ਸੋਸ਼ਲ ਮੀਡੀਆ ਤੇ ਇੱਕ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਬੈੱਡ ਦੇ ਉੱਤੇ ਤਿੰਨ ਮਰੀਜ਼ਾਂ ਨੂੰ ਪਏ ਦੇਖਿਆ ਜਾ ਸਕਦਾ ਹੈ। ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਗੁਜਰਾਤ ਦੇ ਹਸਪਤਾਲ ਦੀ ਹੈ ਜਿਥੇ ਕੋਰੋਨਾ ਵਾਇਰਸ ਕਾਰਨ ਮਰੀਜ਼ਾਂ ਨੂੰ ਬੈੱਡ ਨਹੀਂ ਮਿਲ ਰਹੇ ਹਨ।
ਫੇਸਬੁੱਕ ਪੇਜ ਅੱਗ ਬਾਣੀ ਨੇ ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਨਰਿੰਦਰ ਮੋਦੀ ਉੱਤੇ ਤੰਜ ਕਸਦਿਆਂ ਲਿਖਿਆ,”ਦੁਨੀਆ ਦੀ ਸਭ ਤੋਂ ਉੱਚੀ ਮੂਰਤੀ ਵਾਲੇ ਗੁਜਰਾਤ ਦਾ ਹਾਲਤ ਹਸਪਤਾਲ ਵਿਚ ਇਕ ਔਰਤ ਦੇ ਨਾਲ ਦੋ ਬੰਦੇ ਇੱਕ ਬੈੱਡ ਤੇ।” ਅਸੀਂ ਪਾਇਆ ਕਿ ਇਸ ਤਸਵੀਰ ਨੂੰ ਹੁਣ ਤਕ 134 ਤੋਂ ਵੱਧ ਲੋਕ ਸ਼ੇਅਰ ਕਰ ਚੁੱਕੇ ਹਨ।

ਫੇਸਬੁੱਕ ਯੂਜ਼ਰ ਰਣਬੀਰ ਸਿੰਘ ਨੇ ਵੀ ਇਸ ਤਸਵੀਰ ਨੂੰ ਆਪਣੇ ਫੇਸਬੁੱਕ ਆਈਡੀ ਤੇ ਸ਼ੇਅਰ ਕੀਤਾ ਅਸੀਂ ਹੈ ਕਿ ਇਸ ਤਸਵੀਰ ਨੂੰ ਹੁਣ ਤਕ 738 ਤੋਂ ਵੱਧ ਲੋਕ ਲਾਈਕ ਕਰ ਚੁੱਕੇ ਹਨ।

ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

Crowd tangle ਦੇ ਡਾਟਾ ਦੇ ਮੁਤਾਬਕ ਹੁਣ ਤਕ ਤੋਂ ਵੱਧ ਲੋਕ ਇਸ ਤਸਵੀਰ ਦੇ ਬਾਰੇ ਚਰਚਾ ਕਰ ਰਹੇ ਹਨ।

Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਗੂਗਲ ਦੇ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਇਸ ਤਸਵੀਰ ਨੂੰ ਖੰਗਾਲਿਆ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ Times Now ਦੀ ਪੱਤਰਕਾਰ ਮੇਘਾ ਪ੍ਰਸ਼ਾਦ ਦੇ ਅਧਿਕਾਰਿਕ ਟਵਿੱਟਰ ਹੈਂਡਲ ਤੇ ਮਿਲੀ ਮੇਘਾ ਪ੍ਰਸ਼ਾਦ ਨੇ ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਇਹ ਮਹਾਰਾਸ਼ਟਰ ਦੇ ਨਾਗਪੁਰ ਦੇ ਇੱਕ ਹਸਪਤਾਲ ਦੀ ਤਸਵੀਰ ਹੈ।
ਅਸੀਂ ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਕੁਝ ਹੋਰ ਕੀ ਵਰਡ ਦੀ ਮਦਦ ਨਾਲ ਇਸ ਤਸਵੀਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਟਵਿੱਟਰ ਯੂਜ਼ਰ ਡਾ. ਮਨਜੀਤ ਮੋਹੰਤੀ ਦੇ ਟਵਿੱਟਰ ਹੈਂਡਲ ਤੇ ਮਿਲੀ।
Also Read:ਕੀ ਆਸਟ੍ਰੇਲੀਆ ਦੇ ਵਿਚ RSS ਤੇ VHP ਉੱਤੇ ਲਗਾਇਆ ਬੈਨ?
ਡਾ. ਮਨਜੀਤ ਮੋਹੰਤੀ ਨੇ ਟਵੀਟ ਦਾ ਜਵਾਬ ਦਿੰਦੇ ਹੋਏ ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਸਰਕਾਰੀ ਮੈਡੀਕਲ ਹਸਪਤਾਲ ਨਾਗਪੁਰ ਦੇ ਵਿੱਚ ਵੀ ਇਸ ਤਰ੍ਹਾਂ ਦੀ ਹਾਲਾਤ ਹਨ। ਇਸ ਟਵੀਟ ਦੇ ਮੁਤਾਬਕ ਇਹ ਤਸਵੀਰ ਸਰਕਾਰੀ ਮੈਡੀਕਲ ਹਸਪਤਾਲ ਨਾਗਪੁਰ ਦੀ ਹੈ। ਤਸਵੀਰ ਦੇ ਵਿੱਚ ਵਾਇਰਲ ਤਸਵੀਰ ਵਿੱਚ ਦਿਖਾਈ ਦੇ ਰਹੇ ਮਰੀਜ਼ਾਂ ਨੂੰ ਦੇਖਿਆ ਜਾ ਸਕਦਾ ਹੈ।
ਸਰਚ ਦੇ ਦੌਰਾਨ ਸਾਨੂੰ ਨਾਮਵਰ ਮੀਡੀਆ ਏਜੰਸੀ ਨਿਊਜ਼ 18 ਹਿੰਦੀ ਦੁਆਰਾ ਪ੍ਰਕਾਸ਼ਿਤ ਇੱਕ ਰਿਪੋਰਟ ਮਿਲੀ। ਨਿਊਜ਼ 18 ਹਿੰਦੀ ਦੁਆਰਾ ਪ੍ਰਕਾਸ਼ਿਤ ਰਿਪੋਰਟ ਵਿਚ ਕੁਝ ਤਸਵੀਰਾਂ ਦਾ ਇਸਤੇਮਾਲ ਕੀਤਾ ਗਿਆ ਹੈ ਜਿਸ ਵਿਚ ਹਸਪਤਾਲ ਦੇ ਅੰਦਰਲੀ ਇਮਾਰਤ ਬਿਲਕੁਲ ਵਾਇਰਲ ਤਸਵੀਰ ਚ ਦਿਖਾਈ ਦੇ ਰਹੀ ਇਮਾਰਤ ਵਰਗੀ ਦਿਖ ਰਹੀ ਹੈ।

ਨਿਊਜ਼ 18 ਹਿੰਦੀ ਦੁਆਰਾ ਪ੍ਰਕਾਸ਼ਿਤ ਰਿਪੋਰਟ ਦੇ ਮੁਤਾਬਕ ਨਾਗਪੁਰ ਦੇ ਸਰਕਾਰੀ ਹਸਪਤਾਲ ਵਿਚ ਇਕ ਬੈੱਡ ਤੇ ਤਿੰਨ ਮਰੀਜ਼ਾਂ ਨੂੰ ਭਰਤੀ ਕਰ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਗੁਜਰਾਤ ਦੀ ਨਹੀਂ ਸਗੋਂ ਨਾਗਪੁਰ ਦੇ ਇੱਕ ਹਸਪਤਾਲ ਦੀ ਹੈ। ਵਾਇਰਲ ਹੋ ਰਹੀ ਤਸਵੀਰ ਨੂੰ ਗੁਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Result: Misleading
Sources
https://twitter.com/MeghaSPrasad/status/1382353354458755075
https://twitter.com/iManjeet7/status/1381227720919552002
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044