ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਕੋਰੋਨਾ ਵਾਇਰਸ (Corona virus) ਦੇ ਚਲਦਿਆਂ ਪੰਜਾਬ ਸਰਕਾਰ ਦੁਆਰਾ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਵਾਇਰਲ ਹੋ ਰਹੀ ਪੋਸਟ ਵਿੱਚ ਮੀਡੀਆ ਏਜੰਸੀ ਜਗ ਬਾਣੀ ਦਾ ਲੋਗੋ ਲੱਗਿਆ ਹੋਇਆ ਹੈ।
ਵਾਇਰਲ ਹੋ ਰਹੀ ਪੋਸਟ ਦੇ ਮੁਤਾਬਕ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਦੇ ਮੁਤਾਬਕ, ਸਾਰੀਆਂ ਦੁਕਾਨਾਂ ਅਤੇ ਸ਼ਾਪਿੰਗ ਮੌਲ ਸ਼ਾਮ 6 ਵਜੇ ਤੱਕ ਬੰਦ ਕੀਤੇ ਜਾਣੇ ਲਾਜ਼ਮੀ ਹਨ। ਉੱਥੇ ਹੀ ਰਾਤ ਦੇ ਕਰਫਿਊ ਦਾ ਸਮਾਂ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਹੋਵੇਗਾ। ਇਸ ਦੇ ਨਾਲ ਹੀ ਕਈ ਹੋਰ ਦਿਸ਼ਾ ਨਿਰਦੇਸ਼ ਵੀ ਪੋਸਟ ਵਿਚ ਦੇਖੇ ਜਾ ਸਕਦੇ ਹਨ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਪੋਸਟ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਦੀ ਜਾਂਚ ਦੇ ਲਈ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਗੂਗਲ ਤੇ ਕੁਝ ਕੀ ਵਰਡ ਦੇ ਜ਼ਰੀਏ ਵਾਇਰਲ ਹੋ ਰਹੇ ਦਾਅਵੇ ਨੂੰ ਖੰਗਾਲਿਆ।
ਸਰਚ ਦੇ ਦੌਰਾਨ ਸਾਨੂੰ ਜਗ ਬਾਣੀ ਦੁਆਰਾ 2 ਸਤੰਬਰ 2021 ਨੂੰ ਪ੍ਰਕਾਸ਼ਿਤ ਇਕ ਆਰਟੀਕਲ ਮਿਲਿਆ। ਰਿਪੋਰਟ ਦੇ ਮੁਤਾਬਕ, ਪੰਜਾਬ ’ਚ ਕੋਰੋਨਾ ਦੀ ਤੀਜੀ ਲਹਿਰ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਖ਼ਤੀ ਵਧਾ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ 15 ਸਤੰਬਰ ਤੱਕ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ 15 ਸਤੰਬਰ ਤੱਕ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਇਹ ਐਲਾਨ ਕੀਤਾ ਹੈ ਕਿ ਜੇਕਰ ਕੋਈ ਬਾਹਰੋਂ ਮਤਲਬ ਹੋਰ ਸੂਬਿਆਂ ਵਿਚੋਂ ਪੰਜਾਬ ਅੰਦਰ ਸੜਕ ਰਾਹੀਂ ਜਾਂ ਫਿਰ ਹਵਾਈ ਸਫ਼ਰ ਕਰਕੇ ਦਾਖ਼ਲ ਹੁੰਦਾ ਹੈ ਤਾਂ ਉਸ ਕੋਲ ਪਿਛਲੇ 72 ਘੰਟਿਆਂ ਦੀ ਆਰ. ਟੀ. ਪੀ. ਸੀ. ਆਰ. ਦੀ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਹੈ ਅਤੇ ਦੋਵੇਂ ਟੀਕੇ ਲੱਗੇ ਹੋਣੇ ਚਾਹੀਦੇ ਹਨ। ਇਕੱਠੇ ਹੋਣ ’ਤੇ ਪਾਬੰਦੀ ਲਗਾਈ ਗਈ ਸੀ ਪਰ ਹੁਣ ਇਨਡੋਰ ’ਚ 150 ਲੋਕ ਅਤੇ ਖੁੱਲ੍ਹੇ ’ਚ ਕੀਤੇ ਗਏ ਪ੍ਰੋਗਰਾਮ ਦੌਰਾਨ 300 ਲੋਕ ਸ਼ਾਮਲ ਹੋ ਸਕਦੇ ਹਨ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਅਸੀਂ ਪਾਇਆ ਕਿ ਵਾਇਰਲ ਹੋ ਰਹੀ ਪੋਸਟ ਦੇ ਵਿੱਚ ਦਿੱਤੇ ਗਏ ਦਿਸ਼ਾ ਨਿਰਦੇਸ਼ ਹਾਲ ਹੀ ਦੇ ਵਿੱਚ ਪੰਜਾਬ ਸਰਕਾਰ ਦੁਆਰਾ ਜਾਰੀ ਕੀਤੇ ਗਏ ਨਿਰਦੇਸ਼ਾਂ ਨਾਲ ਮੇਲ ਨਹੀਂ ਖਾਂਦੇ ਹਨ।
ਆਪਣੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਫੇਸਬੁੱਕ ਤੇ ਕੁਝ ਕੀ ਵਰਲਡ ਦੇ ਜ਼ਰੀਏ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਜਗ ਬਾਣੀ ਦੇ ਅਧਿਕਾਰਿਕ ਫੇਸਬੁੱਕ ਪੇਜ ਤੇ ਅਪ੍ਰੈਲ 27,2021 ਨੂੰ ਅਪਲੋਡ ਮਿਲੀ ਜਿਸ ਤੋਂ ਇਹ ਸਪੱਸ਼ਟ ਹੋਇਆ ਕਿ ਵਾਇਰਲ ਹੋ ਰਹੀ ਪੋਸਟ ਪੁਰਾਣੀ ਹੈ।

ਸਰਚ ਦੇ ਦੌਰਾਨ ਸਾਨੂੰ ਨਾਮਵਰ ਮੀਡੀਆ ਏਜੰਸੀ ਬੀਬੀਸੀ ਪੰਜਾਬੀ ਦੁਆਰਾ ਅਪ੍ਰੈਲ 27,2021 ਨੂੰ ਪ੍ਰਕਾਸ਼ਤ ਆਰਟੀਕਲ ਮਿਲਿਆ। ਇਸ ਆਰਟੀਕਲ ਦੇ ਵਿਚ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਵਿਚ ਦਿੱਤੇ ਗਏ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ।

Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਪੁਰਾਣੀ ਹੈ। ਸੋਸ਼ਲ ਮੀਡੀਆ ਤੇ ਵਾਇਰਲ ਪੋਸਟ ਨੂੰ ਮੁੜ ਤੋਂ ਸ਼ੇਅਰ ਕਰ ਗੁੰਮਰਾਹਕੁਨ ਜਾਣਕਾਰੀ ਸ਼ੇਅਰ ਕੀਤੀ ਜਾਰੀ ਹੈ।
Result: Misleading
Sources
https://www.facebook.com/JagBaniOnline/posts/4516737728351006
https://www.bbc.com/punjabi/india-56897808
https://jagbani.punjabkesari.in/punjab/news/coronavirus-government-of-punjab-instructions-1310715
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ