ਸ਼ੁੱਕਰਵਾਰ, ਨਵੰਬਰ 22, 2024
ਸ਼ੁੱਕਰਵਾਰ, ਨਵੰਬਰ 22, 2024

HomeFact Checkਕੀ ਵੀਡਿਓ ਵਿੱਚ ਭਾਰਤੀ ਜਨਤਾ ਪਾਰਟੀ ਦੇ ਲੀਡਰ ਮਨਜਿੰਦਰ ਸਿੰਘ ਸਿਰਸਾ ਹਨ?...

ਕੀ ਵੀਡਿਓ ਵਿੱਚ ਭਾਰਤੀ ਜਨਤਾ ਪਾਰਟੀ ਦੇ ਲੀਡਰ ਮਨਜਿੰਦਰ ਸਿੰਘ ਸਿਰਸਾ ਹਨ? ਫਰਜ਼ੀ ਦਾਅਵਾ ਹੋਇਆ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ‘ਚ ਕੁਝ ਵਿਅਕਤੀ ਇਕ ਵਿਅਕਤੀ ਨੂੰ ਘਸੀਟਦੇ ਹੋਏ ਦੇਖੇ ਜਾ ਸਕਦੇ ਹਨ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿੱਚ ਮੌਜੂਦ ਵਿਅਕਤੀ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰ ਮਨਜਿੰਦਰ ਸਿੰਘ ਸਿਰਸਾ ਹਨ। ਵੀਡੀਓ ਵਿੱਚ ਵਿਅਕਤੀ ਨੂੰ ਚੀਕਾਂ ਮਾਰਦੇ ਅਤੇ ਬਚਾਉਣ ਦੀ ਗੁਹਾਰ ਲਗਾਉਂਦੇ ਸੁਣਿਆ ਜਾ ਸਕਦਾ ਹੈ।

ਫੇਸਬੁੱਕ ਪੇਜ ‘JattBLike’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਸਿਰਸੇ ਨੂੰ ਪੀਐਮ ਦਫਤਰ ਚੋਂ ਧੱਕੇ ਮਾਰ ਕੇ ਅਤੇ ਚੱਕ ਕੇ ਬਾਹਰ ਕੱਢਦੀਆਂ ਦੀ ਵੀਡੀਓ ਵੀ ਆ ਗਈ ਜੁੱਤੀ ਵੀ ਨਹੀਂ ਪਾਉਣ ਦਿੱਤੀ ਅਗਲਿਆਂ ਨੇ।’ ਇਸ ਵੀਡੀਓ ਨੂੰ ਹੁਣ ਤਕ 51,000 ਤੋਂ ਵੱਧ ਸੋਸ਼ਲ ਮੀਡੀਆ ਯੂਜ਼ਰ ਦੇਖ ਚੁੱਕੇ ਹਨ।

ਅਸੀਂ ਪਾਇਆ ਕਿ ਕਈ ਫੇਸਬੁੱਕ ਪੇਜ ਇਸ ਵੀਡੀਓ ਨੂੰ ਹੂਬਹੂ ਕੈਪਸ਼ਨ ਦੇ ਨਾਲ ਸ਼ੇਅਰ ਕਰ ਰਹੇ ਹਨ।

Crowd tangle ਦੇ ਡਾਟਾ ਦੇ ਮੁਤਾਬਕ ਵੀ ਸੋਸ਼ਲ ਮੀਡੀਆ ਤੇ ਇਸ ਵੀਡੀਓ ਦੇ ਬਾਰੇ ਵਿੱਚ ਖੂਬ ਚਰਚਾ ਹੋ ਰਹੀ ਹੈ।

ਵੀਡਿਓ ਵਿੱਚ ਭਾਰਤੀ ਜਨਤਾ ਪਾਰਟੀ ਦੇ ਲੀਡਰ ਮਨਜਿੰਦਰ ਸਿੰਘ ਸਿਰਸਾ ਹਨ? ਫਰਜ਼ੀ ਦਾਅਵਾ ਹੋਇਆ ਵਾਇਰਲ

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਆਪਣੀ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਮਨਜਿੰਦਰ ਸਿੰਘ ਸਿਰਸਾ ਦੇ ਟਵਿੱਟਰ ਹੈਂਡਲ ਨੂੰ ਖੰਗਾਲਿਆ। ਮਨਜਿੰਦਰ ਸਿੰਘ ਸਿਰਸਾ ਦੇ ਟਵਿੱਟਰ ਹੈਂਡਲ ਤੇ ਸਾਨੂੰ ਵਾਇਰਲ ਹੋਈ ਵੀਡੀਓ ਅਪਲੋਡ ਮਿਲੀ।

ਅਸੀਂ ਵੀਡੀਓ ਨੂੰ ਧਿਆਨ ਨਾਲ ਦੇਖਿਆ ਅਤੇ ਪਾਇਆ ਕਿ ਵੀਡਿਓ ਵਿੱਚ ਮਨਜਿੰਦਰ ਸਿੰਘ ਸਿਰਸਾ ਨਹੀਂ ਸਗੋਂ ਕੋਈ ਹੋਰ ਵਿਅਕਤੀ ਹਨ। ਮਨਜਿੰਦਰ ਸਿੰਘ ਸਿਰਸਾ ਨੇ ਆਪਣੀ ਕੈਪਸ਼ਨ ਦੇ ਵਿਚ ਇਸ ਵੀਡੀਓ ਨੂੰ ਦਿੱਲੀ ਸਰਕਾਰ ਦੇ ਜੀਐਸਟੀ ਡਿਪਾਰਟਮੈਂਟ ਦਾ ਦੱਸਿਆ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ? 

ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਵਾਇਰਲ ਵੀਡੀਓ ਨੂੰ ਟਵਿੱਟਰ ਤੇ ਕੁਝ ਕੀ ਵਰਡ ਦੀ ਮੱਦਦ ਦੇ ਨਾਲ ਖੰਗਾਲਿਾਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਟਵਿੱਟਰ ਯੂਜਰ ਅਮਿਤ ਰੈਣਾ ਦੁਆਰਾ ਸ਼ੇਅਰ ਕੀਤੀ ਮਿਲੀ। ਅਮਿਤ ਰੈਣਾ ਨੇ ਆਪਣੇ ਟਵੀਟ ਤੇ ਵਿਚ ਵੀਡੀਓ ਦੇ ਨਾਲ ਕੁਝ ਦਸਤਾਵੇਜ਼ਾਂ ਨੂੰ ਵੀ ਸ਼ੇਅਰ ਕੀਤਾ। ਇਨ੍ਹਾਂ ਦਸਤਾਵੇਜ਼ਾਂ ਦੇ ਵਿਚ ਸਾਨੂੰ ਵਾਇਰਲ ਵੀਡੀਓ ਵਿੱਚ ਮੌਜੂਦ ਵਿਅਕਤੀ ਦੁਆਰਾ ਪੁਲੀਸ ਨੂੰ ਦਿੱਤੀ ਗਈ ਸ਼ਿਕਾਇਤ ਮਿਲੀ ਅਤੇ ਇਸ ਦੇ ਨਾਲ ਹੀ ਵਿਅਕਤੀ ਦਾ ਫੋਨ ਨੰਬਰ ਵੀ ਮਿਲਿਆ।

ਅੱਗੇ ਵੱਧਦੇ ਹੋਏ ਅਸੀਂ ਵਾਇਰਲ ਵੀਡੀਓ ਮੌਜੂਦ ਵਿਅਕਤੀ ਜਤਿੰਦਰਪਾਲ ਸਿੰਘ ਨੂੰ ਸੰਪਰਕ ਕੀਤਾ। ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਵਾਇਰਲ ਵੀਡੀਓ ਦੇ ਵਿਚ ਉਹ ਹਨ। ਵਾਇਰਲ ਵੀਡੀਓ ਨੂੰ ਲੈ ਕੇ ਜਾਣਕਾਰੀ ਦਿੰਦਿਆਂ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਜੀਐੱਸਟੀ ਦਫਤਰ ਵਿਖੇ ਇਕ ਮਾਮਲੇ ਵਿਚ ਸ਼ਿਕਾਇਤ ਲੈ ਕੇ ਪਹੁੰਚੇ ਸਨ ਪਰ ਉਥੇ ਉਨ੍ਹਾਂ ਦੇ ਨਾਲ ਬਦਸਲੂਕੀ ਕੀਤੀ ਗਈ। ਉਨ੍ਹਾਂ ਨੇ ਪੁਲੀਸ ਨੂੰ ਦਿੱਤੀ ਗਈ ਸ਼ਿਕਾਇਤ ਅਤੇ ਹੋਰ ਦਸਤਾਵੇਜ਼ ਵੀ ਸਾਡੇ ਨਾਲ ਸਾਂਝੇ ਕੀਤੇ। ਜਤਿੰਦਰਪਾਲ ਸਿੰਘ ਪੇਸ਼ੇ ਤੋਂ ਸਮਾਜਿਕ ਕਾਰਕੁਨ ਹਨ।

Conclusion

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਫਰਜ਼ੀ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਵੀਡੀਓ ਦੇ ਵਿੱਚ ਬੀਜੇਪੀ ਲੀਡਰ ਮਨਜਿੰਦਰ ਸਿੰਘ ਸਿਰਸਾ ਨਹੀਂ ਹਨ।

Result: False

Our Sources

Tweet Made by Manjinder Singh Sirsa on August 28 , 2022
Tweet Made by Amit Raina on August 28 , 2022
Telephonic conversation with Jatinderpal Singh


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular