ਕਲੇਮ:
ਲੁਧਿਆਣਾ ਵਿੱਚ ਕੋਰੋਨਾਵਾਇਰਸ ਤੋਂ ਗ੍ਰਸਤ 7 ਮਰੀਜ਼ ਹੋਏ ਲਾਪਤਾ।
ਵੇਰੀਫੀਕੇਸ਼ਨ:
ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲਿਆ ਕੋਰੋਨਾ ਵਾਇਰਸ (COVID-19) ਹੁਣ ਦੁਨੀਆਂ ਭਰ ਦੇ ਲਈ ਚੁਣੌਤੀ ਬਣ ਚੁੱਕਿਆ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਯੂਐਚਓ) ਨੇ ਇਸ ਵਾਇਰਸ ਕਾਰਨ ਪਬਲਿਕ ਹੈਲਥ ਐਮਰਜੰਸੀ ਘੋਸ਼ਿਤ ਕਰ ਦਿੱਤੀ ਹੈ। ਚੀਨ ਦੇ ਵਿੱਚ ਇਸ ਵਾਇਰਸ ਕਾਰਨ ਹੁਣ ਤਕ 3,000 ਮੌਤ ਹੀ ਚੁੱਕਿਆਂ ਹਨ ਜਦਕਿ 80 ਹਜ਼ਾਰ ਤੋਂ ਵੱਧ ਮਾਮਲੇ ਦਰਜ਼ ਕੀਤੇ ਗਏ ਹਨ। ਉਥੇ ਹੀ ਦੱਖਣੀ ਕੋਰੀਆ ਦੇ ਵਿੱਚ ਕੋਰੋਨਾ ਵਾਇਰਸ ਕਾਰਨ 6,000 ਮਾਮਲੇ ਸਾਮ੍ਹਣੇ ਆਏ ਹਨ ਜਦਕਿ 40 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਟਲੀ ਦੇ ਵਿੱਚ 4,000 ਲੋਕ ਇਸ ਵਾਇਰਸ ਦਾ ਸ਼ਿਕਾਰ ਹੋਏ ਹਨ ਜਦਕਿ 100 ਤੋਂ ਵੱਧ ਲੋਕ ਆਪਣੀ ਜਾਨ ਗਵਾ ਚੁੱਕੇ ਹਨ।ਭਾਰਤ ‘ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 73 ਹੋ ਗਈ ਹੈ। ਕੇਰਲ, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਦੇ ਹੋਰ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਇਸ ਦੀ ਪੁਸ਼ਟੀ ਕੀਤੀ ਹੈ।ਕੁੱਲ 73 ਮਾਮਲਿਆਂ ‘ਚ 56 ਭਾਰਤੀ ਅਤੇ 17 ਵਿਦੇਸ਼ੀ ਹਨ। ਭਾਰਤ ਵਿਚ ਕੋਰੋਨਾ ਵਾਇਰਸ ਨਾਲ ਦੋ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਵੀ ਹੋਈ ਹੈ। ਕੋਰੋਨਾ ਵਾਇਰਸ ਦੀ ਚਪੇਟ ਵਿਚ ਆਮ ਲੋਕਾਂ ਤੋਂ ਇਲਾਵਾ ਹੁਣ ਦੁਨੀਆਂ ਭਰ ਦੇ ਰਾਜਨੇਤਾ ਵੀ ਆ ਚੁੱਕੇ ਹਨ ਜਿਸ ਵਿਚ ਕਨੇਡਾ ਦੇ ਪੀਐਮ ਜਸਟੀਨ ਟਰੂਡੋ ਦੀ ਘਰਵਾਲੀ ਸੋਫੀ ਟਰੂਡੋ, ਸਪੇਨ ਦੀ ਮੰਤਰੀ ਇਰੇਨ ਮੈਂਟਰੋ ਸਮੇਤ ਕਈ ਦੇਸ਼ਾਂ ਦੀ ਲੀਡਰ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮਿਲ ਕੇ ਗਏ ਬ੍ਰਾਜੀਲ ਦੇ ਇਕ ਅਧਿਕਾਰੀ ਵਿਚ ਵੀ ਕੋਰੋਨਾ ਵਾਇਰਸ ਦੀ ਲਾਗ ਪਾਈ ਗਈ ਹੈ। ਕੋਰੋਨਾ ਵਾਇਰਸ ਕਰਨ ਦੁਨੀਆ ਥਮ ਜਿਹੀ ਗਈ ਹੈ। ਵਪਾਰ ਬੰਦ ਹੋ ਗਏ ਹਨ। ਆਰਥਿਕ ਤੌਰ ਤੇ ਮੰਦੀ ਆ ਗਈ ਹੈ, ਸੈਲਾਨੀਆਂ ਦੀ ਅਵਾਜਾਈ ਬੰਦ ਹੋ ਚੁੱਕੀ ਹੈ, ਵੱਡੇ-ਵੱਡੇ ਸਮੰਲੇਨ ਰੱਦ ਕਰ ਦਿੱਤੇ ਗਏ ਹਨ ਜਦਕਿ ਵੱਡੇ-ਵੱਡੇ ਇੱਕਠ ਕਰਨ ਉੱਤੇ ਰੌਕ ਲਗਾ ਦਿੱਤੀ ਗਈ ਹੈ।
ਇਸ ਵਿੱਚ ਸੋਸ਼ਲ ਮੀਡੀਆ ਤੇ ਕੋਰੋਨਾਵਾਇਰਸ ਨੂੰ ਲੈ ਕੇ ਕਈ ਤਰ੍ਹਾਂ ਦੇ ਦਾਅਵੇ ਵਾਇਰਲ ਹੋ ਰਹੇ ਹਨ। ਸੋਸ਼ਲ ਮੀਡੀਆ ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਦੇ ਨਾਲ ਦਿੱਤੇ ਕੈਪਸ਼ਨ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਲੁਧਿਆਣਾ ਵਿੱਚ ਕੋਰੋਨਾਵਾਈਰਸ ਤੋਂ ਗ੍ਰਸਤ 7 ਮਰੀਜ਼ ਲਾਪਤਾ ਹੋ ਗਏ ਹਨ। ਵਾਇਰਲ ਹੋ ਰਹੀ ਤਸਵੀਰ ਦੇ ਵਿੱਚ ਲੁਧਿਆਣਾ ਦੇ ਨੇੜਲੇ ਪਿੰਡਾਂ ਤੋਂ ਤਕਰੀਬਨ 7 ਬੰਦਿਆਂ ਦੇ ਨਾਮ ਅਤੇ ਉਹਨਾਂ ਦੇ ਘਰ ਦਾ ਪਤਾ ਲਿਖਿਆ ਹੋਇਆ ਹੈ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਸਰਚ ਦੇ ਦੌਰਾਨ ਅਸੀਂ ਪਾਇਆ ਕਿ ਕਈ ਸੋਸ਼ਲ ਮੀਡੀਆ ਯੂਜ਼ਰਾਂ ਨੇ ਵਾਇਰਲ ਹੋ ਰਹੀ ਤਸਵੀਰ ਨੂੰ ਫਰਜ਼ੀ ਦੱਸਿਆ।
ਗੂਗਲ ਸਰਚ ਦੀ ਮਦਦ ਦੇ ਨਾਲ ਅਸੀਂ ਵਾਇਰਲ ਤਸਵੀਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਟਾਈਮਜ਼ ਆਫ਼ ਇੰਡੀਆ ਦਾ ਲੇਖ ਮਿਲਿਆ। ਲੇਖ ਦੇ ਮੁਤਾਬਕ, ਸੋਸ਼ਲ ਮੀਡੀਆ ਤੇ ਜ਼ਿਲ੍ਹਾ ਲੁਧਿਆਣਾ ਦੇ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਵਾਇਰਲ ਹੋ ਰਹੀ ਲਿਸਟ ਫਰਜ਼ੀ ਹੈ।
ਸਿਵਲ ਸਰਜਨ ਡਾ. ਰਾਜੇਸ਼ ਬੱਗਾ ਦੇ ਮੁਤਾਬਕ, ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਲਿਸਟ ਵਿੱਚ ਮੌਜੂਦ 7 ਵਿਅਕਤੀਆਂ ਦੇ ਨਾਮ ਨਾ ਤਾਂ ਸ਼ੱਕੀ ਮਰੀਜ਼ਾਂ ਦੇ ਹਨ ਅਤੇ ਨਾ ਹੀ ਇਹ ਵਿਅਕਤੀ ਕੋਰੋਨਾਵਾਇਰਸ ਤੋਂ ਗ੍ਰਸਤ ਹਨ। ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਹਾਲੇ ਤਕ ਕੋਰੋਨਾਵਾਇਰਸ ਦੇ ਕਿਸੀ ਵੀ ਸ਼ੱਕੀ ਮਰੀਜ਼ ਦਾ ਕੇਸ ਸਾਮ੍ਹਹਣੇ ਨਹੀਂ ਆਇਆ ਹੈ। ਉਹਨਾਂ ਦੇ ਮੁਤਾਬਕ , ਇਹ ਵਿਅਕਤੀ ਬਾਹਰਲੇ ਦੇਸ਼ ਤੋਂ ਆਏ ਹਨ ਅਤੇ ਪੁਲਿਸ ਇਹਨਾਂ ਦੇ ਰਾਬਤਾ ਕਾਇਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਸਰਚ ਦੇ ਦੌਰਾਨ ਸਾਨੂੰ ਫੇਸਬੁੱਕ ਤੇ ਲੁਧਿਆਨਾ ਜ਼ਿਲ੍ਹੇ ਦੇ ਪਬਲਿਕ ਰਿਲੇਸ਼ਨ ਡਿਪਾਰਟਮੈਂਟ ਦਾ ਅਧਿਕਾਰਿਕ ਪੇਜ਼ ਮਿਲਿਆ ਜਿਸ ਵਿੱਚ ਉਹਨਾਂ ਨੇ ਸਪਸ਼ਟ ਕੀਤਾ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਸੂਚੀ ਪੀੜਤ ਮਰੀਜ਼ਾਂ ਦੀ ਨਹੀਂ ਹੈ ਅਤੇ ਫਿਲਹਾਲ ਜ਼ਿਲ੍ਹਾ ਲੁਧਿਆਣਾ ਵਿੱਚ ਕੋਈ ਵੀ ਸ਼ੱਕੀ ਮਰੀਜ਼ ਨਹੀਂ ਹੈ । ਇਸ ਦੇ ਨਾਲ ਹੀ ਉਹਨਾਂ ਨੇ ਲੋਕ ਨੂੰ ਅਫ਼ਵਾਹਾਂ ਨਾ ਫੈਲਾਉਣ ਦੀ ਬੇਨਤੀ ਵੀ ਕੀਤੀ।
https://www.facebook.com/dproludhianapage/posts/2916943948349180?__tn__=-R
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਸੂਚੀ ਪੀੜਤ ਮਰੀਜ਼ਾਂ ਦੀ ਨਹੀਂ ਹੈ। ਵਾਇਰਲ ਹੋ ਰਹੀ ਸੂਚੀ ਵਿੱਚ ਮੌਜੂਦ ਵਿਅਕਤੀਆਂ ਬਾਹਰਲੇ ਦੇਸ਼ ਤੋਂ ਆਏ ਹਨ ਅਤੇ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਤਾਂ ਚੈਕਅਪ ਤੋਂ ਬਾਅਦ ਹੀ ਸਪਸ਼ਟ ਹੋ ਹੋਵੇਗਾ ਕਿ ਲੁਧਿਆਣਾ ਜਿਲ੍ਹੇ ਦਾ ਕੋਈ ਵਿਅਕਤੀ ਕੋਰੋਨਾਵਾਇਰਸ ਤੋਂ ਗ੍ਰਸਤ ਹੈ ਜਾਂ ਨਹੀਂ।
ਟੂਲਜ਼ ਵਰਤੇ:
*ਗੂਗਲ ਸਰਚ
*ਫੇਸਬੁੱਕ ਸਰਚ
ਰਿਜ਼ਲਟ – ਗੁੰਮਰਾਹਕੁੰਨ ਦਾਅਵਾ
(ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044