ਸੋਸ਼ਲ ਮੀਡੀਆ ਤੇ ਖਬਰ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਸੈਕਟਰ 16, ਚੰਡੀਗਡ਼੍ਹ ਦੇ ਡਾਕਟਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੇ ਨਾਲ ਹੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਨੂੰ ਬੰਦ ਕਰ ਦਿੱਤਾ ਗਿਆ ਹੈ।

ਮੀਡੀਆ ਏਜੰਸੀ ਨਿਊਜ਼ ਨੇਸ਼ਨ ਨੇ ਵੀ ਇਸ ਖ਼ਬਰ ਨੂੰ ਆਪਣੀ ਵੀਡੀਓ ਬੁਲਿਟਨ ਵਿਚ ਪ੍ਰਸਾਰਿਤ ਕੀਤਾ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਖਾਸ ਤੌਰ ਤੋਂ ਵਟਸਐਪ ਦੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
Fact Check/Verification
ਦੇਸ਼ ’ਚ ਕੋਰਨਾ ਵਾਇਰਸ ਤੇਜ਼ੀ ਨਾਲ ਵਧ ਰਿਹਾ ਹੈ। ਦੇਸ਼ ’ਚ ਕੋਰੋਨਾ ਦੇ ਨਵੇਂ-ਨਵੇਂ ਰਿਕਾਰਡ ਬਣ ਰਹੇ ਹਨ। ਕਿਸੇ ਨੇ ਨਹੀਂ ਸੋਚਿਆ ਸੀ ਕਿ ਕੋਰੋਨਾ ਦੀ ਦੂਜੀ ਲਹਿਰ ਇੰਨੀ ਭਿਆਨਕ ਹੋਵੇਗੀ ਕਿ ਇਸ ’ਤੇ ਰੋਕ ਲਗਾਉਣਾ ਮੁਸ਼ਕਲ ਹੋ ਜਾਵੇਗਾ। ਦੇਸ਼ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਦੇ 3.32.730 ਨਵੇਂ ਮਾਮਲੇ ਸਾਹਮਣੇ ਆਏ ਹਨ।
ਦੇਸ਼ ’ਚ ਹੁਣ ਕੋਰੋਨਾ ਮਰੀਜ਼ਾਂ ਦੀ ਕੁਲ ਗਿਣਤੀ 1,62,63,695 ਪੁੱਜ ਗਈ ਹੈ। ਉਥੇ ਹੀ ਦੇਸ਼ ’ਚ ਇਕ ਦਿਨ ’ਚ ਕੋਰੋਨਾ ਨਾਲ 2,263 ਮਰੀਜ਼ਾਂ ਦੀ ਮੌਤ ਹੋ ਗਈ ਹੈ ਜਿਸ ਨਾਲ ਮ੍ਰਿਤਕਾਂ ਦੀ ਗਿਣਤੀ 1,86,920 ’ਤੇ ਪੱਜ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਸ਼ੁੱਕਰਵਾਰ ਤਕ ਦੇ ਅੰਕੜਿਆਂ ਮੁਤਾਬਕ, 24 ਲੱਖ ਤੋਂ ਜ਼ਿਆਦਾ ਲੋਕ ਅਜੇ ਵੀ ਕੋਰੋਨਾ ਦੀ ਚਪੇਟ ’ਚ ਹਨ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਇਸ ਦੌਰਾਨ ਸੋਸ਼ਲ ਮੀਡੀਆ ਤੇ ਖਬਰ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਸੈਕਟਰ 16, ਚੰਡੀਗਡ਼੍ਹ ਦੇ ਦਫ਼ਤਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਜਿਸ ਤੋਂ ਬਾਅਦ ਸਰਕਾਰੀ ਹਸਪਤਾਲ ਨੂੰ ਬੰਦ ਕਰ ਦਿੱਤਾ ਗਿਆ ਹੈ। ਨਾਲ ਹੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਨੂੰ ਬੰਦ ਕਰ ਦਿੱਤਾ ਗਿਆ ਹੈ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਖ਼ਬਰ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਵਾਇਰਲ ਹੋ ਰਹੀ ਖ਼ਬਰ ਨੂੰ ਕੁਝ ਕੀ ਵਰਡ ਦੀ ਮਦਦ ਨਾਲ ਟਵਿੱਟਰ ਤੇ ਖੰਗਾਲਿਆ।
ਸਰਚ ਦੇ ਦੌਰਾਨ ਸਾਨੂੰ ਪੱਤਰਕਾਰ ਗਗਨਦੀਪ ਸਿੰਘ ਦੁਆਰਾ ਕੀਤਾ ਗਿਆ ਇਕ ਟਵੀਟ ਮਿਲਿਆ ਜਿਸ ਵਿੱਚ ਉਹਨਾਂ ਨੇ ਦੱਸਿਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਖ਼ਬਰ ਫ਼ਰਜ਼ੀ ਹੈ। ਗਗਨਦੀਪ ਸਿੰਘ ਦੁਆਰਾ ਕੀਤੇ ਗਏ ਟਵੀਟ ਨੂੰ ਤੁਸੀਂ ਇੱਥੇ ਕਲਿੱਕ ਕਰਕੇ ਪੜ੍ਹ ਸਕਦੇ ਹੋ।
ਸਰਚ ਦੇ ਦੌਰਾਨ ਸਾਨੂੰ ਮੈਡੀਕਲ ਬੀਟ ਦੇ ਪੱਤਰਕਾਰ ਤਰੁਣੀ ਗਾਂਧੀ ਦੁਆਰਾ ਕੀਤਾ ਗਿਆ ਇੱਕ ਟਵੀਟ ਮਿਲਿਆ ਜਿਸ ਵਿੱਚ ਉਨ੍ਹਾਂ ਨੇ ਵੀ ਦੱਸਿਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਖਬਰ ਫਰਜ਼ੀ ਹੈ ਤੇ ਚੰਡੀਗੜ੍ਹ ਦਾ ਸੈਕਟਰ 16 , ਸਰਕਾਰੀ ਹਸਪਤਾਲ ਪੂਰੀ ਤਰ੍ਹਾਂ ਦੇ ਨਾਲ ਚਾਲੂ ਹੈ।
ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਨੂੰ ਨਹੀਂ ਕੀਤਾ ਗਿਆ ਬੰਦ
ਅਸੀਂ ਵਾਇਰਲ ਹੋ ਰਹੀ ਖਬਰ ਨੂੰ ਲੈ ਕੇ ਆਪਣੀ ਪਡ਼ਤਾਲ ਜਾਰੀ ਰੱਖੀ। ਸਰਚ ਦੇ ਦੌਰਾਨ ਹੀ ਸਾਨੂੰ ਚੰਡੀਗਡ਼੍ਹ ਦੇ ਪ੍ਰਸ਼ਾਸਕ ਦੇ ਐਡਵਾਈਜ਼ਰ ਮਨੋਜ ਪਰਿਦਾ ਦਾ ਇੱਕ ਸੰਦੇਸ਼ ਮਿਲਿਆ ਜਿਸ ਵਿੱਚ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਵਾਇਰਲ ਹੋ ਰਹੀ ਖ਼ਬਰ ਫ਼ਰਜ਼ੀ ਹੈ।

ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮੱਦਦ ਨਾਲ ਵਾਇਰਲ ਹੋ ਰਹੀ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਨਾਮਵਰ ਮੀਡੀਆ ਏਜੰਸੀ ਇੰਡੀਅਨ ਐਕਸਪ੍ਰੈਸ ਦੁਆਰਾ ਪ੍ਰਕਾਸ਼ਿਤ ਆਰਟੀਕਲ ਮਿਲਿਆ। ਆਰਟੀਕਲ ਦੇ ਵਿਚ ਸਾਨੂੰ ਸਿਹਤ ਵਿਭਾਗ ਦੇ ਡਾਇਰੈਕਟਰ ਡਾ ਅਮਨਦੀਪ ਕੰਗ ਦਾ ਬਿਆਨ ਮਿਲਿਆ ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਵਾਇਰਲ ਹੋ ਰਹੀ ਖ਼ਬਰ ਫ਼ਰਜ਼ੀ ਹੈ ਅਤੇ ਸਰਕਾਰੀ ਹਸਪਤਾਲ ਪੂਰੀ ਤਰ੍ਹਾਂ ਦੇ ਨਾਲ ਕੰਮ ਕਰ ਰਿਹਾ ਹੈ।

Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਖ਼ਬਰ ਫ਼ਰਜ਼ੀ ਹੈ। ਸਰਕਾਰੀ ਹਸਪਤਾਲ, ਸੈਕਟਰ 16 ਪੂਰੀ ਤਰ੍ਹਾਂ ਦੇ ਨਾਲ ਖੁੱਲ੍ਹਾ ਹੈ।
Result: False
Sources
https://twitter.com/gagan4344/status/1385248468034199553?s=24
https://twitter.com/TaruniGandhi/status/1385217939662462978
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044