ਸ਼ੁੱਕਰਵਾਰ, ਨਵੰਬਰ 22, 2024
ਸ਼ੁੱਕਰਵਾਰ, ਨਵੰਬਰ 22, 2024

HomeFact Checkਕੀ ਨੂੰਹ ਹਿੰਸਾ ਤੇ ਰਣਜੀਤ ਸਿੰਘ ਢੱਡਰੀਆਂ ਵਾਲਾ ਨੇ ਦਿੱਤਾ ਇਹ ਬਿਆਨ?

ਕੀ ਨੂੰਹ ਹਿੰਸਾ ਤੇ ਰਣਜੀਤ ਸਿੰਘ ਢੱਡਰੀਆਂ ਵਾਲਾ ਨੇ ਦਿੱਤਾ ਇਹ ਬਿਆਨ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim
ਨੂੰਹ ਹਿੰਸਾ ਤੇ ਰਣਜੀਤ ਸਿੰਘ ਢੱਡਰੀਆਂ ਵਾਲਾ ਨੇ ਬਿਆਨ ਦਿੱਤਾ ਕਿ ਜੇਕਰ ਸ਼ਾਂਤੀ ਭੰਗ ਕਰਨ ਵਾਲੀ ਤੇ ਐਨਐਸਏ ਨਾ ਲਗਾਈ ਤਾਂ ਉਹ ਆਤਮਦਾਹ ਕਰ ਲੈਣਗੇ।

Fact
ਵਾਇਰਲ ਦਾਅਵਾ ਫਰਜ਼ੀ ਹੈ। ਰਣਜੀਤ ਸਿੰਘ ਢੱਡਰੀਆਂ ਵਾਲਾ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਹੈ।

ਸੋਸ਼ਲ ਮੀਡਿਆ ਤੇ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਾ ਦਾ ਮੀਡਿਆ ਅਦਾਰਾ ਪ੍ਰੋ ਪੰਜਾਬ ਟੀਵੀ ਦੇ ਹਵਾਲੇ ਤੋਂ ਬਿਆਨ ਵਾਇਰਲ ਹੋ ਰਿਹਾ ਹੈ ਜਿਸ ਮੁਤਾਬਕ ਰਣਜੀਤ ਸਿੰਘ ਢੱਡਰੀਆਂ ਵਾਲਾ ਨੇ ਨੂੰਹ ਹਿੰਸਾ ਤੇ ਢੱਡਰੀਆਂ ਵਾਲਾ ਨੇ ਬਿਆਨ ਦਿੱਤਾ ਕਿ ਜੇਕਰ ਸ਼ਾਂਤੀ ਭੰਗ ਕਰਨ ਵਾਲੀ ਤੇ ਐਨਐਸਏ ਨਾ ਲਗਾਈ ਤਾਂ ਉਹ ਆਤਮਦਾਹ ਕਰ ਲੈਣਗੇ।

ਫੇਸਬੁੱਕ ਯੂਜ਼ਰ ‘ਸਰਪੰਚ ਸਾਬ’ ਨੇ ਵਾਇਰਲ ਪੋਸਟ ਨੂੰ ਸ਼ੇਅਰ ਕਰਦਿਆਂ ਲਿਖਿਆ,’ਇਹ ਖ਼ਬਰ ਓਹਨਾ ਦੇ ਮੂੰਹ ਤੇ ਕਰਾਰੀ ਚਪੇੜ ਹੈ ਜਿਹੜੇ ਕਹਿੰਦੇ ਸੀ ਕਿ ਢੱਡਰੀਆਂ ਵਾਲਾ ਸਟੇਟ ਦਾ ਸੰਦ ਏ ਤੇ ਸਿਰਫ਼ ਸਿੱਖਾਂ ਖਿਲ਼ਾਫ ਹੀ ਬੋਲਦਾ। ਸ਼ੇਅਰ ਵੀ ਕਰੋ ਤਾਂ ਜੋ ਹੋਰਾਂ ਦਾ ਵਹਿਮ ਵੀ ਨਿਕਲ ਜਾਏ।’

ਨੂੰਹ ਹਿੰਸਾ ਤੇ ਰਣਜੀਤ ਸਿੰਘ ਢੱਡਰੀਆਂ ਵਾਲਾ ਨੇ ਦਿੱਤਾ ਇਹ ਬਿਆਨ
Courtesy: Facebook/SarpanchSaab

ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।

Fact Check/Verification

ਰਿਆਣਾ ਦੇ ਮੇਵਾਤ-ਨੂੰਹ ਇਲਾਕੇ ‘ਚ ਧਾਰਮਿਕ ਯਾਤਰਾ ਦੌਰਾਨ ਦੋ ਭਾਈਚਾਰਿਆਂ ਵਿਚਾਲੇ ਹਿੰਸਾ ਭੜਕ ਗਈ। ਪੀਟੀਸੀ ਨਿਊਜ਼ ਦੀ ਰਿਪੋਰਟ ਮੁਤਾਬਜ ਇਸ ਹਿੰਸਾ ਵਿੱਚ ਦੋ ਹੋਮਗਾਰਡਾਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ ਹੈ। ਮੇਵਾਤ ਵਿੱਚ ਹਿੰਸਾ ਦੇ ਸਬੰਧ ਵਿੱਚ 26 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਜਦਕਿ 116 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਗ੍ਰਾਫਿਕ ਦੀ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਸਰਚ ਕੀਤਾ। ਹਾਲਾਂਕਿ, ਆਪਣੀ ਸਰਚ ਦੇ ਦੌਰਾਨ ਸਾਨੂੰ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਾ ਦੁਆਰਾ ਦਿੱਤਾ ਗਿਆ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਮਿਲਿਆ। ਗੌਰਤਲਬ ਹੈ ਕਿ ਜੇਕਰ ਰਣਜੀਤ ਸਿੰਘ ਢੱਡਰੀਆਂ ਵਾਲਾ ਦੁਆਰਾ ਇਸ ਤਰ੍ਹਾਂ ਦਾ ਕੋਈ ਬਿਆਨ ਦਿੱਤਾ ਗਿਆ ਹੁੰਦਾ ਤਾਂ ਮੀਡਿਆ ਦੁਆਰਾ ਕੋਈ ਨਾ ਕੋਈ ਰਿਪੋਰਟ ਜ਼ਰੂਰ ਪ੍ਰਕਾਸ਼ਿਤ ਕੀਤੀ ਗਈ ਹੁੰਦੀ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਹੁਣ ਅਸੀਂ ਪ੍ਰੋ ਪੰਜਾਬ ਟੀਵੀ ਦੇ ਅਧਿਕਾਰਿਕ ਫੇਸਬੁੱਕ ਪੇਜ ਨੂੰ ਖੰਗਾਲਿਆ। ਪ੍ਰੋ ਪੰਜਾਬ ਟੀਵੀ ਦੇ ਅਧਿਕਾਰਿਕ ਫੇਸਬੁੱਕ ਪੇਜ ਤੇ ਸਾਨੂੰ ਇਹ ਗ੍ਰਾਫਿਕ ਨਹੀਂ ਮਿਲਿਆ।

ਅੱਗੇ ਵੱਧਦਿਆਂ ਅਸੀਂ Pro Punjab TV ਦੇ ਸੀਨੀਅਰ ਪੱਤਰਕਾਰ ਗਗਨਦੀਪ ਸਿੰਘ ਨਾਲ ਗੱਲ ਕੀਤੀ। ਗਗਨ ਨੇ ਸਾਡੇ ਨਾਲ ਗੱਲ ਕਰਦਿਆਂ ਵਾਇਰਲ ਪੋਸਟ ਨੂੰ ਫਰਜ਼ੀ ਦੱਸਿਆ।

ਅਸੀਂ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਰਣਜੀਤ ਸਿੰਘ ਢੱਡਰੀਆਂ ਵਾਲਾ ਦੀ ਟੀਮ ਨੂੰ ਸੰਪਰਕ ਕੀਤਾ। ਸੰਪਰਕ ਹੋਣ ਤੇ ਅਸੀਂ ਆਪਣੇ ਆਰਟੀਕਲ ਨੂੰ ਅਪਡੇਟ ਕਰਾਂਗੇ।

Result: False

Conclusion

ਸਾਡੀ ਜਾਂਚ ਵਿੱਚ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਹੈ ਕਿ Pro Punjab TV ਦੇ ਨਾਂ ਤੋਂ ਵਾਇਰਲ ਹੋ ਰਿਹਾ ਪੋਸਟ ਫਰਜ਼ੀ ਐਡੀਟਡ ਹੈ। ਰਣਜੀਤ ਸਿੰਘ ਢੱਡਰੀਆਂ ਵਾਲਾ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਹੈ।

Our Sources
Telephonic conversation with Pro Punjab TV Journalist Gagandeep Singh
Self Analysis


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular