ਸ਼ਨੀਵਾਰ, ਸਤੰਬਰ 28, 2024
ਸ਼ਨੀਵਾਰ, ਸਤੰਬਰ 28, 2024

HomeFact Checkਮੁੱਖ ਮੰਤਰੀ ਭਗਵੰਤ ਮਾਨ ਦੇ ਹਸਪਤਾਲ ਵਿੱਚ ਦਾਖਿਲ ਹੋਣ ਤੋਂ ਬਾਅਦ ਪੁਰਾਣੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਹਸਪਤਾਲ ਵਿੱਚ ਦਾਖਿਲ ਹੋਣ ਤੋਂ ਬਾਅਦ ਪੁਰਾਣੀ ਤਸਵੀਰ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਸੋਸ਼ਲ ਮੀਡੀਆ ਤੇ ਇਕ ਫੋਟੋ ਵਾਇਰਲ ਹੋ ਰਹੀ ਹੈ ਜਿਸ ਵਿੱਚ ਭਗਵੰਤ ਮਾਨ ਹਸਪਤਾਲ ਤੇ ਬਿਸਤਰ ਤੇ ਅੱਖਾਂ ਬੰਦ ਕਰ ਲੇਟੇ ਹੋਏ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੇ ਹੱਥ ਵਿਚ ਡਰਿੱਪ ਵੀ ਲੱਗੀ ਨਜ਼ਰ ਆ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਖਰਾਬ ਹੈ ਅਤੇ ਉਹ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖਿਲ ਹਨ। ਇਸ ਤੋਂ ਪਹਿਲਾਂ ਵੀ ਇਹ ਤਸਵੀਰ ਵਾਇਰਲ ਹੋ ਚੁੱਕੀ ਹੈ ਜਿਸ ਦਾ ਫੈਕਟ ਚੈਕ ਨਿਊਜ਼ਚੈਕਰ ਟੀਮ ਦੁਆਰਾ ਕੀਤਾ ਗਿਆ ਸੀ।

ਮੁੱਖ ਮੰਤਰੀ ਭਗਵੰਤ ਮਾਨ ਦੇ ਹਸਪਤਾਲ ਵਿੱਚ ਦਾਖਿਲ ਹੋਣ ਤੋਂ ਬਾਅਦ ਪੁਰਾਣੀ ਤਸਵੀਰ ਵਾਇਰਲ

ਗੌਰਤਲਬ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਮੁਹਾਲੀ ਦੇ ਸੁਪਰ ਸਪੈਸ਼ਲਿਟੀ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮੁੱਖ ਮੰਤਰੀ ਨੂੰ ਦੇਰ ਰਾਤ ਫੋਰਟਿਸ ਹਸਪਤਾਲ ਵਿੱਚ ਲਿਆਂਦਾ ਗਿਆ ਜਿਥੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮੁੱਢਲੀ ਸਿਹਤ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਦਾਖ਼ਲ ਕਰ ਲਿਆ ਗਿਆ। ਪੰਜਾਬੀ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਮੁੱਖ ਮੰਤਰੀ ਦਾ ਅਚਾਨਕ ਬਲੱਡ ਪ੍ਰੈਸ਼ਰ ਵਧ ਕਾਰਨ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਗਈ ਸੀ। ਉਂਝ ਮੁੱਖ ਮੰਤਰੀ ਦੇ ਦਫ਼ਤਰ ਵੱਲੋਂ ਹਸਪਤਾਲ ਦੇ ਡਾਕਟਰਾਂ ਦੇ ਹਵਾਲੇ ਨਾਲ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਦੀ ਸਿਹਤ ਬਿਲਕੁਲ ਠੀਕ ਹੈ ਅਤੇ ਉਨ੍ਹਾਂ ਨੂੰ ਰੁਟੀਨ ਚੈੱਕਅਪ ਲਈ ਹਸਪਤਾਲ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ।

Fact Check/Verification

ਗੂਗਲ ਤੇ ਰਿਵਰਸ ਇਮੇਜ ਸਰਚ ਕਰਨ ਤੋਂ ਬਾਅਦ ਸਾਨੂੰ ਇਹ ਤਸਵੀਰ ਇੰਡੀਆ ਟੂਡੇ ਦੀ ਖ਼ਬਰ ਵਿਚ ਮਿਲੀ। ਇਹ ਖ਼ਬਰ 1 ਅਗਸਤ 2018 ਨੂੰ ਪ੍ਰਕਾਸ਼ਿਤ ਹੋਈ ਸੀ। ਖ਼ਬਰ ਵਿੱਚ ਦੱਸਿਆ ਗਿਆ ਹੈ ਕਿ ਭਗਵੰਤ ਮਾਨ ਕਿਡਨੀ ਦੇ ਨਾਲ ਸੰਬੰਧਿਤ ਪਰੇਸ਼ਾਨੀਆਂ ਤੋਂ ਬਾਅਦ ਦਿੱਲੀ ਦੇ ਇਕ ਹਸਪਤਾਲ ਵਿੱਚ ਭਰਤੀ ਹੋਏ ਹਨ।

ਆਜ ਤੱਕ ਦੀ ਖਬਰ ਵਿਚ ਦੱਸਿਆ ਗਿਆ ਹੈ ਕਿ ਮਾਨ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿਚ ਭਰਤੀ ਹੋਏ ਸਨ। ਖ਼ਬਰ ਵਿੱਚ ਸੂਤਰਾਂ ਦੇ ਹਵਾਲੇ ਤੋਂ ਲਿਖਿਆ ਹੈ ਕਿ ਉਨ੍ਹਾਂ ਨੂੰ ਪਥਰੀ ਦੀ ਸ਼ਿਕਾਇਤ ਸੀ। ਇਸ ਦੌਰਾਨ ਮਾਨ ਨੂੰ ਹਸਪਤਾਲ ਵਿਚ ਕਈ ਦਿਨਾਂ ਦੇ ਲਈ ਭਰਤੀ ਹੋਣਾ ਪਿਆ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਪੰਜਾਬੀ ਮੀਡੀਆ ਅਦਾਰਾ ਪੀਟੀਸੀ ਨਿਊਜ਼ ਨੇ ਵੀ ਤਸਵੀਰ ਦਾ ਇਸਤੇਮਾਲ ਕਰਦੇ ਹੋਏ ਖ਼ਬਰ ਪ੍ਰਕਾਸ਼ਿਤ ਕੀਤੀ ਸੀ। ਉਸ ਸਮੇਂ ਭਗਵੰਤ ਮਾਨ ਪੰਜਾਬ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਨ। ਇਸ ਤਸਵੀਰ ਨੂੰ 1 ਅਗਸਤ 2018 ਨੂੰ ਕੁਝ ਪੱਤਰਕਾਰਾਂ ਨੇ ਵੀ ਸ਼ੇਅਰ ਕੀਤਾ ਸੀ।

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਭਗਵੰਤ ਮਾਨ ਦੀ ਵਾਇਰਲ ਹੋ ਰਹੀ ਤਸਵੀਰ ਤਕਰੀਬਨ 6 ਸਾਲ ਪੁਰਾਣੀ ਹੈ ਨਾ ਕਿ ਹਾਲੀਆ। ਪੁਰਾਣੀ ਤਸਵੀਰ ਨੂੰ ਸ਼ੇਅਰ ਕਰ ਫਰਜ਼ੀ ਦਾਅਵਾ ਕੀਤਾ ਜਾ ਰਿਹਾ ਹੈ।

Result: Missing Context

Our Sources
Reports of India Today and AajTak, published on August 1, 2018
Report of PTC News, published on August 1, 2018
Tweet of Journalist Man Aman Singh Chhina, posted on August 1, 2018

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular