ਸ਼ੁੱਕਰਵਾਰ, ਨਵੰਬਰ 22, 2024
ਸ਼ੁੱਕਰਵਾਰ, ਨਵੰਬਰ 22, 2024

HomeFact CheckViralਹਰਸਿਮਰਤ ਕੌਰ ਬਾਦਲ ਦੇ ਵਾਇਰਲ ਵੀਡੀਓ ਦਾ ਮੁੱਖ ਮੰਤਰੀ ਭਗਵੰਤ ਮਾਨ ਦੇ...

ਹਰਸਿਮਰਤ ਕੌਰ ਬਾਦਲ ਦੇ ਵਾਇਰਲ ਵੀਡੀਓ ਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਨਾਲ ਨਹੀਂ ਹੈ ਕੋਈ ਸੰਬੰਧ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਜ਼ਿੰਦਗੀ ਦੇ ਨਵੇਂ ਸਫ਼ਰ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਪਿਹੋਵਾ ਦੀ ਰਹਿਣ ਵਾਲੀ ਡਾ ਗੁਰਪ੍ਰੀਤ ਕੌਰ ਦੇ ਨਾਲ ਮੁੱਖ ਮੰਤਰੀ ਨਿਵਾਸ ਵਿਖੇ ਸਾਦੇ ਢੰਗ ਨਾਲ ਮੁਕੰਮਲ ਹੋਇਆ।

ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਈ ਵੀਡੀਓਜ਼ ਤੇ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਸੋਸ਼ਲ ਮੀਡੀਆ ਤੇ ਅਕਾਲੀ ਦਲ ਆਗੂ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੇ ਨੱਚਣ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਹਰਸਿਮਰਤ ਕੌਰ ਬਾਦਲ ਭਗਵੰਤ ਮਾਨ ਦੇ ਵਿਆਹ ਦੀ ਜਾਗੋ ਵਿੱਚ ਸ਼ਰੀਕ ਹੋਏ।

ਅਸੀਂ ਪਾਇਆ ਕਿ ਕਈ ਯੂਜ਼ਰ ਇਸ ਵੀਡੀਓ ਨੂੰ ਵਿਅੰਗ ਕਸਦੀਆਂ ਸ਼ੇਅਰ ਕਰ ਰਹੇ ਹਨ ਜਦਕਿ ਕੁੱਝ ਯੂਜ਼ਰ ਇਸ ਵੀਡੀਓ ਨੂੰ ਅਸਲ ਮੰਨਦਿਆਂ ਸ਼ੋਸਲ ਮੀਡੀਆ ਤੇ ਸ਼ੇਅਰ ਕਰ ਰਹੇ ਹਨ।

ਫੇਸਬੁੱਕ ਯੂਜ਼ਰ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ,’ਬੀਬੀ ਹਰਸਿਮਰਤ ਕੌਰ ਬਾਦਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੇ ਵਿਆਹ ਦੀ ਖੁਸ਼ੀ ਚ ਨੱਚਦੇ ਹੋਏ।’

ਅਸੀਂ ਪਾਇਆ ਕਿ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਤੇ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਸੱਚਾਈ ਜਾਣਨ ਦਿੱਲੀ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਦੇ ਨਾਲ ਵੇਖਿਆ ਅਤੇ ਕੀ ਵਰਡ ਸਰਚ ਦੇ ਜਰੀਏ ਵਾਇਰਲ ਵੀਡੀਓ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਕਈ ਪੁਰਾਣੀ ਰਿਪੋਰਟਾਂ ‘ਚ ਅਪਲੋਡ ਮਿਲੀ । ਇਨ੍ਹਾਂ ਰਿਪੋਰਟਾਂ ਮੁਤਾਬਕ ਵਾਇਰਲ ਵੀਡਿਓ ਪੰਜਾਬ ਲੋਕਸਭਾ 2019 ਚੋਣਾਂ ਦਾ ਹੈ ਜਦੋਂ ਬਠਿੰਡਾ ਸੀਟ ‘ਤੇ ਜਿੱਤ ਹਾਸਲ ਕਰਨ ਤੂੰ ਬਾਅਦ ਹਰਸਿਮਰਤ ਕੌਰ ਬਾਦਲ ਨੇ ਜਿੱਤ ਦਾ ਜਸ਼ਨ ਗਿੱਦਾ ਪਾ ਕੇ ਮਨਾਇਆ ਸੀ।

DNA India ਦੀ ਰਿਪੋਰਟ ਤੂੰ ਇੱਥੇ ਕਲਿੱਕ ਕਰਕੇ ਪੜ੍ਹਿਆ ਜਾ ਸਕਦਾ ਹੈ।

ਹਰਸਿਮਰਤ ਕੌਰ ਬਾਦਲ ਦੇ ਵਾਇਰਲ ਵੀਡੀਓ ਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਨਾਲ ਨਹੀਂ ਹੈ ਕੋਈ ਸੰਬੰਧ
Courtesy: DNA India

Economic Times ਦੁਆਰਾ 24 ਮਈ 2019 ਨੂੰ ਪ੍ਰਕਾਸ਼ਿਤ ਵੀਡੀਓ ਰਿਪੋਰਟ ਦੇ ਵਿੱਚ ਵੀ ਵਾਇਰਲ ਹੋ ਰਹੀ ਵੀਡੀਓ ਨੂੰ ਦੇਖਿਆ ਜਾ ਸਕਦਾ ਹੈ।

Conclusion

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਸਾਲ 2019 ਦਾ ਹੈ ਜਦੋਂ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਲੋਕ ਸਭਾ ਸੀਟ ਤੇ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਗਿੱਧਾ ਪਾ ਕੇ ਜਸ਼ਨ ਮਨਾਇਆ ਸੀ।

Result: Missing Context

Our Sources

Media report published by DNA India
Media report published by The Economic Times on May 24, 2019
Media report published by Dainik Jagran on May 24, 2019

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular