ਸ਼ੁੱਕਰਵਾਰ, ਨਵੰਬਰ 22, 2024
ਸ਼ੁੱਕਰਵਾਰ, ਨਵੰਬਰ 22, 2024

HomeFact Checkਬੱਬੂ ਮਾਨ ਨੇ 13 ਫਰਵਰੀ ਨੂੰ ਦਿੱਲੀ ਜਾਣ ਲਈ ਕੀਤੀ ਅਪੀਲ? ਪੁਰਾਣੀ...

ਬੱਬੂ ਮਾਨ ਨੇ 13 ਫਰਵਰੀ ਨੂੰ ਦਿੱਲੀ ਜਾਣ ਲਈ ਕੀਤੀ ਅਪੀਲ? ਪੁਰਾਣੀ ਵੀਡੀਓ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਸੋਸ਼ਲ ਮੀਡਿਆ ਤੇ ਪੰਜਾਬੀ ਗਾਇਕ ਬੱਬੂ ਮਾਨ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਬੱਬੂ ਮਾਨ ਨੂੰ ਕਿਸਾਨਾਂ ਦੇ ਬਾਰੇ ਵਿੱਚ ਗੱਲ ਕਰਦਿਆਂ ਸੁਣਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬੀ ਗਾਇਕ ਬੱਬੂ ਮਾਨ ਨੇ 13 ਫਰਵਰੀ ਨੂੰ ਦਿੱਲੀ ਜਾਣ ਦੇ ਲਈ ਅਪੀਲ ਕੀਤੀ।

ਬੱਬੂ ਮਾਨ ਨੇ 13 ਫਰਵਰੀ ਨੂੰ ਦਿੱਲੀ ਜਾਣ ਲਈ ਕੀਤੀ ਅਪੀਲ

ਸੰਯੁਕਤ ਕਿਸਾਨ ਮੋਰਚਾ ਵਲੋਂ 13 ਫਰਵਰੀ ਨੂੰ ਦਿੱਲੀ ਕੂਚ ਕਰਨ ਦੇ ਐਲਾਨ ਤੋਂ ਬਾਅਦ ਅੱਜ ਸ਼ੰਭੂ ਬਾਰਡਰ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਦੱਸ ਦਈਏ ਕਿ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਤੋਂ ਦਿੱਲੀ ਵਿਖੇ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਸਾਲ 2020 ਦੇ ਵਿਚ ਵੀ ਸਰਕਾਰ ਵਲੋਂ ਕਿਸਾਨਾਂ ਨੂੰ ਰੋਕਣ ਲਈ ਕਈ ਤਰ੍ਹਾਂ ਦੇ ਇੰਤਜ਼ਾਮ ਕੀਤੇ ਗਏ ਹਨ।

13 ਫਰਵਰੀ ਦੇ ਕੂਚ ਨੂੰ ਦੇਖਦਿਆਂ ਹਰਿਆਣਾ ਸਰਕਾਰ ਨੇ ਬਾਰਡਰ ਸੀਲ ਕਰ ਦਿੱਤੇ ਹਨ ਅਤੇ ਸ਼ੰਭੂ ਬਾਰਡਰ ‘ਤੇ ਵੀ ਬੈਰੀਕੇਡ ਲਾ ਕੇ ਸੁਰੱਖਿਆ ਦੇ ਇੰਤਜ਼ਾਮ ਕੀਤੇ ਗਏ ਹਨ। ਇਸ ਦੇ ਨਾਲ ਹੀ ਦਿੱਲੀ, ਚੰਡੀਗੜ੍ਹ ਵਿੱਚ ਧਾਰਾ 144 ਲਗਾ ਦਿੱਤੀ ਗਈ ਹੈ।

Fact Check/Verification

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਅਸੀਂ ਵੀਡੀਓ ਦੇ ਕੀ ਫਰੇਮ ਕੱਢਕੇ ਉਹਨਾਂ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਆਪਣੀ ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਫੇਸਬੁੱਕ ਪੇਜ਼ ‘Kheti – ਚੰਗੀ ਖੇਤੀ’ ਦੁਆਰਾ ਸਿਤੰਬਰ 22, 2020 ਦੇ ਵਿੱਚ ਅਪਲੋਡ ਮਿਲੀ। ਕੈਪਸ਼ਨ ਦੇ ਮੁਤਾਬਕ ਬੱਬੂ ਮਾਨ ਨੇ ਕਿਸਾਨਾਂ ਨੂੰ ਸੁਨੇਹਾ ਦਿੱਤਾ। ਬੱਬੂ ਮਾਨ ਦੀ ਇਹ ਵੀਡੀਓ ਸਾਨੂੰ ਇੱਕ ਹੋਰ ਫੇਸਬੁੱਕ ਪੇਜ ਤੇ ਅਪਲੋਡ ਮਿਲੀ।

ਪੜਤਾਲ ਨੂੰ ਅੱਗੇ ਵਧਾਉਂਦੇ ਅਸੀਂ ਬੱਬੂ ਮਾਨ ਦੇ ਅਧਿਕਾਰਿਕ ਇੰਸਟਾਗ੍ਰਾਮ ਅਕਾਊਂਟ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਇਹ ਵੀਡੀਓ ਬੱਬੂ ਮਾਨ ਦੁਆਰਾ ਸਿਤੰਬਰ 22, 2020 ਨੂੰ ਅਪਲੋਡ ਮਿਲੀ। ਵੀਡੀਓ ਦੇ ਵਿੱਚ ਬੱਬੂ ਮਾਨ ਕਿਸਾਨਾਂ ਦੁਆਰਾ ਸਿਤੰਬਰ 25, 2020 ਨੂੰ ਉਲੀਕੇ ਗਏ ਪ੍ਰੋਗਰਾਮ ਦੀ ਗੱਲ ਅਤੇ ਨੌਜਵਾਨਾਂ ਨੂੰ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਦੀ ਕਰ ਰਹੇ ਸਨ।

ਬੱਬੂ ਮਾਨ ਨੇ 13 ਫਰਵਰੀ ਨੂੰ ਦਿੱਲੀ ਜਾਣ ਲਈ ਕੀਤੀ ਅਪੀਲ

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਪੰਜਾਬੀ ਗਾਇਕ ਬੱਬੂ ਮਾਨ ਦੀ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ। ਵਾਇਰਲ ਵੀਡੀਓ ਸਾਲ 2020 ਦੀ ਹੈ ਜਦੋਂ ਤਿੰਨ ਖੇਤੀ ਕਾਨੂੰਨਾਂ ਖਿਲਾਫ ਬੱਬੂ ਮਾਨ ਨੇ ਕਿਸਾਨਾਂ ਦਾ ਸਮਰਥਨ ਕੀਤਾ ਸੀ।

Result: Missing Context

Our Sources

Facebook post by New Kheti on September 22, 2020
Instagram post uploaded by Babbu Mann on September 22, 2020

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular