ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਇਕ ਦਾਅਵਾ ਵਾਇਰਲ ਹੋ ਰਿਹਾ ਹੈ ਜਿਸ ਮੁਤਾਬਕ 5G Network ਦੀ ਟੈਸਟਿੰਗ ਕਾਰਨ ਕੋਰੋਨਾ ਵਾਇਰਸ ਫੈਲ ਰਿਹਾ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਦੇ 150 ਡਾਕਟਰ ਨਿਕਲੇ ਕੋਰੋਨਾ ਪਾਜ਼ੀਟਿਵ?
ਸੋਸ਼ਲ ਮੀਡੀਆ ਤੇ ਖਬਰ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਸੈਕਟਰ 16, ਚੰਡੀਗਡ਼੍ਹ ਦੇ ਡਾਕਟਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੇ ਨਾਲ ਹੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਨੂੰ ਬੰਦ ਕਰ ਦਿੱਤਾ ਗਿਆ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਖ਼ਬਰ ਫ਼ਰਜ਼ੀ ਹੈ। ਸਰਕਾਰੀ ਹਸਪਤਾਲ, ਸੈਕਟਰ 16 ਪੂਰੀ ਤਰ੍ਹਾਂ ਦੇ ਨਾਲ ਖੁੱਲ੍ਹਾ ਹੈ।

ਅਕਾਲੀ ਲੀਡਰ ਗੁਲਜ਼ਾਰ ਸਿੰਘ ਰਣੀਕੇ ਦੀ ਪਤਨੀ ਦੀ ਬੰਦੂਕ ਲਹਿਰਾਉਂਦੇ ਦੀ ਵੀਡੀਓ ਹੋਈ ਵਾਇਰਲ?
ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿੱਚ ਦਿਖਾਈ ਦੇ ਰਹੀ ਔਰਤ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਅਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਪਤਨੀ ਹੈ। ਵਾਇਰਲ ਹੋ ਰਹੀ ਵੀਡੀਓ ਦੇ ਵਿਚ ਇਕ ਗੱਡੀ ਵਿਚ ਸਵਾਰ ਔਰਤ ਨੂੰ ਪੈਸੇ ਅਤੇ ਬੰਦੂਕ ਲਹਿਰਾਉਂਦੇ ਹੋਏ ਦੇਖਿਆ ਜਾ ਸਕਦਾ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਸਾਬਕਾ ਅਕਾਲੀ ਦਲ ਦੇ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਪਤਨੀ ਦੀ ਨਹੀਂ ਹੈ। ਵਾਇਰਲ ਹੋਈ ਵੀਡੀਓ ਨੂੰ ਫਰਜ਼ੀ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

20 ਸਕਿੰਟ ਤੱਕ ਸਾਹ ਰੋਕਣ ਨਾਲ ਨਹੀਂ ਹੋਵੇਗਾ ਕੋਰੋਨਾ ਵਾਇਰਸ?
ਸੋਸ਼ਲ ਮੀਡੀਆ ਤੇ ਕੋਰੋਨਾ ਵਾਇਰਸ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ ਪੋਸਟਾਂ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਦਾਅਵਾ ਵਾਇਰਲ ਹੋ ਰਿਹਾ ਹੈ ਜਿਸ ਮੁਤਾਬਕ ਜੇਕਰ ਕੋਈ ਵਿਅਕਤੀ 20 ਸਕਿੰਟ ਤਕ ਸਾਹ ਰੋਕ ਸਕਦਾ ਹੈ ਤਾਂ ਇਸ ਦਾ ਮਤਲਬ ਹੈ ਕਿ ਉਹ ਵਿਅਕਤੀ ਕੋਰੋਨਾ ਵਾਇਰਸ ਤੋਂ ਮੁਕਤ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਫ਼ਰਜ਼ੀ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ ਨੇ ਵੀ ਵਾਇਰਲ ਹੋ ਰਹੇ ਦਾਅਵੇ ਨੂੰ ਗਲਤ ਕਰਾਰ ਦਿੱਤਾ ਹੈ।

3 May ਤੋਂ ਦੇਸ਼ ਵਿੱਚ ਲੱਗੇਗਾ Lockdown?
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੇਸ਼ ਵਿਚ ਲਾਕਡਾਊਨ ਨੂੰ ਲੈ ਕੇ ਨਵੀਂ ਗਾਈਡਲਾਈਨ ਜਾਰੀ। 3 ਮਈ ਤੋਂ ਲੈ ਕੇ 20 ਮਈ ਤਕ ਸੰਪੂਰਨ ਲਾਕਡਾਊਨ ਦੀ ਘੋਸ਼ਣਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੇ ਸਾਰੇ ਰਾਜਾਂ ਨੇ ਸਹਿਮਤੀ ਜਤਾਈ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ। ਲਾਕਡਾਊਨ ਨੂੰ ਲੈ ਕੇ ਇਸ ਤਰ੍ਹਾਂ ਦਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ।

ਕੀ 5G Network ਦੀ ਟੈਸਟਿੰਗ ਕਾਰਨ ਫੈਲ ਰਿਹਾ ਹੈ Coronavirus?
ਸੋਸ਼ਲ ਮੀਡੀਆ ਤੇ ਇਕ ਦਾਅਵਾ ਵਾਇਰਲ ਹੋ ਰਿਹਾ ਹੈ ਜਿਸ ਮੁਤਾਬਕ 5G Network ਦੀ ਟੈਸਟਿੰਗ ਕਾਰਨ ਕੋਰੋਨਾ ਵਾਇਰਸ ਫੈਲ ਰਿਹਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ 5G ਦੀ ਜਾਂਚ ਰੋਕੋ, ਮੂਰਖਾਂ ਨੂੰ ਬਚਾਓ ਇਹ ਮਹਾਂਮਾਰੀ ਦੂਜੀ ਵਾਰ ਆਈ ਹੈ ਜੋ ਕਿ ਉਪ ਕੋਰੋਨਾ ਦਾ ਨਾਮ ਦੇ ਰਹੀ ਹੈ ਇਹ ਬਿਮਾਰੀ ਕੋਰੋਨਾ ਨਹੀਂ 5G ਟਾਵਰ ਦੀ ਟੈਸਟਿੰਗ ਕਾਰਨ ਹੈ, ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ ਅਤੇ ਲੋਕ ਮਰ ਰਹੇ ਹਨ ਇਹੀ ਕਾਰਨ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਫ਼ਰਜ਼ੀ ਹੈ। ਵਾਇਰਲ ਹੋ ਰਹੇ ਦਾਅਵੇ ਨੂੰ ਫਰਜ਼ੀ ਦਾਅਵੇ ਦੇ ਨਾਲ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044