ਸੋਸ਼ਲ ਮੀਡੀਆ ‘ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਪੰਜਾਬ (Punjab) ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਕੋਰੋਨਾ ਦੇ ਵੱਧ ਰਹੇ ਕੇਸਾਂ ਕਾਰਨ ਸਕੂਲਾਂ ਨੂੰ ਮੁੜ ਤੋਂ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਸੋਸ਼ਲ ਮੀਡੀਆ ਐਪ ‘ਸ਼ੇਅਰਚੈਟ’ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਸ਼ੇਅਰ ਕੀਤਾ ਜਿਸ ਨੂੰ ਕਿ ਹੁਣ ਤਕ 2,000 ਤੋਂ ਵੱਧ ਲੋਕ ਦੇਖ ਚੁੱਕੇ ਹਨ।

ਇਸ ਦੇ ਨਾਲ ਹੀ ਇਕ ਹੋਰ ਸ਼ੇਅਰ ਚੈਟ ਯੂਜ਼ਰ ਨੇ ਪੰਜਾਬ ਦੀ ਨਾਮਵਰ ਮੀਡੀਆ ਏਜੰਸੀ ‘ਪੀਟੀਸੀ ਨਿਊਜ਼’ ਦੀ ਵੀਡੀਓ ਨੂੰ ਸ਼ੇਅਰ ਕਰਦਿਆਂ ਵੀ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਸਕੂਲਾਂ ਨੂੰ ਬੰਦ ਕਰਨ ਦਾ ਫ਼ੈਸਲਾ ਲਿਆ ਹੈ।

ਅਸੀਂ ਪਾਇਆ ਕਿ ਇਸ ਦਾਅਵੇ ਨੂੰ ਯੂ ਟਿਊਬ ਤੇ ਵੀ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਪੰਜਾਬ ਸਰਕਾਰ ਨੇ ਪਿਛਲੇ ਮਹੀਨੇ ਦਸਵੀਂ ਅਤੇ ਬਾਰ੍ਹਵੀਂ ਕਲਾਸਾਂ ਦੇ ਬੱਚਿਆਂ ਲਈ ਸਕੂਲਾਂ ਨੂੰ ਖੋਲ੍ਹਣ ਦਾ ਫ਼ੈਸਲਾ ਲਿਆ ਸੀ ਜਦਕਿ 2 ਅਗਸਤ ਤੂੰ ਸਰਕਾਰ ਨੇ ਸਾਰੀਆਂ ਕਲਾਸਾਂ ਨੂੰ ਖੋਲ੍ਹਣ ਦਾ ਐਲਾਨ ਕੀਤਾ ਸੀ। ਹਾਲਾਂਕਿ, ਜਿਸ ਤਰ੍ਹਾਂ ਹੀ ਸਕੂਲ ਖੁੱਲ੍ਹੇ ਉਸ ਤਰ੍ਹਾਂ ਹੀ ਵਿਦਿਆਰਥੀਆਂ ਵਿੱਚ ਕੋਰੋਨਾ ਵਾਇਰਸ ਦੇ ਕਈ ਮਾਮਲੇ ਸਾਹਮਣੇ ਆਏ। ਕਈ ਸਕੂਲਾਂ ਨੂੰ 14 ਦਿਨਾਂ ਦੇ ਲਈ ਬੰਦ ਕਰਨ ਦੇ ਦਿਸ਼ਾ ਨਿਰਦੇਸ਼ ਵੀ ਦਿੱਤੇ ਗਏ।
ਇਸ ਦੋਰਾਨ ਸੋਸ਼ਲ ਮੀਡੀਆ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਕੋਰੋਨਾ ਦੇ ਵਧ ਰਹੇ ਕੇਸਾਂ ਕਾਰਨ ਸਕੂਲਾਂ ਨੂੰ ਮੁੜ ਤੋਂ ਬੰਦ ਕਰਨ ਦਾ ਫ਼ੈਸਲਾ ਲਿਆ ਹੈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਦੀ ਜਾਂਚ ਦੇ ਲਈ ਗੂਗਲ ਤੇ ਕੁਝ ਕੀ ਵਰਡ ਦੇ ਜ਼ਰੀਏ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਨਿਊਜ਼18 ਪੰਜਾਬੀ ਦੁਆਰਾ ਜੁਲਾਈ 22,2021 ਨੂੰ ਪ੍ਰਕਾਸ਼ਿਤ ਇੱਕ ਰਿਪੋਰਟ ਮਿਲੀ। ਰਿਪੋਰਟ ਦੇ ਮੁਤਾਬਕ ਹਰ ਸਕੂਲ ਦੇ ਵਿਚ ਕੋਵਿਡ ਨਿਯਮਾਂ ਦੀ ਪਾਲਣਾ ਕੀਤੀ ਜਾਵੇਗੀ।
ਨਿਊਜ਼ 18 ਪੰਜਾਬੀ ਦੁਆਰਾ ਅਗਸਤ 1,2021 ਨੂੰ ਪ੍ਰਕਾਸ਼ਿਤ ਰਿਪੋਰਟ ਦੇ ਮੁਤਾਬਕ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਤੋਂ ਸੀਨੀਅਰ ਸੈਕੰਡਰੀ ਤੱਕ ਸਾਰੀਆਂ ਜਮਾਤਾਂ ਪਹਿਲਾਂ ਵਾਂਗ ਚਲਾਈਆਂ ਜਾਣਗੀਆਂ ਅਤੇ ਬੱਚਿਆਂ ਨੂੰ ਸਕੂਲ ਵਿੱਚ ਭੇਜਣ ਤੋਂ ਪਹਿਲਾਂ ਲਿਖਤੀ ਸਹਿਮਤੀ ਦੇਣੀ ਹੋਵੇਗੀ। ਸਿੱਖਿਆ ਵਿਭਾਗ ਨੇ ਸਕੂਲ ਪ੍ਰਬੰਧਕਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਇਹ ਯਕੀਨੀ ਬਣਾਉਣ ਦੇ ਲਈ ਕਿਹਾ ਹੈ ਕਿ ਕੋਰੋਨਾਵਾਇਰਸ ਸੰਬੰਧੀ ਸਾਰੇ ਨੇਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।
ਅਸੀਂ ਆਪਣੀ ਸਰਚ ਨੂੰ ਜਾਰੀ ਰੱਖਦੇ ਹੋਏ ਕੁਝ ਹੋਰ ਕੀ ਵਰਡ ਦੇ ਜ਼ਰੀਏ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਜਗ ਬਾਣੀ ਦੁਆਰਾ ਅਗਸਤ 6,2021 ਨੂੰ ਪ੍ਰਕਾਸ਼ਿਤ ਇਕ ਆਰਟੀਕਲ ਮਿਲਿਆ। ਜਗ ਬਾਣੀ ਦੁਆਰਾ ਪ੍ਰਕਾਸ਼ਿਤ ਆਰਟੀਕਲ ਦੇ ਮੁਤਾਬਕ ਕੋਰੋਨਾਵਾਇਰਸ ਦੀ ਦੂਜੀ ਲਹਿਰ ਤੋਂ ਬਾਅਦ ਸਕੂਲਾਂ ਨੂੰ ਦੁਬਾਰਾ ਖੋਲ੍ਹਣ ਦੇ ਮੱਦੇਨਜ਼ਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੋਰੋਨਾ ਵਾਇਰਸ ਦੀ ਨਿਗਰਾਨੀ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ। ਰਿਪੋਰਟ ਦੇ ਮੁਤਾਬਕ ਜੇਕਰ ਇਕ ਕਲਾਸ ਵਿਚ ਕੋਰੋਨਾਵਾਇਰਸ ਇਕ ਕੇਸ ਦੀ ਪੁਸ਼ਟੀ ਹੋ ਜਾਂਦੀ ਹੈ ਤਾਂ ਕਲਾਸ ਨੂੰ ਦਿਨਾਂ ਲਈ ਮੁਅੱਤਲ ਅਤੇ ਇਕਾਂਤਵਾਸ ਕਰ ਦਿੱਤਾ ਜਾਵੇ ਅਤੇ ਜੇਕਰ ਸਕੂਲ ਵਿਚ 2 ਜਾਂ ਦੋ ਤੋਂ ਵੱਧ ਕੋਰੋਨਾ ਵਾਇਰਸ ਦੇ ਕੇਸ ਪਾਏ ਜਾਂਦੇ ਹਨ ਤਾਂ ਸਕੂਲ ਨੂੰ 14 ਦਿਨਾਂ ਲਈ ਬੰਦ ਰੱਖਿਆ ਜਾਵੇ।

ਸਰਚ ਦੇ ਦੌਰਾਨ ਸਾਨੂੰ ਏਬੀਪੀ ਨਿਊਜ਼ ਦੁਆਰਾ ਅਗਸਤ 16,2021 ਨੂੰ ਪ੍ਰਕਾਸ਼ਿਤ ਇਕ ਆਰਟੀਕਲ ਮਿਲਿਆ। ਏਬੀਪੀ ਨਿਊਜ਼ ਦੁਆਰਾ ਪ੍ਰਕਾਸ਼ਿਤ ਆਰਟੀਕਲਾਂ ਦੇ ਮੁਤਾਬਕ, ਪੰਜਾਬ ਸਰਕਾਰ ਨੇ ਆਪਣੀ ਦਿਸ਼ਾ ਨਿਰਦੇਸ਼ਾਂ ਵਿੱਚ ਵਾਧਾ ਕਰਦਿਆਂ ਨਵੀਂ ਗਾਈਡਲਾਈਨ ਜਾਰੀ ਕੀਤੀ ਹੈ।
ਨਵੀਂ ਗਾਈਡਲਾਈਨ ਦੇ ਮੁਤਾਬਕ ਜੇਕਰ ਦਸ ਪ੍ਰਤੀਸ਼ਤ ਤੋਂ ਜ਼ਿਆਦਾ ਲਾਗ ਦੇ ਕੇਸ ਪਾਏ ਜਾਂਦੇ ਹਨ ਤਾਂ ਸਕੂਲ ਨੂੰ ਉੱਚ ਜੋਖਮ ਵਾਲੇ ਖੇਤਰ ਵਿੱਚ ਰੱਖਿਆ ਜਾਵੇਗਾ ਅਤੇ ਉਹ ਸਕੂਲ ਵਿੱਚ ਪੜ੍ਹ ਰਹੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਜਾਣ ਤੋਂ ਬਾਅਦ ਸਕੂਲ ਨੂੰ ਬੰਦ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਸਕੂਲਾਂ ਨੂੰ ਚਾਰ ਕਲਾਸਾਂ ਵਿਚ ਵੰਡਿਆ ਗਿਆ ਹੈ ਜਿਸ ਮੁਤਾਬਕ ਪਹਿਲੀ ਸ਼੍ਰੇਣੀ ਵਿੱਚ ਉਹਨਾਂ ਸਕੂਲਾਂ ਨੂੰ ਰੱਖਿਆ ਗਿਆ ਹੈ ਜਿਸ ਵਿੱਚ 1 ਪ੍ਰਤੀਸ਼ਤ ਤੋਂ ਘੱਟ ਸੰਕਰਮਣ ਪਾਇਆ ਜਾਂਦਾ ਹੈ। ਦੂਜੀ ਸ਼੍ਰੇਣੀ ਵਿੱਚ ਉਸ ਸਕੂਲ ਨੂੰ ਸ਼ਾਮਲ ਕੀਤਾ ਜਾਵੇਗਾ ਜਿਸ ਵਿੱਚ ਲਾਗ ਦੇ 1 ਤੋਂ 5 ਪ੍ਰਤੀਸ਼ਤ ਕੇਸ ਪਾਏ ਜਾਂਦੇ ਹਨ। 6 ਤੋਂ 10 ਪ੍ਰਤੀਸ਼ਤ ਲਾਗਾਂ ਨੂੰ ਮੱਧਮ ਸ਼੍ਰੇਣੀ ਵਿੱਚ ਰੱਖਿਆ ਜਾਵੇਗਾ।

ਰਿਪੋਰਟ ਦੇ ਮੁਤਾਬਕ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕੋਰੋਨਾ ਬਾਰੇ ਸਬੰਧੀ ਸਥਿਤੀ ਕੰਟਰੋਲ ਵਿਚ ਹੈ ਅਤੇ ਸਕੂਲਾਂ ਨੂੰ ਅਜੇ ਬੰਦ ਨਹੀਂ ਕੀਤਾ ਜਾਵੇਗਾ। ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਵੀ ਸਪੱਸ਼ਟ ਕੀਤਾ ਕਿ ਸਕੂਲਾਂ ਨੂੰ ਅਜੇ ਬੰਦ ਨਹੀਂ ਕੀਤਾ ਜਾਵੇਗਾ।
ਹੁਣ ਅਸੀਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਪੀਟੀਸੀ ਨਿਊਜ਼ ਦੀ ਵੀਡੀਓ ਨੂੰ ਲੱਭਣਾ ਸ਼ੁਰੂ ਕੀਤਾ। ਸਰਚ ਦੇ ਦੌਰਾਨ ਸਾਨੂੰ ਇਹ ਵੀਡੀਓ ਪੀਟੀਸੀ ਨਿਊਜ਼ ਦੇ ਅਧਿਕਾਰਿਕ ਫੇਸਬੁੱਕ ਪੇਜ਼ ਤੇ ਅਪਲੋਡ ਮਿਲੀ। ਪੀਟੀਸੀ ਨਿਊਜ਼ ਨੇ ਇਸ ਵੀਡੀਓ ਨੂੰ ਮਾਰਚ 12, 2021 ਨੂੰ ਅਪਲੋਡ ਕੀਤਾ ਸੀ ਜਿਸ ਤੋਂ ਸਪਸ਼ਟ ਹੁੰਦਾ ਹੈ ਕਿ PTC ਨਿਊਜ਼ ਦੀ ਪੁਰਾਣਾ ਵੀਡੀਓ ਨੂੰ ਗ਼ਲਤ ਦਾਅਵੇ ਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਗੁੰਮਰਾਹਕੁੰਨ ਹੈ। ਪੰਜਾਬ ਸਰਕਾਰ ਨੇ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਨਹੀਂ ਲਿਆ ਹੈ।
Result: Misleading
Sources
https://jagbani.punjabkesari.in/punjab/news/corona-cases-in-schools-1305031
https://www.facebook.com/453129838040424/videos/1984617518360570
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ