ਐਤਵਾਰ, ਸਤੰਬਰ 1, 2024
ਐਤਵਾਰ, ਸਤੰਬਰ 1, 2024

HomeFact Checkਮਹਿਲਾ ਟ੍ਰੈਫਿਕ ਪੁਲਿਸ ਮੁਲਾਜ਼ਮ ਨੇ ਬਜ਼ੁਰਗ ਮਹਿਲਾ ਨਾਲ ਕੀਤੀ ਬਦਤਮੀਜ਼ੀ?

ਮਹਿਲਾ ਟ੍ਰੈਫਿਕ ਪੁਲਿਸ ਮੁਲਾਜ਼ਮ ਨੇ ਬਜ਼ੁਰਗ ਮਹਿਲਾ ਨਾਲ ਕੀਤੀ ਬਦਤਮੀਜ਼ੀ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਮਹਿਲਾ ਟ੍ਰੈਫਿਕ ਪੁਲਿਸ ਮੁਲਾਜ਼ਮ ਨੂੰ ਬਜ਼ੁਰਗ ਮਹਿਲਾ ਨਾਲ ਬਦਤਮੀਜ਼ੀ ਕਰਦਿਆਂ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਮਹਿਲਾ ਟ੍ਰੈਫਿਕ ਕਰਮੀ ਬੇਹੋਸ਼ ਹੋ ਜਾਂਦੀ ਹੈ ਅਤੇ ਉਸ ਦੀ ਮਦਦ ਬਜ਼ੁਰਗ ਔਰਤ ਕਰਦੀ ਹੈ। ਇਸ ਵੀਡੀਓ ਨੂੰ ਕਈ ਯੂਜ਼ਰ ਅਸਲ ਦੱਸਦਿਆਂ ਸ਼ੇਅਰ ਕਰ ਰਹੇ ਹਨ।

Fact Check/Verification

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕਰਦਿਆਂ ਅਸੀਂ ਵੀਡੀਓ ਦੇ ਕੀ ਫ਼੍ਰੇਮ ਕੱਢਕੇ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੰਗਾਲਿਆ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਵੀਡੀਓ ਕਲਿ ਦਾ ਪੂਰਾ ਵਰਜ਼ਨ YouTube ਅਕਾਊਂਟ ‘3RD EYE’ ਦੁਆਰਾ ਸ਼ੇਅਰ ਮਿਲਿਆ। ਥਰਡ ਆਈ ਦੁਆਰਾ ਅਪਲੋਡ ਕੀਤੀ ਗਈ ਵੀਡੀਓ ਦੇ ਸ਼ੁਰੂਆਤ ਵਿੱਚ ਡਿਸਕਲੇਮਰ ‘ਚ ਸਾਫ ਦੱਸਿਆ ਗਿਆ ਹੈ ਕਿ ਵੀਡੀਓ ਸਕ੍ਰਿਪਟਿਡ ਹੈ।

ਯੂਟਿਊਬ ਅਕਾਊਂਟ ਨੂੰ ਖੰਗਾਲਣ ਤੇ ਅਸੀਂ ਪਾਇਆ ਕਿ ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਹੀ ਵਿਅਕਤੀ ਅਸਲ ਵਿੱਚ ਐਕਟਰ ਹਨ ਅਤੇ ਉਹ ਜਾਗਰੂਕ ਕਰਨ ਦੇ ਮਕਸਦ ਤੂੰ ਇਸ ਤਰ੍ਹਾਂ ਦੀਆਂ ਵੀਡੀਓ ਬਣਾਉਂਦੇ ਹਨ। ਉਨ੍ਹਾਂ ਦੁਆਰਾ ਬਣਾਈ ਗਈ ਹੋਰ ਵੀਡੀਓ ਨੂੰ ਯੂ ਟਿਊਬ ਚੈਨਲ ਤੇ ਦੇਖਿਆ ਜਾ ਸਕਦਾ ਹੈ।

ਮਹਿਲਾ ਟ੍ਰੈਫਿਕ ਪੁਲਿਸ ਮੁਲਾਜ਼ਮ ਨੇ ਬਜ਼ੁਰਗ ਮਹਿਲਾ ਨਾਲ ਕੀਤੀ ਬਦਤਮੀਜ਼ੀ?
Courtesy: YouTube/3rdEye

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਯੂਟਿਊਬ ਚੈਨਲ ਦੇ ਐਡਮਿਨ ਨੂੰ ਸੰਪਰਕ ਕੀਤਾ। ਹਾਲਾਂਕਿ ਸਾਡਾ ਉਨ੍ਹਾਂ ਨਾਲ ਸੰਪਰਕ ਕਾਇਮ ਨਹੀਂ ਹੋ ਸਕਿਆ। ਸੰਪਰਕ ਕਾਇਮ ਹੋਣ ਤੇ ਅਸੀਂ ਆਪਣੇ ਆਰਟੀਕਲ ਨੂੰ ਅਪਡੇਟ ਕਰਾਂਗੇ।

ਇਸ ਤਰ੍ਹਾਂ ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਸਕ੍ਰਿਪਟਡ ਹੈ ਜਿਸ ਨੂੰ ਅਸਲ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।

Result: Missing context

Our Sources
YouTube video uploaded by 3rd Eye on May 14,2024
Videos uploaded on 3rd Eye account

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular