ਸ਼ੁੱਕਰਵਾਰ, ਨਵੰਬਰ 22, 2024
ਸ਼ੁੱਕਰਵਾਰ, ਨਵੰਬਰ 22, 2024

HomeFact Checkਮੁਹਾਲੀ ਦੀ ਸਾਲ 2011 ਦੀ ਘਟਨਾ ਨੂੰ ਅਮ੍ਰਿਤਪਾਲ ਸਿੰਘ ਮਾਮਲੇ ਨਾਲ ਜੋੜਕੇ...

ਮੁਹਾਲੀ ਦੀ ਸਾਲ 2011 ਦੀ ਘਟਨਾ ਨੂੰ ਅਮ੍ਰਿਤਪਾਲ ਸਿੰਘ ਮਾਮਲੇ ਨਾਲ ਜੋੜਕੇ ਕੀਤਾ ਸ਼ੇਅਰ

Claim

ਪਾਕਿਸਤਾਨ ਅਸ਼ਾਂਤੀ ਫੈਲਾਉਣ ਲਈ ਫਰਜ਼ੀ ਸਿੱਖ ਬਣਾ ਕੇ ਭਾਰਤ ਵਿਚ ਭੇਜ ਰਿਹਾ ਹੈ ਅਤੇ ਇਹ ਤਸਵੀਰਾਂ ਉਸ ਫਰਜ਼ੀ ਸਿੱਖ ਦੀਆਂ ਹਨ ਜਿਸ ਨੂੰ ਪੁਲਿਸ ਨੇ ਸਮਾਂ ਰਹਿੰਦੇ ਦਬੋਚ ਲਿਆ।

Fact
ਵਾਇਰਲ ਦਾਅਵਾ ਗੁੰਮਰਾਹਕੁੰਨ ਹੈ। ਇਹ ਤਸਵੀਰਾਂ ਸਾਲ 2011 ਦੀਆਂ ਹਨ ਜਿਥੇ ਰੋਸ ਮੁਜ਼ਾਹਰਾ ਕਰ ਰਹੇ ਮੁਲਾਜ਼ਮਾਂ ਤੇ ਪੁਲਿਸ ਵੱਲੋਂ ਲਾਠੀ ਚਾਰਜ਼ ਕੀਤਾ ਗਿਆ ਅਤੇ ਇੱਕ ਸਿੱਖ ਪ੍ਰਦਰਸ਼ਨਕਾਰੀ ਦੀ ਪੁਲਿਸ ਮੁਲਾਜ਼ਮ ਦੇ ਵਲੋਂ ਪੱਗ ਲਾਹ ਦਿੱਤੀ ਗਈ ਸੀ।

ਵਾਰਿਸ ਪੰਜਾਬ ਦੀ ਜਥੇਬੰਦੀ ਦੇ ਮੁੱਖੀ ਅਮ੍ਰਿਤਪਾਲ ਸਿੰਘ ਹਾਲੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਏਬੀਪੀ ਦੀ ਰਿਪੋਰਟ ਮੁਤਾਬਕ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਅੱਠ ਪੁਲਿਸ ਕੇਸ ਦਰਜ ਕੀਤੇ ਹਨ। ਪੁਲਿਸ ਨੇ ਦੱਸਿਆ ਹੈ ਕਿ ਹੁਣ ਤੱਕ 207 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਨ੍ਹਾਂ ’ਚੋਂ 30 ਵਿਅਕਤੀਆਂ ਖ਼ਿਲਾਫ਼ ਫ਼ੌਜਦਾਰੀ ਮੁਕੱਦਮੇ ਦਰਜ ਕੀਤੇ ਗਏ ਹਨ ਜਦੋਂਕਿ 177 ਜਣਿਆ ਨੂੰ ਧਾਰਾ 107,151 ਤਹਿਤ ਹੀ ਹਿਰਾਸਤ ’ਚ ਰੱਖਿਆ ਹੈ।

ਇਸ ਸਭ ਦੇ ਵਿੱਚ ਸੋਸ਼ਲ ਮੀਡਿਆ ਤੇ ਪਿਛਲੇ ਕਈ ਦਿਨਾਂ ਤੋਂ ਕਈ ਵੀਡੀਓ ਅਤੇ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਨਾਮਵਰ ਮੀਡੀਆ ਅਦਾਰ ਜਗਬਾਣੀ ਨੇ ਅੰਮ੍ਰਿਤਪਾਲ ਸਿੰਘ ਮਾਮਲੇ ਨਾਲ ਜੋੜ ਆਪਣੇ ਅਖਬਾਰ ਦੇ ਐਡੀਸ਼ਨ ਵਿੱਚ ਇੱਕ ਖਬਰ ਸਾਂਝੀ ਕੀਤੀ ਜਿਸ ਵਿਚ ਦੋ ਪੁਲਿਸ ਮੁਲਾਜ਼ਮਾਂ ਵੱਲੋਂ ਇੱਕ ਸਿੱਖ ਦੀ ਦਸਤਾਰ ਉਤਾਰਦਿਆਂ ਦੀ ਤਸਵੀਰਾਂ ਦੇਖੀਆਂ ਜਾ ਸਕਦੀਆਂ ਸਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿਸਤਾਨ ਅਸ਼ਾਂਤੀ ਫੈਲਾਉਣ ਲਈ ਫਰਜ਼ੀ ਸਿੱਖ ਬਣਾ ਕੇ ਭਾਰਤ ਵਿਚ ਭੇਜ ਰਿਹਾ ਹੈ ਅਤੇ ਇਹ ਤਸਵੀਰ ਓਸ ਫਰਜ਼ੀ ਸਿੱਖ ਦੀ ਹੈ ਜਿਸ ਨੂੰ ਪੁਲਿਸ ਨੇ ਸਮਾਂ ਰਹਿੰਦੇ ਦਬੋਚ ਲਿਆ। ਆਰਟੀਕਲ ਵਿੱਚ ਇਸ ਘਟਨਾ ਦੀ ਜਗ੍ਹਾ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।

ਮੁਹਾਲੀ ਦੀ ਸਾਲ 2011 ਦੀ ਘਟਨਾ ਨੂੰ ਅਮ੍ਰਿਤਪਾਲ ਸਿੰਘ ਮਾਮਲੇ ਨਾਲ ਜੋੜਕੇ ਕੀਤਾ ਸ਼ੇਅਰ
Courtesy: Jagbani E paper

Fact Check/Verification

ਅਸੀਂ ਇਹਨਾਂ ਤਸਵੀਰਾਂ ਦੀ ਜਾਂਚ ਸ਼ੁਰੂ ਕੀਤੀ। ਇਹਨਾਂ ਤਸਵੀਰਾਂ ਸਰਚ ਨੂੰ ਅਸੀਂ ਦੀ ਮਦਦ ਨਾਲ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਸਾਲ 2011 ਦਾ ਇੱਕ ਵੈਬਸਾਈਟ ਤੇ ਪ੍ਰਕਾਸ਼ਿਤ ਲੇਖ ਮਿਲਿਆ। ਸਿੱਖ ਮੀਡਿਆ ਵੈਬਸਾਈਟ ‘sikhnet.com’ ਦੇ ਲੇਖ ਦੇ ਮੁਤਾਬਕ ਇਹ ਘਟਨਾ 28 ਮਾਰਚ, 2011 ਦੀ ਅਤੇ ਮੋਹਾਲੀ ਦੇ ਨੇੜੇ ਪੀਸੀਏ ਸਟੇਡੀਅਮ ਦੀ ਹੈ।

ਮੁਹਾਲੀ ਦੀ ਸਾਲ 2011 ਦੀ ਘਟਨਾ ਨੂੰ ਅਮ੍ਰਿਤਪਾਲ ਸਿੰਘ ਮਾਮਲੇ ਨਾਲ ਜੋੜਕੇ ਕੀਤਾ ਸ਼ੇਅਰ
Courtesy: Sikh Net

ਲੇਖ ਦੇ ਮੁਤਾਬਕ , ਗੈਰ ਮੁਨਾਫਾ ਸੰਗਠਨ ਯੂਨਾਈਟਿਡ ਸਿੱਖ ਨੇ ਇੱਕ ਸਿੱਖ ਨੌਜਵਾਨ ਦੀ ਦਸਤਾਰ ਉਤਾਰਨ ਦੇ ਵਿਰੋਧ ਵਿੱਚ ਪੰਜਾਬ ਪੁਲਿਸ ਦੇ ਖਿਲਾਫ ਮੁਹਾਲੀ ਜੁਡੀਸ਼ੀਅਲ ਮੈਜਿਸਟਰੇਟ ਅੱਗੇ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਨੇ ਹੋਰਾਂ ਸਮੇਤ ਤਤਕਾਲੀ ਪ੍ਰਧਾਨ ਮੰਤਰੀ, ਸੀਜੇਆਈ, ਐਨਐਚਆਰਸੀ ਨੂੰ ਵੀ ਇਸ ਮਾਮਲੇ ਵਿੱਚ ਪੱਤਰ ਲਿਖੇ ਸਨ।

ਰਿਪੋਰਟ ਮੁਤਾਬਕ ਇਹ ਘਟਨਾ 28 ਮਾਰਚ, 2011 ਦੀ ਹੈ ਜਦੋ ਮੁਹਾਲੀ ਵਿੱਚ ਕ੍ਰਿਕੇਟ ਸਟੇਡੀਅਮ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈਕੇ ਰੋਸ ਮੁਜ਼ਾਹਰਾ ਕਰ ਰਹੇ ਰੂਰਲ ਫਾਰਮਾਸਿਸਟਾਂ ਅਤੇ ਦਰਜ਼ਾ ਚਾਰ ਮੁਲਾਜ਼ਮਾਂ ਤੇ ਪੁਲਿਸ ਵੱਲੋਂ ਲਾਠੀ ਚਾਰਜ਼ ਕੀਤਾ ਗਿਆ ਅਤੇ ਇੱਕ ਸਿੱਖ ਪ੍ਰਦਰਸ਼ਨਕਾਰੀ ਦੀ ਪੁਲਿਸ ਮੁਲਾਜ਼ਮ ਦੇ ਵਲੋਂ ਪੱਗ ਲਾਹ ਦਿੱਤੀ ਗਈ। ਸਾਨੂੰ ‘ਯੂ ਟਿਊਬ’ ਤੇ ਵੀ ਇਸ ਮਾਮਲੇ ਦੀ ਵੀਡੀਓ ਮਿਲੀ। ਇਸ ਵੀਡੀਓ ਨੂੰ 31 ਮਾਰਚ , 2011 ਨੂੰ ਅਪਲੋਡ ਕੀਤਾ ਗਿਆ ਸੀ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਰਚ ਦੇ ਦੌਰਾਨ ਸਾਨੂੰ ਇਕ ਹੋਰ ਲੇਖ ਮਿਲਿਆ ਜਿਸ ਮੁਤਾਬਕ , ਪ੍ਰਦਰਸ਼ਨਕਾਰੀ ਦੀ ਪੱਗ ਉਤਾਰਨ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਲੇਖ ਦੇ ਮੁਤਾਬਕ ਸਾਬਕਾ ਉਪ ਮੁੱਖ – ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਦੋ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਮੁਅੱਤਲ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਇਸ ਮਾਮਲੇ ਵਿੱਚ ਕਿ ਐਸਪੀ (ਜਾਸੂਸ) ਪ੍ਰੀਤਮ ਸਿੰਘ ਅਤੇ ਪੁਲਿਸ ਥਾਣੇ ਫੇਜ਼ ਅੱਠ ਦੇ ਐਸਐਚਓ (SHO) ਸਬ ਇੰਸਪੈਕਟਰ ਕੁਲਭੂਸ਼ਣ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

ਮੁਹਾਲੀ ਦੀ ਸਾਲ 2011 ਦੀ ਘਟਨਾ ਨੂੰ ਅਮ੍ਰਿਤਪਾਲ ਸਿੰਘ ਮਾਮਲੇ ਨਾਲ ਜੋੜਕੇ ਕੀਤਾ ਸ਼ੇਅਰ
Courtesy: Times of India

Conclusion

ਵਾਇਰਲ ਦਾਅਵਾ ਗੁੰਮਰਾਹਕੁੰਨ ਹੈ। ਇਹ ਤਸਵੀਰਾਂ ਸਾਲ 2011 ਦੀਆਂ ਹਨ ਜਿਥੇ ਰੋਸ ਮੁਜ਼ਾਹਰਾ ਕਰ ਰਹੇ ਰੂਰਲ ਫਾਰਮਾਸਿਸਟਾਂ ਅਤੇ ਦਰਜ਼ਾ ਚਾਰ ਮੁਲਾਜ਼ਮਾਂ ਤੇ ਪੁਲਿਸ ਵੱਲੋਂ ਲਾਠੀ ਚਾਰਜ਼ ਕੀਤਾ ਗਿਆ ਅਤੇ ਇੱਕ ਸਿੱਖ ਪ੍ਰਦਰਸ਼ਨਕਾਰੀ ਦੀ ਪੁਲਿਸ ਮੁਲਾਜ਼ਮ ਦੇ ਵਲੋਂ ਪੱਗ ਲਾਹ ਦਿੱਤੀ ਗਈ ਸੀ।

Result: False

Our Sources

Report published by Sikh Net on March 31, 2011
Report published by Times of India on March 31, 2011


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Most Popular