ਐਤਵਾਰ, ਨਵੰਬਰ 3, 2024
ਐਤਵਾਰ, ਨਵੰਬਰ 3, 2024

HomeFact CheckPoliticsਕੀ ਪੰਜਾਬ ਵਿੱਚ ਔਰਤਾਂ ਦਾ ਬੱਸਾਂ ਦਾ ਮੁਫਤ ਸਫ਼ਰ ਬੰਦ ਹੋਵੇਗਾ? ਫਰਜ਼ੀ...

ਕੀ ਪੰਜਾਬ ਵਿੱਚ ਔਰਤਾਂ ਦਾ ਬੱਸਾਂ ਦਾ ਮੁਫਤ ਸਫ਼ਰ ਬੰਦ ਹੋਵੇਗਾ? ਫਰਜ਼ੀ ਦਾਅਵਾ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim
ਪੰਜਾਬ ਸਰਕਾਰ ਨੇ 1 ਜੂਨ ਤੋਂ ਔਰਤਾਂ ਦਾ ਬੱਸਾਂ ਦਾ ਮੁਫਤ ਸਫ਼ਰ ਬੰਦ ਕਰਨ ਦਾ ਐਲਾਨ ਕੀਤਾ ਹੈ।

Fact
ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ। ਵਾਇਰਲ ਹੋ ਰਿਹਾ ਦਾਅਵਾ ਅਫਵਾਹ ਹੈ। ਪੰਜਾਬ ਸਰਕਾਰ ਦੁਆਰਾ ਇਸ ਤਰ੍ਹਾਂ ਦਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ।

ਸੋਸ਼ਲ ਮੀਡਿਆ ਤੇ ਇੱਕ ਪੋਸਟ ਵਾਇਰਲ ਹੋ ਰਹੀ ਜਿਸ ਦੇ ਮੁਤਾਬਕ ਪੰਜਾਬ ਸਰਕਾਰ ਨੇ 1 ਜੂਨ ਤੋਂ ਔਰਤਾਂ ਦਾ ਬੱਸਾਂ ਦਾ ਮੁਫਤ ਸਫ਼ਰ ਬੰਦ ਕਰਨ ਦਾ ਐਲਾਨ ਕੀਤਾ ਹੈ। ਫੇਸਬੁੱਕ ਪੇਜ ਪਰੀਤ ਰਾਮਗੜੀਆ ਨੇ ਵਾਇਰਲ ਪੋਸਟ ਨੂੰ ਸ਼ੇਅਰ ਕਰਦਿਆਂ ਪੰਜਾਬ ਸਰਕਾਰ ਦੇ ਫੈਸਲੇ ਬਾਰੇ ਲੋਕਾਂ ਤੋਂ ਰਾਇ ਪੁੱਛੀ।

 1 ਜੂਨ ਤੋਂ ਔਰਤਾਂ ਦਾ ਬੱਸਾਂ ਦਾ ਮੁਫਤ ਸਫ਼ਰ ਬੰਦ ਹੋਵੇਗਾ

ਅਸੀਂ ਪਾਇਆ ਕਿ ਇਸ ਤੋਂ ਪਹਿਲਾਂ ਵੀ ਇਹ ਦਾਅਵਾ ਵਾਇਰਲ ਹੋਇਆ ਸੀ। Newschecker Punjabi ਦੁਆਰਾ ਇਸ ਦਾਅਵੇ ਨੂੰ ਪਹਿਲਾਂ ਵੀ ਫੈਕਟ ਚੈਕ ਕੀਤਾ ਗਿਆ ਸੀ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਸਾਬਕਾ ਕਾਂਗਰਸ ਸਰਕਾਰ ਨੇ ਪੰਜਾਬ ‘ਚ ਔਰਤਾਂ ਲਈ 1 ਅਪ੍ਰੈਲ 2021 ਤੋਂ ਸਾਰੀਆਂ ਸਰਕਾਰੀ ਬੱਸਾਂ ‘ਚ ਸੂਬੇ ‘ਚ ਮੁਫ਼ਤ ਸਫ਼ਰ ਦਾ ਐਲਾਨ ਕੀਤਾ ਸੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ‘ਚ ਔਰਤਾਂ ਅਤੇ ਲੜਕੀਆਂ ਦੇ ਸਸ਼ਕਤੀਕਰਨ ਲਈ 5 ਮਾਰਚ 2021 ਨੂੰ ਵਿਧਾਨ ਸਭਾ ‘ਚ ਔਰਤਾਂ ਨੂੰ ਮੁਫ਼ਤ ਸਫ਼ਰ ਕਰਨ ਦੀ ਸਕੀਮ ਦਾ ਐਲਾਨ ਕੀਤਾ ਸੀ। ਸੋਸ਼ਲ ਮੀਡਿਆ ਤੇ ਵਾਇਰਲ ਪੋਸਟ ਮੁਤਾਬਕ ਪੰਜਾਬ ਸਰਕਾਰ ਨੇ 1 ਜੂਨ ਤੋਂ ਔਰਤਾਂ ਦਾ ਬੱਸਾਂ ਦਾ ਮੁਫਤ ਸਫ਼ਰ ਬੰਦ ਕਰਨ ਦਾ ਐਲਾਨ ਕੀਤਾ ਹੈ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਪੜਤਾਲ ਸ਼ੁਰੂ ਕੀਤੀ। ਅਸੀਂ ਗੂਗਲ ਤੇ ਕੁਝ ਕੀ ਵਰਡ ਸਰਚ ਦੀ ਮਦਦ ਦੇ ਨਾਲ ਵਾਇਰਲ ਦਾਅਵੇ ਨੂੰ ਲੈ ਕੇ ਸਰਚ ਕੀਤਾ। ਹਾਲਾਂਕਿ, ਸਰਚ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਖਬਰ ਨਹੀਂ ਮਿਲੀ ਜਿਸ ਮੁਤਾਬਕ ਪੰਜਾਬ ਸਰਕਾਰ ਨੇ 1 ਜੂਨ ਤੋਂ ਮਹਿਲਾਵਾਂ ਦਾ ਬੱਸਾਂ ‘ਚ ਮੁਫ਼ਤ ਸਫ਼ਰ ਬੰਦ ਕਰਨ ਦਾ ਐਲਾਨ ਕੀਤਾ ਹੈ। ਹਾਲਾਂਕਿ ਸਾਨੂੰ ਕਈ ਮੀਡਿਆ ਰਿਪੋਰਟਾਂ ਮਿਲੀਆਂ ਜਿਹਨਾਂ ਮੁਤਾਬਕ ਪੰਜਾਬ ਸਰਕਾਰ ਔਰਤਾਂ ਲਈ ਮੁਫ਼ਤ ਯਾਤਰਾ ਬੰਦ ਹੋਣ ਦਾ ਦਾਅਵਾ ਮਹਿਜ਼ ਅਫਵਾਹ ਹੈ।

ਅਸੀਂ ਸਰਚ ਨੂੰ ਅੱਗੇ ਵਧਾਉਂਦੇ ਹੋਏ ਫੇਸਬੁੱਕ ਤੇ ਕੁਝ ਕੀ ਵਰਡ ਰਾਹੀਂ ਵਾਇਰਲ ਦਾਅਵੇ ਨੂੰ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ‘ਸਾਂਝ ਟੀਵੀ’ ਦੁਆਰਾ 23 ਮਈ 2022 ਨੂੰ ਅਪਲੋਡ ਕੀਤੀ ਗਈ ਵੀਡੀਓ ਮਿਲੀ। ਵੀਡੀਓ ਵਿੱਚ ਸਾਨੂੰ ਪੰਜਾਬ ਦੇ ਟ੍ਰਾੰਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਬਿਆਨ ਮਿਲਿਆ। ਲਾਲਜੀਤ ਸਿੰਘ ਭੁੱਲਰ ਨੇ ਪਹਿਲਾਂ ਵੀ ਵਾਇਰਲ ਹੋਏ ਦਾਅਵੇ ਨੂੰ ਅਫਵਾਹ ਦੱਸਦਿਆਂ ਦੱਸਿਆ ਸੀ ਕਿ ਪੰਜਾਬ ਸਰਕਾਰ ਦੁਆਰਾ ਇਸ ਤਰ੍ਹਾਂ ਦਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ ਅਤੇ ਪੰਜਾਬ ਵਿੱਚ ਪਹਿਲਾਂ ਵਾਂਗ ਹੀ ਔਰਤਾਂ ਲਈ ਮੁਫ਼ਤ ਸਫ਼ਰ ਜਾਰੀ ਰਹੇਗਾ।

ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਆਮ ਆਦਮੀ ਪਾਰਟੀ ਪੰਜਾਬ ਦੇ ਸਪੋਕਸਪਰਸਨ ਅਹਬਾਬ ਗਰੇਵਾਲ ਨੂੰ ਸੰਪਰਕ ਕੀਤਾ। ਜਵਾਬ ਮਿਲਣ ਤੇ ਅਸੀਂ ਆਪਣੇ ਆਰਟੀਕਲ ਨੂੰ ਅਪਡੇਟ ਕਰਾਂਗੇ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ। ਵਾਇਰਲ ਹੋ ਰਿਹਾ ਦਾਅਵਾ ਅਫਵਾਹ ਹੈ। ਪੰਜਾਬ ਸਰਕਾਰ ਦੁਆਰਾ ਇਸ ਤਰ੍ਹਾਂ ਦਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ।

Result: False

Our Sources

Media report by ABP Live on April 24,2021
Media report by Saanjh TV on April 24,2021
Direct conversation with Ahbab Grewal, AAP Punjab Spokesperson


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular