ਐਤਵਾਰ, ਸਤੰਬਰ 1, 2024
ਐਤਵਾਰ, ਸਤੰਬਰ 1, 2024

HomeFact CheckViralWeekly Wrap: ਮਹਿਲਾ ਟ੍ਰੈਫਿਕ ਪੁਲਿਸ ਮੁਲਾਜ਼ਮ ਨੇ ਬਜ਼ੁਰਗ ਮਹਿਲਾ ਨਾਲ ਕੀਤੀ ਬਦਤਮੀਜ਼ੀ?...

Weekly Wrap: ਮਹਿਲਾ ਟ੍ਰੈਫਿਕ ਪੁਲਿਸ ਮੁਲਾਜ਼ਮ ਨੇ ਬਜ਼ੁਰਗ ਮਹਿਲਾ ਨਾਲ ਕੀਤੀ ਬਦਤਮੀਜ਼ੀ? ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਮਹਿਲਾ ਟ੍ਰੈਫਿਕ ਪੁਲਿਸ ਮੁਲਾਜ਼ਮ ਨੂੰ ਬਜ਼ੁਰਗ ਮਹਿਲਾ ਨਾਲ ਬਦਤਮੀਜ਼ੀ ਕਰਦਿਆਂ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਮਹਿਲਾ ਟ੍ਰੈਫਿਕ ਕਰਮੀ ਬੇਹੋਸ਼ ਹੋ ਜਾਂਦੀ ਹੈ ਅਤੇ ਉਸ ਦੀ ਮਦਦ ਬਜ਼ੁਰਗ ਔਰਤ ਕਰਦੀ ਹੈ। ਇਸ ਵੀਡੀਓ ਨੂੰ ਕਈ ਯੂਜ਼ਰ ਅਸਲ ਦੱਸਦਿਆਂ ਸ਼ੇਅਰ ਕਰ ਰਹੇ ਹਨ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਮਹਿਲਾ ਟ੍ਰੈਫਿਕ ਪੁਲਿਸ ਮੁਲਾਜ਼ਮ ਨੇ ਬਜ਼ੁਰਗ ਮਹਿਲਾ ਨਾਲ ਕੀਤੀ ਬਦਤਮੀਜ਼ੀ

ਕੀ ਬੰਗਲਾਦੇਸ਼ੀ ਪ੍ਰਦਰਸ਼ਨਕਾਰੀਆਂ ਨੇ ਹਿੰਦੂ ਕ੍ਰਿਕਟਰ ਲਿਟਨ ਦਾਸ ਦੇ ਘਰ ਨੂੰ ਲਾਈ ਅੱਗ?

ਹਿੰਸਾ ਦੇ ਵਿਚਕਾਰ, ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋ ਰਿਹਾ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬੰਗਲਾਦੇਸ਼ੀ ਪ੍ਰਦਰਸ਼ਨਕਾਰੀਆਂ ਨੇ ਹਿੰਦੂ ਕ੍ਰਿਕਟਰ ਲਿਟਨ ਦਾਸ ਦੇ ਘਰ ਨੂੰ ਅੱਗ ਲਗਾ ਦਿੱਤੀ। ਇਹ ਦਾਅਵਾ ਫਰਜ਼ੀ ਹੈ। ਇਹ ਵੀਡੀਓ ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਅਤੇ ਅਵਾਮੀ ਸੰਸਦ ਮੈਂਬਰ ਮਸ਼ਰਫੀ ਬਿਨ ਮੁਰਤਜ਼ਾ ਦੇ ਘਰ ਨੂੰ ਲੱਗੀ ਅੱਗ ਦਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਰੈਸਲਰ ਵਿਨੇਸ਼ ਫੋਗਾਟ ਦੀ ਹੈ ਇਹ ਤਸਵੀਰ?

ਇਸ ਦੌਰਾਨ ਵਿਨੇਸ਼ ਫੋਗਾਟ ਦੇ ਫਾਈਨਲ ਵਿੱਚ ਪਹੁੰਚਣ ਤੋਂ ਬਾਅਦ ਸੋਸ਼ਲ ਮੀਡਿਆ ਤੇ ਕਈ ਤਸਵੀਰਾਂ ਵਾਇਰਲ ਹੋਈਆਂ ਜਿਸ ਵਿੱਚ ਪੁਲਿਸ ਨੂੰ ਵਿਨੇਸ਼ ਫੋਗਾਟ ਨੂੰ ਘਸੀਟਦਿਆਂ ਦੇਖਿਆ ਜਾ ਸਕਦਾ ਹੈ। ਗੌਰਤਲਬ ਹੈ ਕਿ ਇਹ ਮਾਮਲਾ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬ੍ਰਿਜਭੂਸ਼ਣ ਸਿੰਘ ਖ਼ਿਲਾਫ਼ ਪਹਿਲਵਾਨਾਂ ਵੱਲੋਂ ਜੰਤਰ ਮੰਤਰ ਤੇ ਪਿਛਲੇ ਸਾਲ ਦਿੱਤੇ ਗਏ ਧਰਨੇ ਦਾ ਹੈ। ਇਸ ਵਿਚਕਾਰ ਇੱਕ ਤਸਵੀਰ ਵਿੱਚ ਕੁਝ ਪੁਲਿਸ ਮੁਲਾਜ਼ਮ ਦੂਜੇ ਵਿਅਕਤੀ ਦੇ ਮੂੰਹ ਨੂੰ ਕੁਚਲ ਰਹੇ ਹਨ। ਤਸਵੀਰ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਵਿਨੇਸ਼ ਫੋਗਾਟ ਦੀ ਹੈ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਵਿਨੇਸ਼ ਫੋਗਾਟ ਦੀ ਨਹੀਂ ਹੈ। ਇਹ ਤਸਵੀਰ ਰਣਜੀਤ ਸਿੰਘ ਦੀ ਹੈ ਜਿਸ ਨੂੰ ਦਿੱਲੀ ਦੇ ਸਿੰਘੁ ਬਾਰਡਰ ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ 28 ਜਨਵਰੀ ਨੂੰ ਭੜਕੀ ਕਥਿਤ ਹਿੰਸਾ ਦੇ ਦੌਰਾਨ ਦਿੱਲੀ ਪੁਲਿਸ ਨੇ ਗਿਰਫ਼ਤਾਰ ਕਰ ਲਿਆ ਸੀ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕਰਨਾਟਕ ‘ਚ 14 ਟਨ ਕੁੱਤੇ ਦਾ ਮਾਸ ਕੀਤਾ ਗਿਆ ਜ਼ਬਤ?

ਸੋਸ਼ਲ ਮੀਡੀਆ ‘ਤੇ ਰੇਲਵੇ ਸਟੇਸ਼ਨ ‘ਤੇ ਸ਼ਿਪਮੈਂਟ ਦੀ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਜਸਥਾਨ ਤੋਂ ਬੈਂਗਲੁਰੂ ਲਿਆਂਦਾ ਗਿਆ 14 ਹਜ਼ਾਰ ਕਿਲੋ ਕੁੱਤੇ ਦਾ ਮਾਸ ਬੇਂਗਲੁਰੂ ਰੇਲਵੇ ਸਟੇਸ਼ਨ ‘ਤੇ ਜ਼ਬਤ ਕੀਤਾ ਗਿਆ। ਵਾਇਰਲ ਦਾਅਵਾ ਫਰਜ਼ੀ ਹੈ ਅਤੇ ਬੈਂਗਲੁਰੂ ਸਿਟੀ ਰੇਲਵੇ ਸਟੇਸ਼ਨ ‘ਤੇ ਲਿਆਂਦਾ ਗਿਆ ਮਾਸ ਭੇਡ ਦਾ ਸੀ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਮਹਿਲਾ ਟ੍ਰੈਫਿਕ ਪੁਲਿਸ ਮੁਲਾਜ਼ਮ ਨੇ ਬਜ਼ੁਰਗ ਮਹਿਲਾ ਨਾਲ ਕੀਤੀ ਬਦਤਮੀਜ਼ੀ?

ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਮਹਿਲਾ ਟ੍ਰੈਫਿਕ ਪੁਲਿਸ ਮੁਲਾਜ਼ਮ ਨੂੰ ਬਜ਼ੁਰਗ ਮਹਿਲਾ ਨਾਲ ਬਦਤਮੀਜ਼ੀ ਕਰਦਿਆਂ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਮਹਿਲਾ ਟ੍ਰੈਫਿਕ ਕਰਮੀ ਬੇਹੋਸ਼ ਹੋ ਜਾਂਦੀ ਹੈ ਅਤੇ ਉਸ ਦੀ ਮਦਦ ਬਜ਼ੁਰਗ ਔਰਤ ਕਰਦੀ ਹੈ। ਇਸ ਵੀਡੀਓ ਨੂੰ ਕਈ ਯੂਜ਼ਰ ਅਸਲ ਦੱਸਦਿਆਂ ਸ਼ੇਅਰ ਕਰ ਰਹੇ ਹਨ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਸਕ੍ਰਿਪਟਡ ਹੈ ਜਿਸ ਨੂੰ ਅਸਲ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular