Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Coronavirus
ਸੋਸ਼ਲ ਮੀਡੀਆ ਤੇ ਇਕ ਤਸਵੀਰ ਖੂਬ ਵਾਇਰਲ ਹੋ ਰਹੀ ਹੈ। ਤਸਵੀਰ ਵਿੱਚ ਇੱਕ ਵਿਅਕਤੀ ਨੂੰ ਆਪਣੀ ਸਾਈਕਲ (Cycle) ਦੇ ਉੱਤੇ ਮ੍ਰਿਤਕ ਦੇਹ ਨੂੰ ਲਿਜਾਂਦੇ ਦੇਖਿਆ ਜਾ ਸਕਦਾ। ਵਾਇਰਲ ਹੋ ਰਹੀ ਤਸਵੀਰ ਨੂੰ ਕਰੋਨਾ ਦੀ ਕਾਰਨ ਦੇਸ਼ ਵਿੱਚ ਪੈਦਾ ਹੋਏ ਹਾਲਾਤ ਨਾਲ ਜੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ।
ਪੰਜਾਬੀ ਕਾਮੇਡੀਅਨ ਗੁਰਚੇਤ ਚਿੱਤਰਕਾਰ ਨੇ ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਲਿਖਿਆ,’ਕੋਈ ਵੀ ਸੂਬਾ ਹੋਵੇ ਸਰਕਾਰ ਹੋਵੇ ਜਿਹੜੀ ਮਰਜ਼ੀ ਪਾਰਟੀ ਦਾ ਰਾਜ ਹੋਵੇ ਸਭ ਤੋਂ ਅਹਿਮ ਮੰਗ ਬੁਨਿਆਦੀ ਸਹੂਲਤਾਂ ਦੀ ਹੋਣੀ ਚਾਹੀਦੀ ਹੈ , ਬਿਮਾਰੀ ਨਾ ਧਰਮ ਵੇਖਦੀ ਹੈ ਨਾ ਤੁਹਾਡੀ ਜਾਤ ਤੇ ਨਾ ਤੁਹਾਡਾ ਰੰਗ । ਤੂਸੀਂ ਭਾਵੇਂ ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਰਹਿੰਦੇ ਹੋ ਸਰਕਾਰਾਂ ਤੋਂ ਸਿੱਖਿਆ, ਰੁਜ਼ਗਾਰ ਤੇ ਸਿਹਤ ਸਹੂਲਤਾਂ ਮੰਗੋ।’ਗੁਰਚੇਤ ਚਿੱਤਰਕਾਰ ਦੁਆਰਾ ਅਪਲੋਡ ਕੀਤੀ ਗਈ ਤਸਵੀਰ ਨੂੰ ਹੁਣ ਤਕ 350 ਤੋਂ ਵੱਧ ਲੋਕ ਸ਼ੇਅਰ ਕਰ ਚੁੱਕੇ ਹਨ।
ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮ ਖਾਸ ਤੌਰ ਤੋਂ ਫੇਸਬੁੱਕ ਅਤੇ ਵਟਸਐਪ ਤੇ ਇਸ ਦਾਅਵੇ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਵੀ ਇੱਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਲਈ ਭੇਜਿਆ।
ਪਿਛਲੇ 24 ਘੰਟਿਆਂ ਦੌਰਾਨ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਕੋਰੋਨਾ ਵਾਇਰਸ (ਕੋਵਿਡ19) ਦੇ 3,66,161 ਨਵੇਂ ਕੇਸ ਦਰਜ ਕੀਤੇ ਗਏ ਹਨ ਅਤੇ 3754 ਮਰੀਜ਼ ਇਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ, ਪਰ ਇਹ ਰਾਹਤ ਹੈ ਕਿ ਇਸ ਸਮੇਂ ਦੌਰਾਨ, 3,53,818 ਲੋਕ ਇਸ ਸੰਕਰਮਣ ਤੋਂ ਰੋਗ ਮੁਕਤ ਹੋਏ ਹਨ।
ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ 17 ਕਰੋੜ 01 ਲੱਖ 76 ਹਜ਼ਾਰ 603 ਵਿਅਕਤੀਆਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸੋਮਵਾਰ ਸਵੇਰੇ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ 3,66,161 ਨਵੇਂ ਕੇਸ ਆਉਣ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵਧ ਕੇ ਦੋ ਕਰੋੜ 26 ਲੱਖ 62 ਹਜ਼ਾਰ 575 ਹੋ ਗਈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਇਸ ਦੋਰਾਨ ਸੋਸ਼ਲ ਮੀਡੀਆ ਤੇ ਕੋਰੋਨਾ ਵਾਇਰਸ ਅਤੇ ਹੋਰਨਾਂ ਮਾਮਲਿਆਂ ਨੂੰ ਲੈ ਕੇ ਕਈ ਗੁਮਰਾਹਕੁਨ ਜਾਣਕਾਰੀਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੇ ਬਾਰੇ ਵਿਚ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਵਾਇਰਲ ਤਸਵੀਰ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਨਾਮਵਰ ਮੀਡੀਆ ਏਜੰਸੀ ਇੰਡੀਅਨ ਐਕਸਪ੍ਰੈਸ ਦੁਆਰਾ 19 ਅਪ੍ਰੈਲ 2017 ਨੂੰ ਪ੍ਰਕਾਸ਼ਿਤ ਇਕ ਆਰਟੀਕਲ ਮਿਲਿਆ। ਆਰਟੀਕਲ ਦੇ ਸਿਰਲੇਖ ਦੇ ਮੁਤਾਬਕ ਅਸਾਮ ਦੇ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ਵਿਚ ਇਕ ਵਿਅਕਤੀ ਆਪਣੇ ਭਰਾ ਦੀ ਮ੍ਰਿਤਕ ਦੇਹ ਨੂੰ ਸਾਈਕਲ ਤੇ ਲੈ ਕੇ ਗਿਆ।
ਇੰਡੀਅਨ ਐਕਸਪ੍ਰੈਸ ਦੁਆਰਾ ਪ੍ਰਕਾਸ਼ਿਤ ਇਸ ਆਰਟੀਕਲ ਦੀ ਮੁਤਾਬਕ,ਅਸਾਮ ਦੇ ਸਾਬਕਾ ਮੁੱਖ ਮੰਤਰੀ ਸਰਬਨੰਦਾ ਸੋਨੋਵਾਲ ਦੇ ਵਿਧਾਨ ਸਭਾ ਹਲਕੇ ਵਿੱਚ ਇੱਕ ਵਿਅਕਤੀ ਆਪਣੇ ਭਰਾ ਦੀ ਮ੍ਰਿਤਕ ਦੇਹ ਨੂੰ ਸਾਈਕਲ ਤੇ ਲੈ ਕੇ ਗਿਆ ਸੀ। ਮਾਮਲਾ ਦੇ ਭੜਕਣ ਤੋਂ ਬਾਅਦ ਅਫ਼ਸਰਾਂ ਵੱਲੋਂ ਜਾਂਚ ਕੀਤੀ ਗਈ । ਜਾਂਚ ਵਿਚ ਪਾਇਆ ਕਿ ਲਾਸ਼ ਨੂੰ ਜਿਹੜੇ ਰਸਤੇ ਰਾਹੀਂ ਲਿਜਾਇਆ ਜਾ ਰਿਹਾ ਸੀ ਉਸ ਰਸਤੇ ਤੋਂ ਕੋਈ ਬਾਈਕ ਜਾਂ ਕਾਰ ਨਹੀਂ ਲੰਘ ਸਕਦੀ ਸੀ।
ਸਰਚ ਦੇ ਦੌਰਾਨ ਸਾਨੂੰ ਇੱਕ ਹੋਰ ਮੀਡੀਆ ਏਜੰਸੀ ਅਮਰ ਉਜਾਲਾ ਦੁਆਰਾ ਪ੍ਰਕਾਸ਼ਿਤ ਇੱਕ ਆਰਟੀਕਲ ਮਿਲਿਆ ਇਸ ਆਰਟੀਕਲ ਤੇ ਮੁਤਾਬਿਕ ਵੀ ਅਸਾਮ ਦੇ ਸਾਬਕਾ ਮੁੱਖ ਮੰਤਰੀ ਸਰਬਨੰਦਾ ਸੋਨੋਵਾਲ ਦੇ ਹਲਕੇ ਦੇ ਵਿਚ ਇਕ ਵਿਅਕਤੀ ਆਪਣੇ ਭਰਾ ਦੀ ਲਾਸ਼ ਨੂੰ ਸਾਈਕਲ ਤੇ ਲੈ ਕੇ ਗਿਆ।
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਤਸਵੀਰ ਪੁਰਾਣੀ ਹੈ ਜਿਸ ਦਾ ਮੌਜੂਦਾ ਦੌਰ ਵਿੱਚ ਚੱਲ ਰਹੀ ਮਹਾਂਮਾਰੀ ਦੇ ਨਾਲ ਕੋਈ ਸਬੰਧ ਨਹੀਂ ਹੈ।
https://www.amarujala.com/india-news/man-carries-brother-s-body-on-cycle-in-assam-cm-s-constituency
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044
Shaminder Singh
December 23, 2022
Shaminder Singh
April 15, 2020
Shaminder Singh
August 16, 2021