ਸ਼ਨੀਵਾਰ, ਜੁਲਾਈ 27, 2024
ਸ਼ਨੀਵਾਰ, ਜੁਲਾਈ 27, 2024

HomeUncategorized @paWeekly Wrap: ਮੰਡੀ ਗੋਬਿੰਦਗੜ੍ਹ ਵਿਖੇ ਘਰ ਵਿੱਚ ਪੇਂਟ ਕਰ ਰਹੇ ਪੇਂਟਰ ਨੂੰ...

Weekly Wrap: ਮੰਡੀ ਗੋਬਿੰਦਗੜ੍ਹ ਵਿਖੇ ਘਰ ਵਿੱਚ ਪੇਂਟ ਕਰ ਰਹੇ ਪੇਂਟਰ ਨੂੰ ਮਕਾਨ ਮਾਲਕ ਨੇ ਗੋਲੀਆਂ ਮਾਰਕੇ ਕੀਤਾ ਕਤਲ? ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਵਿਅਕਤੀ ਨੂੰ ਪੇਂਟ ਕਰ ਰਹੇ ਦੂਜੇ ਵਿਅਕਤੀ (ਪੇਂਟਰ) ਦੇ ਗੋਲੀ ਮਾਰਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਮੰਡੀ ਗੋਬਿੰਦਗੜ੍ਹ ਦਾ ਹੈ ਜਿਥੇ ਘਰ ਵਿੱਚ ਪੇਂਟ ਕਰ ਰਹੇ ਪੇਂਟਰ ਨੂੰ ਮਕਾਨ ਮਾਲਕ ਨੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

Weekly Wrap: ਮੰਡੀ ਗੋਬਿੰਦਗੜ੍ਹ ਵਿਖੇ ਘਰ ਵਿੱਚ ਪੇਂਟ ਕਰ ਰਹੇ ਪੇਂਟਰ ਨੂੰ ਮਕਾਨ ਮਾਲਕ ਨੇ ਗੋਲੀਆਂ ਮਾਰਕੇ ਕੀਤਾ ਕਤਲ? ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ

ਜੀਓ ਦੇ ਰਿਹਾ ਹੈ 399 ਰੁਪਏ ਵਿੱਚ ਪੂਰੇ ਸਾਲ ਦਾ ਰਿਚਾਰਜ?

ਸੋਸ਼ਲ ਮੀਡਿਆ ਤੇ ਜੀਓ ਰਿਚਾਰਜ ਦੇ ਨਾਮ ਤੇ ਇੱਕ ਲਿੰਕ ਵਾਇਰਲ ਹੋ ਰਿਹਾ ਹੈ। ਲਿੰਕ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਜੀਓ 399 ਰੁਪਏ ਵਿੱਚ ਪੂਰੇ ਸਾਲ ਦਾ ਰਿਚਾਰਜ ਦੇ ਰਿਹਾ ਹੈ। ਵਾਇਰਲ ਹੋ ਰਿਹਾ ਲਿੰਕ ਫਰਜ਼ੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Weekly Wrap: ਮੰਡੀ ਗੋਬਿੰਦਗੜ੍ਹ ਵਿਖੇ ਘਰ ਵਿੱਚ ਪੇਂਟ ਕਰ ਰਹੇ ਪੇਂਟਰ ਨੂੰ ਮਕਾਨ ਮਾਲਕ ਨੇ ਗੋਲੀਆਂ ਮਾਰਕੇ ਕੀਤਾ ਕਤਲ? ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ

ਮੰਡੀ ਗੋਬਿੰਦਗੜ੍ਹ ਵਿਖੇ ਘਰ ਵਿੱਚ ਪੇਂਟ ਕਰ ਰਹੇ ਪੇਂਟਰ ਨੂੰ ਮਕਾਨ ਮਾਲਕ ਨੇ ਗੋਲੀਆਂ ਮਾਰਕੇ ਕੀਤਾ ਕਤਲ?

ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਵਿਅਕਤੀ ਨੂੰ ਪੇਂਟ ਕਰ ਰਹੇ ਦੂਜੇ ਵਿਅਕਤੀ (ਪੇਂਟਰ) ਦੇ ਗੋਲੀ ਮਾਰਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਮੰਡੀ ਗੋਬਿੰਦਗੜ੍ਹ ਦਾ ਹੈ ਜਿਥੇ ਘਰ ਵਿੱਚ ਪੇਂਟ ਕਰ ਰਹੇ ਪੇਂਟਰ ਨੂੰ ਮਕਾਨ ਮਾਲਕ ਨੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ। ਇਹ ਵੀਡੀਓ ਬ੍ਰਾਜ਼ੀਲ ਦਾ ਹੈ ਨਾ ਕਿ ਮੰਡੀ ਗੋਬਿੰਦਗੜ੍ਹ ਦਾ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ ਸ਼ਿਮਲਾ ਵਿੱਚ ਆਏ ਹੜ? ਫਰਜ਼ੀ ਦਾਅਵਾ ਵਾਇਰਲ

ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਤੇਜ ਬਹਾਅ ਦੇ ਹੜ ਨੂੰ ਘਰਾਂ ਦੇ ਵਿਚਕਾਰ ਨਿਕਲਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰਦਾਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਸ਼ਿਮਲਾ ਦਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਸ਼ਿਮਲਾ ਦੀ ਨਹੀਂ ਸਗੋਂ ਓਮਾਨ ਵਿੱਚ ਆਏ ਹੜ ਦੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਸ਼ਹੀਦ ਕੈਪਟਨ ਅੰਸ਼ੁਮਨ ਸਿੰਘ ਦੀ ਪਤਨੀ ਦਾ ਇਹ ਵੀਡੀਓ? ਫਰਜ਼ੀ ਦਾਅਵਾ ਵਾਇਰਲ

ਸੋਸ਼ਲ ਮੀਡੀਆ ‘ਤੇ ਇਕ ਔਰਤ ਦੀ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ”ਇਕ ਮਾਂ ਨੇ ਦੇਆਪਣਾ ਬੇਟਾ ਦੇਸ਼ ਲਈ ਸ਼ਹੀਦ ਕਰ ਦਿੱਤਾ ਅਤੇ ਸ਼ਹੀਦ ਫੌਜੀ ਦੀ ਪਤਨੀ 1 ਕਰੋੜ ਰੁਪਏ ਅਤੇ ਸ਼ੌਰਿਆ ਚੱਕਰ ਨਾਲ ਇੰਸਟਾਗ੍ਰਾਮ ‘ਤੇ ਹੁਸਨ ਬਿਖੇਰ ਰਹੀ ਹੈ।“ ਵੀਡੀਓ ਵਿੱਚ ਦਿਖਾਈ ਦੇ ਰਹੀ ਔਰਤ ਸਮ੍ਰਿਤੀ ਸਿੰਘ ਨਹੀਂ ਸਗੋਂ ਸੋਸ਼ਲ ਮੀਡੀਆ ਸਟਾਰ ਰੇਸ਼ਮਾ ਸੇਬੇਸਟੀਅਨ ਹਨ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਸ਼ੀਤਲ ਅੰਗੂਰਾਲ ਜਲੰਧਰ ਪੱਛਮੀ ਦੀ ਜਿਮਨੀ ਚੋਣ ਹਾਰਨ ਤੋਂ ਬਾਅਦ ਰੋ ਪਏ?

ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਭਾਜਪਾ ਲੀਡਰ ਅਤੇ ਜਲੰਧਰ ਪੱਛਮੀ ਤੋਂ ਉਮੀਦਵਾਰ ਰਹੇ ਸ਼ੀਤਲ ਅੰਗਰਾਲ ਨੂੰ ਰੋਂਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਸ਼ੀਤਲ ਅੰਗੂਰਾਲ ਜਲੰਧਰ ਪੱਛਮੀ ਦੀ ਜਿਮਨੀ ਚੋਣ ਹਾਰਨ ਤੋਂ ਬਾਅਦ ਰੋ ਰਹੇ ਹਨ। ਵਾਇਰਲ ਹੋ ਰਹੀ ਵੀਡੀਓ ਜਲੰਧਰ ਪੱਛਮੀ ਜਿਮਨੀ ਚੋਣਾਂ ਦੇ ਨਤੀਜ਼ਿਆਂ ਤੋਂ ਬਾਅਦ ਦੀ ਨਹੀਂ ਹੈ। ਵਾਇਰਲ ਹੋ ਰਹੀ ਵੀਡੀਓ ਜਿਮਨੀ ਚੋਣਾਂ ਤੋਂ ਪਹਿਲਾਂ ਦੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular