ਸੋਸ਼ਲ ਮੀਡੀਆ ਤੇ ਕੋਰੋਨਾ ਵਾਇਰਸ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ ਪੋਸਟਾਂ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਦਾਅਵਾ ਵਾਇਰਲ ਹੋ ਰਿਹਾ ਹੈ ਜਿਸ ਮੁਤਾਬਕ ਜੇਕਰ ਕੋਈ ਵਿਅਕਤੀ 20 ਸਕਿੰਟ ਤਕ ਸਾਹ ਰੋਕ ਸਕਦਾ ਹੈ ਤਾਂ ਇਸ ਦਾ ਮਤਲਬ ਹੈ ਕਿ ਉਹ ਵਿਅਕਤੀ ਕੋਰੋਨਾ ਵਾਇਰਸ ਤੋਂ ਮੁਕਤ ਹੈ।
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਜੇਕਰ ਤੁਸੀਂ ਇਸ ਬਿੰਦੂ ਤੋਂ ਲੈ ਕੇ ਦੂਜੇ ਬਿੰਦੂ ਤਕ ਸਾਹ ਰੁਕ ਸਕਦੇ ਹੋ ਤਾਂ ਤੁਹਾਨੂੰ ਕੋਰੋਨਾ ਵਾਇਰਸ ਨਹੀਂ ਹੈ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਵੀ ਇੱਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਲਈ ਭੇਜਿਆ।
Fact Check/Verification
ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਨਵੇਂ ਕੋਰੋਨਾ ਕੇਸਾਂ, ਮੌਤਾਂ ਅਤੇ ਰਿਕਵਰੀ ਦਾ ਰਿਕਾਰਡ ਅੰਕੜਾ ਵੀ ਸਾਹਮਣੇ ਆਇਆ ਹੈ। ਇਸ ਸਮੇਂ ਦੌਰਾਨ 3 ਲੱਖ 62 ਹਜ਼ਾਰ 770 ਨਵੇਂ ਮਰੀਜ਼ ਪਾਏ ਗਏ ਅਤੇ 3,285 ਵਿਅਕਤੀਆਂ ਦੀ ਮੌਤ ਹੋ ਗਈ। ਇਹ ਪਹਿਲੀ ਵਾਰ ਹੈ ਜਦੋਂ ਇਕ ਦਿਨ ਦੇ ਅੰਦਰ 3 ਹਜ਼ਾਰ ਤੋਂ ਵੱਧ ਲੋਕ ਮਾਰੇ ਗਏ ਹਨ। ਇਹ ਰਾਹਤ ਦੀ ਗੱਲ ਹੈ ਕਿ ਇਸ ਦੌਰਾਨ 2 ਲੱਖ 62 ਹਜ਼ਾਰ 39 ਲੋਕ ਵੀ ਠੀਕ ਹੋ ਗਏ। ਰਿਕਵਰੀ ਦਾ ਇਹ ਅੰਕੜਾ ਹੁਣ ਤੱਕ ਦਾ ਸਭ ਤੋਂ ਉੱਚਾ ਹੈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਦੀ ਜਾਂਚ ਕਰਨੀ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦੀ ਅਧਿਕਾਰਿਕ ਵੈੱਬਸਾਈਟ ਨੂੰ ਖੰਗਾਲਿਆ।
ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦੀ ਅਧਿਕਾਰਿਕ ਵੈੱਬਸਾਈਟ ਤੇ ਸਾਨੂੰ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਸਪਸ਼ਟੀਕਰਨ ਮਿਲਿਆ। ਵਰਲਡ ਹੈਲਥ ਆਰਗੇਨਾਈਜ਼ੇਸ਼ਨ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫ਼ਰਜ਼ੀ ਕਰਾਰ ਦਿੱਤਾ।

ਕੋਰੋਨਾ ਵਾਇਰਸ ਨੂੰ ਲੈਕੇ ਵਾਇਰਲ ਹੋਇਆ ਫਰਜ਼ੀ ਦਾਅਵਾ
ਅਸੀਂ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਆਪਣੀ ਜਾਂਚ ਜਾਰੀ ਰੱਖੀ। ਸਰਚ ਦੇ ਦੌਰਾਨ ਸਾਨੂੰ University of maryland medical system ਦੇ ਐਮਡੀ ਫਹੀਮ ਯੂਨਿਸ ਦਾ ਵਾਇਰਲ ਦਾਅਵੇ ਨੂੰ ਲੈ ਕੇ ਟਵੀਟ ਮਿਲਿਆ। ਫਾਹੀਮ ਯੂਨਿਸ ਨੇ ਇਹ ਟਵੀਟ ਮਾਰਚ 17,2020 ਨੂੰ ਕੀਤਾ ਸੀ।
ਫਾਹੀਮ ਯੂਨਿਸ ਦੁਆਰਾ ਕੀਤੇ ਗਏ ਟਵੀਟ ਮੁਤਾਬਕ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਗਲਤ ਹੈ।
ਅਸੀਂ ਵਾਇਰਲ ਹੋ ਰਹੀ ਦਾਅਵੇ ਨੂੰ ਲੈ ਕੇ ਅਹਿਮਦਾਬਾਦ ਦੇ ਸਰਕਾਰੀ ਹਸਪਤਾਲ ਦੇ ਡਾ. ਤੁਸ਼ਾਰ ਸ਼ਾਹ ਦੇ ਨਾਲ ਗੱਲਬਾਤ ਕੀਤੀ। ਡਾ. ਤੁਸ਼ਾਰ ਸ਼ਾਹ ਨੇ ਵੀ ਵਾਇਰਲ ਦਾਅਵੇ ਨੂੰ ਗਲਤ ਦੱਸਦੇ ਹੋਏ ਸਲਾਹ ਦਿੱਤੀ ਕਿ ਕੋਰੋਨਾਵਾਇਰਸ ਦੇ ਲੱਛਣਾਂ ਅਤੇ ਉਪਚਾਰ ਦੇ ਲਈ ਡਾਕਟਰਾਂ ਦੀ ਸਲਾਹ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੋਰੂਨਾ ਦੇ ਇਲਾਜ ਦੇ ਲਈ ਡਾਕਟਰਾਂ ਦੀ ਸਲਾਹ ਲੈਣੀ ਚਾਹੀਦੀ ਹੈ ਅਤੇ ਨਘਰੇਲੂ ਉਪਚਾਰਾਂ ਦੇ ਦੇ ਵਿਚ ਸਮਾਂ ਬਰਬਾਦ ਨਹੀਂ ਕਰਨਾ ਚਾਹੀਦਾ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਫ਼ਰਜ਼ੀ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ ਨੇ ਵੀ ਵਾਇਰਲ ਹੋ ਰਹੇ ਦਾਅਵੇ ਨੂੰ ਗਲਤ ਕਰਾਰ ਦਿੱਤਾ ਹੈ।
Result: False
Sources
https://www.facebook.com/WHO/posts/3022387724473257
https://twitter.com/FaheemYounus/status/1239705205538803712
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044