Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਸੋਸ਼ਲ ਮੀਡੀਆ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ 11 ਸਕਿੰਟ ਦਾ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਨੂੰ ਸਸੁਣਕੇ ਜਾਪਦਾ ਹੈ ਕਿ ਭਗਵੰਤ ਮਾਨ ਆਪਣੀ ਹੀ ਸਰਕਾਰ ‘ਤੇ ਤੰਜ ਕਸ ਰਹੇ ਹਨ। ਵਾਇਰਲ ਵੀਡੀਓ ਨੂੰ ਹਾਲੀਆ ਦੱਸਕੇ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
ਵਾਇਰਲ ਵੀਡੀਓ ਵਿੱਚ ਭਗਵੰਤ ਮਾਨ ਕਹਿੰਦੇ ਹਨ,’ਇੱਥੇ ਸਰਕਾਰ ਨਹੀਂ ਚੱਲ ਰਹੀ। ਪਿਛਲੇ ਸੌ ਦਿਨਾਂ ਤੋਂ ਸਰਕਾਰ ਨਹੀਂ ਚੱਲ ਰਹੀ ਸਰਕਸ ਚੱਲ ਰਹੀ ਹੈ।’ ਗੌਰਤਲਬ ਹੈ ਕਿ ਮਾਰਚ 2022 ਵਿਚ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਨੇ 92 ਸੀਟਾਂ ਜਿੱਤ ਕੇ ਸਰਕਾਰ ਬਣਾਈ ਸੀ।
ਫੇਸਬੁਕ ਪੇਜ ‘ਨੇਤਾ ਦੀ ਰੇਲ’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਪਰ ਕੀ ਕਰੀਏ ਭੇਡਾਂ ਨਹੀਂ ਮੰਨਦੀਆਂ ਮਾਨ ਸਾਬ।’ ਇਸ ਵੀਡੀਓ ਨੂੰ ਹੁਣ ਤਕ 5000 ਤੋਂ ਵੱਧ ਯੂਜ਼ਰ ਦੇਖ ਚੁੱਕੇ ਹਨ।
ਅਸੀਂ ਪਾਇਆ ਕਿ ਕਈ ਸੋਸ਼ਲ ਮੀਡੀਆ ਯੂਜ਼ਰ ਇਸ ਵੀਡੀਓ ਨੂੰ ਭਗਵੰਤ ਮਾਨ ਤੇ ਉਹਨਾਂ ਦੇ ਸਮਰਥਕ ਤੇ ਵਿਅੰਗ ਕਸਦਿਆਂ ਵੀ ਸ਼ੇਅਰ ਕਰ ਰਹੇ ਹਨ। ਫੇਸਬੁੱਕ ਯੂਜ਼ਰ ‘ਸੰਜੀਵ ਮਨਨ’ ਵੀ ਵਾਇਰਲ ਵੀਡੀਓ ਨੂੰ ਹੂਬਹੂ ਕੈਪਸ਼ਨ ਦੇ ਨਾਲ ਸ਼ੇਅਰ ਕਰਦਿਆਂ ਭਗਵੰਤ ਮਾਨ ਤੇ ਤੰਜ ਕੱਸਿਆ।
Crowd tangle ਦੇ ਡਾਟਾ ਮੁਤਾਬਕ ਵੀ ਇਸ ਵੀਡੀਓ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕਰਦਿਆਂ ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਦੇ ਨਾਲ ਵੇਖਿਆ। ਵੀਡੀਓ ਤੇ ਸਾਨੂੰ ਦ ਟ੍ਰਿਬਿਊਨ ਦਾ ਲੋਗੋ ਦਿਖਿਆ। ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ ਯੂ ਟਿਊਬ ਤੇ ਕੁਝ ਕੀ ਵਰਡ ਦੇ ਜਰੀਏ ਵੀਡੀਓ ਨੂੰ ਲੱਭਣਾ ਸ਼ੁਰੂ ਕੀਤਾ।
ਸਰਚ ਦੇ ਦੌਰਾਨ ਸਾਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਵਾਇਰਲ ਹੋ ਰਹੀ ਵੀਡੀਓ ‘The Tribune’ ਦੇ ਅਧਿਕਾਰਿਕ ਯੂਟਿਊਬ ਚੈਨਲ ਤੇ 4 ਜਨਵਰੀ 2022 ਨੂੰ ਅਪਲੋਡ ਮਿਲੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਵੀਡੀਓ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਦਿੱਤਾ ਗਿਆ ਸੀ, ‘ਆਮ ਆਦਮੀ ਪਾਰਟੀ ਪੰਜਾਬ ਦੇ ਚੀਫ ਭਗਵੰਤ ਮਾਨ ਨੇ ਨਵਜੋਤ ਸਿੰਘ ਸਿੱਧੂ ਦੁਆਰਾ ਮਹਿਲਾਵਾਂ ਨੂੰ ਲੈ ਕੇ ਕੀਤੀ ਗਈ ਅਨਾਊਂਸਮੈਂਟ ਤੇ ਘੇਰਿਆ’
ਅਸੀਂ ‘ਦ ਟ੍ਰਿਬਿਊਨ’ ਦੁਆਰਾ ਅਪਲੋਡ ਕੀਤੀ ਗਈ ਵੀਡੀਓ ਨੂੰ ਧਿਆਨ ਨਾਲ ਸੁਣਿਆ। ਇਹ ਵੀਡੀਓ ਆਮ ਆਦਮੀ ਪਾਰਟੀ ਦੁਆਰਾ ਮੁਕਤਸਰ ਵਿਖੇ ਕੀਤੀ ਗਈ ਰੈਲੀ ਦੀ ਹੈ। ਵੀਡੀਓ ਤੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਸ ਵੇਲੇ ਦੀ ਕਾਂਗਰਸ ਸਰਕਾਰ ਤੇ ਨਿਸ਼ਾਨਾ ਸਾਧ ਰਹੇ ਹਨ। ਵਾਇਰਲ ਹੋ ਰਹੀ ਵੀਡੀਓ ਦੇ ਭਾਗ ਨੂੰ 8 ਮਿਨਟ 13 ਸਕਿੰਟ ਤੋਂ ਸੁਣਿਆ ਜਾ ਸਕਦਾ ਹੈ।
ਆਪਣੀ ਸਰਚ ਦੇ ਦੌਰਾਨ ਸਾਨੂੰ ਆਮ ਆਦਮੀ ਪਾਰਟੀ ਦੁਆਰਾ ਕੀਤੀ ਗਈ ਮੁਕਤਸਰ ਰੈਲੀ ਕਈ ਮੀਡੀਆ ਸੰਸਥਾਨਾਂ ਦੁਆਰਾ ਅਪਲੋਡ ਮਿਲੀ। ਮੀਡੀਆ ਸੰਸਥਾਨਾਂ ਦੁਆਰਾ ਅਪਲੋਡ ਕੀਤੀ ਗਈ ਵੀਡੀਓ ਵਿਚ ਵੀ ਭਗਵੰਤ ਮਾਨ ਨੂੰ ਉਸ ਵੇਲੇ ਦੀ ਕਾਂਗਰਸ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਸੁਣਿਆ ਜਾ ਸਕਦਾ ਹੈ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਚੋਣਾਂ ਤੋਂ ਪਹਿਲਾਂ ਮੁਕਤਸਰ ਰੈਲੀ ਦੀ ਹੈ। ਭਗਵੰਤ ਮਾਨ ਸਟੇਜ ਤੋਂ ਕਾਂਗਰਸ ਸਰਕਾਰ ਤੇ ਕਾਂਗਰਸ ਲੀਡਰ ਨਵਜੋਤ ਸਿੰਘ ਸਿੱਧੂ ਤੇ ਨਿਸ਼ਾਨਾ ਸਾਧ ਰਹੇ ਸਨ।
Result: False context/Missing context
Our Sources
YouTube Video uploaded by The Tribune on January 4,2022
Facebook post uploaded by Daily Khabar on January 4,2022
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.