ਸੋਸ਼ਲ ਮੀਡੀਆ ਤੇ ਨਾਗਾ ਸਾਧੂਆਂ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਹਾਲੀਆ ਕੁੰਭ ਮੇਲੇ ਦੀ ਹੈ।

ਵਾਇਰਲ ਹੋ ਰਹੀ ਤਸਵੀਰ ਨੂੰ ਸੋਸ਼ਲ ਮੀਡੀਆ ਤੇ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਤਸਵੀਰ ਨੂੰ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਦੇ ਨਾਲ ਜੋੜਕੇ ਵਿਅੰਗਮਈ ਤਰੀਕੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਆਰਪੀਜੀ ਇੰਟਰਪ੍ਰਾਈਸਿਸ ਦੇ ਚੇਅਰਮੈਨ ਹਰਸ਼ ਗੋਇੰਕਾ ਨੇ ਵੀ ਇਸ ਤਸਵੀਰ ਨੂੰ ਆਪਣੇ ਅਧਿਕਾਰਤ ਟਵਿਟਰ ਹੈਂਡਲ ਤੇ ਸ਼ੇਅਰ ਕੀਤਾ।

ਆਲ ਇੰਡੀਆ ਕਾਂਗਰਸ ਕਮੇਟੀ ਦੇ ਸਪੋਕਸਪਰਸਨ ਉਦਿਤ ਰਾਜ ਨੇ ਵੀ ਇਸ ਤਸਵੀਰ ਨੂੰ ਆਪਣੇ ਟਵਿੱਟਰ ਹੈਂਡਲ ਤੇ ਸ਼ੇਅਰ ਕੀਤਾ। ਉਦਿਤ ਰਾਜ ਨੇ ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਲਿਖਿਆ, 1500 ਤਬਲੀਗੀ ਜਮਾਤ ਕੋਰੋਨਾ ਜੇਹਾਦ ਕਰ ਰਹੇ ਸਨ ਅਤੇ ਹੁਣ ਲੱਖਾਂ ਹੀ ਸਾਧੂ ਕੁੰਭ ਵਿੱਚ ਜਿਹਾਦ ਦੇ ਨਾਲ ਡੀਲ ਕਰ ਰਹੇ ਹਨ।

ਇਸ ਦੇ ਨਾਲ ਹੀ ਅਦਾਕਾਰਾ ਸਿਮੀ ਗਰੇਵਾਲ ਨੇ ਵੀ ਇਸ ਤਸਵੀਰ ਨੂੰ ਸ਼ੇਅਰ ਕੀਤਾ ਅਤੇ ਡਾਇਰੈਕਟਰ ਹੰਸਲ ਮਹਿਤਾ ਨੇ ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਲਿਖਿਆ,ਕੌਣ ਕਹਿੰਦਾ ਹੈ ਕਿਸੇ ਨੇ ਮਾਸਕ ਨਹੀਂ ਪਾਇਆ?

ਇਸ ਦੇ ਨਾਲ ਹੀ ਅਸੀਂ ਪਾਇਆ ਕਿ ਕਈ ਸੋਸ਼ਲ ਮੀਡੀਆ ਯੂਜ਼ਰ ਸਿੰਮੀ ਗਰੇਵਾਲ ਵੱਲੋਂ ਕੀਤੇ ਗਏ ਟਵੀਟ ਦੀ ਸਕੀਮਸ਼ਾਟ ਨੂੰ ਫੇਸਬੁੱਕ ਤੇ ਸ਼ੇਅਰ ਕਰ ਰਹੇ ਹਨ। ਫੇਸਬੁੱਕ ਪੇਜ ਸਟਾਰ ਭਗਤ ਦੁਆਰਾ ਸ਼ੇਅਰ ਕੀਤੇ ਗਏ ਇਸ ਟਵੀਟ ਨੂੰ ਹੁਣ ਤਕ 2600 ਤੋਂ ਵੱਧ ਲੋਕ ਲਾਈਕ ਕਰ ਚੁੱਕੇ ਹਨ।

Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ ਜਾਂਚ ਤੇ ਪਹਿਲੇ ਪੜਾਅ ਵਿੱਚ ਅਸੀਂ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਿਆ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ Remote Lands ਨਾਮਕ ਵੈੱਬਸਾਈਟ ਤੇ ਅਪਲੋਡ ਮਿਲੀ। ਇਸ ਵੈੱਬਸਾਈਟ ਤੇ ਵਾਇਰਲ ਹੋ ਰਹੀ ਤਸਵੀਰ ਨੂੰ 14 ਫ਼ਰਵਰੀ 2013 ਨੂੰ ਅਪਲੋਡ ਕੀਤਾ ਗਿਆ ਸੀ।

ਇਸ ਆਰਟੀਕਲ ਦੇ ਲੇਖਕ ਦੇ ਮੁਤਾਬਕ ਉਨ੍ਹਾਂ ਨੇ ਅਲਾਹਾਬਾਦ( ਹੁਣ ਪ੍ਰਯਾਗਰਾਜ) ਦੇ ਕੁੰਭ ਮੇਲੇ ਵਿਚ ਭਾਗ ਲਿਆ ਸੀ।

Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਹਾਲ ਦੀ ਨਹੀਂ ਸਗੋਂ 8 ਸਾਲ ਪੁਰਾਣੀ ਹੈ।
Result: Misleading
Sources
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044