ਭਾਰਤ ਦੇ ਵਿੱਚ ਲਗਾਤਾਰ ਕੋਰੋਨਾ ਵਾਇਰਸ (Corona Virus) ਦੇ ਮਾਮਲੇ ਵਧ ਰਹੇ ਹਨ। ਇਸ ਦੌਰਾਨ ਸੋਸ਼ਲ ਮੀਡਿਆ ਤੇ ਇਕ ਮੈਸਜ ਵਾਇਰਲ ਹੋ ਰਿਹਾ ਹੈ ਜਿਸ ਮੁਤਾਬਕ ਵਰਲਡ ਹੈਲਥ ਆਰਗੇਨਾਈਜ਼ੇਸ਼ਨ ਨੇ ਚਿਤਾਵਨੀ ਦਿੱਤੀ ਹੈ ਕਿ 15 ਅਪ੍ਰੈਲ ਤੱਕ ਭਾਰਤ ਵਿਚ ਕੋਰੋਨਾਵਾਇਰਸ ਨਾਲ 50,000 ਮੌਤਾਂ ਹੋਣਗੀਆਂ।
ਨਾਮਵਰ ਪੰਜਾਬੀ ਮੀਡਿਆ ਸੰਸਥਾਨ ਚੜ੍ਹਦੀਕਲਾ ਟਾਈਮ ਟੀਵੀ ਨੇ ਇਸ ਖ਼ਬਰ ਨੂੰ ਪ੍ਰਕਾਸ਼ਿਤ ਕੀਤਾ ਜਿਸ ਦਾ ਸਿਰਲੇਖ ਸੀ,’ਅਗਲੇ 72 ਘੰਟੇ ਹੋ ਸਕਦੇ ਹਨ ਭਾਰਤ ਲਈ ਭਾਰੀ:WHO। ਚੜ੍ਹਦੀਕਲਾ ਟਾਈਮ ਟੀਵੀ ਦੁਆਰਾ ਪ੍ਰਕਾਸ਼ਿਤ ਰਿਪੋਰਟ ਨੂੰ ਤੁਸੀਂ ਇਥੇ ਕਲਿਕ ਕਰਕੇ ਪੜ੍ਹ ਸਕਦੇ ਹੋ।

ਇਸ ਦੇ ਨਾਲ ਹੀ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ ਜਿਸ ਵਿਚ ਨਿਊਜ਼ 24 ਲਾਈਵ ਦਾ ਲੋਗੋ ਲੱਗਿਆ ਹੋਇਆ ਹੈ।

ਵਾਇਰਲ ਵੀਡੀਓ ਦੇ ਮੁਤਾਬਕ ਵੀ ਭਾਰਤ ਵਿੱਚ ਅਗਲੇ 72-108 ਘੰਟੇ ਸਮੱਸਿਆ ਵਾਲੇ ਹੋ ਸਕਦੇ ਹਨ। ਭਾਰਤ ਵਿਚ ਕੋਰੋਨਾਵਾਇਰਸ ਦੇ ਕਾਰਨ 50,000 ਮੌਤਾਂ ਹੋ ਸਕਦੀਆਂ ਹਨ। ਹੈਲਥ ਆਰਗਨਾਈਜ਼ੇਸ਼ਨ ਅਤੇ ICMR ਨੇ ਕਿਹਾ ਹੈ ਕਿ ਜੇਕਰ ਭਾਰਤੀ ਅਗਲੇ 20 ਵੀਹ ਘੰਟੇ ਵਿੱਚ ਨਹੀਂ ਸੁਧਰੇ ਤਾਂ ਦੇਸ਼ ਤੀਜੀ ਸਟੇਜ ਵਿੱਚ ਪਹੁੰਚ ਸਕਦਾ ਹੈ। ਜੇਕਰ ਭਾਰਤ ਤੀਜੀ ਸਟੇਜ ਵਿੱਚ ਪਹੁੰਚਿਆ ਤਾਂ ਭਾਰਤ ਵਿੱਚ ਤਕਰੀਬਨ 50,000 ਮੌਤਾਂ ਹੋ ਸਕਦੀਆਂ ਹਨ।

ਇਸ ਦੇ ਨਾਲ ਹੀ ਅਸੀਂ ਪਾਇਆ ਕਿ ਸੋਸ਼ਲ ਮੀਡਿਆ ਤੇ ਹੋਰਨਾਂ ਭਾਸ਼ਾਵਾਂ ਦੇ ਵਿਚ ਵੀ ਇਸ ਮੈਸਜ਼ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।

ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦਿੱਲੀ ਭੇਜਿਆ।
ਭਾਰਤ ਵਿੱਚ ਲਗਾਤਾਰ ਵੱਧ ਰਹੇ Corona Virus ਦੇ ਮਾਮਲੇ
ਭਾਰਤ ਨੇ ਮੰਗਲਵਾਰ ਨੂੰ 14 ਦਿਨਾਂ ਵਿਚ ਆਪਣੀ ਰੋਜ਼ਾਨਾ ਕੋਵਿਡ -19 ਦੇ ਮਾਮਲਿਆਂ ਦੀ ਸਭ ਤੋਂ ਘੱਟ ਗਿਣਤੀ ਦਰਜ ਕੀਤੀ ਪਰ ਅਜੇ ਵੀ ਅੰਕੜੇ 3 ਲੱਖ ਦੇ ਅੰਕ ਤੋਂ ਪਾਰ ਹਨ। ਅੰਕੜਿਆਂ ਅਨੁਸਾਰ ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ 3,29,942 ਮਾਮਲੇ ਦਰਜ ਕੀਤੇ ਗਏ ਜਿਨ੍ਹਾਂ ਵਿਚ ਕੋਵਿਡ -19 ਦੇ ਕੁਲ ਕੇਸ ਵਧ ਕੇ 2,29,92,517 ਹੋ ਗਏ ਹਨ। ਪਿਛਲੀ ਵਾਰ ਭਾਰਤ ਵਿਚ 27 ਅਪ੍ਰੈਲ ਨੂੰ ਇਕ ਦਿਨ ਵਿਚ ਤਕਰੀਬਨ 3.20 ਲੱਖ ਕੇਸ ਦਰਜ ਕੀਤੇ ਗਏ ਸਨ ਜਦੋਂ 24 ਘੰਟੇ ਦੀ ਗਿਣਤੀ 3,23,144 ਕੇਸ ਰਹੀ.
Fact Check/Verification
ਅਸੀਂ ਵਾਇਰਲ ਹੋ ਰਹੇ ਦਾਅਵੇ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਵਿੱਚ ਅਸੀਂ ਵਾਇਰਲ ਹੋ ਰਹੇ ਬੁਲੇਟਿਨ ਅਤੇ ਚੈਨਲ ਦੇ ਬਾਰੇ ਵਿਚ ਸਰਚ ਕਰਨਾ ਸ਼ੁਰੂ ਕੀਤਾ ਪਰ ਸਰਚ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦਾ ਕੋਈ ਨਿਊਜ਼ ਚੈਨਲ ਨਹੀਂ ਮਿਲਿਆ।
ਅਸੀਂ ਵਾਇਰਲ ਹੋ ਰਹੀ ਵੀਡੀਓ ਵਿੱਚ ਕੀਤੇ ਜਾ ਰਹੇ ਦਾਅਵੇ ਨੂੰ ਲੈ ਕੇ ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦੇ ਅਧਿਕਾਰਿਕ ਟਵਿੱਟਰ ਹੈਂਡਲ ਨੂੰ ਖੰਗਾਲਿਆ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦੇ ਅਧਿਕਾਰਿਕ ਟਵਿੱਟਰ ਹੈਂਡਲ ਤੇ ਸਾਨੂੰ ਇੱਕ ਟਵੀਟ ਮਿਲਿਆ ਜਿਸ ਵਿੱਚ ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਧੀ ਨਾਲ ਕੀਤੇ ਜਾ ਰਹੇ ਦਾਅਵੇ ਨੂੰ ਫ਼ਰਜ਼ੀ ਦੱਸਿਆ।
ਆਪਣੀ ਸਰਚ ਦੇ ਦੌਰਾਨ ਅਸੀਂ ਪਾਇਆ ਕਿ ਵਾਇਰਲ ਹੋ ਰਹੀ ਬੁਲਿਟਨ ਦੇ ਵਿੱਚ ਐਂਕਰ ਇਸ ਵੀਡੀਓ ਨੂੰ ਆਪਣੇ ਦੋਸਤਾਂ ਅਤੇ ਪਰਿਵਾਰ ਤੱਕ ਸ਼ੇਅਰ ਕਰਨ ਦੇ ਲਈ ਕਹਿੰਦੇ ਹਨ ਪਰ ਬੁਲਿਟਨ ਦੇ ਅੰਤ ਵਿਚ ਸਿਰਫ਼ ਸ਼ੇਅਰ ਲਿਖਿਆ ਹੋਇਆ ਹੈ ਅਤੇ ਇਸ ਦੇ ਨਾਲ ਚੈਨਲ ਦੇ ਕਿਸੀ ਵੀ ਸੋਸ਼ਲ ਮੀਡੀਆ ਅਕਾਉਂਟ ਦਾ ਲਿੰਕ ਨਹੀਂ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਅਸੀਂ ਪਾਇਆ ਕਿ ਕਈ ਪ੍ਰਮੁੱਖ ਮੀਡਿਆ ਸੰਸਥਾਨਾਂ ਨੇ ਵੀ ਵਾਇਰਲ ਹੋ ਰਹੈ ਦਾਅਵੇ ਨੂੰ ਫਰਜ਼ੀ ਦੱਸਿਆ।ਲਾਈਵ ਮਿੰਟ ਦੁਆਰਾ ਪ੍ਰਕਾਸ਼ਿਤ ਰਿਪੋਰਟ ਦੇ ਮੁਤਾਬਿਕ, ਵਰਲਡ ਹੈਲਥ ਆਰਗੇਨਾਈਜ਼ੇਸ਼ਨ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫਰਜ਼ੀ ਦੱਸਿਆ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ ਨੇ ਸਪਸ਼ਟੀਕਰਨ ਦਿੰਦੇ ਹੋਇਆ ਕਿਹਾ ਕਿ ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦੁਆਰਾ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਫਰਜ਼ੀ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ ਨੇ ਆਪਣੇ ਅਧਿਕਾਰਕ ਟਵਿੱਟਰ ਹੈਂਡਲ ਤੇ ਵਾਇਰਲ ਵੀਡੀਓ ਨਾਲ ਕੀਤੇ ਜਾ ਰਹੇ ਦਾਅਵਿਆਂ ਨੂੰ ਫ਼ਰਜ਼ੀ ਦੱਸਿਆ ਹੈ।
Result: False
Sources
https://twitter.com/WHOSEARO/status/1379296571141939200
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected]wschecker.in ਜਾਂ ਵਟਸਐਪ ਕਰੋ ਇਸ ਨੰਬਰ 9999499044