ਕਲੇਮ:
ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਕਾਰਨ 25 ਮਾਰਚ ਤਕ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦਾ ਐਲਾਨ ਕੀਤਾ।
ਵੇਰੀਫੀਕੇਸ਼ਨ:
ਪੂਰੀ ਦੁਨੀਆ ਇਸ ਵੇਲੇ ਕੋਰੋਨਾ ਵਾਇਰਸ ਦੀ ਲਪੇਟ ’ਚ ਹੈ। ਦੁਨੀਆ ਭਰ ’ਚ ਇਸ ਜਾਨਲੇਵਾ ਬੀਮਾਰੀ ਦੇ ਕੇਸ ਵਧਦੇ ਜਾ ਰਹੇ ਹਨ। ਕੋਰੋਨਾ ਵਾਇਰਸ ਦਾ ਕਹਿਰ ਭਾਰਤ ’ਚ ਵੀ ਪਿਆ ਹੈ ਤੇ ਇਸ ਘਾਤਕ ਬੀਮਾਰੀ ਕਾਰਨ ਕਰਨਾਟਕ ’ਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।ਭਾਰਤ ’ਚ ਕੋਰੋਨਾ ਵਾਇਰਸ ਨਾਲ ਮੌਤ ਦਾ ਇਹ ਪਹਿਲਾ ਮਾਮਲਾ ਹੈ। ਇਹ ਮੌਤ ਕਰਨਾਟਕ ਦੇ ਕਲਬੁਰਗੀ ’ਚ ਹੋਈ ਹੈ ਤੇ ਮ੍ਰਿਤਕ ਦੀ ਉਮਰ 76 ਸਾਲ ਦੱਸੀ ਜਾ ਰਹੀ ਹੈ ਅਤੇ ਇਹ ਵਿਅਕਤੀ ਸਊਦੀ ਅਰਬ ਤੋਂ ਪਰਤਿਆ ਸੀ ਸਿਹਤ ਮੰਤਰਾਲੇ ਦੇ ਮੁਤਾਬਕ ਦੇਸ਼ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ 76 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ; ਜਦ ਕਿ ਪੂਰੀ ਦੁਨੀਆ ’ਚ ਇਹ ਅੰਕੜਾ 1 ਲੱਖ 34 ਹਜ਼ਾਰ 317 ਤੱਕ ਪੁੱਜ ਚੁੱਕਾ ਹੈ।
ਕੋਰੋਨਾ ਵਾਇਰਸ ਦੇ ਕਾਰਨ ਸੋਸ਼ਲ ਮੀਡੀਆ ‘ਤੇ ਵੀ ਵੱਖ – ਵੱਖ ਤਰ੍ਹਾਂ ਦੇ ਦਾਅਵੇ ਵਾਇਰਲ ਹੋ ਰਹੇ ਹਨ।ਸੋਸ਼ਲ ਮੀਡੀਆ ਤੇ ਇੱਕ ਟਵੀਟ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ‘ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਫੈਸਲਾ ਲਿਆ ਕਿ ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਕੋਪ ਕਾਰਨ ਪੰਜਾਬ ਦੇ ਸਾਰੇ ਵਿਦਿਅਕ ਅਦਾਰਿਆਂ (ਸਰਕਾਰੀ ਅਤੇ ਪ੍ਰਾਈਵੇਟ) ਨੂੰ 25 ਮਾਰਚ ਤਕ ਬੰਦ ਕਰਨ ਦਾ ਐਲਾਨ ਕੀਤਾ ਹੈ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਇਸ ਟਵੀਟ ਨੂੰ ਖ਼ੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਅਸੀਂ ਵਾਇਰਲ ਹੋ ਰਹੇ ਸਕ੍ਰੀਨਸ਼ੋਟ ਦੀ ਗੰਭੀਰਤਾ ਦੇ ਨਾਲ ਜਾਂਚ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਅਸੀਂ ਧਿਆਨ ਨਾਲ ਵੇਖਿਆ ਤਾਂ ਪਾਇਆ ਕਿ ਟਵੀਟ ਵਿੱਚ ਵਰਤੀ ਗਈ ਸ਼ਬਦਾਵਲੀ ਗ਼ਲਤ ਹੈ। ਅਸੀਂ ਪਾਇਆ ਕਿ ਵਾਇਰਲ ਹੋ ਰਹੇ ਟਵੀਟ ਵਿੱਚ ਵਰਤੀ ਗਈ ਭਾਸ਼ਾ ਗ਼ਲਤ ਹੈ ਤੇ ਟਵੀਟ ਵਿੱਚ ਵਰਤਿਆ ਗਿਆ ਫੋਂਟ ਹੋਰਨਾਂ ਟਵੀਟ ਦੇ ਨਾਲ ਮੇਲ ਨਹੀਂ ਖਾਂਦਾ।
ਅਸੀਂ ਵਾਇਰਲ ਹੋ ਰਹੇ ਟਵੀਟ ਦੀ ਹੋਰ ਗੰਭੀਰਤਾ ਦੇ ਨਾਲ ਜਾਂਚ ਕੀਤੀ। ਸਰਚ ਦੇ ਦੌਰਾਨ ਸਾਨੂੰ ਮੁੱਖ ਮੰਤਰੀ , ਪੰਜਾਬ ਦੇ ਦਫ਼ਤਰ ਦੇ ਅਧਿਕਾਰਿਕ ਟਵਿੱਟਰ ਹੈਂਡਲ ‘ਤੇ ਵਾਇਰਲ ਪੋਸਟ ਦਾ ਸਪਸ਼ਟੀਕਰਨ ਪ੍ਰਾਪਤ ਹੋਇਆ। ਉਹਨਾਂ ਨੇ ਸਪਸ਼ਟੀਕਰਨ ਕਰਦਿਆਂ ਲਿਖਿਆ , “ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਅਤੇ ਗੁੰਮਰਾਹਕੁੰਨ ਹੈ । ਇਸ ਤਰ੍ਹਾਂ ਦਾ ਕੋਈ ਵੀ ਨੋਟਿਸ ਪੰਜਾਬ ਸਰਕਾਰ ਨੇ ਜਾਰੀ ਨਹੀਂ ਕੀਤਾ ਹੈ । ਸ਼ਰਾਰਤੀ ਅਨਸਰਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤਿਸ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ ਅਤੇ ਫੋਟੋਸ਼ਾਪ ਦੀ ਮਦਦ ਦੇ ਨਾਲ ਬਣਾਈ ਗਈ ਹੋ। ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਕਾਰਨ 25 ਮਾਰਚ ਤਕ ਕਿਸੀ ਵੀ ਸਰਕਾਰੀ ਜਾਂ ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰਨ ਦਾ ਐਲਾਨ ਨਹੀਂ ਕੀਤਾ ਹੈ।
ਟੂਲਜ਼ ਵਰਤੇ:
*ਗੂਗਲ ਸਰਚ
*ਟਵਿੱਟਰ ਸਰਚ
ਰਿਜ਼ਲਟ – ਗੁੰਮਰਾਹਕੁੰਨ ਦਾਅਵਾ
(ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ)