ਐਤਵਾਰ, ਸਤੰਬਰ 1, 2024
ਐਤਵਾਰ, ਸਤੰਬਰ 1, 2024

HomeFact Checkਕੀ ਭਾਰਤ ਸਰਕਾਰ ਨੇ ਟੈਲੀਗ੍ਰਾਮ 'ਤੇ ਲਗਾਈ ਪਾਬੰਦੀ?

ਕੀ ਭਾਰਤ ਸਰਕਾਰ ਨੇ ਟੈਲੀਗ੍ਰਾਮ ‘ਤੇ ਲਗਾਈ ਪਾਬੰਦੀ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

JP Tripathi

Claim
ਭਾਰਤ ਸਰਕਾਰ ਨੇ ਟੈਲੀਗ੍ਰਾਮ ‘ਤੇ ਪਾਬੰਦੀ ਲਗਾ ਦਿੱਤੀ ਹੈ।

Fact
ਭਾਰਤ ਸਰਕਾਰ ਨੇ ਟੈਲੀਗ੍ਰਾਮ ‘ਤੇ ਪਾਬੰਦੀ ਲਗਾਉਣ ਦਾ ਕੋਈ ਫੈਸਲਾ ਨਹੀਂ ਲਿਆ ਹੈ। ਵਾਇਰਲ ਦਾਅਵਾ ਫਰਜ਼ੀ ਹੈ।

ਹਾਲ ਹੀ ਵਿੱਚ ਮੈਸੇਜਿੰਗ ਐਪ ਟੈਲੀਗ੍ਰਾਮ ਦੇ ਸੰਸਥਾਪਕ ਅਤੇ ਸੀਈਓ ਪਾਵੇਲ ਦੁਰੋਵ ਨੂੰ ਪੈਰਿਸ ਫਰਾਂਸ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਸੀ। ਦੋਸ਼ ਹਨ ਕਿ ਟੈਲੀਗ੍ਰਾਮ ਦੀ ਵਰਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਬਾਲ ਜਿਨਸੀ ਸ਼ੋਸ਼ਣ ਦੀਆਂ ਤਸਵੀਰਾਂ ਵਰਗੇ ਗੈਰ-ਕਾਨੂੰਨੀ ਗਤੀਵਿਧੀਆਂ ਲਈ ਕੀਤੀ ਜਾ ਰਹੀ ਹੈ। ਇਸ ਦੌਰਾਨ ਜ਼ੀ ਨਿਊਜ਼ ਦਾ ਇੱਕ ਗ੍ਰਾਫਿਕ ਸੋਸ਼ਲ ਮੀਡੀਆ ‘ਤੇ ਇਸ ਦਾਅਵੇ ਨਾਲ ਵਾਇਰਲ ਹੋ ਰਿਹਾ ਹੈ ਕਿ ਭਾਰਤ ਸਰਕਾਰ ਨੇ ਟੈਲੀਗ੍ਰਾਮ ‘ਤੇ ਪਾਬੰਦੀ ਲਗਾ ਦਿੱਤੀ ਹੈ।

Fact Check/Verification

ਵਾਇਰਲ ਦਾਅਵੇ ਦੀ ਪੁਸ਼ਟੀ ਲਈ ਅਸੀਂ ਸੰਬੰਧਿਤ ਕੀਵਰਡ ਦੀ ਮਦਦ ਦੇ ਨਾਲ ਗੂਗਲ ਤੇ ਖੋਜ ਕੀਤੀ। ਸਾਨੂੰ ਕੋਈ ਵੀ ਭਰੋਸੇਯੋਗ ਰਿਪੋਰਟ ਜਾਂ ਸਰਕਾਰੀ ਦਸਤਾਵੇਜ਼ ਨਹੀਂ ਮਿਲਿਆ ਜੋ ਇਸ ਦਾਅਵੇ ਦੀ ਪੁਸ਼ਟੀ ਕਰਦਾ ਹੋਵੇ ਕਿ ਭਾਰਤ ਸਰਕਾਰ ਨੇ ਟੈਲੀਗ੍ਰਾਮ ‘ਤੇ ਪਾਬੰਦੀ ਲਗਾਈ ਹੈ।

ਹੁਣ ਅਸੀਂ ਪ੍ਰੈਸ ਸੂਚਨਾ ਬਿਊਰੋ ( ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲਾ) ਦੇ ਡਿਪਟੀ ਡਾਇਰੈਕਟਰ ਸ਼ਿਤਿਜ ਸਿੰਘਾ ਨੂੰ ਸੰਪਰਕ ਕੀਤਾ। ਫੋਨ ‘ਤੇ ਗੱਲਬਾਤ ਦੌਰਾਨ, ਉਹਨਾਂ ਨੇ ਟੈਲੀਗ੍ਰਾਮ ‘ਤੇ ਪਾਬੰਦੀ ਲਗਾਉਣ ਦੇ ਦਾਅਵੇ ਨੂੰ ਰੱਦ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਦੁਆਰਾ ਅਜਿਹਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਵਾਇਰਲ ਗ੍ਰਾਫਿਕ ਦੀ ਜਾਂਚ ਕਰਨ ਲਈ ਅਸੀਂ ਜ਼ੀ ਨਿਊਜ਼ ਦੇ ਤਕਨੀਕੀ ਪੱਤਰਕਾਰ ਨਾਲ ਗੱਲ ਕੀਤੀ। ਉਹਨਾਂ ਨੇ ਵਾਇਰਲ ਗ੍ਰਾਫਿਕ ਨੂੰ ਫਰਜ਼ੀ ਕਿਹਾ। ਧਿਆਨ ਨਾਲ ਦੇਖਣ ਤੇ ਵਾਇਰਲ ਗ੍ਰਾਫਿਕ ‘ਤੇ PDF MALA ਲਿਖਿਆ ਨਜ਼ਰ ਆ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਅਜਿਹਾ ਵਾਟਰਮਾਰਕ ਜ਼ੀ ਨਿਊਜ਼ ਦੇ ਅਸਲੀ ਗ੍ਰਾਫਿਕਸ ‘ਤੇ ਨਹੀਂ ਲਗਾਇਆ ਜਾਂਦਾ ਹੈ।

Conclusion

ਭਾਰਤ ਸਰਕਾਰ ਨੇ ਟੈਲੀਗ੍ਰਾਮ ‘ਤੇ ਪਾਬੰਦੀ ਲਗਾਉਣ ਦਾ ਕੋਈ ਫੈਸਲਾ ਨਹੀਂ ਲਿਆ ਹੈ। ਵਾਇਰਲ ਦਾਅਵਾ ਫਰਜ਼ੀ ਹੈ।

Result: False

Sources
Phonic conversation with Kshitij Singha, DD PIB (MeitY).
Phonic conversation with Tech journalist of Zee News.


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

JP Tripathi

Most Popular