ਸ਼ੁੱਕਰਵਾਰ, ਨਵੰਬਰ 22, 2024
ਸ਼ੁੱਕਰਵਾਰ, ਨਵੰਬਰ 22, 2024

HomeFact Checkਕੀ ਮਣੀਪੁਰ 'ਚ ਭਾਜਪਾ ਆਗੂ ਨਾਲ ਕੁੱਟਮਾਰ ਕੀਤੀ ਗਈ?

ਕੀ ਮਣੀਪੁਰ ‘ਚ ਭਾਜਪਾ ਆਗੂ ਨਾਲ ਕੁੱਟਮਾਰ ਕੀਤੀ ਗਈ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਆਗੂ ਨਾਲ ਕੁੱਟਮਾਰ ਹੋ ਰਹੀ ਹੈ। ਵੀਡੀਓ ਨੂੰ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਮਣੀਪੁਰ ਦਾ ਹੈ ਜਿਥੇ ਭਾਜਪਾ ਦੇ ਆਗੂ ਨਾਲ ਕੁੱਟਮਾਰ ਕੀਤੀ ਗਈ।

Fact Check/Verification

2024 ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦੇ ਵੱਲੋਂ ਸੋਸ਼ਲ ਮੀਡੀਆ ਤੇ ਤਸਵੀਰਾਂ ਵੀਡੀਓ ਅਤੇ ਸੰਦੇਸ਼ ਖੂਬ ਸ਼ੇਅਰ ਕੀਤੇ ਜਾ ਰਹੇ ਹਨ। ਹਾਲਾਂਕਿ, ਇਸ ਦੌਰਾਨ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ ਤਸਵੀਰਾਂ ਅਤੇ ਵੀਡੀਓ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕਈ ਫਰਜ਼ੀ ਬਿਆਨ, ਸੰਦੇਸ਼, ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਚੁੱਕੇ ਹਨ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਦਾਅਵੇ ਦੀ ਅਸੀਂ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਅਸੀਂ ਇਸ ਵੀਡੀਓ ਦੇ INVID ਟੂਲ ਰਾਹੀਂ ਕੁਝ ਕੀਫ੍ਰੇਮ ਕੱਢੇ। ਇਸ ਤੋਂ ਬਾਅਦ ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਸਰਚ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ, ਸਾਨੂੰ ਇਸ ਘਟਨਾ ਨਾਲ ਸਬੰਧਤ ਕਈ ਖ਼ਬਰਾਂ ਅਤੇ ਵੀਡੀਓ ਮਿਲੀਆਂ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਾਨੂੰ ਏਬੀਪੀ ਨਿਊਜ਼ ਦੇ ਯੂਟਿਊਬ ਚੈਨਲ ‘ਤੇ ਵਾਇਰਲ ਵੀਡੀਓ ਨਾਲ ਸਬੰਧਤ ਇੱਕ ਵੀਡੀਓ ਮਿਲਿਆ ਹੈ ਜੋ ਕਿ ਸਾਲ 2017 ਦਾ ਹੈ । ਇਸ ਦੇ ਨਾਲ ਹੀ ਸਾਨੂੰ ਇਹ ਵੀ ਪਤਾ ਲੱਗਾ ਕਿ ਵਾਇਰਲ ਵੀਡੀਓ ਪੱਛਮੀ ਬੰਗਾਲ ਦੇ ਦਾਰਜੀਲਿੰਗ ਦਾ ਹੈ।

ਵਾਇਰਲ ਵੀਡੀਓ ਬਾਰੇ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਅਸੀਂ ਆਪਣੀ ਜਾਂਚ ਜਾਰੀ ਰੱਖੀ। ਅਸੀਂ ਕੁਝ ਕੀਵਰਡਸ ਦੀ ਵਰਤੋਂ ਕਰ ਗੂਗਲ ‘ਤੇ ਖੋਜ ਕੀਤੀ। ਸਾਨੂੰ ਪਤਾ ਲੱਗਾ ਕਿ ਵਾਇਰਲ ਵੀਡੀਓ ‘ਚ ਪੱਛਮੀ ਬੰਗਾਲ ਭਾਜਪਾ ਦੇ ਪ੍ਰਧਾਨ ਦਿਲੀਪ ਘੋਸ਼ ਅਤੇ ਉਨ੍ਹਾਂ ਦੇ ਸਮਰਥਕਾਂ ਨਾਲ ਬਦਸਲੂਕੀ ਕੀਤੀ ਗਈ ਹੈ। ਦਰਅਸਲ ਅਕਤੂਬਰ 2017 ਵਿੱਚ ਗੋਰਖਾ ਜਨਮੁਕਤੀ ਮੋਰਚਾ ਵੱਖਰੇ ਗੋਰਖਾਲੈਂਡ ਦੀ ਮੰਗ ਨੂੰ ਲੈ ਕੇ ਹੜਤਾਲ ਕਰ ਰਹੇ ਸਨ। ਇਹ ਹੜਤਾਲ ਲਗਭਗ 104 ਦਿਨਾਂ ਤੱਕ ਚੱਲੀ। ਹੜਤਾਲ ਦੌਰਾਨ ਪੱਛਮੀ ਬੰਗਾਲ ਭਾਜਪਾ ਦੇ ਪ੍ਰਧਾਨ ਦਿਲੀਪ ਘੋਸ਼ ਆਪਣੇ ਸਮਰਥਕਾਂ ਨਾਲ ਲੋਕਾਂ ਨੂੰ ਮਿਲਣ ਲਈ ਮੌਕੇ ‘ਤੇ ਪਹੁੰਚੇ ਸਨ।

ਭਾਜਪਾ ਪ੍ਰਧਾਨ ਅਤੇ ਭਾਜਪਾ ਸਮਰਥਕਾਂ ਨੂੰ ਦੇਖ ਕੇ ਲੋਕ ਗੁੱਸੇ ‘ਚ ਆ ਗਏ। ਜਿਸ ਤੋਂ ਬਾਅਦ ਗੋਰਖਾ ਖੇਤਰੀ ਪ੍ਰਸ਼ਾਸਨ ਦੇ ਚੇਅਰਮੈਨ ਬਿਨੈ ਤਮਾਂਗ ਨਾਲ ਮਿਲ ਕੇ ਲੋਕਾਂ ਨੇ ਕਥਿਤ ਤੌਰ ‘ਤੇ ਦਿਲੀਪ ਘੋਸ਼ ਦੀ ਕੁੱਟਮਾਰ ਕੀਤੀ।

Conclusion

ਭਾਜਪਾ ਨੇਤਾ ਦਾ 3 ਸਾਲ ਪੁਰਾਣਾ ਵੀਡੀਓ ਫਰਜ਼ੀ ਦਾਅਵੇ ਨਾਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ ਪੱਛਮੀ ਬੰਗਾਲ ਦੇ ਦਾਰਜੀਲਿੰਗ ਦਾ ਹੈ।

Result: False

Our Sources

Media report by ABP News, Dated 6 October 2017
Media report by Outlook , Dated 6 October 2017

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular