ਸੋਮਵਾਰ, ਨਵੰਬਰ 25, 2024
ਸੋਮਵਾਰ, ਨਵੰਬਰ 25, 2024

HomeFact CheckFact Check: ਕੀ ਦਿੱਲੀ ਦੇ ਨਜਫਗੜ੍ਹ ਇਲਾਕੇ 'ਚ ਨਿਰਮਾਣ ਅਧੀਨ ਮੈਟਰੋ ਦਾ...

Fact Check: ਕੀ ਦਿੱਲੀ ਦੇ ਨਜਫਗੜ੍ਹ ਇਲਾਕੇ ‘ਚ ਨਿਰਮਾਣ ਅਧੀਨ ਮੈਟਰੋ ਦਾ ਪਿੱਲਰ ਡਿੱਗਿਆ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਰਾਹੀਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਦੇ ਨਜਫਗੜ੍ਹ ਇਲਾਕੇ ‘ਚ ਨਿਰਮਾਣ ਅਧੀਨ ਮੈਟਰੋ ਦਾ ਪਿੱਲਰ ਡਿੱਗਣ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਹੈ। ਫੇਸਬੁੱਕ ਅਤੇ ਟਵਿਟਰ ‘ਤੇ ਵੀਡੀਓ ਨੂੰ ਸ਼ੇਅਰ ਕਰ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧ ਰਹੇ ਹਨ। ਇਸ ਦਾਅਵੇ ਨੂੰ ਪਹਿਲਾਂ Newschecker Hindi ਦੁਆਰਾ ਫੈਕਟ ਚੈਕ ਕੀਤਾ ਜਾ ਚੁੱਕਾ ਹੈ।

Courtesy: Twitter@sabirsh48723440

Fact

ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਝੂਠਾ ਹੈ। ਇਹ ਵੀਡੀਓ ਦਿੱਲੀ ਦਾ ਨਹੀਂ ਬਲਕਿ ਵਾਰਾਣਸੀ ਦਾ ਹੈ। ਇਸ ਦੁਰਘਟਨਾ ਦੇ ਕਈ ਵੀਡੀਓ ਅਤੇ ਤਸਵੀਰਾਂ ਕਈ ਖਬਰਾਂ ਵਿੱਚ ਮੌਜੂਦ ਹਨ।

15 ਮਈ 2018 ਨੂੰ ਵਾਰਾਣਸੀ ਦੇ ਕੈਂਟ ਰੇਲਵੇ ਸਟੇਸ਼ਨ ਨੇੜੇ ਨਿਰਮਾਣ ਅਧੀਨ ਪੁਲ ਦਾ ਇੱਕ ਹਿੱਸਾ ਢਹਿ ਗਿਆ ਸੀ। ਪੁਲ ਹੇਠਾਂ ਖੜ੍ਹੇ ਕਈ ਵਾਹਨ ਇਸ ਦੀ ਲਪੇਟ ਵਿਚ ਆ ਗਏ ਸਨ। ਇਸ ਹਾਦਸੇ ‘ਚ 18 ਲੋਕਾਂ ਦੀ ਮੌਤ ਹੋ ਗਈ ਸੀ। ਪੁਲ ਦਾ ਜੋ ਹਿੱਸਾ ਡਿੱਗਿਆ ਸੀ, ਉਸ ਨੂੰ ਹਾਦਸੇ ਤੋਂ ਤਿੰਨ ਮਹੀਨੇ ਪਹਿਲਾਂ ਹੀ ਬਣਾਇਆ ਗਿਆ ਸੀ।

ਹਾਲਾਂਕਿ, 16 ਫਰਵਰੀ 2023 ਨੂੰ, ਦਿੱਲੀ ਦੇ ਹੈਦਰਪੁਰ ਖੇਤਰ ਵਿੱਚ ਇੱਕ ਮੈਟਰੋ ਦੇ ਪਿੱਲਰ ਦਾ ਕੁਝ ਹਿੱਸਾ ਅਚਾਨਕ ਡਿੱਗ ਗਿਆ। ਰਿਪੋਰਟਾਂ ਮੁਤਾਬਕ ਮੈਟਰੋ ਦੇ ਖੰਭੇ ਦੇ ਸ਼ਟਰਿੰਗ ਦਾ ਕੰਮ ਚੱਲ ਰਿਹਾ ਸੀ ਜਦੋਂ ਇੱਕ ਟੁਕੜਾ ਸੜਕ ‘ਤੇ ਖੜ੍ਹੇ ਵਾਹਨ ‘ਤੇ ਡਿੱਗ ਗਿਆ। ਗੱਡੀ ‘ਚ ਬੈਠੇ ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਨੂੰ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਵਾਇਰਲ ਵੀਡੀਓ ਦਾ ਇਸ ਘਟਨਾ ਨਾਲ ਕੋਈ ਸਬੰਧ ਨਹੀਂ ਹੈ। ਵੀਡੀਓ ਪੁਰਾਣੀ ਹੈ ਅਤੇ ਵਾਰਾਣਸੀ ਦੀ ਹੈ। ਕੁਝ ਦਿਨ ਪਹਿਲਾਂ ਇਸ ਵੀਡੀਓ ਨੂੰ ਮਹਾਰਾਸ਼ਟਰ ਦੇ ਠਾਣੇ ਦਾ ਦੱਸਦਿਆਂ ਸ਼ੇਅਰ ਕੀਤਾ ਗਿਆ ਸੀ। ਨਿਊਜ਼ਚੈਕਰ ਨੇ ਇਸ ਦਾਅਵੇ ‘ਤੇ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ।

ਜੇਕਰ ਤੁਹਾਨੂੰ ਇਹ ਫੈਕਟ ਚੈਕ ਪਸੰਦ ਆਇਆ ਤਾਂ ਤੁਸੀਂ ਇਸ ਤਰ੍ਹਾਂ ਦੇ ਹੋਰ ਫੈਕਟ ਚੈਕ ਪੜ੍ਹਨਾ ਚਾਹੁੰਦੇ ਹੋ ਤਾਂ ਇੱਥੇ ਕਲਿੱਕ ਕਰੋ।

Result: False

Our Sources

News Reports of May 2018
Report of AajTak, published on February 16, 2023

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular