ਸ਼ੁੱਕਰਵਾਰ, ਨਵੰਬਰ 22, 2024
ਸ਼ੁੱਕਰਵਾਰ, ਨਵੰਬਰ 22, 2024

HomeFact Checkਅਮ੍ਰਿਤਪਾਲ ਸਿੰਘ ਨੇ ਡਿਬਰੂਗੜ੍ਹ ਜੇਲ 'ਚੋਂ ਲਾਈਵ ਹੋ ਕੇ ਸੰਗਤਾਂ ਨੂੰ ਅਪੀਲ...

ਅਮ੍ਰਿਤਪਾਲ ਸਿੰਘ ਨੇ ਡਿਬਰੂਗੜ੍ਹ ਜੇਲ ‘ਚੋਂ ਲਾਈਵ ਹੋ ਕੇ ਸੰਗਤਾਂ ਨੂੰ ਅਪੀਲ ਕੀਤੀ? ਪੁਰਾਣਾ ਵੀਡੀਓ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim
ਅਮ੍ਰਿਤਪਾਲ ਸਿੰਘ ਨੇ ਡਿਬਰੂਗੜ੍ਹ ਜੇਲ ‘ਚੋਂ ਲਾਈਵ ਹੋ ਕੇ ਸੰਗਤਾਂ ਨੂੰ ਅਪੀਲ ਕੀਤੀ

Fact
ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ ਜਦੋ ਅਮ੍ਰਿਤਪਾਲ ਸਿੰਘ ਨੂੰ ਗਿਰਫ਼ਤਾਰ ਨਹੀਂ ਕੀਤਾ ਗਿਆ ਸੀ।

ਸੋਸ਼ਲ ਮੀਡਿਆ ਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਡਿਬਰੂਗੜ੍ਹ ਜੇਲ ਵਿੱਚ ਬੰਦ ਅਮ੍ਰਿਤਪਾਲ ਸਿੰਘ ਦੀ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮ੍ਰਿਤਪਾਲ ਸਿੰਘ ਨੇ ਡਿਬਰੂਗੜ੍ਹ ਜੇਲ ਚੋਂ ਲਾਈਵ ਹੋ ਕੇ ਸੰਗਤਾਂ ਨੂੰ ਅਪੀਲ ਕੀਤੀ।

ਅਮ੍ਰਿਤਪਾਲ ਸਿੰਘ ਨੇ ਡਿਬਰੂਗੜ੍ਹ ਜੇਲ 'ਚੋਂ ਲਾਈਵ ਹੋ ਕੇ ਸੰਗਤਾਂ ਨੂੰ ਅਪੀਲ ਕੀਤੀ? ਪੁਰਾਣਾ ਵੀਡੀਓ ਵਾਇਰਲ

23 ਅਪ੍ਰੈਲ 2023 ਨੂੰ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਜਿਲ੍ਹੇ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਅਮ੍ਰਿਤਪਾਲ ਪਿਛਲੇ 36 ਦਿਨਾਂ ਤੋਂ ਭਗੋੜਾ ਸੀ ਅਤੇ ਪੰਜਾਬ ਪੁਲਿਸ ਸਮੇਤ ਹੋਰ ਕਈ ਸੂਬਿਆਂ ਦੀ ਪੁਲਿਸ ਉਸਦੀ ਭਾਲ ਕਰ ਰਹੀ ਸੀ। ਗਿਰਫਤਾਰੀ ਤੋਂ ਬਾਅਦ ਅਮ੍ਰਿਤਪਾਲ ਸਿੰਘ ਉਪਰ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਲਗਾ ਕੇ ਅਸਾਮ ਦੇ ਦੇ ਡਿਬਰੂਗੜ੍ਹ ਸ਼ਹਿਰ ਵਿੱਚ ਸਥਿਤ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕਰਦਿਆਂ ਅਸੀਂ ਵਾਇਰਲ ਵੀਡੀਓ ਨੂੰ ਕੀ ਫਰੇਮ ਵਿੱਚ ਵੰਡਕੇ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ।

ਸਰਚ ਦੇ ਦੌਰਾਨ ਸਾਨੂੰ ਇਹ ਵੀਡੀਓ ਟਵਿੱਟਰ ਯੂਜ਼ਰ ‘ਯੁਵਰਾਜ ਗਰਚਾ‘ ਦੁਆਰਾ ਅਪ੍ਰੈਲ 23, 2023 ਨੂੰ ਅਪਲੋਡ ਮਿਲੀ। ਕੈਪਸ਼ਨ ਦੇ ਮੁਤਾਬਕ,’ਅਮ੍ਰਿਤਪਾਲ ਨੇ ਸਰੈਂਡਰ ਕੀਤਾ ਨਾ ਕਿ ਉਸਨੂੰ ਗਿਰਫ਼ਤਾਰ ਕੀਤਾ ਗਿਆ।’

ਵਾਇਰਲ ਵੀਡੀਓ ਸਾਨੂੰ ਫੇਸਬੁੱਕ ਯੂਜ਼ਰ ‘ਪ੍ਰੀਤ ਵਿਰਕ‘ ਦੁਆਰਾ ਵੀ ਅਪ੍ਰੈਲ 23, 2023 ਨੂੰ ਅਪਲੋਡ ਮਿਲੀ। ਇਸ ਵੀਡੀਓ ਦੇ ਕੈਪਸ਼ਨ ਵਿੱਚ ਲਿਖਿਆ,’ਸਰੇਡਰ ਕਰਨ ਤੋ ਪਹਿਲਾ ਭਾਈ ਅੰਮ੍ਰਿਤਪਾਲ ਸਿੰਘ ਜੀ ਨੇ ਨੌਜਵਾਨਾਂ ਨੂੰ ਦਿੱਤਾ ਖਾਸ ਸੁਨੇਹਾ।’ ਇਸ ਵੀਡੀਓ ਦੇ ਵਿੱਚ ਵਾਇਰਲ ਵੀਡੀਓ ਨਾਲ ਮਿਲਦੇ ਬੋਲਾਂ ਨੂੰ 4 ਮਿੰਟ 38 ਸਕਿੰਟ ਤੋਂ ਸੁਣਿਆ ਜਾ ਸਕਦਾ ਹੈ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਰਚ ਦੇ ਦੌਰਾਨ ਸਾਨੂੰ ਕਈ ਮੀਡਿਆ ਰਿਪੋਰਟਾਂ ਮਿਲੀਆਂ ਜਿਹਨਾਂ ਦੇ ਮੁਤਾਬਕ 23 ਅਪ੍ਰੈਲ 2023 ਨੂੰ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਜਿਲ੍ਹੇ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕੀਤਾ ਗਿਆ ਜਿਸ ਤੋਂ ਬਾਅਦ ਅਮ੍ਰਿਤਪਾਲ ਸਿੰਘ ਤੇ ਐੱਨਐੱਸਏ ਲਗਾ ਕੇ ਅਸਾਮ ਦੇ ਦੇ ਡਿਬਰੂਗੜ੍ਹ ਸ਼ਹਿਰ ਵਿੱਚ ਸਥਿਤ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ।

ਵਾਇਰਲ ਵੀਡੀਓ ਦੀ ਪੁਸ਼ਟੀ ਦੇ ਲਈ ਅਸੀਂ ਡਿਬਰੂਗੜ੍ਹ ਜੇਲ ਦੇ ਅਧਿਕਾਰੀਆਂ ਨੂੰ ਸੰਪਰਕ ਕੀਤਾ। ਸੰਪਰਕ ਹੋਣ ਤੇ ਅਸੀਂ ਆਪਣੇ ਆਰਟੀਕਲ ਨੂੰ ਅਪਡੇਟ ਕਰਾਂਗੇ।

Conclusion

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ ਜਦੋ ਅਮ੍ਰਿਤਪਾਲ ਸਿੰਘ ਨੂੰ ਗਿਰਫ਼ਤਾਰ ਨਹੀਂ ਕੀਤਾ ਗਿਆ ਸੀ।

Result: Missing Context


Our Sources

Video uploaded by Twitter user Yuvraj Garcha on April 23, 2023
Video uploaded by Facebook user Preet Virk on April 23, 2023


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular