ਕਲੇਮ:
ਸ੍ਰੀ ਦਰਬਾਰ ਸਾਹਿਬ ,ਅੰਮ੍ਰਿਤਸਰ ਵਲੋਂ ਪੂਰੇ ਪੰਜਾਬ ਦੇ ਵੈਨਟੀਲੇਟਰਾਂ ਅਤੇ ਪੀਪੀਈ ਕਿੱਟਾਂ ਦਾ ਸਾਰਾ ਖ਼ਰਚਾ ਚੁਕਿਆ ਜਾਵੇਗਾ।
Commendable Gesture !
Sri Harmandir Sahib, Golden Temple,
Amritsar
To bear full cost of Ventilators and PPE requirement of entire Punjab state.Money donated by public will be utilised for public welfare purposes !!
Taking this kind of lead
AS ALWAYS !!!— Col Tekpal Singh (@ColTekpal) April 13, 2020
ਵੇਰੀਫਿਕੇਸ਼ਨ:
ਕੋਰੋਨਾਵਾਇਰਸ ਖ਼ਿਲਾਫ਼ ਲੜਾਈ ਵਿੱਚ, ਹਰ ਕੋਈ ਆਪਣੀ ਤਰਫੋਂ ਲੋੜਵੰਦਾਂ ਦੀ ਸਹਾਇਤਾ ਕਰ ਰਿਹਾ ਹੈ। ਸੋਸ਼ਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਦਾਅਵਾ ਵਾਇਰਲ ਹੁੰਦਾ ਰਹਿੰਦਾ ਹੈ । ਇਸ ਵਿਚ ਸੋਸ਼ਲ ਮੀਡੀਆ ਤੇ ਇੱਕ ਦਾਅਵਾ ਵਾਇਰਲ ਹੋ ਰਿਹਾ ਹੈ ਜਿਸ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ,ਅੰਮ੍ਰਿਤਸਰ ਵਲੋਂ ਪੂਰੇ ਪੰਜਾਬ ਰਾਜ ਦੇ ਵੈਨਟੀਲੇਟਰਾਂ ਅਤੇ ਪੀਪੀਈ ਕਿੱਟਾਂ ਦਾ ਸਾਰਾ ਖ਼ਰਚਾ ਚੁਕਿਆ ਜਾਵੇਗਾ।


ਅਸੀਂ ਪਾਇਆ ਕਿ ਇਸ ਦਾਅਵੇ ਨੂੰ ਕਈ ਨਾਮੀ ਹਸਤੀਆਂ ਦੇ ਨਾਲ ਨਾਲ ਭਾਰਤ ਦੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਵੀ ਆਪਣੇ ਟਵਿੱਟਰ ਉੱਤੇ ਸ਼ੇਅਰ ਕੀਤਾ। ਵਾਇਰਲ ਹੋ ਰਿਹਾ ਦਾਅਵਾ ਸਾਨੂੰ ਸਾਡੇ ਹੈਲਪਲਾਈਨ ਨੰਬਰ ਤੇ ਇਕ ਪਾਠਕ ਨੇ ਜਾਂਚ ਕਰਨ ਲਈ ਭੇਜਿਆ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਦੀ ਜਾਂਚ ਸ਼ੁਰੂ ਕੀਤੀ ਅਸੀਂ ਸਭ ਤੋਂ ਪਹਿਲਾਂ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀ ਅਧਿਕਾਰਿਕ ਵੈਬਸਾਈਟ ਨੂੰ ਖੰਗਾਲਿਆ। ਜਾਂਚ ਦੇ ਦੌਰਾਨ ਸਾਨੂੰ ਵੈਬਸਾਈਟ ਤੇ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦਾ ਅਧਿਕਾਰਿਕ ਪ੍ਰੈਸ ਨੋਟ ਮਿਲਿਆ। ਸੋਸ਼ਲ ਮੀਡਿਆ ਤੇ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਦੇ ਖਿਲਾਫ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਨੇ ਨੋਟਿਸ ਲਿਆ ਹੈ।

ਹੁਣ ਅਸੀਂ ਗੂਗਲ ਤੇ ਕੁਝ ਕੀ ਵਰਡਸ ਦੀ ਮਦਦ ਦੇ ਨਾਲ ਵਾਇਰਲ ਦਾਅਵੇ ਨੂੰ ਹੋਰ ਗੰਭੀਰਤਾ ਦੇ ਨਾਲ ਖੰਗਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਪੰਜਾਬੀ ਮੀਡਿਆ ਵੈਬਸਾਈਟ ‘Sikh24’ ਦਾ ਲੇਖ ਮਿਲਿਆ । ਲੇਖ ਦੇ ਵਿਚ ਸਾਨੂੰ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੇ ਮੁੱਖ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਦਾ ਬਿਆਨ ਮਿਲਿਆ। ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਅਜਿਹਾ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਮੀਡੀਆ ਨੂੰ ਸ਼੍ਰੋਮਣੀ ਕਮੇਟੀ ਦੀਆਂ ਸਰਗਰਮੀਆਂ ਬਾਰੇ ਅਪਡੇਟ ਭੇਜਦੇ ਰਹਿੰਦੇ ਹਾਂ ਪਰ ਕੁਝ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਕੇ ਸਿੱਖ ਸੰਸਥਾ ਬਾਰੇ ਅਫਵਾਹਾਂ ਫੈਲਾ ਰਹੇ ਹਨ। ਕੁਲਵਿੰਦਰ ਸਿੰਘ ਰਮਦਾਸ ਨੇ ਅੱਗੇ ਕਿਹਾ ਕਿ ਕੋਵਿਡ-19 ਦੇ ਫੈਲਣ ਦੌਰਾਨ ਸ਼੍ਰੋਮਣੀ ਕਮੇਟੀ ਹਰ ਸੰਭਵ ਤਰੀਕੇ ਨਾਲ ਸਰਕਾਰ ਦਾ ਸਮਰਥਨ ਕਰ ਰਹੀ ਹੈ। ਓਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿੱਚ ਸ਼੍ਰੋਮਣੀ ਕਮੇਟੀ ਦੇ ਸੈਂਕੜੇ ਬੈੱਡ ਅਤੇ 10 ਵੈਂਟੀਲੇਟਰ ਹਨ, ਜਿਨ੍ਹਾਂ ਨੂੰ ਕੋਵਿਡ -19 ਦੇ ਮਰੀਜ਼ਾਂ ਲਈ ਰਾਖਵਾਂ ਰੱਖਿਆ ਗਿਆ ਹੈ।

ਸਾਡੀ ਜਾਂਚ ਤੋਂ ਸਾਬਿਤ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁੰਨ ਹੈ ।
ਟੂਲਜ਼ ਵਰਤੇ:
*ਗੂਗਲ ਸਰਚ
*ਟਵਿੱਟਰ ਸਰਚ
*ਮੀਡਿਆ ਰਿਪੋਰਟ
ਰਿਜ਼ਲਟ – ਗੁੰਮਰਾਹਕੁੰਨ ਦਾਅਵਾ
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044)