Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
Claim
5 ਸਾਲ ਉਮਰ ਦੀ ਬੱਚੀ ਨਾਲ ਰੇਪ ਹੋਇਆ, ਪਿਤਾ ਦਿੱਲੀ ਸੰਸਦ ਦੇ ਸਾਹਮਣੇ ਰੋਂਦਾ ਹੋਇਆ
Fact
ਵਾਇਰਲ ਹੋ ਰਹੀ ਵੀਡੀਓ ਦਸੰਬਰ 2019 ਦਾ ਹੈ ਉੱਤਰ ਪ੍ਰਦੇਸ਼ ਦੇ ਕਾਂਗਰਸ ਨੇਤਾ ਸਚਿਨ ਚੌਧਰੀ ਨੇ ਮਹਿਲਾਵਾਂ ਖਿਲਾਫ ਵੱਧ ਰਹੇ ਅਪਰਾਧ ਨੂੰ ਲੈ ਕੇ ਆਪਣੀ ਬੇਟੀ ਦੇ ਨਾਲ ਸੰਸਦ ਭਵਨ ਦੇ ਸਾਹਮਣੇ ਪ੍ਰਦਰਸ਼ਨ ਕੀਤਾ ਸੀ।
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਵਿਚ ਇੱਕ ਵਿਅਕਤੀ ਨੂੰ ਇੱਕ ਬੱਚੀ ਨੂੰ ਗੋਦ ਵਿਚ ਚੁੱਕ ਪ੍ਰਦਰਸ਼ਨ ਕਰਦੇ ਹੋਏ ਵੇਖਿਆ ਜਾ ਸਕਦਾ ਹੈ। ਵੀਡੀਓ ਦੇ ਵਿੱਚ ਵਿਅਕਤੀ ਨੂੰ ਸਰਕਾਰ ਅਤੇ ਬਲਾਤਕਾਰੀਆਂ ਦੇ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸੁਣਿਆ ਜਾ ਸਕਦਾ ਹੈ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿਚ ਦਿਖ ਰਿਹਾ ਵਿਅਕਤੀ ਉਸ ਬੱਚੀ ਦਾ ਪਿਤਾ ਹੈ ਜਿਸ ਦੇ ਨਾਲ ਜਬਰ ਜਨਾਹ ਹੋਇਆ ਸੀ ਅਤੇ ਇਹ ਵਿਅਕਤੀ ਰੋਂਦੇ ਹੋਏ ਸੰਸਦ ਦੇ ਸਾਹਮਣੇ ਪ੍ਰਦਰਸ਼ਨ ਕਰ ਰਿਹਾ ਹੈ।
ਫੇਸਬੁੱਕ ਯੂਜ਼ਰ ‘ਮੰਨਾ ਫਗਵਾੜਾ’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,”5 ਸਾਲ ਉਮਰ ਦੀ ਬੱਚੀ ਨਾਲ ਰੇਪ ਹੋਇਆ। ਪਿਤਾ ਦਿੱਲੀ ਸੰਸਦ ਦੇ ਸਾਹਮਣੇ ਰੋਂਦਾ ਹੋਇਆ।”
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਹੋਰਨਾਂ ਪਲੈਟਫਾਰਮਾਂ ਤੇ ਵੀ ਇਸ ਦਾਅਵੇ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।
Fact Check/Verification
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਅਸੀਂ ਵਾਇਰਲ ਹੋ ਰਹੇ ਵੀਡੀਓ ਨੂੰ ਧਿਆਨ ਨਾਲ ਵੇਖਿਆ। ਅਸੀਂ ਵੀਡੀਓ ਨੂੰ ਕੁਝ ਕੀ ਵਰਡ ਦੀ ਮਦਦ ਦੇ ਨਾਲ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਵੀਡੀਓ ਨੂੰ ਲੈ ਕੇ ਕਈ ਰਿਪੋਰਟਾਂ ਮਿਲੀਆਂ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਰਚ ਦੇ ਦੌਰਾਨ ਸਾਨੂੰ ABP Live ਦੁਆਰਾ 5 ਦਸੰਬਰ 2019 ਨੂੰ ਪ੍ਰਕਾਸ਼ਿਤ ਇੱਕ ਲੇਖ ਮਿਲਿਆ ਜਿਸ ਵਿੱਚ ਸਾਨੂੰ ਵਾਇਰਲ ਹੋ ਰਹੀ ਵੀਡੀਓ ਦੇ ਕੁਝ ਸਕ੍ਰੀਨਸ਼ਾਟ ਵੀ ਮਿਲੇ।
ਰਿਪੋਰਟ ਦੇ ਮੁਤਾਬਿਕ, “ਹੈਦਰਾਬਾਦ ਵਿਚ ਇੱਕ ਮਹਿਲਾ ਡਾਕਟਰ ਨਾਲ ਰੇਪ ਅਤੇ ਉਸ ਨੂੰ ਮਾਰ ਦੇਣ ਦੀ ਘਟਨਾ ਸਾਹਮਣੇ ਆਈ, ਜਿਸ ਤੋਂ ਬਾਅਦ ਪੂਰੇ ਦੇਸ਼ ਵਿਚ ਮਾਮਲੇ ਦੀ ਨਿੰਦਾ ਕੀਤੀ ਗਈ ਅਤੇ ਥਾਂ-ਥਾਂ ਲੋਕਾਂ ਵੱਲੋਂ ਪ੍ਰਦਰਸ਼ਨ ਕੀਤੇ ਗਏ। ਇਸੇ ਤਰ੍ਹਾਂ ਇੱਕ ਪ੍ਰਦਰਸ਼ਨ ਦਿੱਲੀ ਦੇ ਵਿਜੇ ਚੌਂਕ ਵਿਚ ਕੀਤਾ ਗਿਆ ਜਿਥੇ ਇੱਕ ਵਿਅਕਤੀ ਨੇ ਆਪਣੀ ਬੱਚੀ ਨੂੰ ਗੋਦ ਵਿਚ ਲੈ ਕੇ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਅਤੇ ਬਲਾਤਕਾਰੀਆਂ ਖਿਲਾਫ਼ ਨਾਅਰੇਬਾਜ਼ੀ ਕੀਤੀ।”
ਸਰਚ ਦੇ ਦੌਰਾਨ ਸਾਨੂੰ Asianet ਦੁਆਰਾ 5 ਦਸੰਬਰ 2019 ਨੂੰ ਪ੍ਰਕਾਸ਼ਿਤ ਇੱਕ ਖ਼ਬਰ ਮਿਲੀ। Asianet ਦੀ ਰਿਪੋਰਟ ਦੇ ਮੁਤਾਬਿਕ ਵੀ ਹੈਦਰਾਬਾਦ ਵਿਚ ਇੱਕ ਮਹਿਲਾ ਡਾਕਟਰ ਨਾਲ ਰੇਪ ਅਤੇ ਉਸ ਨੂੰ ਮਾਰ ਦੇਣ ਦੀ ਘਟਨਾ ਤੋਂ ਬਾਅਦ ਦਿੱਲੀ ਦੇ ਵਿਜੇ ਚੌਂਕ ਵਿਚ ਇੱਕ ਵਿਅਕਤੀ ਨੇ ਆਪਣੀ ਬੱਚੀ ਨੂੰ ਗੋਦ ਵਿਚ ਲੈ ਕੇ ਪ੍ਰਦਰਸ਼ਨ ਕੀਤਾ।
ਸਰਚ ਦੇ ਦੌਰਾਨ ਹੀ ਸਾਨੂੰ ਪੰਜਾਬ ਕੇਸਰੀ ਦੇ ਅਧਿਕਾਰਿਕ ਯੂ ਟਿਊਬ ਚੈਨਲ ਤੇ ਵਾਇਰਲ ਹੋ ਰਹੀ ਵੀਡੀਓ ਮਿਲੀ। ਇਸ ਵੀਡੀਓ ਦੇ ਮੁਤਾਬਿਕ ਵੀ ਹੈਦਰਾਬਾਦ ਵਿਚ ਇੱਕ ਮਹਿਲਾ ਡਾਕਟਰ ਨਾਲ ਰੇਪ ਅਤੇ ਹੱਤਿਆ ਦੀ ਘਟਨਾ ਦੇ ਵਿਰੋਧ ਦੇ ਵਿੱਚ ਦਿੱਲੀ ਦੇ ਵਿਜੇ ਚੌਂਕ ਵਿਚ ਇੱਕ ਵਿਅਕਤੀ ਨੇ ਆਪਣੀ ਬੱਚੀ ਨੂੰ ਗੋਦ ਵਿਚ ਲੈ ਕੇ ਪ੍ਰਦਰਸ਼ਨ ਕੀਤਾ।
ਇਸ ਤੋਂ ਬਾਅਦ ਅਸੀਂ ਟਵਿੱਟਰ ਐਡਵਾਂਸ ਸਰਚ ਅਤੇ ਕੁਝ ਕੀ ਵਰਡ ਦੀ ਮਦਦ ਨਾਲ ਇਸ ਘਟਨਾ ਬਾਰੇ ਹੋਰ ਜਾਣਕਾਰੀ ਜੁਟਾਈ। ਸਾਨੂੰ 5 ਦਸੰਬਰ 2019 ਨੂੰ ਕਾਂਗਰਸ ਨੇਤਾ ਸਚਿਨ ਚੌਧਰੀ ਦੁਆਰਾ ਸਾਂਝਾ ਕੀਤਾ ਗਿਆ ਇੱਕ ਟਵੀਟ ਮਿਲਿਆ ਜਿਸ ਵਿੱਚ ਉਹਨਾਂ ਨੇ ਜਾਣਕਾਰੀ ਦਿੱਤੀ ਹੈ ਕਿ ਉਹਨਾਂ ਨੇ ਆਪਣੀ ਬੇਟੀ ਨਾਲ ਸੰਸਦ ਭਵਨ ਦੇ ਸਾਹਮਣੇ ਔਰਤਾਂ ਦੀ ਸੁਰੱਖਿਆ ਲਈ ਪ੍ਰਦਰਸ਼ਨ ਕੀਤਾ। ਦੱਸ ਦੇਈਏ ਕਿ ਏਬੀਪੀ ਨਿਊਜ਼ ਵੱਲੋਂ ਪ੍ਰਕਾਸ਼ਿਤ ਰਿਪੋਰਟ ਵਿੱਚ ਜਿਸ ਵਿਅਕਤੀ ਬਾਰੇ ਦੱਸਿਆ ਜਾ ਰਿਹਾ ਹੈ, ਉਹ ਅਸਲ ਵਿੱਚ ਕਾਂਗਰਸੀ ਆਗੂ ਸਚਿਨ ਚੌਧਰੀ ਹੈ।
ਕਈ ਲੋਕਾਂ ਨੇ ਸਚਿਨ ਚੌਧਰੀ ਦੇ ਇਸ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ, ਉੱਥੇ ਹੀ ਕਈ ਲੋਕਾਂ ਨੇ ਉਨ੍ਹਾਂ ਦੇ ਇਸ ਕਦਮ ਦੀ ਆਲੋਚਨਾ ਵੀ ਕੀਤੀ। 2019 ‘ਚ ਹੋਈਆਂ ਆਮ ਚੋਣਾਂ ‘ਚ ਉੱਤਰ ਪ੍ਰਦੇਸ਼ ਦੀ ਅਮਰੋਹਾ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਸਚਿਨ ਚੌਧਰੀ ਉਸ ਸਮੇਂ ਸੁਰਖੀਆਂ ‘ਚ ਆਏ ਸਨ ਜਦੋਂ ਇਕ ਮੀਟਿੰਗ ਦੌਰਾਨ ਚੌਧਰੀ ਨੇ ਐਲਾਨ ਕੀਤਾ ਸੀ ਕਿ ਜੇਕਰ ਅਮਰੋਹਾ ਤੋਂ ਭਾਜਪਾ ਦਾ ਉਮੀਦਵਾਰ ਜਿੱਤਦਾ ਹੈ ਤਾਂ ਉਹ ਆਪਣਾ ਸਿਰ ਮੁੰਡਵਾ ਲੈਣਗੇ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਨੂੰ ਫਰਜ਼ੀ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਦਸੰਬਰ 2019 ਦਾ ਹੈ ਉੱਤਰ ਪ੍ਰਦੇਸ਼ ਦੇ ਕਾਂਗਰਸ ਨੇਤਾ ਸਚਿਨ ਚੌਧਰੀ ਨੇ ਮਹਿਲਾਵਾਂ ਖਿਲਾਫ ਵੱਧ ਰਹੇ ਅਪਰਾਧ ਨੂੰ ਲੈ ਕੇ ਆਪਣੀ ਬੇਟੀ ਦੇ ਨਾਲ ਸੰਸਦ ਭਵਨ ਦੇ ਸਾਹਮਣੇ ਪ੍ਰਦਰਸ਼ਨ ਕੀਤਾ ਸੀ।
Result: False
Our Sources
Tweet made by Sachin Chaudhary on December 5, 2019
Media report published by ABP News on December 5, 2019
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.