ਸ਼ੁੱਕਰਵਾਰ, ਨਵੰਬਰ 22, 2024
ਸ਼ੁੱਕਰਵਾਰ, ਨਵੰਬਰ 22, 2024

HomeFact CheckViralਕੀ ਮੱਕਾ ਮਸਜਿਦ ਦੇ ਵਿੱਚ ਹੋਈ ਬਰਫਬਾਰੀ? ਵਾਇਰਲ ਵੀਡੀਓ ਐਡੀਟਡ ਹੈ

ਕੀ ਮੱਕਾ ਮਸਜਿਦ ਦੇ ਵਿੱਚ ਹੋਈ ਬਰਫਬਾਰੀ? ਵਾਇਰਲ ਵੀਡੀਓ ਐਡੀਟਡ ਹੈ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡਿਆ ਤੇ ਸਾਊਦੀ ਅਰਬ ਵਿੱਚ ਸਥਿਤ ਮੱਕਾ ਦੀ ਮਸਜਿਦ ਏ ਹਰਮ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਦੇ ਵਿੱਚ ਲੋਕਾਂ ਨੂੰ ਕਾਬਾ ਦੇ ਆਲੇ-ਦੁਆਲੇ ਖੜੇ ਦੇਖਿਆ ਜਾ ਸਕਦਾ ਹੈ ਅਤੇ ਵੀਡੀਓ ਦੇ ਵਿੱਚ ਬਰਫਬਾਰੀ ਹੁੰਦੀ ਦਿਖਾਈ ਦੇ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਮੱਕਾ ਸ਼ਹਿਰ ਦੇ ਕਾਬਾ ਸ਼ਰੀਫ ਵਿੱਚ ਪਹਿਲੀ ਵਾਰ ਬਰਫ਼ਬਾਰੀ ਹੋਈ।

ਇੱਕ ਟਵਿੱਟਰ ਯੂਜ਼ਰ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਮੱਕਾ ‘ਚ ਇਤਿਹਾਸ ਵਿੱਚ ਪਹਿਲੀ ਵਾਰ ਬਰਫ਼ਬਾਰੀ ਹੋਈ।’

ਅਸੀਂ ਪਾਇਆ ਕਿ ਸੋਸ਼ਲ ਮੀਡਿਆ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਵੀਡੀਓ ਦੀ ਸੱਚਾਈ ਜਾਣਨ ਦੇ ਲਈ ਕੁਝ ਕੀ ਵਰਡ ਦੀ ਮਦਦ ਨਾਲ ਸਰਚ ਕੀਤਾ। ਇਸ ਦੌਰਾਨ ਸਾਨੂੰ ਹਰਮੇਨ ਸ਼ਰੀਫੀਨ ਦੇ ਅਧਿਕਾਰਤ ਫੇਸਬੁੱਕ ਪੇਜ ‘ਤੇ ਵਾਇਰਲ ਵੀਡੀਓ ਬਾਰੇ ਇੱਕ ਪੋਸਟ ਮਿਲਿਆ । ਫੇਸਬੁੱਕ ਪੋਸਟ ‘ਚ ਰਾਸ਼ਟਰੀ ਮੌਸਮ ਵਿਗਿਆਨ ਕੇਂਦਰ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਮਸਜਿਦ ਅਲ-ਹਰਮ ‘ਚ ਭਾਰੀ ਬਰਫਬਾਰੀ ਦੇ ਨਾਮ ਤੇ ਵਾਇਰਲ ਹੋ ਰਹੀ ਵੀਡੀਓ ਫਰਜ਼ੀ ਹੈ।

ਮੱਕਾ ਮਸਜਿਦ ਦੇ ਵਿੱਚ ਹੋਈ ਬਰਫਬਾਰੀ
Courtesy: Facebook/HaramainSharifain

ਸਰਚ ਦੌਰਾਨ ਸਾਨੂੰ ਸਾਊਦੀ ਗਜ਼ਟ ਦੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਉਕਤ ਵੀਡੀਓ ਦੇ ਸਬੰਧ ਵਿੱਚ ਇੱਕ ਟਵੀਟ ਮਿਲਿਆ। ਇਸ ਟਵੀਟ ਦੇ ਵਿੱਚ ਵੀ ਵੀਡੀਓ ਨੂੰ ਫਰਜ਼ੀ ਦੱਸਿਆ ਗਿਆ ਹੈ।

ਇਸ ਦੇ ਨਾਲ ਹੀ ਸਾਨੂੰ ਮਸਜਿਦ ਅਲ-ਹਰਮ ਵਿੱਚ ਭਾਰੀ ਬਰਫ਼ਬਾਰੀ ਦੇ ਸਬੰਧ ਵਿੱਚ ਅਰਬੀ ਵੇਦਰ ਡਾਟ ਕਾਮ ਦੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਇੱਕ ਹੋਰ ਵੀਡੀਓ ਮਿਲਿਆ ਹੈ। ਟਵੀਟ ਵਿੱਚ ਵਾਇਰਲ ਵੀਡੀਓ ਨੂੰ ਐਡਿਟਡ ਦੱਸਿਆ ਗਿਆ ਹੈ। ਇਸ ਦੇ ਨਾਲ ਹੀ ਲਿਖਿਆ ਹੈ ਕਿ 1 ਜਨਵਰੀ ਨੂੰ ਮੱਕਾ ਵਿਚ ਤਾਪਮਾਨ 30 ਡਿਗਰੀ ਸੈਲਸੀਅਸ ਸੀ ਜਿਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ 30 ਡਿਗਰੀ ਤਾਪਮਾਨ ‘ਚ ਬਰਫਬਾਰੀ ਹੋਣਾ ਸੰਭਵ ਨਹੀਂ ਹੈ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਮੱਕਾ ਪ੍ਰਾਂਤ ਦੇ ਅਮੀਰਾਤ ਦੀ ਅਧਿਕਾਰਤ ਵੈਬਸਾਈਟ ਅਤੇ ਸੋਸ਼ਲ ਮੀਡੀਆ ਹੈਂਡਲਾਂ ਤੇ ਵਾਇਰਲ ਵੀਡੀਓ ਦੇ ਬਾਰੇ ਵਿੱਚ ਖੋਜ ਕੀਤੀ। ਸਾਨੂੰ 1 ਜਨਵਰੀ, 2023 ਨੂੰ ਕੀਤਾ ਗਿਆ ਟਵੀਟ ਮਿਲਿਆ। ਇਸ ਟਵੀਟ ਵਿੱਚ ਵੀ ਵੀਡੀਓ ਨੂੰ ਫਰਜ਼ੀ ਦੱਸਿਆ ਗਿਆ ਹੈ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਮਸਜਿਦ ਏ ਹਰਮ ‘ਚ ਭਾਰੀ ਬਰਫਬਾਰੀ ਦੇ ਨਾਮ ਤੇ ਸ਼ੇਅਰ ਕੀਤੀ ਜਾ ਰਹੀ ਵੀਡੀਓ ਫਰਜ਼ੀ ਹੈ। ਮੱਕਾ ‘ਚ ਭਾਰੀ ਬਰਫਬਾਰੀ ਦੇ ਨਾਮ ਤੇ ਵਾਇਰਲ ਵੀਡੀਓ ਨੂੰ ਐਡੀਟਿੰਗ ਸਾਫਟਵੇਅਰ ਦੀ ਮਦਦ ਨਾਲ ਬਣਾਇਆ ਗਿਆ ਹੈ।

Result: Altered Video/ Photo

Our Sources

Facebook post by Haramain Sharifain on 01 Jan 2023
Twitter post by @Saudi_Gazette on 01 Jan 2023
Twitter post by @ArabiaWeatherSA on 01 Jan 2023
Twitter post by @makkahregion on 01 Jan 2023

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular