Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
Claim
ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਨਾਲ ਤਸਵੀਰ
Fact
ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ।
ਸੋਸ਼ਲ ਮੀਡਿਆ ਤੇ ਪੰਜਾਬ ਦੇ ਸਾਬਕਾ ਅਤੇ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਦੇਸ਼ ਦੀ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਨਾਲ ਤਸਵੀਰ ਵਾਇਰਲ ਹੋ ਰਹੀ ਹੈ। ਤਸਵੀਰ ਵਿੱਚ ਪ੍ਰਕਾਸ਼ ਸਿੰਘ ਬਾਦਲ ਨੂੰ ਇੰਦਰਾ ਗਾਂਧੀ ਨਾਲ ਬੈਠੇ ਦੇਖਿਆ ਜਾ ਸਕਦਾ ਹੈ।
ਫੇਸਬੁੱਕ ਯੂਜ਼ਰ ‘ਜਗਵੀਰ ਸਿੰਘ ਖਾਲਸਾ’ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਆਹ ਦੇਖੋ ਪਰਾਲੀ ਦਲ ਵਾਲਿਓ ਤੁਹਾਡਾ ਬਾਦਲ। ਆਹ ਬੈਠਾ ਆਪਣੀ ਭੈਣ ਇੰਦਰਾ ਕੋਲ।’
ਗੌਰਤਲਬ ਹੈ ਕਿ,”ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਪੁਲਿਸ ਹਿਰਾਸਤ ਦੌਰਾਨ ਕਥਿਤ ਤੌਰ ‘ਤੇ ਹੋਈ ਮੌਤ ਦਾ ਮਾਮਲਾ ਮੁੜ ਚਰਚਾ ਵਿੱਚ ਆਇਆ ਹੈ। ਪੰਜਾਬ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ ਪੁਲਿਸ ਬੀ. ਪੀ. ਤਿਵਾੜੀ ਵੱਲੋਂ ਸਾਲ 1999 ਵਿੱਚ ਜਾਂਚ ਰਿਪੋਰਟ ਡੀਜੀਪੀ ਦਫ਼ਤਰ ਨੂੰ ਸੌਂਪੀ ਗਈ ਸੀ ਜਿਸ ਨੂੰ ਹੁਣ ਪੰਜਾਬ ਹਿਊਮਨ ਰਾਈਟ ਸੰਸਥਾ ਦੁਆਰਾ ਜਨਤਕ ਕੀਤਾ ਗਿਆ ਹੈ।”
ਬੀਬੀਸੀ ਦੀ ਰਿਪੋਰਟ ਮੁਤਾਬਕ,”ਗੁਰਦੇਵ ਸਿੰਘ ਕਾਉਂਕੇ ਦੇ ਮਾਮਲੇ ਵਿੱਚ ਪੁਲਿਸ ਉੱਤੇ ਇਲਜ਼ਾਮ ਸਨ ਕਿ ਜਥੇਦਾਰ ਨੂੰ ਪੁਲਿਸ ਹਿਰਾਸਤ ਵਿੱਚ ਕਥਿਤ ਤੌਰ ਉੱਤੇ ਤਸੀਹੇ ਦੇ ਕੇ ਕਤਲ ਕਰ ਦਿੱਤਾ ਗਿਆ ਸੀ। ਹਾਲਾਂਕਿ, ਪੁਲਿਸ ਨੇ ਜਨਤਕ ਤੌਰ ਉੱਤੇ ਇਨ੍ਹਾਂ ਇਲਜਾਮਾਂ ਨੂੰ ਸਵਿਕਾਰ ਨਹੀਂ ਕੀਤਾ, ਪਰ ਹੁਣ ਪੰਜਾਬ ਪੁਲਿਸ ਦੇ ਆਪਣੇ ਹੀ ਵਧੀਕ ਡੀਜੀਪੀ ਪੱਧਰ ਦੇ ਅਫ਼ਸਰ ਦੀ ਜਾਂਚ ਰਿਪੋਰਟ ਦੇ ਜਨਤਕ ਹੋਣ ਨਾਲ ਪੁਲਿਸ ਦੀ ਕਾਰਗੁਜ਼ਾਰੀ ਉੱਤੇ ਵੀ ਸਵਾਲ ਖੜ੍ਹੇ ਹੋ ਗਏ ਹਨ।” ਇਸ ਦੇ ਨਾਲ ਹੀ ਉਸ ਸਮੇਂ ਦੀ ਕਾਂਗਰਸ ਅਤੇ ਸ਼੍ਰੋਮਣੀ ਅਕਾਲ ਦਲ ਦੀ ਲੀਡਰਸ਼ਿਪ ਤੇ ਵੀ ਸਵਾਲ ਚੁੱਕੇ ਜਾ ਰਹੇ ਹਨ।
ਇਸ ਸਭ ਵਿਚਾਲੇ ਸੋਸ਼ਲ ਮੀਡਿਆ ਤੇ ਪੰਜਾਬ ਦੇ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਦੋਸ਼ ਲਗਾਉਂਦੇ ਤਸਵੀਰ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ ਜਿਸ ਵਿੱਚ ਬਾਦਲ ਇੰਦਰਾ ਗਾਂਧੀ ਨਾਲ ਬੈਠੇ ਦੇਖੇ ਜਾ ਸਕਦੇ ਹਨ।
ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਵੀ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕਰਦਿਆਂ ਅਸੀਂ ਤਸਵੀਰ ਨੂੰ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ। ਆਪਣੀ ਸਰਚ ਦੇ ਦੌਰਾਨ ਸਾਨੂੰ ਤਸਵੀਰ ਨਾਲ ਮਿਲਦੀ ਜੁਲਦੀ ਤਸਵੀਰ ਮੀਡਿਆ ਅਦਾਰਾ ਪੀਟੀਸੀ ਨਿਊਜ਼ ਦੁਆਰਾ ਅਪ੍ਰੈਲ 27, 2023 ਨੂੰ ਪ੍ਰਕਾਸ਼ਿਤ ਰਿਪੋਰਟ ਦੇ ਵਿੱਚ ਅਪਲੋਡ ਮਿਲੀ। ਹਾਲਾਂਕਿ, ਰਿਪੋਰਟ ਦੇ ਵਿੱਚ ਤਸਵੀਰ ਨਾਲ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਸਰਚ ਦੌਰਾਨ ਸਾਨੂੰ ਅਸਲ ਤਸਵੀਰ ਇਮੇਜ ਵੈਬਸਾਈਟ ‘ਟਾਈਮਜ਼ ਕੰਟੇਂਟ’ ਤੇ ਵੀ ਅਪਲੋਡ ਮਿਲੀ। ਤਸਵੀਰ ਦੇ ਕੈਪਸ਼ਨ ਮੁਤਾਬਕ ਪ੍ਰਕਾਸ਼ ਸਿੰਘ ਬਾਦਲ ਦੀ ਇਹ ਤਸਵੀਰ ਸਾਲ 1970 ਦੀ ਹੈ ਜਿਥੇ ਉਹ ਦਿੱਲੀ ਵਿਖੇ ਕਿਸੀ ਪ੍ਰੋਗਰਾਮ ਵਿੱਚ ਹਿੱਸਾ ਲੈਣ ਪਹੁੰਚੇ ਸਨ। ਹਾਲਾਂਕਿ, ਇਹ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨਾਲ ਤਸਵੀਰ ਵਿੱਚ ਕੌਣ ਬੈਠੇ ਹਨ ਪਰ ਇਹ ਸਪਸ਼ਟ ਹੈ ਕਿ ਤਸਵੀਰ ਵਿੱਚ ਪ੍ਰਕਾਸ਼ ਸਿੰਘ ਬਾਦਲ ਨਾਲ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨਹੀਂ ਬੈਠੇ ਹਨ।
ਤੁਸੀ ਨੀਚੇ ਤਸਵੀਰ ਵਿੱਚ ਵਾਇਰਲ ਅਤੇ ਐਡੀਟੇਡ ਤਸਵੀਰ ਵਿੱਚ ਅੰਤਰ ਦੇਖ ਸਕਦੇ ਹੋ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ।
Result: Altered Media
Our Sources
Image uploaded on Stock website
Media report published by PTC News on April 27, 2023
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.