Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਇੱਕ ਬੱਚੇ ਨੂੰ ਘਾਹ ਖਾਉਂਦੇ ਵੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪਾਕਿਸਤਾਨ ਦਾ ਹੈ ਜਿਥੇ ਹੜ੍ਹ ਦੇ ਕਾਰਨ ਹਾਲਾਤ ਬਦਤਰ ਹੋ ਗਏ ਹਨ ਕਿ ਲੋਕਾਂ ਨੂੰ ਕੁਝ ਖਾਣ ਦੇ ਲਈ ਵੀ ਨਹੀਂ ਮਿਲ ਰਿਹਾ।
ਅਸੀਂ ਪਾਏਗੀ ਕਈ ਸੋਸ਼ਲ ਮੀਡੀਆ ਯੂਜ਼ਰ ਅਤੇ ਮੀਡੀਆ ਸੰਸਥਾਨ ਇਸ ਵੀਡੀਓ ਨੂੰ ਪਾਕਿਸਤਾਨ ਵਿਚ ਆਏ ਹੜ੍ਹ ਨਾਲ ਜੋੜਦਿਆਂ ਸ਼ੇਅਰ ਕਰ ਰਹੇ ਹਨ। ਗੌਰਤਲਬ ਹੈ ਕਿ ਪਾਕਿਸਤਾਨ ਵਿਚ ਹੜ੍ਹਾਂ ਦੇ ਕਾਰਨ ਜਨਜੀਵਨ ਕਾਫੀ ਮੁਸ਼ਕਿਲ ਹੋ ਗਿਆ ਹੈ ਅਤੇ ਕਈ ਲੋਕਾਂ ਨੂੰ ਆਪਣੇ ਘਰਾਂ ਨੂੰ ਛੱਡ ਕੇ ਦੂਜੇ ਰਾਜਾਂ ਵਿੱਚ ਪਲਾਇਨ ਕਰਨਾ ਪੈ ਰਿਹਾ ਹੈ।
ਪੰਜਾਬੀ ਮੀਡੀਆ ਅਦਾਰੇ ਹਮਦਰਦ ਟੀਵੀ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਭੁੱਖ ਨਾਲ ਤਫੜਦਾ ਬੱਚਾ ਘਾਹ ਖਾਣ ਲਈ ਹੋਇਆ ਮਜ਼ਬੂਰ ਪਾਕਿ ‘ਚ ਹੜ ਨੇ ਮਚਾ ਤਬਾਹੀ,ਨਹੀਂ ਮਿਲ ਰਿਹਾ ਖਾਣਾ’
Crowd tangle ਦੇ ਡਾਟਾ ਦੇ ਮੁਤਾਬਕ ਵੀ ਸੋਸ਼ਲ ਮੀਡੀਆ ਤੇ ਇਸ ਵੀਡੀਓ ਦੇ ਬਾਰੇ ਵਿੱਚ ਖੂਬ ਚਰਚਾ ਹੋ ਰਹੀ ਹੈ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਆਪਣੀ ਜਾਂਚ ਸ਼ੁਰੂ ਕੀਤੀ। ਅਸੀਂ ਸਭਤੋਂ ਪਹਿਲਾਂ ਵੀਡੀਓ ਨੂੰ ਧਿਆਨ ਦੇ ਨਾਲ ਵੇਖਿਆ ਅਤੇ InVID ਟੂਲ ਦੀ ਮਦਦ ਦੇ ਨਾਲ ਕਿ ਫਰੇਮ ਕੱਢ ਕੇ ਰਿਵਰਸ ਇਮੇਜ ਸਰਚ ਕੀਤਾ।
ਸਰਚ ਦੇ ਦੌਰਾਨ ਅਸੀਂ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਕਾਫੀ ਪੁਰਾਣਾ ਹੈ। ਯੂ ਟਿਊਬ ਤੇ ਅਪਲੋਡ ਕੀਤੀ ਗਈ ਇਸ ਵੀਡੀਓ ਨੂੰ ਕੁਝ ਨੇ ਸੀਰੀਆ ਅਤੇ ਕੁਝ ਯੂਜ਼ਰਸ ਨੇ ਇਸ ਵੀਡੀਓ ਨੂੰ ਯੂਕਰੇਨ ਦੱਸਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
YouTube ਚੈਨਲ ਨਾਯਾਬ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਵਿੱਚ ਵੀਡੀਓ ਨੂੰ ਸੀਰੀਆ ਦਾ ਦੱਸਿਆ। ਇਸ ਵੀਡੀਓ ਨੂੰ ਫਰਵਰੀ ਮਹੀਨੇ ਵਿੱਚ ਅਪਲੋਡ ਕੀਤਾ ਗਿਆ ਸੀ।
ਇਸ ਦੇ ਨਾਲ ਹੀ ਕਈ ਯੂਜ਼ਰਾਂ ਨੇ ਯੂ ਟਿਊਬ ਤੇ ਇਸ ਵੀਡੀਓ ਨੂੰ ਯੂਕਰੇਨ ਦਾ ਦੱਸਿਆ ਪਰ ਇਹ ਸਪੱਸ਼ਟ ਹੈ ਕਿ ਵਾਇਰਲ ਹੋ ਰਹੀ ਵੀਡੀਓ ਦਾ ਹਾਲ ਹੀ ਵਿਚ ਪਾਕਿਸਤਾਨ ‘ਚ ਆਏ ਹੜ੍ਹ ਨਾਲ ਕੋਈ ਸਬੰਧ ਨਹੀਂ ਹੈ।
ਹਾਲਾਂਕਿ, ਸਾਡੀ ਜਾਂਚ ਦੇ ਦੌਰਾਨ ਅਸੀਂ ਵਾਇਰਲ ਹੋ ਰਹੀ ਵੀਡੀਓ ਦੀ ਥਾਂ ਦਾ ਅਸਲ ਸਰੋਤ ਨਹੀਂ ਲੱਭ ਸਕੇ ਹਾਂ ਪਰ ਇਹ ਸਪੱਸ਼ਟ ਹੈ ਕਿ ਵਾਇਰਲ ਵੀਡੀਓ ਦਾ ਹਾਲ ਹੀ ਵਿਚ ਪਾਕਿਸਤਾਨ ‘ਚ ਆਏ ਹੜ੍ਹਾਂ ਨਾਲ ਸਬੰਧ ਨਹੀਂ ਹੈ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੁਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਤਕਰੀਬਨ 6 ਮਹੀਨੇ ਤੋਂ ਇੰਟਰਨੈੱਟ ਤੇ ਮੌਜੂਦ ਹੈ ਅਤੇ ਵੀਡੀਓ ਦਾ ਹਾਲ ਹੀ ਵਿਚ ਪਾਕਿਸਤਾਨ ‘ਚ ਆਏ ਹੜ੍ਹਾਂ ਨਾਲ ਸਬੰਧ ਨਹੀਂ ਹੈ।
Result: Missing Context
Our Sources
YouTube Video uploaded by Nayaab on February 26, 2022
YouTube Video uploaded by C’ronaldo fans on February 27, 2022
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.