ਸ਼ੁੱਕਰਵਾਰ, ਅਪ੍ਰੈਲ 19, 2024
ਸ਼ੁੱਕਰਵਾਰ, ਅਪ੍ਰੈਲ 19, 2024

HomeCoronavirusਸਾਲ 2021 ਦੇ ਕੁੰਭ ਮੇਲੇ ਦੀ ਹੈ ਵਾਇਰਲ ਹੋ ਰਹੀ ਤਸਵੀਰ?

ਸਾਲ 2021 ਦੇ ਕੁੰਭ ਮੇਲੇ ਦੀ ਹੈ ਵਾਇਰਲ ਹੋ ਰਹੀ ਤਸਵੀਰ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਨਾਗਾ ਸਾਧੂਆਂ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਹਾਲੀਆ ਕੁੰਭ ਮੇਲੇ ਦੀ ਹੈ।

ਵਾਇਰਲ ਹੋ ਰਹੀ ਤਸਵੀਰ

ਵਾਇਰਲ ਹੋ ਰਹੀ ਤਸਵੀਰ ਨੂੰ ਸੋਸ਼ਲ ਮੀਡੀਆ ਤੇ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਤਸਵੀਰ ਨੂੰ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਦੇ ਨਾਲ ਜੋੜਕੇ ਵਿਅੰਗਮਈ ਤਰੀਕੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਆਰਪੀਜੀ ਇੰਟਰਪ੍ਰਾਈਸਿਸ ਦੇ ਚੇਅਰਮੈਨ ਹਰਸ਼ ਗੋਇੰਕਾ ਨੇ ਵੀ ਇਸ ਤਸਵੀਰ ਨੂੰ ਆਪਣੇ ਅਧਿਕਾਰਤ ਟਵਿਟਰ ਹੈਂਡਲ ਤੇ ਸ਼ੇਅਰ ਕੀਤਾ।

ਆਲ ਇੰਡੀਆ ਕਾਂਗਰਸ ਕਮੇਟੀ ਦੇ ਸਪੋਕਸਪਰਸਨ ਉਦਿਤ ਰਾਜ ਨੇ ਵੀ ਇਸ ਤਸਵੀਰ ਨੂੰ ਆਪਣੇ ਟਵਿੱਟਰ ਹੈਂਡਲ ਤੇ ਸ਼ੇਅਰ ਕੀਤਾ। ਉਦਿਤ ਰਾਜ ਨੇ ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਲਿਖਿਆ, 1500 ਤਬਲੀਗੀ ਜਮਾਤ ਕੋਰੋਨਾ ਜੇਹਾਦ ਕਰ ਰਹੇ ਸਨ ਅਤੇ ਹੁਣ ਲੱਖਾਂ ਹੀ ਸਾਧੂ ਕੁੰਭ ਵਿੱਚ ਜਿਹਾਦ ਦੇ ਨਾਲ ਡੀਲ ਕਰ ਰਹੇ ਹਨ।

ਇਸ ਦੇ ਨਾਲ ਹੀ ਅਦਾਕਾਰਾ ਸਿਮੀ ਗਰੇਵਾਲ ਨੇ ਵੀ ਇਸ ਤਸਵੀਰ ਨੂੰ ਸ਼ੇਅਰ ਕੀਤਾ ਅਤੇ ਡਾਇਰੈਕਟਰ ਹੰਸਲ ਮਹਿਤਾ ਨੇ ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਲਿਖਿਆ,ਕੌਣ ਕਹਿੰਦਾ ਹੈ ਕਿਸੇ ਨੇ ਮਾਸਕ ਨਹੀਂ ਪਾਇਆ?

ਇਸ ਦੇ ਨਾਲ ਹੀ ਅਸੀਂ ਪਾਇਆ ਕਿ ਕਈ ਸੋਸ਼ਲ ਮੀਡੀਆ ਯੂਜ਼ਰ ਸਿੰਮੀ ਗਰੇਵਾਲ ਵੱਲੋਂ ਕੀਤੇ ਗਏ ਟਵੀਟ ਦੀ ਸਕੀਮਸ਼ਾਟ ਨੂੰ ਫੇਸਬੁੱਕ ਤੇ ਸ਼ੇਅਰ ਕਰ ਰਹੇ ਹਨ। ਫੇਸਬੁੱਕ ਪੇਜ ਸਟਾਰ ਭਗਤ ਦੁਆਰਾ ਸ਼ੇਅਰ ਕੀਤੇ ਗਏ ਇਸ ਟਵੀਟ ਨੂੰ ਹੁਣ ਤਕ 2600 ਤੋਂ ਵੱਧ ਲੋਕ ਲਾਈਕ ਕਰ ਚੁੱਕੇ ਹਨ।

Fact Check/Verification 

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ ਜਾਂਚ ਤੇ ਪਹਿਲੇ ਪੜਾਅ ਵਿੱਚ ਅਸੀਂ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਿਆ।

Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ Remote Lands ਨਾਮਕ ਵੈੱਬਸਾਈਟ ਤੇ ਅਪਲੋਡ ਮਿਲੀ। ਇਸ ਵੈੱਬਸਾਈਟ ਤੇ ਵਾਇਰਲ ਹੋ ਰਹੀ ਤਸਵੀਰ ਨੂੰ 14 ਫ਼ਰਵਰੀ 2013 ਨੂੰ ਅਪਲੋਡ ਕੀਤਾ ਗਿਆ ਸੀ। 

ਇਸ ਆਰਟੀਕਲ ਦੇ ਲੇਖਕ ਦੇ ਮੁਤਾਬਕ ਉਨ੍ਹਾਂ ਨੇ ਅਲਾਹਾਬਾਦ( ਹੁਣ ਪ੍ਰਯਾਗਰਾਜ) ਦੇ ਕੁੰਭ ਮੇਲੇ ਵਿਚ ਭਾਗ ਲਿਆ ਸੀ।

Conclusion 

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਹਾਲ ਦੀ ਨਹੀਂ ਸਗੋਂ 8 ਸਾਲ ਪੁਰਾਣੀ ਹੈ। 

Result: Misleading

Sources

https://www.remotelands.com/travelogues/maha-kumbh-mela-100-million-attend-the-worlds-largest-festival/

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular