Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
Claim
ਤਸਵੀਰ ਉੱਤਰਕਾਸ਼ੀ ਵਿੱਚ ਉਸਾਰੀ ਅਧੀਨ ਸੁਰੰਗ ਵਿੱਚ ਫਸੇ ਮਜ਼ਦੂਰ ਦੀ ਹੈ
Fact
ਵਾਇਰਲ ਤਸਵੀਰ ਦਾ ਉੱਤਰਾਖੰਡ ਦੇ ਉੱਤਰਕਾਸ਼ੀ ਵਿੱਚ ਉਸਾਰੀ ਅਧੀਨ ਸੁਰੰਗ ਵਿੱਚ ਫਸੇ ਮਜ਼ਦੂਰਾਂ ਨਾਲ ਕੋਈ ਸੰਬੰਧ ਨਹੀਂ ਹੈ। ਇਹ ਤਸਵੀਰ ਕਈ ਸਾਲਾਂ ਤੋਂ ਇੰਟਰਨੇਟ ਤੇ ਮੌਜੂਦ ਹੈ।
ਉੱਤਰਾਖੰਡ ਦੇ ਉੱਤਰਕਾਸ਼ੀ ਵਿੱਚ ਉਸਾਰੀ ਅਧੀਨ ਸੁਰੰਗ ਵਿੱਚ ਮਜ਼ਦੂਰਾਂ ਨੂੰ ਫਸੇ 17 ਦਿਨ ਹੋ ਗਏ ਹਨ। ਸੁਰੰਗ ਵਿੱਚ ਫਸੇ 41 ਮਜ਼ਦੂਰਾਂ ਨੂੰ ਜਲਦ ਹੀ ਬਾਹਰ ਕੱਢਣ ਨੂੰ ਲੈ ਕੇ ਸੁਰੰਗ ਵਿੱਚ ਡਰਿਲਿੰਗ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਬਚਾਅ ਕਾਰਜ ‘ਚ ਭਾਰਤੀ ਫੌਜ ਅਤੇ ਸਥਾਨਿਕ ਲੋਕਾਂ ਦੀ ਮਦਦ ਵੀ ਲਈ ਜਾ ਰਹੀ ਹੈ। ਇਸ ਵਿਚਾਲੇ ਸੋਸ਼ਲ ਮੀਡਿਆ ਤੇ ਇੱਕ ਬਜ਼ੁਰਗ ਵਿਅਕਤੀ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਸੁਰੰਗ ਵਿੱਚ ਫਸੇ ਇੱਕ ਮਜਦੂਰ ਦੀ ਹੈ।
ਤਸਵੀਰ ਨੂੰ ਸ਼ੇਅਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਤੰਜ ਕੱਸਿਆ ਜਾ ਰਿਹਾ ਹੈ ਕਿਹਾ ਜਾ ਰਿਹਾ ਹੈ ਕਿ ਜੇ ਦੇਸ਼ ਸੁਰੰਗ ਵਿੱਚ ਫਸੇ ਮਜਦੂਰਾਂ ਤਕ ਨਹੀਂ ਪਹੁੰਚ ਸਕਦਾ ਤਾਂ ਚੰਦਰਮਾ ਤਕ ਪਹੁੰਚਣ ਦਾ ਕੋਈ ਫਾਇਦਾ ਨਹੀਂ ਹੈ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਵਾਇਰਲ ਹੋ ਰਹੇ ਦਾਅਵੇ ਦੀ ਪੜਤਾਲ ਸ਼ੁਰੂ ਕੀਤੀ ਅਤੇ ਵਾਇਰਲ ਤਸਵੀਰ ਨੂੰ ਰਿਵਰਸ ਇਮੇਜ ਸਰਚ ਕੀਤਾ। ਸਾਨੂੰ ਇਹ ਤਸਵੀਰ ਫੇਸਬੁੱਕ ਪੇਜ ‘ਓਲਡ ਏਜ਼ ਕੇਅਰ ਟਰੱਸਟ’ ਦੁਆਰਾ ਦਿਸੰਬਰ 25, 2020 ਨੂੰ ਅਪਲੋਡ ਮਿਲੀ। ਹਾਲਾਂਕਿ, ਇਸ ਤਸਵੀਰ ਦਾ ਇਸਤੇਮਾਲ ਪੋਸਟ ਵਿੱਚ ਦਾਨ ਅਤੇ ਲੋਕਾਂ ਤੋਂ ਮਦਦ ਲੈਣ ਲਈ ਕੀਤਾ ਗਿਆ ਸੀ।
ਇਸ ਤਰ੍ਹਾਂ ਹੀ ਸਾਨੂੰ ਇਹ ਤਸਵੀਰ ਇੱਕ ਹੋਰ ਫੇਸਬੁੱਕ ਪੇਜ ਦੁਆਰਾ ਸਿਤੰਬਰ 28, 2020 ਨੂੰ ਅਪਲੋਡ ਮਿਲੀ। ਫੇਸਬੁੱਕ ਪੇਜ ਨੇ ਇਸ ਤਸਵੀਰ ਨੂੰ ਭਾਵਨਾਤਮਕ ਤਰੀਕੇ ਨਾਲ ਪੋਸਟ ਕੀਤਾ ਸੀ।
ਸਰਚ ਦੇ ਦੌਰਾਨ ਅਸੀਂ ਇਹ ਪੁਸ਼ਟੀ ਨਹੀਂ ਕਰ ਸਕੇ ਹਾਂ ਕਿ ਇਹ ਤਸਵੀਰ ਕਦੋਂ ਅਤੇ ਕਿਥੇ ਲਈ ਗਈ ਸੀ ਪਰ ਇਹ ਸਪਸ਼ਟ ਹੈ ਕਿ ਇਹ ਤਸਵੀਰ ਦਾ ਉੱਤਰਾਖੰਡ ਦੇ ਉੱਤਰਕਾਸ਼ੀ ਵਿੱਚ ਉਸਾਰੀ ਅਧੀਨ ਸੁਰੰਗ ਵਿੱਚ ਫਸੇ ਮਜ਼ਦੂਰਾਂ ਨਾਲ ਕੋਈ ਸੰਬੰਧ ਨਹੀਂ ਹੈ। ਇਹ ਤਸਵੀਰ ਕਈ ਸਾਲਾਂ ਤੋਂ ਇੰਟਰਨੇਟ ਤੇ ਮੌਜੂਦ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
Conclusion
ਕੁੱਲ ਮਿਲਾ ਕੇ ਇਹ ਸਪਸ਼ਟ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਦਾ ਉੱਤਰਾਖੰਡ ਦੇ ਉੱਤਰਕਾਸ਼ੀ ਵਿੱਚ ਉਸਾਰੀ ਅਧੀਨ ਸੁਰੰਗ ਵਿੱਚ ਫਸੇ ਮਜ਼ਦੂਰਾਂ ਨਾਲ ਕੋਈ ਸੰਬੰਧ ਨਹੀਂ ਹੈ। ਇਹ ਤਸਵੀਰ ਕਈ ਸਾਲਾਂ ਤੋਂ ਇੰਟਰਨੇਟ ਤੇ ਮੌਜੂਦ ਹੈ।
Result: Missing Context
Our Sources
Facebook post uploaded by Old Age Care Trust on December 25, 2020
Facebook post uploaded by هوښیار اوسئ باهوش باش on September 28, 2020
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.