ਸੋਮਵਾਰ, ਨਵੰਬਰ 25, 2024
ਸੋਮਵਾਰ, ਨਵੰਬਰ 25, 2024

HomeFact Checkਆਪ ਦਾ ਸਰਕਲ ਪ੍ਰਧਾਨ ਮੋਬਾਈਲ ਚੋਰੀ ਕਰਦਾ ਫੜ੍ਹਿਆ ਗਿਆ?

ਆਪ ਦਾ ਸਰਕਲ ਪ੍ਰਧਾਨ ਮੋਬਾਈਲ ਚੋਰੀ ਕਰਦਾ ਫੜ੍ਹਿਆ ਗਿਆ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim
ਖੇਡਾਂ ਵਤਨ ਪੰਜਾਬ ਦੀਆਂ ਦੇ ਪ੍ਰੋਗਰਾਮ ਵਿਚ ਆਮ ਆਦਮੀ ਪਾਰਟੀ ਦਾ ਸਰਕਲ ਪ੍ਰਧਾਨ ਤੋਂ ਚੋਰੀ ਕੀਤੇ ਮਹਿੰਗੇ ਮੋਬਾਇਲ ਬਰਾਮਦ ਹੋਏ

Fact
ਵਾਇਰਲ ਦਾਅਵਾ ਫਰਜ਼ੀ ਹੈ। ਵਾਇਰਲ ਤਸਵੀਰ ਬਠਿੰਡਾ ਪੁਲਿਸ ਵਲੋਂ ਗ੍ਰਿਫਤਾਰ ਕਿੱਤੇ ਗਏ ਇੱਕ ਵਿਅਕਤੀ ਦੀ ਹੈ, ਜਿਸਦੇ ਕੋਲੋਂ ਪੁਲਿਸ ਨੇ ਇੱਕ ਪਿਸਟਲ ਦੇਸੀ,30 ਬੋਰ ਸਮੇਤ 3 ਜਿੰਦਾ ਰੌਂਦ ਬਰਾਮਦ ਕੀਤੇ ਗਏ ਸਨ।

ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਕੀਤੀ ਜਾ ਰਹੀ ਹੈ ਜਿਸਦੇ ਵਿਚ ਪੁਲਿਸ ਦੀ ਗ੍ਰਿਫਤਾਰੀ ‘ਚ ਇੱਕ ਵਿਅਕਤੀ ਨੂੰ ਵੇਖਿਆ ਜਾ ਸਕਦਾ ਹੈ। ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਠਿੰਡਾ ਦੇ ਖੇਡ ਸਟੇਡੀਅਮ ਵਿਚ ਹੋਏ ਖੇਡਾਂ ਵਤਨ ਪੰਜਾਬ ਦੀਆਂ ਦੇ ਪ੍ਰੋਗਰਾਮ ਵਿਚ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਤੋਂ ਚੋਰੀ ਕੀਤੇ ਮਹਿੰਗੇ ਮੋਬਾਇਲ ਬਰਾਮਦ ਹੋਏ।

ਪੰਜਾਬ ਸਰਕਾਰ ਵੱਲੋਂ ਕੌਮੀ ਖੇਡ ਦਿਵਸ ਮੌਕੇ ਸ਼ੁਰੂ ਕਰਵਾਈਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਤਹਿਤ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ 01 ਸਤੰਬਰ ਤੋਂ ਜ਼ਿਲ੍ਹੇ ਵਿਚ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਕਰਵਾਈ ਗਈ ਹੈ। ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿਚ ਖੇਡ ਮੁਕਾਬਲੇ ਕਰਵਾਏ ਜਾਣਗੇ।

ਫੇਸਬੁੱਕ ਯੂਜ਼ਰ Khushwinder Brar Koani ਨੇ ਵਾਇਰਲ ਤਸਵੀਰ ਸਾਂਝੀ ਕਰਦਿਆਂ ਲਿਖਿਆ, ‘ਬਠਿੰਡਾ ਦੇ ਖੇਡ ਸਟੇਡੀਅਮ ਵਿੱਚ ਹੋਏ ਖੇਡਾਂ ਵਤਨ ਪੰਜਾਬ ਦੀਆਂ ਦੇ ਪ੍ਰੋਗਰਾਮ ਵਿੱਚ ਆਮ ਆਦਮੀ ਪਾਰਟੀ ਦਾ ਸਰਕਲ ਪ੍ਰਧਾਨ ਤੋਂ ਚੋਰੀ ਕੀਤੇ ਮਹਿੰਗੇ ਮੋਬਾਇਲ ਬਰਾਮਦ। ਵੀ ਵੀ ਆਈ ਪੀ ਪਾਸ ਦੇਣ ਤੇ ਆਮ ਆਦਮੀ ਪਾਰਟੀ ਨੂੰ ਨੋਟਿਸ ਜਾਰੀ । ਅਸੀਂ ਤਾਂ ਚੋਰੀ ਵੀ ਵੀ ਆਈ ਪੀ ਪਾਸ ਲੈ ਕੇ ਕਰਦੇ ਹਾਂ। ਛਤੜ ਛਾਲ ਚ਼ ਪਹਿਲੀ ਵਾਰ ਇੰਨਕਲਾਬ ਪੂਰੇ ਜੋਬਨ ਤੇ।’

ਆਪ ਦਾ ਸਰਕਲ ਪ੍ਰਧਾਨ ਮੋਬਾਈਲ ਚੋਰੀ ਕਰਦਾ ਫੜ੍ਹਿਆ ਗਿਆ

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਤਸਵੀਰ ਨੂੰ ਰਿਵਰਸ ਇਮੇਜ ਸਰਚ ਕੀਤਾ। ਸਾਨੂੰ ਇਹ ਤਸਵੀਰ ਬਠਿੰਡਾ ਪੁਲਿਸ ਦੇ ਵੇਰੀਫਾਈਡ ਫੇਸਬੁੱਕ ਪੇਜ ਵੱਲੋਂ 29 ਅਗਸਤ 2023 ਨੂੰ ਸਾਂਝੀ ਕੀਤੀ ਮਿਲੀ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਤਸਵੀਰ ਸਾਂਝੀ ਕਰਦਿਆਂ ਪੇਜ ਨੇ ਲਿਖਿਆ, “ਮਾੜੇ ਅਨਸਰਾਂ ਖਿਲ਼ਾਫ ਚਲਾਈ ਗਈ ਮੁਹਿੰਮ ਤਹਿਤ ਬਠਿੰਡਾ ਪੁਲਿਸ (ਸੀ.ਆਈ.ਏ ਸਟਾਫ-1) ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜੇ ਵਿੱਚੋਂ ਇੱਕ ਪਿਸਟਲ ਦੇਸੀ .30 ਬੋਰ ਸਮੇਤ 3 ਜਿੰਦਾ ਰੌਂਦ ਬਰਾਮਦ ਕੀਤੇ ਗਏ।”

ਆਪ ਦਾ ਸਰਕਲ ਪ੍ਰਧਾਨ ਮੋਬਾਈਲ ਚੋਰੀ ਕਰਦਾ ਫੜ੍ਹਿਆ ਗਿਆ

ਇਹ ਤਸਵੀਰ ਬਠਿੰਡਾ ਪੁਲਿਸ ਨੇ ਆਪਣੇ X ਤੇ ਇੰਸਟਾਗ੍ਰਾਮ ਅਕਾਊਂਟ ਤੋਂ ਵੀ ਸਾਂਝੀ ਕੀਤੀ ਸੀ।

ਹੁਣ ਅਸੀਂ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਵਾਇਰਲ ਦਾਅਵੇ ਦੀ ਪੁਸ਼ਟੀ ਕਰਦੀ ਕੋਈ ਖਬਰ ਨਹੀਂ ਮਿਲੀ। ਜੇਕਰ ਅਜਿਹਾ ਕੁਝ ਹੁੰਦਾ ਤਾਂ ਇਸ ਬਾਰੇ ਜਰੂਰ ਕੋਈ ਨਾ ਕੋਈ ਰਿਪੋਰਟ ਹੁੰਦੀ।

ਇਸ ਮਾਮਲੇ ਬਾਰੇ ਹੋਰ ਜਾਣਕਾਰੀ ਲਈ ਬਠਿੰਡਾ ਤੋਂ ਸਥਾਨਕ ਪੱਤਰਕਾਰ ਅਮਿਤ ਨੂੰ ਸੰਪਰਕ ਕੀਤਾ। ਉਨ੍ਹਾਂ ਨੇ ਸਾਡੇ ਨਾਲ ਗੱਲ ਕਰਦਿਆਂ ਵਾਇਰਲ ਦਾਅਵੇ ਨੂੰ ਫਰਜੀ ਦੱਸਿਆ।

Conclusion

ਵਾਇਰਲ ਦਾਅਵਾ ਫਰਜ਼ੀ ਹੈ। ਵਾਇਰਲ ਤਸਵੀਰ ਬਠਿੰਡਾ ਪੁਲਿਸ ਵਲੋਂ ਗ੍ਰਿਫਤਾਰ ਕਿੱਤੇ ਗਏ ਇੱਕ ਵਿਅਕਤੀ ਦੀ ਹੈ, ਜਿਸਦੇ ਕੋਲੋਂ ਪੁਲਿਸ ਨੇ ਇੱਕ ਪਿਸਟਲ ਦੇਸੀ,30 ਬੋਰ ਸਮੇਤ 3 ਜਿੰਦਾ ਰੌਂਦ ਬਰਾਮਦ ਕੀਤੇ ਗਏ ਸਨ।

Result: False

Our Sources

Facebook post uploaded by Bathinda Police on August 29, 2023
Telephonic Conversation with Bathinda Local Journalist

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular