Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਸੋਸ਼ਲ ਮੀਡੀਆ ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੀ ਭੈਣ ਮਨਪ੍ਰੀਤ ਕੌਰ ਨੂੰ ਇਕ ਪ੍ਰੋਗਰਾਮ ਦੇ ਦੌਰਾਨ ਨੱਚਦਿਆਂ ਗਿੱਧਾ ਪਾਉਂਦੇ ਦੇਖਿਆ ਜਾ ਸਕਦਾ ਹੈ।
ਵਾਇਰਲ ਹੋ ਰਹੀ ਵੀਡੀਓ ਦੇ ਪਿੱਛੇ ਇਕ ਬੋਲੀ ਸੁਣੀ ਜਾ ਸਕਦੀ ਹੈ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਤੰਜ ਕੱਸਿਆ ਜਾ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਅਸਲ ਦੱਸਦਿਆਂ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
ਅਸੀਂ ਪਾਇਆ ਕਿ ਕਈ ਸੋਸ਼ਲ ਮੀਡੀਆ ਯੂਜ਼ਰਾਂ ਅਤੇ ਫੇਸਬੁੱਕ ਪੇਜਾਂ ਨੇ ਵਾਇਰਲ ਵੀਡੀਓ ਨੂੰ ਵਿਅੰਗਾਤਮਕ ਤਰੀਕੇ ਨਾਲ ਸ਼ੇਅਰ ਕਰਦਿਆਂ ਲਿਖਿਆ,’ਹੁਣ ਇਹ ਕਿਹੜਾ ਵੈਰ ਕੱਢ ਰਹੀ ਹੈ।’
ਫੇਸਬੁੱਕ ਪੇਜ ‘Jattblike’ ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ ਆਹ ਕਿਹੜਾ ਵੈਰ ਕੱਢ ਰਹੀ ਹੈ। ਬੋਲੀਆਂ ਵਾਲੇ ਤਾਂ ਚਿੱਬ ਕੱਢੇ ਆ।’
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਦੇ ਲਈ ਆਪਣੀ ਜਾਂਚ ਸ਼ੁਰੂ ਕੀਤੀ। ਅਸੀਂ ਫੇਸਬੁੱਕ ਤੇ ਕੁਝ ਕੀ ਵਰਡ ਦੀ ਮੱਦਦ ਦੇ ਨਾਲ ਸਰਚ ਕੀਤਾ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਨਾਲ ਮਿਲਦੀ ਜੁਲਦੀ ਵੀਡੀਓ ਮੀਡੀਆ ਅਦਾਰਾ ਲੁਧਿਆਣਾ ਟਾਈਮਜ਼ ਦੁਆਰਾ 11 ਅਗਸਤ 2022 ਨੂੰ ਅਪਲੋਡ ਮਿਲੀ। ਵੀਡੀਓ ਦੇ ਕੈਪਸ਼ਨ ਦੇ ਮੁਤਾਬਕ ਭਗਵੰਤ ਮਾਨ ਦੀ ਪਤਨੀ ਡਾ ਗੁਰਪ੍ਰੀਤ ਕੌਰ ਨੇ ਤੀਆਂ ਦੇ ਮੇਲੇ ਵਿਚ ਸ਼ਿਰਕਤ ਕੀਤੀ ਅਤੇ ਗਿੱਧਾ ਪਾਇਆ।
ਲੁਧਿਆਣਾ ਟਾਈਮਜ਼ ਦੁਆਰਾ ਅਪਲੋਡ ਕੀਤੀ ਗਈ ਵੀਡੀਓ ਦੇ ਵਾਇਰਲ ਵੀਡੀਓ ਦੇ ਕੁਝ ਅੰਸ਼ ਦੇਖੇ ਜਾ ਸਕਦੇ ਹਨ। ਤੁਸੀਂ ਨੀਚੇ ਤਸਵੀਰ ਵਿਚ ਲੁਧਿਆਣਾ ਟਾਈਮਜ਼ ਦੁਆਰਾ ਅਪਲੋਡ ਕੀਤੀ ਗਈ ਵੀਡੀਓ ਅਤੇ ਵਾਇਰਲ ਵੀਡੀਓ ਦੇ ਵਿੱਚ ਸਮਾਨਤਾਵਾਂ ਦੇਖ ਸਕਦੇ ਹੋ।
ਅਸੀਂ ਆਪਣੀ ਪੜਤਾਲ ਨੂੰ ਜਾਰੀ ਰੱਖਦੇ ਹੋਏ ਕੁਝ ਹੋਰ ਕੀ ਵਰਡ ਦੇ ਜ਼ਰੀਏ ਸਰਚ ਕੀਤਾ। ਇਸ ਦੌਰਾਨ ਸਾਨੂੰ ਮੀਡੀਆ ਅਦਾਰਾ ਰੋਜ਼ਾਨਾ ਸਪੋਕਸਮੈਨ ਦੁਆਰਾ 10 ਅਗਸਤ 2022 ਨੂੰ ਅਪਲੋਡ ਕੀਤੀ ਵੀਡੀਓ ਮਿਲੀ।
ਰੋਜ਼ਾਨਾ ਸਪੋਕਸਮੈਨ ਦੁਆਰਾ ਅਪਲੋਡ ਕੀਤੀ ਗਈ ਵੀਡਿਓ ਦੇ ਵਿੱਚ ਵੀ ਸਾਨੂੰ ਵਾਇਰਲ ਵੀਡੀਓ ਦੇ ਹੂਬਹੂ ਅੰਸ਼ ਦਿਖਾਈ ਦਿੱਤੇ। ਅਸੀਂ ਪਾਇਆ ਕਿ ਇਸ ਵੀਡੀਓ ਦੂਜੇ ਐਂਗਲ ਤੋਂ ਸ਼ੂਟ ਕੀਤਾ ਗਿਆ ਹੈ।
ਅਸੀਂ ਰੋਜ਼ਾਨਾ ਸਪੋਕਸਮੈਨ ਦੁਆਰਾ ਅਪਲੋਡ ਕੀਤੀ ਕਿ ਵੀਡੀਓ ਨੂੰ ਧਿਆਨ ਨਾਲ ਸੁਣਿਆ। ਵੀਡੀਓ ਦੇ ਵਿੱਚ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਵਰਗੀ ਕੋਈ ਵੀ ਬੋਲੀ ਸੁਣਾਈ ਨਹੀਂ ਦਿੱਤੀ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਵਾਇਰਲ ਵੀਡੀਓ ਦੇ ਵਿੱਚ ਕਿਸੀ ਹੋਰ ਆਡੀਓ ਨੂੰ ਜੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ।
ਹਾਲਾਂਕਿ, ਆਪਣੀ ਸਰਚ ਦੇ ਦੌਰਾਨ ਅਸੀਂ ਵਾਇਰਲ ਹੋ ਰਹੀ ਆਡੀਓ ਦਾ ਅਸਲ ਸਰੋਤ ਨਹੀਂ ਲੱਭ ਸਕੇ ਪਰ ਇਹ ਸਪਸ਼ਟ ਹੈ ਕਿ ਵਾਇਰਲ ਹੋ ਰਹੀ ਵੀਡੀਓ ਪਿੱਛੇ ਸੁਣਾਈ ਦੇ ਰਹੀ ਬੋਲੀ ਐਡੀਟਡ ਹੈ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਐਡੀਟਡ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਸ਼ੇਅਰ ਕਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਤੰਜ ਕੱਸਿਆ ਜਾ ਰਿਹਾ ਹੈ।
Result: Altered Photo/Video
Our Sources
Media report published by Rozana Spokesman on August 10, 2022
Media report published by Ludhiana Times on August 11, 2022
Media report published by Ludhiana Times on August 11, 2022
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.