Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Coronavirus
ਕਲੇਮ:
ਕਰੌਨਾ ਵਾਇਰਸ ਦੇ ਮਰੀਜ਼ ਨੂੰ ਪੰਜਾਬ ਪੁਲੀਸ ਤੇ ਡਾਕਟਰਾਂ ਦੀ ਟੀਮ ਨੇ ਕੀਤਾ ਗਿਰਫਤਾਰ ਸਾਰੀ ਦੁਨੀਆਂ ਦੇ ਡਾਕਟਰਾਂ ਤੇ ਪੁਲੀਸ ਵਿੱਚੋਂ ਸਭ ਤੋਂ ਵਧੀਆ ਸਾਡੀ ਪੰਜਾਬ ਪੁਲਿਸ ।
https://www.facebook.com/Pollywoodmovie/videos/432197350916509/?__xts__[0]=68.ARCCUcUsFNVx25RJRVluP8v9CPKg9K6mWyjXKc2TMky6vC4G_WcAVd4tWiNpMy0jaueN7Goa9qIw7BbWV_OPXFrjwbEpZqWbifKAB3PzvKHWCi9iSNkyDLHYUMp-3uiiSpNmyEkELZD_ebWbc-W1XChStspNkEMgSrMLpcCRMHKN0wUA6oVfoo2QetprTE4q8iDEPcO8rQ7Bld1tF8WpNDbgkUg5QVLHpMLD9EEiEk8uoy-HSlRiuq4pjwatfhk_ibnt6sNtKqCExUTj_1fAkExSEnHX9B3QftqbSCVs8iInrc-etmOPCViebnFm1MA3OCjciFKqE6nae18nYAuKcBJcPEuTNbAv&__tn__=-R
ਵੇਰੀਫੀਕੇਸ਼ਨ:
ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲਿਆ ਕੋਰੋਨਾ ਵਾਇਰਸ (COVID-19) ਹੁਣ ਦੁਨੀਆਂ ਭਰ ਦੇ ਲਈ ਚੁਣੌਤੀ ਬਣ ਚੁੱਕਿਆ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਯੂਐਚਓ) ਨੇ ਇਸ ਵਾਇਰਸ ਕਾਰਨ ਪਬਲਿਕ ਹੈਲਥ ਐਮਰਜੰਸੀ ਘੋਸ਼ਿਤ ਕਰ ਦਿੱਤੀ ਹੈ। ਚੀਨ ਦੇ ਵਿੱਚ ਇਸ ਵਾਇਰਸ ਕਾਰਨ ਹੁਣ ਤਕ 3,000 ਮੌਤ ਹੀ ਚੁੱਕਿਆਂ ਹਨ ਜਦਕਿ 80 ਹਜ਼ਾਰ ਤੋਂ ਵੱਧ ਮਾਮਲੇ ਦਰਜ਼ ਕੀਤੇ ਗਏ ਹਨ। ਉਥੇ ਹੀ ਦੱਖਣੀ ਕੋਰੀਆ ਦੇ ਵਿੱਚ ਕੋਰੋਨਾ ਵਾਇਰਸ ਕਾਰਨ 6,000 ਮਾਮਲੇ ਸਾਮ੍ਹਣੇ ਆਏ ਹਨ ਜਦਕਿ 40 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਟਲੀ ਦੇ ਵਿੱਚ 4,000 ਲੋਕ ਇਸ ਵਾਇਰਸ ਦਾ ਸ਼ਿਕਾਰ ਹੋਏ ਹਨ ਜਦਕਿ 100 ਤੋਂ ਵੱਧ ਲੋਕ ਆਪਣੀ ਜਾਨ ਗਵਾ ਚੁੱਕੇ ਹਨ।ਭਾਰਤ ‘ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 100 ਹੋ ਗਈ ਹੈ। ਕੇਰਲ, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਦੇ ਹੋਰ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਇਸ ਦੀ ਪੁਸ਼ਟੀ ਕੀਤੀ ਹੈ।ਕੁੱਲ 100 ਮਾਮਲਿਆਂ ‘ਚ 83 ਭਾਰਤੀ ਅਤੇ 17 ਵਿਦੇਸ਼ੀ ਹਨ। ਭਾਰਤ ਵਿਚ ਕੋਰੋਨਾ ਵਾਇਰਸ ਨਾਲ ਦੋ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਵੀ ਹੋਈ ਹੈ।
ਕੋਰੋਨਾਵਾਇਰਸ ਨੂੰ ਲੈ ਕੇ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਰੌਨਾ ਵਾਇਰਸ ਦੇ ਮਰੀਜ਼ ਨੂੰ ਪੰਜਾਬ ਪੁਲੀਸ ਤੇ ਡਾਕਟਰਾਂ ਦੀ ਟੀਮ ਨੇ ਨਾਕੇ ਤੋਂ ਗਿਰਫਤਾਰ ਕੀਤਾ। ਵੀਡੀਓ ਦੇ ਵਿੱਚ ਕੁਝ ਪੁਲਿਸ ਵਾਲੇ ਤੇ ਡਾਕਟਰਾਂ ਦੀ ਟੀਮ ਇੱਕ ਵਿਅਕਤੀ ਨੂੰ ਜਬਰਨ ਐਮਬੂਲੈਂਸ ਵਿੱਚ ਲੈਕੇ ਜਾਂਦੇ ਹੋਏ ਦਿਖਾਈ ਦੇ ਰਹੇ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡਿਆ ਤੇ ਇਸ ਵੀਡੀਓ ਨੂੰ ਵੱਖ – ਵੱਖ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਕੁਝ ਟੂਲਜ਼ ਅਤੇ ਗੂਗਲ ਰਿਵਰਸ ਇਮੇਜ਼ ਸਰਚ ਦੀ ਮਦਦ ਦੇ ਨਾਲ ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ।ਸਰਚ ਦੇ ਦੌਰਾਨ ਸਾਨੂੰ ਫੇਸਬੁੱਕ ‘ਤੇ ਵਾਇਰਲ ਹੋ ਰਹੀ ਵੀਡੀਓ ਮਿਲੀ ਜਿਸ ਨੂੰ 14 ਮਾਰਚ ਨੂੰ ਅਪਲੋਡ ਕੀਤਾ ਗਿਆ ਸੀ। ਵੀਡੀਓ ਦੀ ਡਿਸਕ੍ਰਿਪਸ਼ਨ ਮੁਤਾਬਕ , ਕੋਰੋਨਾ ਵਾਇਰਸ ਤੋਂ ਬਚਾਅ ਤੇ ਜਾਗਰੂਕ ਕਰਨ ਲਈ ਮਾਨਸਾ ਜ਼ਿਲੇ ਦੇ ਪਿੰਡ ਬੱਛੋਆਣਾ ਵਿਖੇ ਮੋਕ ਡਰਿੱਲ ਕਰਵਾਈ ਗਈ ਸੀ।

ਹੁਣ ਅਸੀਂ ਵਾਇਰਲ ਵੀਡੀਓ ਦੀ ਹੋਰ ਗੰਭੀਰਤਾ ਦੇ ਨਾਲ ਜਾਂਚ ਕੀਤੀ। ਵੀਡੀਓ ਦੇ ਵਿੱਚ ਅਸੀਂ ਪਾਇਆ ਕਿ ਐਮਬੂਲੈਂਸ ਦੀ ਨੰਬਰ ਪਲੇਟ ਤੇ PB 31 ਲਿਖਿਆ ਹੋਇਆ ਹੈ। ਗੌਰਤਲਬ ਹੈ ਕਿ PB31 ਮਾਨਸਾ ਦਾ ਵਿਹਕਲ ਕੋਡ ਹੈ। ਇਸ ਦੇ ਨਾਲ ਐਮਬੂਲੈਂਸ ਦੇ ਦਰਵਾਜ਼ੇ ਪਿੱਛੇ 01652-250073 ਨੰਬਰ ਲਿਖਿਆ ਹੋਇਆ ਹੈ। ਅਸੀਂ ਪਾਇਆ ਕਿ ਇਹ ਨੰਬਰ ਪੰਜਾਬ ਦੇ ਮਾਨਸਾ ਜਿਲ੍ਹੇ ਦੇ ਅਧੀਨ ਪੈਂਦੇ ਹਸਪਤਾਲ ਦਾ ਹੈ।
ਇਸ ਦੇ ਨਾਲ ਸਾਨੂੰ ‘District Public Relations Office Mansa’ ਦੇ ਅਧਿਕਾਰਿਕ ਪੇਜ਼ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਸਪਸ਼ਟੀਕਰਨ ਮਿਲਿਆ। ਸਪਸ਼ਟੀਕਰਨ ਦਿੰਦਿਆਂ ਉਹਨਾਂ ਨੇ ਲਿਖਿਆ : ਬੁਢਲਾਡਾ ਸਬ-ਡਵੀਜ਼ਨ ਦੇ ਪਿੰਡ ਬੱਛੋਆਣਾ ਵਿਖੇ ਕਰੋਨਾ ਵਾਇਰਸ ਦਾ ਮਰੀਜ ਮਿਲਣ ਦੀ ਗੱਲ ਅਫਵਾਹ ਹੈ। ਇਸ ਸਬੰਧੀ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਜੋ ਵੀਡਿਓ ਸ਼ੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਉਹ ਲੋਕਾਂ ਨੂੰ ਕਰੋਨਾ ਵਾਇਰਸ ਦੇ ਲੱਛਣਾਂ ਅਤੇ ਉਨ੍ਹਾਂ ਤੋਂ ਬਚਾਅ ਤੋਂ ਜਾਗਰੂਕ ਕਰਵਾਉਣ ਲਈ ਮੋਕ ਡਰਿੱਲ ਕਰਵਾਈ ਗਈ ਹੈ। ਮਾਨਸਾ ਜਿਲ੍ਹੇ ਵਿਚ ਕੋਈ ਵੀ ਕਰੋਨਾ ਵਾਇਰਸ ਦਾ ਮਰੀਜ ਨਹੀਂ ਹੈ।
ਵਾਇਰਲ ਹੋ ਰਹੀ ਵੀਡੀਓ ਦੀ ਸਰਚ ਦੇ ਦੌਰਾਨ ਸਾਨੂੰ ‘punjabi jagran’ ਦਾ ਲੇਖ ਮਿਲਿਆ ਜਿਸ ਨੂੰ 13 ਮਾਰਚ 2020 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ। ਅਸੀਂ ਪਾਇਆ ਕਿ ਵਾਇਰਲ ਵੀਡੀਓ ਵਿਚ ਦਿਸ ਰਹੇ ਅਫਸਰ ਇਸ ਤਸਵੀਰ ਵਿਚ ਵੀ ਹਨ। ਖ਼ਬਰ ਦੇ ਮੁਤਾਬਕ , “ਸਮੁੱਚੇ ਸੰਸਾਰ ਅੰਦਰ ਵਿਕਰਲਾ ਰੂਪ ਧਾਰਦੇ ਜਾ ਰਹੇ ਕੋਰੋਨਾ ਵਾਇਰਸ ਦੇ ਅਗਾਊਂ ਪ੍ਰਬੰਧਾਂ ਲਈ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਸਥਾਨਕ ਸਿਵਲ ਤੇ ਪੁਲਿਸ ਪ੍ਰਸ਼ਾਸਨ ਪੂਰੀ ਮੁਸਤੈਦੀ ਵਰਤ ਰਿਹਾ ਹੈ। ਇਸ ਸਿਲਸਿਲੇ ਤਹਿਤ ਸ਼ੁੱਕਰਵਾਰ ਨੂੰ ਪਿੰਡ ਬੱਛੋਆਣਾ ਵਿਖੇ ਐੱਸਡੀਐੱਮ ਬੁਢਲਾਡਾ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਡੀ ਐੱਸਪੀ ਜਸਪਿੰਦਰ ਸਿੰਘ ਗਿੱਲ, ਸੀਨੀਅਰ ਮੈਡੀਕਲ ਅਫਸਰ ਬੁਢਲਾਡਾ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜ਼ੂੂਦਗੀ ‘ਚ ਸਿਹਤ ਵਿਭਾਗ ਟੀਮ ਵੱਲੋਂ ਕੀਤੀ ਗਈ ਮੋਕ ਡਰਿੱਲ ਰਾਹੀ ਕੋਰੋਨਾ ਵਾਇਸ ਦੀ ਜਾਂਚ, ਉਨ੍ਹਾਂ ਨੂੰ ਸਿਹਤ ਕੇਂਦਰ ਤੱਕ ਲੈ ਕੇ ਜਾਣ ਤੇ ਇਸ ਤੋਂ ਬਚਾਅ ਲਈ ਜ਼ਰੂਰੀ ਉਪਾਅ ਦੱਸੇ ਗਏ।”

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਮੋਕ ਡਰਿੱਲ ਦੀ ਹੈ। ਸੋਸ਼ਲ ਮੀਡਿਆ ਤੇ ਇਸ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਟੂਲਜ਼ ਵਰਤੇ:
*ਗੂਗਲ ਸਰਚ
*ਟਵਿੱਟਰ ਸਰਚ
*ਫੇਸਬੁੱਕ ਸਰਚ
*ਗੂਗਲ ਰਿਵਰਸ ਇਮੇਜ਼ ਸਰਚ
ਰਿਜ਼ਲਟ – ਗੁੰਮਰਾਹਕੁੰਨ ਦਾਅਵਾ
(ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ)