ਸੋਸ਼ਲ ਮੀਡੀਆ ਤੇ ਕੋਰੋਨਾ ਵਾਇਰਸ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ ਪੋਸਟਾਂ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਦਾਅਵਾ ਵਾਇਰਲ ਹੋ ਰਿਹਾ ਹੈ ਜਿਸ ਮੁਤਾਬਕ 5G Network ਦੀ ਟੈਸਟਿੰਗ ਕਾਰਨ ਕੋਰੋਨਾ ਵਾਇਰਸ ਫੈਲ ਰਿਹਾ ਹੈ।

ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ 5G ਦੀ ਜਾਂਚ ਰੋਕੋ, ਮੂਰਖਾਂ ਨੂੰ ਬਚਾਓ ਇਹ ਮਹਾਂਮਾਰੀ ਦੂਜੀ ਵਾਰ ਆਈ ਹੈ ਜੋ ਕਿ ਉਪ ਕੋਰੋਨਾ ਦਾ ਨਾਮ ਦੇ ਰਹੀ ਹੈ ਇਹ ਬਿਮਾਰੀ ਕੋਰੋਨਾ ਨਹੀਂ 5G ਟਾਵਰ ਦੀ ਟੈਸਟਿੰਗ ਕਾਰਨ ਹੈ, ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ ਅਤੇ ਲੋਕ ਮਰ ਰਹੇ ਹਨ ਇਹੀ ਕਾਰਨ ਹੈ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਵੀ ਇੱਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਲਈ ਭੇਜਿਆ।
Fact Check/Verification
ਕੋਰੋਨਾ ਵਾਇਰਸ (Coronavirus) ਦੀ ਲਾਗ ਦੇਸ਼ ਵਿੱਚ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਹਰ ਦਿਨ ਨਵੇਂ ਕੋਰੋਨਾ ਦੇ ਮਰੀਜ਼ ਰਿਕਾਰਡ ਤੋੜ ਰਹੇ ਹਨ। ਸਥਿਤੀ ਇਹ ਹੈ ਕਿ ਹਸਪਤਾਲਾਂ ਵਿਚ ਬਿਸਤਰੇ ਘੱਟ ਹੋ ਗਏ ਹਨ ਅਤੇ ਮਰੀਜ਼ ਬਿਸਤਰੇ ਦੀ ਉਡੀਕ ਵਿਚ ਦਮ ਤੋੜ ਰਹੇ ਹਨ। ਬੁੱਧਵਾਰ ਨੂੰ ਇਕ ਵਾਰ ਫਿਰ ਦੇਸ਼ ਭਰ ਵਿਚ ਰਿਕਾਰਡ 3 ਲੱਖ 79 ਹਜ਼ਾਰ 257 ਮਰੀਜ਼ ਸਾਹਮਣੇ ਆਏ, ਜਦੋਂਕਿ 3,645 ਵਿਅਕਤੀਆਂ ਦੀ ਮੌਤ (Corona Death) ਹੋਈ। ਦੇਸ਼ ਵਿਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਕੇਸ ਵਿਚ ਰਾਹਤ ਦੀ ਖ਼ਬਰ ਇਹ ਹੈ ਕਿ ਕੋਰੋਨਾ ਤੋਂ ਠੀਕ ਹੋ ਰਹੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਰਿਕਾਰਡ 2.70 ਲੱਖ ਮਰੀਜ਼ ਠੀਕ ਹੋਏ ਹਨ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਦਾਅਵੇ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦੀ ਅਧਿਕਾਰਿਕ ਵੈੱਬਸਾਈਟ ਨੂੰ ਖੰਗਾਲਿਆ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਸਰਚ ਦੌਰਾਨ ਸਾਨੂੰ ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦੇ ਦੁਆਰਾ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਸਪੱਸ਼ਟੀਕਰਨ ਮਿਲਿਆ। ਵਰਲਡ ਹੈਲਥ ਆਰਗੇਨਾਈਜ਼ੇਸ਼ਨ ਨੇ ਸਪੱਸ਼ਟ ਕੀਤਾ ਕਿ ਕੋਰੋਨਾ ਵਾਇਰਸ ਰੇਡੀਓ ਵੇਵ ਜਾਂ ਮੋਬਾਇਲ ਨੈੱਟਵਰਕ ਦੁਆਰਾ ਨਹੀਂ ਫੈਲਦਾ। ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦੇ ਮੁਤਾਬਕ ਕੋਰੋਨਾ ਵਾਇਰਸ ਉਨ੍ਹਾਂ ਦੇਸ਼ਾਂ ਦੇ ਵਿਚ ਵੀ ਮੌਜੂਦ ਹੈ ਜਿੱਥੇ ਮੋਬਾਈਲ ਨੈੱਟਵਰਕ ਨਹੀਂ ਹਨ।

Centre for disease control and prevention ਦੇ ਮੁਤਾਬਕ ਕੋਰੋਨਾ ਵਾਇਰਸ ਉਦੋਂ ਫੈਲਦਾ ਹੈ ਜਦੋਂ ਕੋਰੋਨਾ ਵਾਇਰਸ ਤੋਂ ਪੀੜਤ ਇੱਕ ਵਿਅਕਤੀ ਦੂਜੇ ਵਿਅਕਤੀ ਦੇ ਸੰਪਰਕ ਵਿੱਚ ਆ ਜਾਵੇ। ਇਸ ਦੇ ਨਾਲ ਹੀ CDC ਦੇ ਮੁਤਾਬਕ ਕੋਰੋਨਾ ਵਾਇਰਸ ਹਵਾ ਰਾਹੀਂ ਫੈਲ ਸਖ਼ਤ ਹੈ ਕਿਉਂਕਿ ਵਾਇਰਸ ਕੁਝ ਮਿੰਟਾਂ ਤੋਂ ਲੈ ਕੇ ਕੁਝ ਘੰਟਿਆਂ ਤਕ ਹਵਾ ਵਿੱਚ ਰਹਿੰਦਾ ਹੈ।

5G Network ਦਾ ਨਹੀਂ ਹੈ ਕੋਈ ਰੋਲ
ਸਰਚ ਦੇ ਦੌਰਾਨ ਸਾਨੂੰ ਨਾਮਵਰ ਮੀਡੀਆ ਏਜੰਸੀ Reuters ਦੀ ਵਾਇਰਲ ਦਾਅਵੇ ਨੂੰ ਲੈ ਕੇ ਰਿਪੋਰਟ ਮਿਲੀ। ਰਿਪੋਰਟ ਦੇ ਵਿੱਚ Reuters ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫ਼ਰਜ਼ੀ ਕਰਾਰ ਦਿੱਤਾ।
ਪ੍ਰੈਸ ਇਨਫਰਮੇਸ਼ਨ ਬਿਊਰੋ ਨੇ ਵੀ ਆਪਣੇ ਅਧਿਕਾਰਿਕ ਟਵਿੱਟਰ ਹੈਂਡਲ ਤੇ ਟਵੀਟ ਕਰ ਵਾਇਰਲ ਹੋ ਰਹੇ ਦਾਅਵੇ ਨੂੰ ਫ਼ਰਜ਼ੀ ਦੱਸਿਆ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਫ਼ਰਜ਼ੀ ਹੈ। ਵਾਇਰਲ ਹੋ ਰਹੇ ਦਾਅਵੇ ਨੂੰ ਫਰਜ਼ੀ ਦਾਅਵੇ ਦੇ ਨਾਲ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
Result: False
Sources
https://twitter.com/PIBFactCheck/status/1386973448853803009
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044