ਸੋਮਵਾਰ, ਨਵੰਬਰ 25, 2024
ਸੋਮਵਾਰ, ਨਵੰਬਰ 25, 2024

HomeFact CheckViralWeekly Wrap: 14 ਫਰਵਰੀ 2019 ਨੂੰ ਪੁਲਵਾਮਾ ਵਿੱਚ ਹੋਏ ਹਮਲੇ ਦੀ ਹੈ ਇਹ...

Weekly Wrap: 14 ਫਰਵਰੀ 2019 ਨੂੰ ਪੁਲਵਾਮਾ ਵਿੱਚ ਹੋਏ ਹਮਲੇ ਦੀ ਹੈ ਇਹ ਵੀਡੀਓ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਪੁਲਵਾਮਾ ਦੀ ਬਰਸੀ ਤੇ ਇੱਕ ਵੀਡੀਓ ਵਾਇਰਲ ਹੋਈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਵੀਡੀਓ 14 ਫਰਵਰੀ 2019 ਨੂੰ ਪੁਲਵਾਮਾ ਵਿੱਚ ਹੋਏ ਹਮਲੇ ਦੀ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ NGT ਨੇ 10 ਸਾਲ ਪੁਰਾਣੇ ਡੀਜ਼ਲ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਤੋਂ ਹਟਾਈ ਪਾਬੰਦੀ?

ਦਾਅਵਾ ਕੀਤਾ ਜਾ ਰਿਹਾ ਹੈ ਕਿ ਐਨਜੀਟੀ ਨੇ 10 ਸਾਲ ਪੁਰਾਣੇ ਡੀਜ਼ਲ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਤੇ ਲੱਗੀ ਪਾਬੰਦੀ ਹਟਾ ਦਿੱਤੀ ਹੈ। ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਸੋਸ਼ਲ ਮੀਡਿਆ ਤੇ ਸ਼ੇਅਰ ਕੀਤੇ ਜਾ ਰਹੇ ਗੈਜੇਟ ਦੀ ਤਸਵੀਰ ਪੁਰਾਣੇ ਵਾਹਨਾਂ ਦੀ ਖਰੀਦ-ਵੇਚ ਅਤੇ ਮਾਲਕੀ ਨਾਲ ਸਬੰਧਤ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕੀ ਤੁਰਕੀ ਵਿੱਚ ਆਏ ਭੁਚਾਲ ਤੋਂ ਬਾਅਦ ਦੀ ਹੈ ਇਹ ਵਾਇਰਲ ਤਸਵੀਰ?

ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਤਸਵੀਰ ਤੁਰਕੀ ‘ਚ ਹਾਲ ਵਿੱਚ ਆਏ ਭੁਚਾਲ ਤੋਂ ਬਾਅਦ ਦੀ ਹੈ। ਵਾਇਰਲ ਹੋ ਰਹੀ ਤਸਵੀਰ ਤੁਰਕੀ ‘ਚ ਹਾਲ ਵਿੱਚ ਆਏ ਭੂਚਾਲ ਦੀ ਨਹੀਂ ਹੈ। ਇਹ ਤਸਵੀਰ ਤੁਰਕੀ ਦੇ ਦੂਜਸੇ ਸੂਬੇ ਵਿੱਚ 23 ਸਾਲ ਪਹਿਲਾਂ ਆਏ ਭੂਚਾਲ ਦੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

14 ਫਰਵਰੀ 2019 ਨੂੰ ਪੁਲਵਾਮਾ ਵਿੱਚ ਹੋਏ ਹਮਲੇ ਦੀ ਹੈ ਇਹ ਵੀਡੀਓ

ਕੀ ਮੁੱਖ ਮੰਤਰੀ ਭਗਵੰਤ ਮਾਨ ਹੋਏ ਅਪੋਲੋ ਹਸਪਤਾਲ ਵਿੱਚ ਦਾਖਿਲ?

 ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਖਰਾਬ ਹੈ ਅਤੇ ਉਹ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖਿਲ ਹਨ। ਇਹ ਸੱਚ ਨਹੀਂ ਹੈ। ਵਾਇਰਲ ਹੋ ਰਹੀ ਤਸਵੀਰ ਤਕਰੀਬਨ ਚਾਰ ਸਾਲ ਪੁਰਾਣੀ ਹੈ ਨਾ ਕਿ ਹਾਲੀਆ। ਪੁਰਾਣੀ ਤਸਵੀਰ ਨੂੰ ਸ਼ੇਅਰ ਕਰ ਫਰਜ਼ੀ ਦਾਅਵਾ ਕੀਤਾ ਜਾ ਰਿਹਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

14 ਫਰਵਰੀ 2019 ਨੂੰ ਪੁਲਵਾਮਾ ਵਿੱਚ ਹੋਏ ਹਮਲੇ ਦੀ ਹੈ ਇਹ ਵੀਡੀਓ

14 ਫਰਵਰੀ 2019 ਨੂੰ ਪੁਲਵਾਮਾ ਵਿੱਚ ਹੋਏ ਹਮਲੇ ਦੀ ਹੈ ਇਹ ਵੀਡੀਓ?

ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਵੀਡੀਓ 14 ਫਰਵਰੀ 2019 ਨੂੰ ਪੁਲਵਾਮਾ ਵਿੱਚ ਹੋਏ ਹਮਲੇ ਦੀ ਹੈ। ਵਾਇਰਲ ਵੀਡੀਓ ਦਾ ਪੁਲਵਾਮਾ ਹਮਲੇ ਨਾਲ ਕੋਈ ਸਬੰਧ ਨਹੀਂ ਹੈ। ਇਹ ਵੀਡੀਓ ਸਾਲ 2007 ‘ਚ ਬਗਦਾਦ ਦੇ ਕੈਂਪ ਤਾਜੀ ਵਿੱਚ ਹੋਏ ਧਮਾਕੇ ਦੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕੀ ਨਿਊਜ਼ੀਲੈਂਡ ਵਿੱਚ ਹਾਲ ‘ਚ ਆਏ ਭੁਚਾਲ ਦੀ ਹੈ ਇਹ ਵੀਡੀਓ?

ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਵੀਡੀਓ ਨਿਊਜ਼ੀਲੈਂਡ ਵਿੱਚ ਹਾਲ ‘ਚ ਆਏ ਭੁਚਾਲ ਦੀ ਹੈ। ਵਾਇਰਲ ਵੀਡੀਓ ਅਗਸਤ 2021 ਤੋਂ ਇੰਟਰਨੈਟ ਤੇ ਮੌਜੂਦ ਹੈ। ਇਸ ਵੀਡੀਓ ਦਾ ਨਿਊਜ਼ੀਲੈਂਡ ‘ਚ ਹਾਲ ਹੀ ਵਿੱਚ ਆਏ ਭੂਚਾਲ ਨਾਲ ਕੋਈ ਸੰਬੰਧ ਨਹੀਂ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular