ਸੋਮਵਾਰ, ਨਵੰਬਰ 25, 2024
ਸੋਮਵਾਰ, ਨਵੰਬਰ 25, 2024

HomeFact Checkਕੀ ਪਰਵਾਸੀ ਨੇ ਪੰਜਾਬ ਵਿੱਚ ਪੁਲਿਸ ਕਰਮਚਾਰੀ ਦੇ ਮਾਰਿਆ ਥੱਪੜ?

ਕੀ ਪਰਵਾਸੀ ਨੇ ਪੰਜਾਬ ਵਿੱਚ ਪੁਲਿਸ ਕਰਮਚਾਰੀ ਦੇ ਮਾਰਿਆ ਥੱਪੜ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਸੋਸ਼ਲ ਮੀਡਿਆ ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਵਿੱਚ ਵੱਡੀ ਤਾਦਾਦ ਦੇ ਵਿੱਚ ਭੀੜ ਨੂੰ ਇੱਕ ਮਹਿਲਾ ਪੁਲਿਸ ਕਰਮਚਾਰੀ ਨੂੰ ਘੇਰੀ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਮਹਿਲਾ ਪੁਲਿਸ ਕਰਮਚਾਰੀ ਇੱਕ ਵਿਅਕਤੀ ਨੂੰ ਥੱਪੜ ਮਾਰਦੀ ਹੈ ਜਿਸ ਤੋਂ ਬਾਅਦ ਭੀੜ ਨੂੰ ਮਹਿਲਾ ਪੁਲਿਸ ਕਰਮਚਾਰੀ ਦੇ ਥੱਪੜ ਮਾਰਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪੰਜਾਬ ਦਾ ਹੈ ਜਿਥੇ ਪ੍ਰਵਾਸੀਆਂ ਨੇ ਪੁਲਿਸ ਕਰਮਚਾਰੀ ਦੇ ਥੱਪੜ ਮਾਰਿਆ।

Fact Check/Verification

ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਵੀਡੀਓ ਨੂੰ ਕੁਝ ਕੀ ਫਰੇਮ ਵਿੱਚ ਵੰਡਕੇ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ। ਇਸ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਮੀਡਿਆ ਅਦਾਰਾ ਜਨਸੱਤਾ ਦੁਆਰਾ 19 ਨਵੰਬਰ, 2024 ਨੂੰ ਪ੍ਰਕਾਸ਼ਿਤ ਆਰਟੀਕਲ ਮਿਲਿਆ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਰਿਪੋਰਟ ਦੇ ਮੁਤਾਬਕ ਇਹ ਵੀਡੀਓ ਮੱਧ ਪ੍ਰਦੇਸ਼ ਦੇ ਟੀਕਮਗੜ੍ਹ ਜ਼ਿਲ੍ਹੇ ਦੇ ਬਾਰਾਗਾਓਂ ਧਾਸਾਨ ਥਾਣਾ ਖੇਤਰ ਦੇ ਦਰਗਾਵਾਂ ਪਿੰਡ ਦਾ ਹੈ। ਇਥੇ ਪਿਛਲੇ ਹਫਤੇ 50 ਸਾਲਾ ਕਿਸਾਨ ਘੁਰਕਾ ਲੋਧੀ ਨੂੰ ਕਿਸੇ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸਵੇਰੇ ਮਿਲੀ। ਇਸ ਤੋਂ ਬਾਅਦ ਗੁੱਸੇ ‘ਚ ਆਏ ਪਿੰਡ ਵਾਸੀਆਂ ਨੇ ਖੜਗਾਪੁਰ-ਬੜਾਗਾਓਂ ਰੋਡ ਜਾਮ ਕਰ ਦਿੱਤਾ ਅਤੇ ਹਾਦਸੇ ਦੀ ਰਿਪੋਰਟ ਦਰਜ਼ ਕਰਨ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ।

ਕੀ ਪਰਵਾਸੀ ਨੇ ਪੰਜਾਬ ਵਿੱਚ ਪੁਲਿਸ ਕਰਮਚਾਰੀ ਦੇ ਮਾਰਿਆ ਥੱਪੜ?

ਇਸ ਦੌਰਾਨ ਬਾਰਗਾਓਂ ਥਾਣਾ ਇੰਚਾਰਜ ਅਨੂ ਮੇਘਾ ਗੁਪਤਾ ਦੂਬੇ ਜਾਮ ਹਟਾਉਣ ਲਈ ਮੌਕੇ ‘ਤੇ ਪਹੁੰਚੇ। ਇਸ ਦੌਰਾਨ ਰਿਪੋਰਟ ਦਰਜ ਕਰਵਾਉਣ ਸਮੇਂ ਥਾਣਾ ਸਦਰ ਦੀ ਹੱਦਬੰਦੀ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਕਾਰਨ ਪਿੰਡ ਵਾਸੀਆਂ ਦਾ ਰੋਹ ਵਧ ਗਿਆ। ਮਾਮਲਾ ਵਧਦੇ ਹੀ ਅਨੂ ਮੇਘਾ ਗੁਪਤਾ ਨੇ ਇੱਕ ਨੌਜਵਾਨ ਦੇ ਥੱਪੜ ਮਾਰ ਦਿੱਤਾ। ਮਹਿਲਾ ਥਾਣੇਦਾਰ ਵੱਲੋਂ ਥੱਪੜ ਮਾਰਨ ਤੋਂ ਗੁੱਸੇ ਵਿੱਚ ਆਏ ਨੌਜਵਾਨ ਨੇ ਵੀ ਥਾਣਾ ਇੰਚਾਰਜ ਨੂੰ ਥੱਪੜ ਮਾਰ ਦਿੱਤਾ ਜਿਸ ਕਾਰਨ ਸਥਿਤੀ ਤਣਾਅਪੂਰਨ ਹੋ ਗਈ ਅਤੇ ਪੁਲੀਸ ਮੁਲਾਜ਼ਮਾਂ ਨੂੰ ਮੌਕੇ ’ਤੇ ਦਖ਼ਲ ਦੇਣਾ ਪਿਆ।

ਇਸ ਮਾਮਲੇ ਦੀ ਵੀਡੀਓ ਸੋਸ਼ਲ ਮੀਡਿਆ ਤੇ ਵਾਇਰਲ ਹੋ ਗਈ। ਇਸ ਮਾਮਲੇ ਦੇ ਵਿੱਚ ਥਾਣਾ ਇੰਚਾਰਜ ਦੀ ਸ਼ਿਕਾਇਤ ਦੇ ਅਧਾਰ ਤੇ 27 ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ਼ ਕੀਤਾ ਗਿਆ।

ਇਸ ਤਰ੍ਹਾਂ ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਪੰਜਾਬ ਦੀ ਨਹੀਂ ਸਗੋਂ ਮੱਧ ਪ੍ਰਦੇਸ਼ ਦੀ ਹੈ।

Result: False

Our Sources

Report by NDTV, Dated November 19, 2024
Report by Jansatta, Dated November 19, 2024
Report by Hindustan, Dated November 19, 2024

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular