ਸ਼ੁੱਕਰਵਾਰ, ਨਵੰਬਰ 22, 2024
ਸ਼ੁੱਕਰਵਾਰ, ਨਵੰਬਰ 22, 2024

HomeFact Checkਕੀ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਰੋਧ ਦਾ ਇਹ ਵੀਡੀਓ ਹਾਲੀਆ ਹੈ?

ਕੀ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਰੋਧ ਦਾ ਇਹ ਵੀਡੀਓ ਹਾਲੀਆ ਹੈ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim
ਵਾਇਰਲ ਹੋ ਰਹੀ ਵੀਡੀਓ ਹਾਲੀਆ ਹੈ ਜਿਥੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਦਾ ਵਿਰੋਧ ਕੀਤਾ ਗਿਆ।

Fact
ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਪੁਰਾਣਾ ਹੈ। ਉਸ ਵੇਲੇ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਸਨ। ਵਾਇਰਲ ਹੋ ਰਹੀ ਵੀਡੀਓ ਜਨਵਰੀ 2022 ਦੀ ਹੈ।

ਸੋਸ਼ਲ ਮੀਡੀਆ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ ਦੇ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਦਾ ਵਿਰੋਧ ਹੁੰਦੇ ਵੇਖਿਆ ਜਾ ਸਕਦਾ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। ਇਹ ਵੀਡੀਓ ਇਸ ਤੋਂ ਪਹਿਲਾਂ ਵੀ ਵਾਇਰਲ ਚੁੱਕਾ ਹੈ।

ਫੇਸਬੁੱਕ ਯੂਜ਼ਰ ਤੇਜਾ ਤਾਇਆ ਨੇ ਵਾਇਰਲ ਵੀਡੀਓ ਨੂੰ ਸਾਂਝਾ ਕਰਦਿਆਂ ਲਿਖਿਆ, “ਆਹ ਝੰਡੇ ਦਾ ਮੋਰ ਕਿਥੇ ਬਣਾ ਦਿੱਤਾ ਪੰਜਾਬ ਲੋਕ ਇਸਨੂੰ ਹੁਣ ਮੁਰਗੀਖਾਨਾ ਖੋਲ ਕੇ ਦੇਣਗੇ”

ਮੁੱਖ ਮੰਤਰੀ ਭਗਵੰਤ ਮਾਨ ਦੇ ਵਿਰੋਧ ਦਾ ਇਹ ਵੀਡੀਓ ਹਾਲੀਆ ਹੈ
Courtesy: Facebook/TejaTaya

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਧਿਆਨ ਦੇ ਨਾਲ ਵੇਖਿਆ ਅਤੇ ਪਾਇਆ ਕਿ ਵੀਡੀਓ ਵਿੱਚ ਮੁਖ ਮੰਤਰੀ ਭਗਵੰਤ ਮਾਨ ਸਮੇਤ ਬਾਕੀਆਂ ਨੇ ਵੀ ਸਰਦੀਆਂ ਦੇ ਕੱਪੜੇ ਪਾਏ ਹੋਏ ਹਨ। ਇਸ ਤੋਂ ਬਾਅਦ ਅਸੀਂ ਕੀ ਵਰਡ ਸਰਚ ਦੇ ਜਰੀਏ ਵਾਇਰਲ ਵੀਡੀਓ ਨੂੰ ਲੈ ਕੇ ਜਾਣਕਾਰੀ ਜੁਟਾਉਣੀ ਸ਼ੁਰੂ ਕੀਤੀ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਕਈ ਪੁਰਾਣੇ ਫੇਸਬੁੱਕ ਪੋਸਟਾਂ ‘ਤੇ ਅਪਲੋਡ ਮਿਲੀ। ਪੰਜਾਬ ਕਾਂਗਰਸ ਦੇ ਅਧਿਕਾਰਿਕ ਫੇਸਬੁੱਕ ਪੇਜ ਨੇ 24 ਜਨਵਰੀ 2022 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, “ਜਲੰਧਰ ‘ਚ ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ ‘ਚ ਪੱਤਰਕਾਰਾਂ ਨੇ ਆਮ ਆਦਮੀ ਪਾਰਟੀ ਖਿਲਾਫ਼ ਨਾਅਰੇ ਲਗਾਏ। ਪੰਜਾਬ ਭਰ ਵਿੱਚ ਪੱਤਰਕਾਰ ਆਮ ਆਦਮੀ ਪਾਰਟੀ ਦਾ ਵਿਰੋਧ ਕਰ ਰਹੇ ਹਨ।” ਇਸ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਹੈ।

ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗੂਗਲ ਤੇ ਕੁਝ ਕੀ ਵਰਡ ਦੇ ਜਰੀਏ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ‘ਡੇਲੀ ਸੰਵਾਦ’ ਦੁਆਰਾ ਪ੍ਰਕਾਸ਼ਿਤ ਆਰਟੀਕਲ ਮਿਲਿਆ। ਆਰਟੀਕਲ ਮੁਤਾਬਕ ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦਾ ਜਲੰਧਰ ‘ਚ ਜ਼ਬਰਦਸਤ ਵਿਰੋਧ ਹੋਇਆ। ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ ‘ਚ ਕਾਫੀ ਗਾਲੀ-ਗਲੋਚ ਵੀ ਹੋਈ, ਜਿਸ ਦੌਰਾਨ ਆਮ ਆਦਮੀ ਪਾਰਟੀ, ਰਾਘਵ ਚੱਢਾ ਅਤੇ ਅਰਵਿੰਦ ਕੇਜਰੀਵਾਲ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਮਾਮਲਾ ਵਧਦਾ ਦੇਖ ਭਗਵੰਤ ਮਾਨ ਨੇ ਮੁਆਫੀ ਮੰਗ ਕੇ ਖਹਿੜਾ ਛੁਡਵਾਇਆ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਰਿਪੋਰਟ ਮੁਤਾਬਕ ਜਲੰਧਰ ਦੇ ਪੰਜਾਬ ਪ੍ਰੈੱਸ ਕਲੱਬ ਵਿੱਚ ਆਮ ਆਦਮੀ ਪਾਰਟੀ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਾਂਗਰਸੀ ਆਗੂ ਦਿਨੇਸ਼ ਢੱਲਾ ਨੂੰ ‘ਆਪ’ ਵਿੱਚ ਸ਼ਾਮਲ ਕਰਵਾਇਆ ਸੀ। ਇਸ ਦੌਰਾਨ ‘ਆਪ’ ਆਗੂ ਇਕਬਾਲ ਸਿੰਘ ਢੀਂਡਸਾ ਅਤੇ ਡਾਕਟਰ ਸ਼ਿਵਦਿਆਲ ਮਾਲੀ ਧਰਨਾ ਦੇਣ ਲਈ ਉਥੇ ਪੁੱਜੇ ਸਨ, ਜਿਸ ਕਾਰਨ ਕੁਝ ਲੋਕਾਂ ਨੇ ਪ੍ਰੈਸ ਕਲੱਬ ਵਿੱਚ ਹੰਗਾਮਾ ਸ਼ੁਰੂ ਕਰ ਦਿੱਤਾ। ਇੱਥੋਂ ਤੱਕ ਕਿ ਪ੍ਰੈਸ ਕਲੱਬ ਦੀ ਜਾਇਦਾਦ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਦੇ ਵਿਰੋਧ ਦਾ ਇਹ ਵੀਡੀਓ ਹਾਲੀਆ ਹੈ
Courtesy: DailySamvad

ਇਸ ਕਾਰਨ ਪੱਤਰਕਾਰਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਡੂੰਘਾ ਗੁੱਸਾ ਸੀ ਤੇ ਜਦੋਂ ਭਗਵੰਤ ਮਾਨ ਪ੍ਰੈਸ ਕਾਨਫਰੰਸ ਕਰਨ ਲਈ ਇੱਕ ਹੋਟਲ ਪਹੁੰਚੇ ਤਾਂ ਪੱਤਰਕਾਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪੱਤਰਕਾਰਾਂ ਦਾ ਗੁੱਸਾ ਦੇਖ ਭਗਵੰਤ ਮਾਨ ਨੇ ਮੁਆਫੀ ਮੰਗ ਕੇ ਆਪਣੀ ਜਾਨ ਬਚਾਈ। ਇਸ ਤੋਂ ਬਾਅਦ ਪੱਤਰਕਾਰਾਂ ਦੇ ਸਵਾਲਾਂ ‘ਚ ਘਿਰੇ ਭਗਵੰਤ ਮਾਨ ਪ੍ਰੈਸ ਕਾਨਫਰੰਸ ਛੱਡ ਕੇ ਚਲੇ ਗਏ ਸਨ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਪੁਰਾਣਾ ਹੈ। ਉਸ ਵੇਲੇ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਸਨ। ਵਾਇਰਲ ਹੋ ਰਹੀ ਵੀਡੀਓ ਜਨਵਰੀ 2022 ਦੀ ਹੈ।

Result: Missing Context

Our Sources

Facebook post uploaded by Punjab Congress on January 24, 2022
Media report published by Daily Samvad on January 24,2022


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular