Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਸੋਸ਼ਲ ਮੀਡੀਆ ਤੇ ਇੱਕ ਖਬਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ , ਅੰਮ੍ਰਿਤਸਰ ਵਲੋਂ ਪੂਰੇ ਪੰਜਾਬ ਵਿੱਚ ਵੈਨਟੀਲੇਟਰਾਂ ਅਤੇ ਪੀਪੀਈ ਕਿੱਟਾਂ (PPE Kits) ਦਾ ਸਾਰਾ ਖ਼ਰਚਾ ਚੁਕਿਆ ਜਾਵੇਗਾ।
ਅਸੀਂ ਪਾਇਆ ਕਿ ਸੋਸ਼ਲ ਮੀਡਿਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਅਸੀਂ ਪਾਇਆ ਕਿ ਪਿਛਲੇ ਸਾਲ ਵੀ ਇਸ ਦਾਅਵੇ ਨੂੰ ਸ਼ੇਅਰ ਕੀਤਾ ਗਿਆ ਸੀ। ਨਾਮੀ ਹਸਤੀਆਂ ਦੇ ਨਾਲ ਨਾਲ ਭਾਰਤ ਦੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਵੀ ਇਸ ਦਾਅਵੇ ਨੂੰ ਆਪਣੇ ਟਵਿੱਟਰ ਉੱਤੇ ਸ਼ੇਅਰ ਕੀਤਾ।
ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਵੀ ਇੱਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਕੋਰੋਨਾ ਵਾਇਰਸ ਦੀ ਦੂਜੀ ਲਹਿਰ ਵਿੱਚ, ਪਹਿਲੀ ਵਾਰ ਦੇਸ਼ ਵਿੱਚ 3 ਲੱਖ ਦੇ ਕਰੀਬ ਮਾਮਲੇ ਸਾਹਮਣੇ ਆਏ ਹਨ। ਮੰਗਲਵਾਰ ਨੂੰ ਦੇਸ਼ ਵਿਚ 2 ਲੱਖ 95 ਹਜ਼ਾਰ 041 ਨਵੇਂ ਕੋਰੋਨਾ ਪਾਜ਼ੀਟਿਵ ਹਨ। ਪਿਛਲੇ 24 ਘੰਟਿਆਂ ਵਿੱਚ, 2023 ਮਰੀਜ਼ਾਂ ਦੀ ਵੀ ਮੌਤ ਹੋ ਗਈ। ਇਸ ਸਮੇਂ ਦੌਰਾਨ, 1.66 ਲੱਖ ਲੋਕਾਂ ਨੇ ਵੀ ਇਸ ਵਾਇਰਸ ਦੀ ਲਾਗ ਨੂੰ ਹਰਾ ਦਿੱਤਾ ਹੈ। ਹੁਣ ਤੱਕ 1.56 ਕਰੋੜ ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਹੁਣ ਤੱਕ 1.32 ਕਰੋੜ ਲੋਕ ਇਸ ਵਾਇਰਸ ਦੀ ਲਾਗ ਤੋਂ ਠੀਕ ਹੋ ਚੁੱਕੇ ਹਨ। ਮਰਨ ਵਾਲਿਆਂ ਦੀ ਗਿਣਤੀ 1.82 ਲੱਖ ਨੂੰ ਪਾਰ ਕਰ ਗਈ ਹੈ। ਇਸ ਸਮੇਂ ਇਲਾਜ ਕੀਤੇ ਜਾ ਰਹੇ ਮਰੀਜ਼ਾਂ ਦੀ ਕੁਲ ਗਿਣਤੀ 21.50 ਲੱਖ ਹੈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਕੋਰੋਨਾਵਾਇਰਸ ਖ਼ਿਲਾਫ਼ ਲੜਾਈ ਵਿੱਚ ਹਰ ਕੋਈ ਆਪਣੀ ਲੋੜਵੰਦਾਂ ਦੀ ਮਦਦ ਕਰ ਰਿਹਾ ਹੈ। ਵੱਖ ਵੱਖ NGO , ਕਾਰਕੁਨਾਂ ਅਤੇ ਦਿੱਲੀ ਸਿੱਖ ਗੁਰੁਦਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਥਾਂ ਥਾਂ ਤੇ ਲੰਗਰ ਲਗਾਏ ਗਏ ਹਨ। ਇਸ ਦੌਰਾਨ ਸੋਸ਼ਲ ਮੀਡੀਆ ਤੇ ਇੱਕ ਖਬਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਲੋਂ ਪੂਰੇ ਪੰਜਾਬ ਵਿੱਚ ਵੈਨਟੀਲੇਟਰਾਂ ਅਤੇ ਪੀਪੀਈ ਕਿੱਟਾਂ (PPE Kits) ਦਾ ਸਾਰਾ ਖ਼ਰਚਾ ਚੁਕਿਆ ਜਾਵੇਗਾ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਦੀ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀ ਅਧਿਕਾਰਿਕ ਵੈਬਸਾਈਟ ਨੂੰ ਖੰਗਾਲਿਆ। ਜਾਂਚ ਦੇ ਦੌਰਾਨ ਸਾਨੂੰ ਵੈਬਸਾਈਟ ਤੇ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਕੋਈ ਪੁਸ਼ਟੀ ਨਹੀਂ ਮਿਲੀ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦਿੱਤਾ ਸਪਸ਼ਟੀਕਰਨ
ਅਸੀਂ ਗੂਗਲ ਤੇ ਕੁਝ ਕੀ ਵਰਡਸ ਦੀ ਮਦਦ ਦੇ ਨਾਲ ਵਾਇਰਲ ਦਾਅਵੇ ਨੂੰ ਖੰਗਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਪੰਜਾਬੀ ਮੀਡਿਆ ਵੈਬਸਾਈਟ ‘Sikh24’ ਦਾ ਲੇਖ ਮਿਲਿਆ ਜਿਸ ਨੂੰ ਅਪ੍ਰੈਲ 14, 2020 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ। ਲੇਖ ਦੇ ਵਿਚ ਸਾਨੂੰ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੇ ਮੁੱਖ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਦਾ ਬਿਆਨ ਮਿਲਿਆ। ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵਲੋਂ ਅਜਿਹਾ ਕੋਈ ਅਧਿਕਾਰਕ ਬਿਆਨ ਨਹੀਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਮੀਡੀਆ ਨੂੰ ਸ਼੍ਰੋਮਣੀ ਕਮੇਟੀ ਦੀਆਂ ਸਰਗਰਮੀਆਂ ਬਾਰੇ ਅਪਡੇਟ ਭੇਜਦੇ ਰਹਿੰਦੇ ਹਾਂ ਪਰ ਕੁਝ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਕੇ ਸਿੱਖ ਸੰਸਥਾ ਬਾਰੇ ਅਫਵਾਹਾਂ ਫੈਲਾ ਰਹੇ ਹਨ।
ਕੁਲਵਿੰਦਰ ਸਿੰਘ ਰਮਦਾਸ ਨੇ ਅੱਗੇ ਕਿਹਾ ਕਿ ਕੋਵਿਡ-19 ਦੇ ਫੈਲਣ ਦੌਰਾਨ ਸ਼੍ਰੋਮਣੀ ਕਮੇਟੀ ਹਰ ਸੰਭਵ ਤਰੀਕੇ ਨਾਲ ਸਰਕਾਰ ਦਾ ਸਮਰਥਨ ਕਰ ਰਹੀ ਹੈ। ਓਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿੱਚ ਸ਼੍ਰੋਮਣੀ ਕਮੇਟੀ ਦੇ ਸੈਂਕੜੇ ਬੈੱਡ ਅਤੇ 10 ਵੈਂਟੀਲੇਟਰ ਹਨ, ਜਿਨ੍ਹਾਂ ਨੂੰ ਕੋਵਿਡ -19 ਦੇ ਮਰੀਜ਼ਾਂ ਲਈ ਰਾਖਵਾਂ ਰੱਖਿਆ ਗਿਆ ਹੈ।
ਵਾਇਰਲ ਹੋ ਰਹੀ ਖਬਰ ਦੇ ਨਾਲ ਕੀਤੇ ਜਾ ਰਹੇ ਦਾਅਵੇ ਨੂੰ ਲੈ ਕੇ ਸਾਨੂੰ ਪੰਜਾਬੀ ਮੀਡਿਆ ਏਜੇਂਸੀ ‘ਖਬਰਵਾਲੇ’ ਦੁਆਰਾ ਪ੍ਰਕਾਸ਼ਿਤ ਆਰਟੀਕਲ ਵੀ ਮਿਲਿਆ। ਇਸ ਆਰਟੀਕਲ ਦੇ ਵਿੱਚ ਵੀ ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ ਨੇ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਖਬਰ ਦਾ ਖੰਡਨ ਕੀਤਾ।
ਸਰਚ ਦੇ ਦੌਰਾਨ ਸਾਨੂੰ ਪੱਤਰਕਾਰ ਰਵਿੰਦਰ ਸਿੰਘ ਦਾ ਇੱਕ ਟਵੀਟ ਮਿਲਿਆ। ਪੱਤਰਕਾਰ ਰਵਿੰਦਰ ਸਿੰਘ ਨੇ ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਨਾਲ ਗੱਲਬਾਤ ਕੀਤੀ ਜਿਸਨੇ ਵਾਇਰਲ ਹੋ ਰਹੇ ਦਾਅਵੇ ਨੂੰ ਫਰਜ਼ੀ ਦੱਸਿਆ।
Conclusion
ਸਾਡੀ ਜਾਂਚ ਤੋਂ ਸਾਬਿਤ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਵਾਇਰਲ ਹੋ ਰਹੀ ਖਬਰ ਨੂੰ ਫਰਜ਼ੀ ਦਾਅਵੇ ਦੇ ਨਾਲ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
Result: Misleading
Sources
https://twitter.com/rsrobin1/status/1384422925055320068
https://khabarwaale.com/inner.php?news=872100
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.