Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
Claim
ਉੱਤਰਾਖੰਡ ਦੇ ਹਨਡੋਲ ਮੰਦਿਰ ਵਿਖੇ ਪੁਜਾਰੀ ਨੇ ਦਲਿਤ ਕੁੜੀ ਨੂੰ ਮੰਦਰ ‘ਚ ਜਾਣ ਤੇ ਕੁੱਟਣ ਦੀਆਂ ਤਸਵੀਰਾਂ
Fact
ਵਾਇਰਲ ਤਸਵੀਰਾਂ 2007 ਦੀਆਂ ਹਨ ਜਦੋਂ ਅਸਮ ਦੇ ਗੁਵਾਹਾਟੀ ਵਿੱਚ ਆਦਿਵਾਸੀ ਅਨੁਸੂਚਿਤ ਜਾਤੀ ਦੇ ਦਰਜੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀ ਕੁੜੀ ਆਪਣੇ ਦਲ ਤੋਂ ਵੱਖ ਹੋ ਗਈ ਸੀ ਜਿਸ ਤੋਂ ਬਾਅਦ ਕੁਝ ਲੋਕਾਂ ਨੇ ਕੁੜੀ ਨੂੰ ਬੇਰਹਿਮੀ ਨਾਲ ਕੁੱਟਿਆ ਅਤੇ ਕੱਪੜੇ ਫਾੜ ਦਿੱਤੇ।
ਦਰਬਾਰ ਸਾਹਿਬ ਵਿਖੇ ਇੱਕ ਕੁੜੀ ਨੂੰ ਰੋਕੇ ਜਾਣ ਦੇ ਵਿਵਾਦ ‘ਚ ਕਈ ਮੋੜ ਸਾਹਮਣੇ ਆ ਰਹੇ ਹਨ। ਐਸਜੀਪੀਸੀ ਨੇ ਇਸ ਮਾਮਲੇ ਵਿੱਚ ਇੱਕ ਹੋਰ ਵੀਡੀਓ ਸਾਂਝੀ ਕੀਤੀ ਜਿਸ ਵਿੱਚ ਕੁੜੀ ਦੇ ਮੂੰਹ ਉਤੇ ਤਿਰੰਗੇ ਦਾ ਸਟੀਕਰ ਨਹੀਂ ਹੈ ਅਤੇ ਉਥੇ ਮੌਜੂਦ ਲੋਕ ਬਾਲਟੀ ਵਿਚ ਕੋਈ ਪੈਕਟ ਵੀ ਵਿਖਾ ਰਹੇ ਹਨ। ਵੀਡੀਓ ਵਿੱਚ ਲੋਕ ਕੁੜੀ ਦੇ ਪਹਿਰਾਵੇ ਤੇ ਵੀ ਇਤਰਾਜ਼ ਕਰ ਰਹੇ ਹਨ। ਇਸ ਮਾਮਲੇ ਵਿਚ ਕੁੜੀ ਦੇ ਪਿਤਾ ਨੇ ਵੀ ਕੈਮਰੇ ਸਾਹਮਣੇ ਆ ਕੇ ਆਪਣਾ ਪੱਖ ਰੱਖਿਆ ਹੈ। ਇਸੇ ਦੌਰਾਨ ਸੋਸ਼ਲ ਮੀਡੀਆ ‘ਤੇ ਵੀ ਕਈ ਦਾਅਵੇ ਵੱਖ-ਵੱਖ ਪੱਖਾਂ ਵੱਲੋਂ ਸਾਂਝੇ ਕੀਤੇ ਜਾ ਰਹੇ ਹਨ।
ਹੁਣ ਇਸੇ ਲੜੀ ‘ਚ ਇੱਕ ਅਖਬਾਰ ਦੀ ਕਟਿੰਗ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਇੱਕ ਵਿਅਕਤੀ ਨੂੰ ਇੱਕ ਔਰਤ ਦੇ ਲੱਤ ਮਾਰਦੇ ਤਸਵੀਰ ਪ੍ਰਕਾਸ਼ਿਤ ਨੂੰ ਵੇਖਿਆ ਜਾ ਸਕਦਾ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਾਮਲਾ ਉੱਤਰਾਖੰਡ ਦੇ ਹਨਡੋਲ ਮੰਦਿਰ ਹੈ ਜਿਥੇ ਇੱਕ ਪੁਜਾਰੀ ਨੇ ਦਲਿਤ ਕੁੜੀ ਨੂੰ ਮੰਦਰ ਆਉਣ ਮਗਰੋਂ ਕੁੱਟਿਆ।
ਫੇਸਬੁੱਕ ਯੂਜ਼ਰ ‘Harjit Singh Randhawa’ ਨੇ ਵਾਇਰਲ ਕਲਿਪ ਨੂੰ ਸ਼ੇਅਰ ਕਰਦਿਆਂ ਲਿਖਿਆ,’ਗੋਦੀ ਮੀਡੀਆ ਵਾਲਿਓ, ਦੂਸਰੇ ਧਰਮਾਂ ਤੇ ਉਂਗਲੀ ਚੁਕਣ ਤੋਂ ਪਹਿਲਾਂ ਆਪਣੀਆਂ ਕਰਤੂਤਾਂ ਵੀ ਵੇਖ ਲਿਆ ਕਰੋ।’
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਅਸੀਂ ਸਭ ਤੋਂ ਪਹਿਲਾਂ ਵਾਇਰਲ ਹੋ ਰਹੀ ਪੋਸਟ ਨੂੰ ਧਿਆਨ ਦੇ ਨਾਲ ਪੜ੍ਹਿਆ। ਅਸੀਂ ਪਾਇਆ ਕਿ ਇਕ ਫੇਸਬੁੱਕ ਯੂਜ਼ਰ ਨੇ ਕੁਮੈਂਟ ਕਰਦਿਆਂ ਦਾਅਵਾ ਕੀਤਾ ਕਿ ਇਸ ਤਸਵੀਰ ਨੂੰ ਫਰਜ਼ੀ ਦਾਅਵੇ ਦੇ ਨਾਲ ਸ਼ੇਅਰ ਕੀਤਾ ਗਿਆ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਅਸੀਂ ਵਾਇਰਲ ਹੋ ਰਹੀ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਸਰਚ ਕੀਤਾ। ਸਰਚ ਦੌਰਾਨ ਸਾਨੂੰ ਇੱਕ ਨਾਮਵਰ ਮੀਡੀਆ ਏਜੰਸੀ The Telegraph ਦਾ ਇੱਕ ਲੇਖ ਮਿਲਿਆ। ਲੇਖ ਦੇ ਵਿੱਚ ਸਾਨੂੰ ਵਾਇਰਲ ਹੋ ਰਹੀ ਤਸਵੀਰ ਵੀ ਮਿਲੀ। ਲੇਖ ਦੇ ਮੁਤਾਬਿਕ ਨਵੰਬਰ 2007 ਵਿੱਚ ਅਸਮ ਦੇ ਗੁਵਾਹਾਟੀ ਵਿੱਚ ਆਦਿਵਾਸੀ ਅਨੁਸੂਚਿਤ ਜਾਤੀ ਦੇ ਦਰਜੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ। ਪ੍ਰਦਰਸ਼ਨ ਦੇ ਦੌਰਾਨ ਤਸਵੀਰ ਵਿਚ ਦਿਖਾਈ ਦੇ ਰਹੀ ਕੁੜੀ ਆਪਣੇ ਦਲ ਤੋਂ ਵੱਖ ਹੋ ਗਈ ਜਿਸ ਤੋਂ ਬਾਅਦ ਕੁਝ ਲੋਕਾਂ ਨੇ ਕੁੜੀ ਨੂੰ ਬੇਰਹਿਮੀ ਦੇ ਨਾਲ ਕੁੱਟਿਆ। ਰਿਪੋਰਟ ਦੇ ਮੁਤਾਬਕ, ਭੀੜ ਨੇ ਕੁੜੀ ਨੂੰ ਘੇਰ ਕੇ ਇਸ ਦੇ ਕੱਪੜੇ ਫਾੜ ਦਿੱਤੇ। ਹਾਲਾਂਕਿ, ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੁਲਸ ਨੇ ਕਾਰਵਾਈ ਕਰਦੇ ਹੋਏ ਤਿੰਨ ਲੋਕਾਂ ਨੂੰ ਇਸ ਮਾਮਲੇ ਚ ਗ੍ਰਿਫ਼ਤਾਰ ਵੀ ਕੀਤਾ ਸੀ।
ਅਸੀਂ ਇਨ੍ਹਾਂ ਤਸਵੀਰਾਂ ਨੂੰ ਲੈ ਕੇ ਆਪਣੀ ਜਾਂਚ ਜਾਰੀ ਰੱਖੀ। ਸਰਚ ਦੇ ਦੌਰਾਨ ਸਾਨੂੰ ਯੂ ਟਿਊਬ ਉੱਤੇ ਇੱਕ ਵੀਡੀਓ ਮਿਲੀ ਜਿਸ ਵਿੱਚ ਇਨ੍ਹਾਂ ਤਸਵੀਰਾਂ ਦਾ ਇਸਤੇਮਾਲ ਕੀਤਾ ਗਿਆ ਸੀ। ਇਸ ਵੀਡੀਓ ਨੂੰ ਸਾਲ 2013 ਵਿੱਚ ਅਪਲੋਡ ਕੀਤਾ ਗਿਆ ਸੀ।
ਹੁਣ ਅਸੀਂ ਇਹ ਜਾਂਚ ਕੀਤੀ ਕਿ ਦੇਹਰਾਦੂਨ ਦੇ ਹਨਡੋਲ ਮੰਦਿਰ ਵਿਖੇ ਅਜਿਹੀ ਘਟਨਾ ਵਾਪਰੀ ਸੀ ਜਾਂ ਨਹੀਂ। ਹਾਲਾਂਕਿ ਸਰਚ ਦੇ ਦੌਰਾਨ ਸਾਨੂੰ ਇਸ ਮਾਮਲੇ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਮੀਡੀਆ ਰਿਪੋਰਟ ਨਹੀਂ ਪਰ ਅਸੀਂ ਇਹ ਸਪੱਸ਼ਟ ਨਹੀਂ ਕਰ ਸਕੇ ਹਾਂ ਕਿ ਦੇਹਰਾਦੂਨ ਦੇ ਹਨਡੋਲ ਮੰਦਿਰ ਵਿਖੇ ਅਜਿਹੀ ਘਟਨਾ ਵਾਪਰੀ ਸੀ ਜਾਂ ਨਹੀਂ। ਜਾਂਚ ਦੇ ਦੌਰਾਨ ਅਸੀਂ ਇਹ ਵੀ ਪਾਇਆ ਕਿ ਇਸ ਤੋਂ ਪਹਿਲਾਂ ਵੀ ਇਨ੍ਹਾਂ ਤਸਵੀਰਾਂ ਨੂੰ ਫ਼ਰਜ਼ੀ ਦਾਅਵੇ ਦੇ ਨਾਲ ਵਾਇਰਲ ਕੀਤਾ ਜਾ ਚੁੱਕਾ ਹੈ।
Conclusion
ਸਾਡੀ ਜਾਂਚ ਤੋਂ ਇਹ ਸਾਬਿਤ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਤਸਵੀਰਾਂ 2007 ਦੀਆਂ ਹਨ ਜਦੋਂ ਅਨੁਸੂਚਿਤ ਜਾਤੀ ਦੇ ਦਰਜੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀ ਕੁੜੀ ਆਪਣੇ ਦਲ ਤੋਂ ਵੱਖ ਹੋ ਗਈ ਸੀ ਜਿਸ ਤੋਂ ਬਾਅਦ ਕੁਝ ਲੋਕਾਂ ਨੇ ਕੁੜੀ ਨੂੰ ਬੇਰਹਿਮੀ ਨਾਲ ਕੁੱਟਿਆ ਅਤੇ ਫਾੜ ਦਿੱਤੇ। ਹਾਲਾਂਕਿ, ਅਸੀਂ ਇਹ ਸਪੱਸ਼ਟ ਨਹੀਂ ਕਰ ਸਕੇ ਹਾਂ ਕਿ ਦੇਹਰਾਦੂਨ ਨੇੜੇ ਪ੍ਰਸਿੱਧ ਹਨਡੋਲ ਮੰਦਿਰ ਵਿਖੇ ਅਜਿਹੀ ਘਟਨਾ ਵਾਪਰੀ ਸੀ ਜਾਂ ਨਹੀਂ।
Result: False
Our Sources
Media report published by The Telegraph on November 26, 2007
Video uploaded by Bonojit on January 11 , 2013
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.