ਸੋਸ਼ਲ ਮੀਡੀਆ ਤੇ ਕੋਰੋਨਾ ਵਾਇਰਸ ਤੇ ਲਾਕਡਾਊਨ (Lockdown) ਨੂੰ ਲੈ ਕੇ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ ਪੋਸਟਾਂ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਗ੍ਰਾਫਿਕ ਪਲੇਟ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਦੇਸ਼ ਵਿੱਚ 3 May ਤੋਂ ਲੈ ਕੇ 20 May ਤਕ ਸੰਪੂਰਨ ਲਾਕਡਾਊਨ (Lockdown) ਲੱਗਣ ਜਾ ਰਿਹਾ ਹੈ। ਵਾਇਰਲ ਹੋ ਰਹੀ ਗ੍ਰਾਫਿਕ ਪਲੇਟ ਦੇ ਵਿਚ ਮੀਡੀਆ ਏਜੰਸੀ ‘TV9 Bharatvarsh’ ਦਾ ਲੋਗੋ ਲੱਗਿਆ ਹੋਇਆ ਹੈ।

ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੇਸ਼ ਵਿਚ ਲਾਕਡਾਊਨ ਨੂੰ ਲੈ ਕੇ ਨਵੀਂ ਗਾਈਡਲਾਈਨ ਜਾਰੀ। 3 ਮਈ ਤੋਂ ਲੈ ਕੇ 20 ਮਈ ਤਕ ਸੰਪੂਰਨ ਲਾਕਡਾਊਨ ਦੀ ਘੋਸ਼ਣਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੇ ਸਾਰੇ ਰਾਜਾਂ ਨੇ ਸਹਿਮਤੀ ਜਤਾਈ ਹੈ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

Crowd tangle ਦੇ ਡਾਟਾ ਦੇ ਮੁਤਾਬਕ 4,146 ਤੋਂ ਵੱਧ ਲੋਕ ਇਸ ਦੇ ਬਾਰੇ ਵਿਚ ਚਰਚਾ ਕਰ ਰਹੇ ਹਨ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਵੀ ਇੱਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਲਈ ਭੇਜਿਆ।
Fact Check/Verification
ਦੇਸ਼ ਵਿਚ ਕੋਰੋਨਾ (Corona) ਦੇ ਵੱਧ ਰਹੇ ਮਾਮਲਿਆਂ ਨਾਲ ਹਰ ਦਿਨ ਨਵੇਂ ਰਿਕਾਰਡ(record) ਬਣ ਰਹੇ ਹਨ। ਦੇਸ਼ ਵਿਚ ਵਧ ਰਹੇ ਕੋਰੋਨਾ ਕੇਸ(Corona Case) ਕਾਰਨ ਹਸਪਤਾਲਾਂ ਵਿਚ ਬਿਸਤਰੇ ਅਤੇ ਆਕਸੀਜਨ ਦੀ ਸਮੱਸਿਆ ਵੱਧਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਰਿਕਾਰਡ 3 ਲੱਖ 86 ਹਜ਼ਾਰ 854 ਨਵੇਂ ਮਰੀਜ਼ ਸਾਹਮਣੇ ਆਏ ਹਨ। ਹੁਣ ਤੱਕ, ਇਹ ਅੰਕੜੇ ਇੱਕ ਦਿਨ ਦੇ ਅੰਦਰ ਪ੍ਰਾਪਤ ਨਵੇਂ ਮਰੀਜ਼ਾਂ ਲਈ ਸਭ ਤੋਂ ਵੱਧ ਹਨ। ਇਸ ਤੋਂ ਪਹਿਲਾਂ 28 ਅਪ੍ਰੈਲ ਨੂੰ ਸਭ ਤੋਂ ਵੱਧ 3.79 ਲੱਖ ਮਰੀਜ਼ਾਂ ਦੀ ਪਛਾਣ ਕੀਤੀ ਗਈ ਸੀ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਵਾਇਰਲ ਹੋ ਰਹੀ ਖ਼ਬਰ ਨੂੰ ਸਰਚ ਕਰਨਾ ਸ਼ੁਰੂ ਕੀਤਾ ਪਰ ਸਰਚ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਖਬਰ ਨਹੀਂ ਮਿਲੀ ਜਿਸ ਮੁਤਾਬਕ 3 ਮਈ ਤੋਂ ਲੈ ਕੇ 20 ਮਈ ਤਕ ਸੰਪੂਰਨ ਲੌਕ ਡਾਊਨ ਦਾ ਐਲਾਨ ਕੀਤਾ ਗਿਆ ਹੈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਅਸੀਂ ਵਾਇਰਲ ਹੋ ਰਹੀ ਗ੍ਰਾਫਿਕ ਪਲੇਟ ਨੂੰ ਲੈ ਕੇ ‘TV9 Bharatvarsh’ ਦੇ ਅਧਿਕਾਰਕ ਟਵਿੱਟਰ ਹੈਂਡਲ ਨੂੰ ਵੀ ਖੰਗਾਲਿਆ ਪਰ ਸਰਚ ਦੇ ਦੌਰਾਨ ਸਾਨੂੰ TV9 Bharatvarsh ਤੇ ਇਸ ਤਰ੍ਹਾਂ ਦੀ ਕੋਈ ਖ਼ਬਰ ਨਹੀਂ ਮਿਲੀ।

ਹਾਲਾਂਕਿ ਆਪਣੀ ਸਰਚ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦੀਆਂ ਖ਼ਬਰਾਂ ਜ਼ਰੂਰ ਮਿਲੀਆਂ ਜਿਸ ਵਿੱਚ ਦੱਸਿਆ ਗਿਆ ਕਿ 28 April 2021 ਨੂੰ ਹੋਈ ਇਕ ਬੈਠਕ ਵਿਚ ਸਿਹਤ ਮੰਤਰਾਲੇ ਨੇ 150 ਜ਼ਿਲ੍ਹਿਆਂ ਦੇ ਵਿੱਚ ਲਾਕਡਾਊਨ ਲਗਾਉਣ ਦੀ ਸਿਫਾਰਿਸ਼ ਕੀਤੀ ਹੈ।

ਉੱਥੇ ਹੀ ਨੂੰ ਲਾਕਡਾਊਨ ਤੇ ਪ੍ਰਧਾਨ ਮੰਤਰੀ ਕਹਿ ਚੁੱਕੇ ਹਨ ਕਿ ਦੇਸ਼ ਵਿੱਚ ਲਾਕਡਾਊਨ ਅੰਤਿਮ ਵਿਕਲਪ ਹੋਣਾ ਚਾਹੀਦਾ ਹੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਆੜ੍ਹਤੀ ਸਥਿਤੀ ਵਿੱਚ ਦੇਸ਼ ਨੂੰ ਲਾਕਡਾਊਨ ਤੋਂ ਬਚਾਉਣਾ ਹੈ ਉਨ੍ਹਾਂ ਨੇ ਰਾਜ ਸਰਕਾਰਾਂ ਨੂੰ ਵੀ ਅਨੁਰੋਧ ਕੀਤਾ ਸੀ ਕਿ ਲਾਕਡਾਊਨ ਨੂੰ ਅੰਤਿਮ ਵਿਕਲਪ ਦੇ ਰੂਪ ਵਿੱਚ ਪ੍ਰਯੋਗ ਕੀਤਾ ਜਾਵੇ।
3 May ਤੋਂ ਲੱਗੇਗਾ Lockdown?
Lockdown ਨੂੰ ਲੈ ਕੇ ਸੋਸ਼ਲ ਮੀਡੀਆ ਤੇ ਕੀਤੇ ਜਾ ਰਹੇ ਦਾਅਵੇ ਨੂੰ ਲੈ ਕੇ ਅਸੀਂ ‘TV9 Bharatvarsh’ ਨੂੰ ਸੰਪਰਕ ਕੀਤਾ। ਸੰਪਰਕ ਦੇ ਲਈ ਅਸੀਂ ਈਮੇਲ ਰਾਹੀਂ ਵਾਇਰਲ ਹੋ ਰਹੀ ਖਬਰ ਦੀ ਪੁਸ਼ਟੀ ਕਰਨ ਦੇ ਲਈ ਕਿਹਾ। ਜਵਾਬ ਮਿਲਣ ਤੇ ਅਸੀਂ ਆਪਣੇ ਆਰਟੀਕਲ ਨੂੰ ਅਪਡੇਟ ਕਰਾਂਗੇ।
ਇਸ ਤੋਂ ਪਹਿਲਾਂ ਦੇਸ਼ ਵਿੱਚ 15 ਅਪ੍ਰੈਲ ਤੋਂ ਲੋਕਡਾਊਨ ਨੂੰ ਲੈ ਕੇ ਫਰਜ਼ੀ ਖਬਰ ਵਾਇਰਲ ਹੋਈ ਸੀ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ। ਲਾਕਡਾਊਨ ਨੂੰ ਲੈ ਕੇ ਇਸ ਤਰ੍ਹਾਂ ਦਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ।
Result: Manipulated
Sources
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044