਾਅਵੇ ਨੂੰ Newschecker Hindi ਦੁਆਰਾ ਪਹਿਲਾਂ ਫੈਕਟ ਚੈਕ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਾਲ ਹੀ ਵਿਚ ਜਾਪਾਨ ਵਿਖੇ ਆਯੋਜਿਤ ਕਵਾਡ ਸਮਿਟ ਵਿਚ ਹਿੱਸਾ ਲੈ ਕੇ ਵਾਪਸ ਦੇਸ਼ ਪਰਤੇ ਹਨ। Quad ਦੇ ਚਾਰ ਦੇਸ਼ਾਂ ਅਮਰੀਕਾ , ਜਾਪਾਨ , ਆਸਟਰੇਲੀਆ ਤੇ ਭਾਰਤ ਦੇ ਨੇਤਾਵਾਂ ਦੇ ਵਿੱਚ ਹੋਈ ਇਸ ਬੈਠਕ ਵਿੱਚ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ , ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ , ਜਾਪਾਨੀ ਪ੍ਰਧਾਨ ਮੰਤਰੀ ਫੂਮੀਓ ਕਿਸ਼ੀਦਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮਲ ਸਨ।

ਇਸ ਵਿੱਚ ਸੋਸ਼ਲ ਮੀਡੀਆ ਯੂਜ਼ਰ ਦੁਆਰਾ ਇਕ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਗਿਆ ਕਿ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੁਆਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਣਦੇਖਾ ਕਰ ਉਨ੍ਹਾਂ ਦਾ ਅਪਮਾਨ ਕੀਤਾ ਗਿਆ।

ਫੇਸਬੁੱਕ ਪੇਜ ਦਾਦਾ ਜੀ ਦੇ ਨੁਸਖੇ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਬਾਈਡਨ ਨੇ ਵਿਸ਼ਵ ਗੁਰੂ ਨੂੰ ਇਗਨੋਰ ਕਰ ਦਿੱਤਾ।’ ਇਸ ਵੀਡੀਓ ਨੂੰ 50,000ਤੋਂ ਵੱਧ ਯੂਜ਼ਰ ਦੇਖ ਚੁੱਕੇ ਹਨ।

Crowd tangle ਦੇ ਡਾਟਾ ਮੁਤਾਬਕ ਵੀ ਇਸ ਦਾਅਵੇ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।

Quad summit ਵਿੱਚ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਨਜ਼ਰਅੰਦਾਜ਼
Courtesy: Crowd tangle

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਦੁਆਰਾ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਅਣਦੇਖਾ ਕਰ ਉਨ੍ਹਾਂ ਦਾ ਅਪਮਾਨ ਕਰਨ ਦੇ ਨਾਮ ਤੇ ਸ਼ੇਅਰ ਕੀਤੇ ਜਾ ਰਹੇ ਦਾਅਵੇ ਦੀ ਪੜਤਾਲ ਦੇ ਲਈ ਅਸੀਂ ‘quad leaders tokyo’ ਕੀ ਵਰਡ ਨੂੰ ਯੂ ਟਿਊਬ ਤੇ ਸਰਚ ਕੀਤਾ।

Quad summit ਵਿੱਚ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਨਜ਼ਰਅੰਦਾਜ਼
Keyword search on YouTube

ਇਸ ਦੌਰਾਨ ਸਾਨੂੰ ਏਬੀਸੀ ਨਿਊਜ਼ ਆਸਟ੍ਰੇਲੀਆ, ਸਕਾਈ ਨਿਊਜ਼ ਆਸਟ੍ਰੇਲੀਆ ਅਤੇ ਡੀਡੀ ਇੰਡੀਆ ਸਮੇਤ ਕਈ ਹੋਰ ਮੀਡੀਆ ਸੰਸਥਾਨਾਂ ਦੁਆਰਾ ਅਪਲੋਡ ਕੀਤੀ ਵੀਡੀਓ ਮਿਲੀਆਂ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਡੀਡੀ ਇੰਡੀਆ ਦੁਆਰਾ 24 ਮਈ 2022 ਨੂੰ ਅਪਲੋਡ ਕੀਤੇ ਗਏ ਵੀਡੀਓ ਦੀ ਸ਼ੁਰੂਆਤ ਵਿੱਚ ਅਮਰੀਕੀ ਰਾਸ਼ਟਰਪਤੀ ਅਤੇ ਜਾਪਾਨੀ ਪ੍ਰਧਾਨ ਮੰਤਰੀ ਨੂੰ ਖੜ੍ਹੇ ਵੇਖਿਆ ਜਾ ਸਕਦਾ ਹੈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਦੇ ਨਾਲ ਸਟੇਜ ਤੇ ਆਉਂਦੇ ਹਨ। ਇਸ ਵਿੱਚ ਅਮਰੀਕੀ ਰਾਸ਼ਟਰਪਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ਼ਾਰਾ ਕਰਦੇ ਹਨ ਜਿਸ ਤੋਂ ਬਾਅਦ ਤਿੰਨ ਨੇਤਾ ਗੱਲ ਕਰਕੇ ਹੱਸਣ ਲੱਗਦੇ ਹਨ।

ਐਡੀਟਰਜੀ ਦੁਆਰਾ ਯੂ ਟਿਊਬ ਤੇ ਅਪਲੋਡ ਕੀਤੀ ਗਈ ਵੀਡੀਓ ਰਿਪੋਰਟ ਵਿਚ ਵਾਇਰਲ ਵੀਡਿਓ ਨੂੰ ਦੂਜੇ ਐਂਗਲ ਤੋਂ ਦੇਖਿਆ ਜਾ ਸਕਦਾ ਹੈ। ਦੱਸ ਦਈਏ ਕਿ ਇਸ ਰਿਪੋਰਟ ਵਿਚ ਅਮਰੀਕੀ ਰਾਸ਼ਟਰਪਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ਼ਾਰਾ ਕਰਦੇ ਹੋਏ ਅਤੇ ਉਨ੍ਹਾਂ ਦੇ ਨਾਲ ਗੱਲ ਕਰਦੇ ਹੋਏ ਨਜ਼ਰ ਆ ਰਹੇ ਹਨ।

ਐਨਡੀਟੀਵੀ ਦੁਆਰਾ ਪ੍ਰਕਾਸ਼ਿਤ ਇਕ ਵੀਡੀਓ ਰਿਪੋਰਟ ਵਿਚ ਵੀਡੀਓ ਦਾ ਉਹ ਹਿੱਸਾ ਦੇਖਿਆ ਜਾ ਸਕਦਾ ਹੈ ਜਿੱਥੇ Quad ਦੇਸ਼ ਦੇ ਨੇਤਾ ਇਕ ਦੂਸਰੇ ਨਾਲ ਮਿਲਦੇ ਹਨ।

Conclusion

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੁਆਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਣਦੇਖਾ ਕਰ ਉਨ੍ਹਾਂ ਦਾ ਅਪਮਾਨ ਕਰਨ ਦੇ ਨਾਮ ਤੇ ਸ਼ੇਅਰ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਅਸਲ ਵਿੱਚ ਅਮਰੀਕੀ ਰਾਸ਼ਟਰਪਤੀ ਨੇ ਭਾਰਤੀ ਪ੍ਰਧਾਨ ਮੰਤਰੀ ਨੂੰ ਅਣਦੇਖਾ ਨਹੀਂ ਕੀਤਾ ਸੀ ਅਤੇ ਇਸ਼ਾਰੇ ਦੇ ਮਾਧਿਅਮ ਰਾਹੀਂ ਉਨ੍ਹਾਂ ਨੂੰ ਕੁਝ ਕਿਹਾ ਵੀ ਸੀ। ਇਸ ਘਟਨਾ ਦੇ ਇਕ ਕ੍ਰਾਪ ਵੀਡੀਓ ਨੂੰ ਸ਼ੇਅਰ ਕਰ ਗੁੰਮਰਾਹਕੁਨ ਜਾਣਕਾਰੀ ਫੈਲਾਈ ਜਾ ਰਹੀ ਹੈ।

Result: False Context/Missing Context

Our Sources

YouTube video published by DD India on 24 May, 2022
YouTube video published by editorji on 24 May, 2022
YouTube video published by NDTV on 24 May, 2022


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular