ਸ਼ੁੱਕਰਵਾਰ, ਨਵੰਬਰ 22, 2024
ਸ਼ੁੱਕਰਵਾਰ, ਨਵੰਬਰ 22, 2024

HomeFact CheckPoliticsਕੀ ਗੁਜਰਾਤ ਦੇ ਸਿੱਖਿਆ ਮੰਤਰੀ ਨੇ ਪੈਰਾਂ ਵਿੱਚ ਪੈ ਕੇ ਮੰਗੀਆਂ ਵੋਟਾਂ?

ਕੀ ਗੁਜਰਾਤ ਦੇ ਸਿੱਖਿਆ ਮੰਤਰੀ ਨੇ ਪੈਰਾਂ ਵਿੱਚ ਪੈ ਕੇ ਮੰਗੀਆਂ ਵੋਟਾਂ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ‘ਚ ਕੁਝ ਹੀ ਦਿਨ ਬਚੇ ਹਨ। ਅਜਿਹੇ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਦੁਆਰਾ ਰੈਲੀਆਂ ਅਤੇ ਜਨਸੰਬੋਧਨ ਮਾਰਚ ਕੱਢੇ ਜਾ ਰਹੇ ਹਨ।

ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਇਕ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੁਜਰਾਤ ਦੇ ਸਿੱਖਿਆ ਮੰਤਰੀ ਜੀਤੂ ਵਾਘਾਨੀ ਲੋਕਾਂ ਦੇ ਪੈਰੀਂ ਪੈ ਕੇ ਵੋਟਾਂ ਮੰਗ ਰਹੇ ਹਨ।

ਵਾਇਰਲ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਫੇਸਬੁੱਕ ਯੂਜ਼ਰ ਬ੍ਰਿਜਲਾਲ ਸਾਹੂ ਨੇ ਕੈਪਸ਼ਨ ‘ਚ ਲਿਖਿਆ, ”ਗੁਜਰਾਤ ਵਿੱਚ ਵਿਕਾਸ ਇਨ੍ਹਾਂ ਹੋ ਗਿਆ ਕਿ ਗੁਜਰਾਤ ਦੇ ਸਿੱਖਿਆ ਮੰਤਰੀ ਜੀਤੂ ਵਾਘਾਨੀ ਲੋਕਾਂ ਦੇ ਪੈਰੀਂ ਪੈ ਕੇ ਵੋਟਾਂ ਮੰਗ ਰਹੇ ਹਨ।’

ਗੁਜਰਾਤ ਦੇ ਸਿੱਖਿਆ ਮੰਤਰੀ ਨੇ ਪੈਰਾਂ ਵਿੱਚ ਪੈ ਕੇ ਮੰਗੀਆਂ ਵੋਟਾਂ
Courtesy: Facebook/BrijlalSahu

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਵਾਇਰਲ ਤਸਵੀਰ ਦੀ ਸੱਚਾਈ ਜਾਣਨ ਲਈ ਅਸੀਂ ਯਾਨਡਕਸ ਰਾਹੀਂ ਤਸਵੀਰ ਨੂੰ ਸਰਚ ਕੀਤਾ। ਇਸ ਦੌਰਾਨ ਸਾਨੂੰ 5 ਫਰਵਰੀ, 2020 ਨੂੰ ਵਨ ਇੰਡੀਆ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਅਪਲੋਡ ਵੀਡੀਓ ਵਿੱਚ ਵਾਇਰਲ ਤਸਵੀਰ ਨਾਲ ਸਬੰਧਤ ਵੀਡੀਓ ਰਿਪੋਰਟ ਮਿਲੀ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਜਾਣਕਾਰੀ ਮੁਤਾਬਕ ਵਾਇਰਲ ਤਸਵੀਰ ‘ਚ ਦਿਖਾਈ ਦੇਣ ਵਾਲਾ ਵਿਅਕਤੀ ਗੁਜਰਾਤ ਦੇ ਸਿੱਖਿਆ ਮੰਤਰੀ ਜੀਤੂ ਵਾਘਾਨੀ ਨਹੀਂ ਸਗੋਂ ਭਾਜਪਾ ਨੇਤਾ ਸੰਜੇ ਸਿੰਘ ਹਨ। 2020 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਸੰਜੇ ਸਿੰਘ ਵਿਕਾਸਪੁਰੀ ਸੀਟ ਤੋਂ ਚੋਣ ਲੜ ਰਹੇ ਸਨ। 4 ਫਰਵਰੀ ਨੂੰ ਸ਼ਿਵ ਵਿਹਾਰ ਇਲਾਕੇ ‘ਚ ਲੋਕਾਂ ਤੋਂ ਵੋਟਾਂ ਮੰਗਣ ਲਈ ਉਹਨਾਂ ਨੇ ਇਕ ਪਦਯਾਤਰਾ ਕੱਢੀ ਸੀ। ਇਸ ਯਾਤਰਾ ਦੌਰਾਨ ਉਹ ਵੋਟਾਂ ਮੰਗਣ ਦੌਰਾਨ ਔਰਤ ਦੇ ਪੈਰੀਂ ਪੈ ਗਏ।

ਇਸ ਦੌਰਾਨ ਸਾਨੂੰ ਵਾਇਰਲ ਤਸਵੀਰ ਨਿਊਜ਼ ਹਿਮਾਚਲੀ ਦੁਆਰਾ 6 ਫਰਵਰੀ 2020 ਨੂੰ ਪ੍ਰਕਾਸ਼ਿਤ ਆਰਟੀਕਲ ਦੇ ਵਿੱਚ ਵੀ ਅਪਲੋਡ ਮਿਲੀ। ਰਿਪੋਰਟ ਦੇ ਮੁਤਾਬਕ ਵੀ ਇਸ ਤਸਵੀਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਉਮੀਦਵਾਰ ਸੰਜੇ ਸਿੰਘ ਦੀ ਵਿਲੱਖਣ ਚੋਣ ਮੁਹਿੰਮ ਦਾ ਦੱਸਿਆ ਗਿਆ ਹੈ।

ਗੁਜਰਾਤ ਦੇ ਸਿੱਖਿਆ ਮੰਤਰੀ ਨੇ ਪੈਰਾਂ ਵਿੱਚ ਪੈ ਕੇ ਮੰਗੀਆਂ ਵੋਟਾਂ
Courtesy: News Himachali

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਤਸਵੀਰ ਦਾ ਗੁਜਰਾਤ ਵਿਧਾਨਸਭਾ ਚੋਣਾਂ ਨਾਲ ਕੋਈ ਸਬੰਧ ਨਹੀਂ ਹੈ। ਵਾਇਰਲ ਤਸਵੀਰ ਵਿੱਚ ਭਾਜਪਾ ਨੇਤਾ ਸੰਜੇ ਸਿੰਘ ਹਨ। ਤਸਵੀਰ ਨੂੰ ਗੁਜਰਾਤ ਵਿਧਾਨਸਭਾ ਚੋਣਾਂ ਨਾਲ ਜੋੜਕੇ ਗੁੰਮਰਾਹਕੁੰਨ ਜਾਣਕਾਰੀ ਸ਼ੇਅਰ ਕੀਤੀ ਜਾ ਰਹੀ ਹੈ।

Result: False

Our Sources

Media Report published by One India on February 5, 2020
Media Report published by News Himachali on February 5, 2020

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular