ਕਲੇਮ:
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਵੱਲੋਂ ਭਾਰਤ ਦੇ ਉਨ੍ਹਾਂ ਲੋਕਾਂ ਦੇ ਨਾਮ ਸੰਦੇਸ਼ ਜੋ ਅਜੇ ਤੱਕ ਇਸ ਬੀਮਾਰੀ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ।
ਵੇਰੀਫੀਕੇਸ਼ਨ:
ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲਿਆ ਕੋਰੋਨਾ ਵਾਇਰਸ (COVID-19) ਹੁਣ ਦੁਨੀਆਂ ਭਰ ਦੇ ਲਈ ਚੁਣੌਤੀ ਬਣ ਚੁੱਕਿਆ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਯੂਐਚਓ) ਨੇ ਇਸ ਵਾਇਰਸ ਕਾਰਨ ਪਬਲਿਕ ਹੈਲਥ ਐਮਰਜੰਸੀ ਘੋਸ਼ਿਤ ਕਰ ਦਿੱਤੀ ਹੈ। ਚੀਨ ਦੇ ਵਿੱਚ ਇਸ ਵਾਇਰਸ ਕਾਰਨ ਹੁਣ ਤਕ 3,000 ਮੌਤ ਹੀ ਚੁੱਕਿਆਂ ਹਨ ਜਦਕਿ 80 ਹਜ਼ਾਰ ਤੋਂ ਵੱਧ ਮਾਮਲੇ ਦਰਜ਼ ਕੀਤੇ ਗਏ ਹਨ। ਉਥੇ ਹੀ ਦੱਖਣੀ ਕੋਰੀਆ ਦੇ ਵਿੱਚ ਕੋਰੋਨਾ ਵਾਇਰਸ ਕਾਰਨ 6,000 ਮਾਮਲੇ ਸਾਮ੍ਹਣੇ ਆਏ ਹਨ ਜਦਕਿ 40 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਟਲੀ ਦੇ ਵਿੱਚ 47,000 ਲੋਕ ਇਸ ਵਾਇਰਸ ਦਾ ਸ਼ਿਕਾਰ ਹੋਏ ਹਨ ਜਦਕਿ 4000 ਤੋਂ ਵੱਧ ਲੋਕ ਆਪਣੀ ਜਾਨ ਗਵਾ ਚੁੱਕੇ ਹਨ।ਭਾਰਤ ‘ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 261 ਹੋ ਗਈ ਹੈ। ਭਾਰਤ ਵਿਚ ਕੋਰੋਨਾ ਵਾਇਰਸ ਨਾਲ ਚਾਰ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਵੀ ਹੋਈ ਹੈ।
ਇਸ ਵਿੱਚ ਸੋਸ਼ਲ ਮੀਡੀਆ ਤੇ ਕੋਰੋਨਾਵਾਇਰਸ ਨੂੰ ਲੈ ਕੇ ਕਈ ਤਰ੍ਹਾਂ ਦੇ ਦਾਅਵੇ ਵਾਇਰਲ ਹੋ ਰਹੇ ਹਨ। ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿੱਚ
ਦਿਖਾਈ ਦੇ ਰਹੀ ਔਰਤ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਧਰਮਪਤਨੀ ਸੋਫੀਆ ਟਰੂਡੋ ਹਨ।ਵੀਡੀਓ ਦੇ ਵਿਚ ਔਰਤ ਹਸਪਤਾਲ ਤੋਂ ਕੁਝ ਸੰਦੇਸ਼ ਦੇ ਰਹੇ ਹਨ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ । ਅਸੀਂ ਵਾਇਰਲ ਹੋ ਰਹੀ ਵੀਡੀਓ ਵਿੱਚ ਦਿਖਾਈ ਦੇ ਰਹੀ ਔਰਤ ਅਤੇ ਜਸਟਿਨ ਟਰੂਡੋ ਦੀ ਧਰਮਪਤਨੀ ਸੋਫੀਆ ਟਰੂਡੋ ਦੀਆਂ ਤਸਵੀਰਾਂ ਨੂੰ ਮਿਲਾਇਆ। ਜਾਂਚ ਦੇ ਦੌਰਾਨ ਅਸੀਂ ਪਾਇਆ ਕਿ ਦੋਵਾਂ ਤਸਵੀਰਾਂ ਦੇ ਵਿਚ ਕਾਫ਼ੀ ਅੰਤਰ ਹੈ।
ਹੁਣ ਅਸੀਂ ਇਹ ਜਾਣਨ ਦੀ ਕੋਸ਼ਿਸ਼ ਕੀਤੀ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਵਿਚ ਦਿਖਾਈ ਦੇ ਰਹੀ ਔਰਤ ਕੌਣ ਹਨ। ਇਸ ਦੀ ਸਚਾਈ ਜਾਨਣ ਲਈ ਅਸੀਂ ਗੂਗਲ ਸਰਚ ਦੀ ਮਦਦ ਦੇ ਨਾਲ ਸਾਨੂੰ ਕਈ ਨਾਮੀ ਮੀਡਿਆ ਏਜੇਂਸੀਆਂ ਦੇ ਲੇਖ ਅਤੇ ਵੀਡੀਓ ਮਿਲੇ।
ਲੇਖ ਦੇ ਮੁਤਾਬਕ , ਵਾਇਰਲ ਹੋ ਰਹੀ ਵੀਡੀਓ ਵਿਚ ਦਿਖਾਈ ਦੇ ਰਹੀ ਔਰਤ ਦਾ ਨਾਮ ਤਾਰਾ ਜੇਨ ਲਿੰਗਸਟਨ ਹੈ ਅਤੇ ਇਹ ਲੰਡਨ ਦੀ ਰਹਿਣ ਵਾਲੇ ਹਨ। ਤਾਰਾ ਲਿੰਗਸਟਨ ਨੇ ਸੋਸ਼ਲ ਮੀਡੀਆ ਤੇ ਕੋਰੋਨਾਵਾਇਰਸ ਦੇ ਮਿਲ ਰਹੇ ਇਲਾਜ਼ ਨੂੰ ਲੈਕੇ ਆਵਾਜ਼ ਚੁੱਕੀ ਸੀ ।
Tara Jane Langston, 39, said every breath ‘felt like glass in lungs’ and is a ‘battle’ The waitress had filmed herself in an intensive care unit at Hillingdon Hospital She was rushed to the London hospital last Friday and diagnosed with COVID-19 Made video on Monday gasping for breath and coughing and sent to colleagues Coronavirus symptoms: what are they and should you see a doctor?
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਧਰਮਪਤਨੀ ਸੋਫੀਆ ਟਰੂਡੋ ਦੀ ਨਹੀਂ ਹੈ। ਵਾਇਰਲ ਹੋ ਰਹੀ ਵੀਡੀਓ 39 ਸਾਲਾ ਤਾਰਾ ਜੇਨ ਲਿੰਗਸਟਨ ਦੀ ਹੈ ਜੋ ਲੰਡਨ ਦੀ ਰਹਿਣ ਵਾਲੀ ਹਨ।
ਟੂਲਜ਼ ਵਰਤੇ:
*ਗੂਗਲ ਸਰਚ
*ਫੇਸਬੁੱਕ ਸਰਚ
ਰਿਜ਼ਲਟ – ਗੁੰਮਰਾਹਕੁੰਨ ਦਾਅਵਾ
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044