ਸ਼ੁੱਕਰਵਾਰ, ਨਵੰਬਰ 22, 2024
ਸ਼ੁੱਕਰਵਾਰ, ਨਵੰਬਰ 22, 2024

HomeFact Checkਕੀ ਕੇਂਦਰੀ ਕਰਮਚਾਰੀਆਂ ਦੀ ਸੇਵਾਮੁਕਤੀ ਦੀ ਉਮਰ ਵਧਾਈ ਗਈ?

ਕੀ ਕੇਂਦਰੀ ਕਰਮਚਾਰੀਆਂ ਦੀ ਸੇਵਾਮੁਕਤੀ ਦੀ ਉਮਰ ਵਧਾਈ ਗਈ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਸੋਸ਼ਲ ਮੀਡੀਆ ‘ਤੇ ਇਕ ਚਿੱਠੀ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੇਂਦਰੀ ਕਰਮਚਾਰੀਆਂ ਦੀ ਸੇਵਾਮੁਕਤੀ ਦੀ ਉਮਰ 60 ਤੋਂ ਵਧਾ ਕੇ 62 ਸਾਲ ਕਰ ਦਿੱਤੀ ਗਈ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਚਿੱਠੀ ‘ਚ ਲਿਖਿਆ ਹੈ ਕਿ ਕੈਬਨਿਟ ਮੀਟਿੰਗ ‘ਚ ਕੇਂਦਰੀ ਕਰਮਚਾਰੀਆਂ ਦੀ ਸੇਵਾਮੁਕਤੀ ਦੀ ਉਮਰ ‘ਚ 2 ਸਾਲ ਦੇ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪੱਤਰ ਵਿੱਚ ਲਿਖਿਆ ਗਿਆ ਹੈ ਕਿ ਇਹ ਫੈਸਲਾ 1 ਅਪ੍ਰੈਲ 2025 ਤੋਂ ਲਾਗੂ ਹੋਵੇਗਾ।

ਕੀ ਕੇਂਦਰੀ ਕਰਮਚਾਰੀਆਂ ਦੀ ਸੇਵਾਮੁਕਤੀ ਦੀ ਉਮਰ ਵਧਾਈ ਗਈ?

Fact

ਦਾਅਵੇ ਦੀ ਪੁਸ਼ਟੀ ਕਰਨ ਲਈ ਅਸੀਂ ਸੰਬੰਧਿਤ ਕੀ ਵਰਡ ਦੀ ਮਦਦ ਨਾਲ ਗੂਗਲ ਦੀ ਖੋਜ ਕੀਤੀ। ਇਸ ਦੌਰਾਨ ਸਾਨੂੰ ਕੋਈ ਭਰੋਸੇਯੋਗ ਰਿਪੋਰਟ ਨਹੀਂ ਮਿਲੀ ਜੋ ਇਸ ਦਾਅਵੇ ਦੀ ਪੁਸ਼ਟੀ ਕਰਦੀ ਹੋਵੇ ਕਿ ਕੇਂਦਰੀ ਕਰਮਚਾਰੀਆਂ ਦੀ ਸੇਵਾਮੁਕਤੀ ਦੀ ਉਮਰ 60 ਤੋਂ ਵਧਾ ਕੇ 62 ਸਾਲ ਕਰ ਦਿੱਤੀ ਗਈ ਹੈ। ਸੂਚਨਾ ਦਫ਼ਤਰ ਵੱਲੋਂ ਵੀ ਅਜਿਹੀ ਕੋਈ ਪ੍ਰੈਸ ਰਿਲੀਜ਼ ਜਾਰੀ ਨਹੀਂ ਕੀਤੀ ਗਈ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਜਾਂਚ ਦੌਰਾਨ ਅਸੀਂ ਪਾਇਆ ਕਿ ਕੇਂਦਰੀ ਕਰਮਚਾਰੀਆਂ ਦੀ ਸੇਵਾਮੁਕਤੀ ਦੀ ਉਮਰ ਵਿੱਚ ਬਦਲਾਅ ਦੇ ਸਬੰਧ ਵਿੱਚ ਪੁੱਛੇ ਗਏ ਸਵਾਲ ਦਾ ਜਵਾਬ 9 ਅਗਸਤ, 2023 ਨੂੰ ਲੋਕ ਸਭਾ ਵਿੱਚ ਦਿੱਤਾ ਗਿਆ ਸੀ । ਇਸ ਜਵਾਬ ਵਿੱਚ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਸੀ ਕਿ ਕੇਂਦਰੀ ਕਰਮਚਾਰੀਆਂ ਦੀ ਸੇਵਾਮੁਕਤੀ ਦੀ ਉਮਰ ਵਿੱਚ ਬਦਲਾਅ ਦਾ ਕੋਈ ਪ੍ਰਸਤਾਵ ਵਿਚਾਰ ਅਧੀਨ ਨਹੀਂ ਹੈ।

ਕੀ ਕੇਂਦਰੀ ਕਰਮਚਾਰੀਆਂ ਦੀ ਸੇਵਾਮੁਕਤੀ ਦੀ ਉਮਰ ਵਧਾਈ ਗਈ?

ਜਾਂਚ ਦੌਰਾਨ ਅਸੀਂ ਪਾਇਆ ਕਿ ‘ਪੀਆਈਬੀ ਫੈਕਟ ਚੈਕ’ ਨੇ ਆਪਣੇ ਅਧਿਕਾਰੀਕ ਐਕਸ ਅਕਾਊਂਟ ਤੇ 19 ਨਵੰਬਰ, 2024 ਨੂੰ ਵਾਇਰਲ ਹੋ ਰਹੀ ਚਿਠੀ ਨਾਲ ਕੀਤੇ ਜਾ ਰਹੇ ਦਾਅਵੇ ਨੂੰ ਸਿਰੇ ਤੋਂ ਖਾਰਜ ਕਰਦਿਆਂ ਸਪੱਸ਼ਟ ਕੀਤਾ ਕਿ ਇਹ ਖਬਰ ਫਰਜ਼ੀ ਹੈ ਅਤੇ ਭਾਰਤ ਸਰਕਾਰ ਨੇ ਅਜਿਹਾ ਕੋਈ ਫੈਸਲਾ ਨਹੀਂ ਲਿਆ ਹੈ।

ਕੀ ਕੇਂਦਰੀ ਕਰਮਚਾਰੀਆਂ ਦੀ ਸੇਵਾਮੁਕਤੀ ਦੀ ਉਮਰ ਵਧਾਈ ਗਈ?

Result: False

Sources
X post by PIB Fact Check on 19th November 2024.
Loksabha Answer given on 9th August 2024.

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular